ਅੰਮ੍ਰਿਤਸਰ-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਵਿਸ਼ਵ ਪੱਧਰੀ ਧਾਰਮਿਕ ਸਮਾਗਮਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੰਮੂ ਅਤੇ ਕਸ਼ਮੀਰ ਦੇ ਹਿੰਦੂ ਸਮਾਜ ਨਾਲ ਸਬੰਧਿਤ ਪ੍ਰਮੁੱਖ ਆਗੂਆਂ ਅਤੇ ਕਸ਼ਮੀਰੀ ਪੰਡਿਤ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਹ ਇਕੱਤਰਤਾ ਸ਼ਤਾਬਦੀ ਸਮਾਗਮਾਂ ਵਿਚ ਜੰਮੂ ਕਸ਼ਮੀਰ ਦੇ ਹਿੰਦੂ ਭਾਈਚਾਰੇ ਦੀ ਸ਼ਮੂਲੀਅਤ ਦੇ ਉਦੇਸ਼ ਨਾਲ ਕੀਤੀ ਗਈ, ਜਿਸ ਵਿੱਚ ਪੁੱਜੇ ਹਿੰਦੂ ਆਗੂਆਂ ਨੇ ਜਿਥੇ ਨਗਰ ਕੀਰਤਨ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ, ਉਥੇ ਸ਼ਤਾਬਦੀ ਸਮਾਗਮ ਸਮੇਂ ਹਾਜ਼ਰ ਹੋਣ
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਇਤਿਹਾਸ ਵਿੱਚ ਕਸ਼ਮੀਰ ਦੇ ਪੰਡਿਤਾਂ ਦਾ ਜਿਕਰ ਮਹੱਤਵਪੂਰਨ ਸਥਾਨ ਰੱਖਦਾ ਹੈ। ਜਦੋਂ ਮੁਗਲਾਂ ਦੇ ਜ਼ੁਲਮੀ ਦੌਰ ਵਿੱਚ ਕਸ਼ਮੀਰ ਦੇ ਪੰਡਿਤ ਆਪਣੇ ਧਾਰਮਿਕ ਹੱਕਾਂ ਦੀ ਰੱਖਿਆ ਲਈ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਕੋਲ ਪਹੁੰਚੇ ਸਨ, ਤਾਂ ਗੁਰੂ ਸਾਹਿਬ ਨੇ ਉਨ੍ਹਾਂ ਦੀ ਧਾਰਮਿਕ ਅਜ਼ਾਦੀ ਖ਼ਾਤਰ ਕੁਰਬਾਨੀ ਦਾ ਸੰਕਲਪ ਲਿਆ ਸੀ।
ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ 15 ਨਵੰਬਰ ਨੂੰ ਗੁਰਦੁਆਰਾ ਸਾਹਿਬ ਮਟਨ, ਕਸ਼ਮੀਰ ਤੋਂ ਵਿਸ਼ੇਸ਼ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਜੋ ਕਸ਼ਮੀਰ ਤੋਂ ਸ਼ੁਰੂ ਹੋ ਕੇ ਵੱਖ-ਵੱਖ ਰਾਜਾਂ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਤਕ ਪਹੁੰਚੇਗਾ। ਕਸ਼ਮੀਰ ਤੋਂ ਇਹ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਮੁੱਖ ਸ਼ਤਾਬਦੀ ਸਮਾਗਮਾਂ ਵਿੱਚ ਕਸ਼ਮੀਰੀ ਪੰਡਿਤਾਂ ਅਤੇ ਹਿੰਦੂ ਭਾਈਚਾਰੇ ਦੀ ਸ਼ਮੂਲੀਅਤ ਲਈ ਅਹਿਮ ਹੋਵੇਗਾ।
ਐਡਵੋਕੇਟ ਧਾਮੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਨੇ ਭਾਰਤ ਦੇ ਸਾਂਝੇ ਸਭਿਆਚਾਰ ਅਤੇ ਧਾਰਮਿਕ ਸਾਂਝ ਦੀ ਮਿਸਾਲ ਪੈਦਾ ਕੀਤੀ ਸੀ। ਇਸ ਰੂਹਾਨੀ ਸੁਨੇਹੇ ਨੂੰ ਅੱਜ ਦੀ ਦੁਨੀਆ ਤੱਕ ਪਹੁੰਚਾਉਣਾ ਹਰ ਮਨੁੱਖ ਦਾ ਫਰਜ਼ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਦੇਸ਼-ਵਿਦੇਸ਼ ਵਿੱਚ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕੀਤੇ ਜਾ ਰਹੇ ਹਨ, ਜਿਨ੍ਹਾਂ ਰਾਹੀਂ ਗੁਰੂ ਸਾਹਿਬ ਦੀ ਸ਼ਹਾਦਤ ਦੇ ਸੰਕਲਪ ਦਾ ਸੁਨੇਹਾ ਵਿਸ਼ਵ ਪੱਧਰ ’ਤੇ ਪਹੁੰਚਾਇਆ ਜਾ ਰਿਹਾ ਹੈ।
ਮੀਟਿੰਗ ਦੌਰਾਨ ਕਸ਼ਮੀਰ ਦੇ ਹਿੰਦੂ ਆਗੂਆਂ ਵੱਲੋਂ ਸ੍ਰੀ ਰਾਜੇਸ਼ ਗੁਪਤਾ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਕੁਰਬਾਨੀ ਨੇ ਲੋਕਾਂ ਨੂੰ ਆਪਣੇ ਧਰਮ, ਸਭਿਆਚਾਰ ਤੇ ਆਤਮ-ਗੌਰਵ ਦੀ ਰੱਖਿਆ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੀ ਸ਼ਹਾਦਤ ਦੀ ਸ਼ਤਾਬਦੀ ਮੌਕੇ ਸਿੱਖਾਂ ਦੇ ਨਾਲ ਨਾਲ ਹਿੰਦੂ ਸਮਾਜ ਅੰਦਰ ਵੀ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰਨ ਲਈ ਵੱਡਾ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਹ ਉਪਰਾਲਾ ਆਪਸੀ ਭਾਈਚਾਰਕ ਸਾਂਝ ਲਈ ਵੱਡਾ ਯਤਨ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਅੱਗੋਂ ਵੀ ਧਾਰਮਿਕ ਤੌਰ ਤੇ ਅਗਵਾਈ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਹਿੰਦੂ ਸਮਾਜ ਦੇ ਆਗੂਆਂ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸਿੱਖ ਮਿਸ਼ਨ ਦੇ ਇੰਚਾਰਜ ਭਾਈ ਹਰਭਿੰਦਰ ਸਿੰਘ, ਕੋਆਰਡੀਨੇਟਰ ਭਾਈ ਜਗਤਾਰ ਸਿੰਘ, ਸ. ਅਜੀਤ ਸਿੰਘ, ਬਾਬਾ ਜਸਬੀਰ ਸਿੰਘ, ਹਿੰਦੂ ਆਗੂਆਂ ਵਿੱਚ ਸ੍ਰੀ ਰਾਜੇਸ਼ ਗੁਪਤਾ, ਸ੍ਰੀ ਕ੍ਰਿਸ਼ਨ ਭੱਟ, ਸ੍ਰੀ ਐਸ ਕੇ ਕੰਦਰੂ, ਸ੍ਰੀ ਚਾਂਦ ਪੰਡਤਾ, ਸ੍ਰੀ ਰਤਨ ਲਾਲ, ਸ੍ਰੀ ਬੀ ਬੀ ਕੋਤਵਾਲ, ਸ੍ਰੀ ਪੰਕਜ ਮਹਾਜਨ, ਸ੍ਰੀ ਕੁਲਦੀਪ ਰੈਣਾ, ਸ੍ਰੀ ਪੀ ਐਲ ਭੱਟ, ਸ੍ਰੀ ਰਵੀ ਰੈਣਾ ਸ੍ਰੀ ਪੰਵਨ ਸਿੰਘ, ਸ੍ਰੀ ਅਕਸ਼ੇ ਸ਼ਰਮਾ ਸ੍ਰੀ ਆਯੂਸ਼ ਸ਼ਰਮਾ, ਸੁਸ਼ਮਾ ਸ਼ਰਮਾ, ਬੀ ਐਲ ਭੱਟ, ਸ੍ਰੀ ਬੰਸੀ ਲਾਲ, ਸ੍ਰੀ ਦਰਬਾਰੀ ਸਿੰਘ ਸਮੇਤ ਹੋਰ ਹਾਜ਼ਰ ਸਨ।
ਐਡਵੋਕੇਟ ਧਾਮੀ ਨੇ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਜੰਮੂ ਕਸ਼ਮੀਰ ਦੀਆਂ ਜਿਲ੍ਹਾ ਗੁਰਦੁਆਰਾ ਕਮੇਟੀਆਂ ਨਾਲ ਕੀਤੀਆਂ ਵਿਚਾਰਾਂ
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੰਮੂ ਕਸ਼ਮੀਰ ਦੀਆਂ ਜਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਆਗੂਆਂ ਨਾਲ ਮੀਟਿੰਗ ਕਰਕੇ ਗੁਰਦੁਆਰਾ ਮਟਨ ਸਾਹਿਬ ਕਸ਼ਮੀਰ ਤੋਂ 15 ਨਵੰਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਵਿਚਾਰਾਂ ਕੀਤੀਆਂ। ਉਨ੍ਹਾਂ ਦਸਿਆ ਕਿ 14 ਨਵੰਬਰ ਰਾਤ ਨੂੰ ਗੁਰਦੁਆਰਾ ਸ਼ਹੀਦ ਬੁੰਗਾ ਸਾਹਿਬ ਬੜਗਾਮ ਜੰਮੂ ਕਸ਼ਮੀਰ ਵਿਖੇ ਗੁਰਮਤਿ ਸਮਾਗਮ ਕਰਵਾਏ ਜਾਣਗੇ ਅਤੇ 15 ਨਵੰਬਰ ਨੂੰ ਗੁਰਦੁਆਰਾ ਮਟਨ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਨਗਰ ਕੀਰਤਨ ਆਰੰਭ ਹੋਵੇਗਾ। ਉਨ੍ਹਾਂ ਸੰਗਤਾਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਜੰਮੂ ਕਸ਼ਮੀਰ ਸਿੱਖ ਕੋਆਰਡੀਨੇਸ਼ਨ ਕਮੇਟੀ ਦੇ ਚੇਅਰਮੈਨ ਸ. ਅਜੀਤ ਸਿੰਘ, ਜਿਲ੍ਹਾ ਗੁਰਦੁਆਰਾ ਕਮੇਟੀ ਸ਼੍ਰੀਨਗਰ ਦੇ ਜਰਨਲ ਸਕੱਤਰ ਸ. ਗੁਰਮੀਤ ਸਿੰਘ, ਸਿੱਖ ਮਿਸ਼ਨ ਜੰਮੂ ਕਸ਼ਮੀਰ ਦੇ ਇੰਚਾਰਜ ਸ. ਹਰਭਿੰਦਰ ਸਿੰਘ, ਕੋਆਰਡੀਨੇਟਰ ਭਾਈ ਜਗਤਾਰ ਸਿੰਘ, ਸ. ਨਾਨਕ ਸਿੰਘ ਪ੍ਰਧਾਨ, ਸ. ਜਰਨੈਲ ਸਿੰਘ ਸਕੱਤਰ ਤੇ ਸ. ਜੋਗਿੰਦਰ ਸਿੰਘ ਅਕਾਊਂਟੈਂਟ ਜ਼ਿਲ੍ਹਾ ਗੁਰਦੁਆਰਾ ਕਮੇਟੀ ਅਨੰਦਨਾਗ, ਸ. ਦਰਬਾਰੀ ਸਿੰਘ ਪ੍ਰਧਾਨ ਜ਼ਿਲ੍ਹਾ ਗੁਰਦੁਆਰਾ ਕਮੇਟੀ ਕੁਲਗਾਮ, ਪ੍ਰੋ. ਹਰਦਿਆਲ ਸਿੰਘ ਪ੍ਰਧਾਨ ਜ਼ਿਲ੍ਹਾ ਗੁਰਦੁਆਰਾ ਕਮੇਟੀ ਰਾਜੌਰੀ, ਐਡਵੋਕੇਟ ਬਿਕਰਮਦੀਪ ਸਿੰਘ ਤੇ ਸ. ਸੁਰਿੰਦਰ ਸਿੰਘ ਚੰਨੀ ਕਾਨੂੰਨੀ ਸਲਾਹਕਾਰ ਆਲ ਜੰਮੂ ਕਸ਼ਮੀਰ ਸਿੱਖ ਕੋਆਰਡੀਨੇਸ਼ਨ ਕਮੇਟੀ, ਸ. ਕੁਲਦੀਪ ਸਿੰਘ ਸੋਢੀ ਪ੍ਰਧਾਨ ਸਿੱਖ ਸਿਖਆਲਿਆ ਸਭਾ ਕਸ਼ਮੀਰ, ਸ. ਹਰਜੀਤ ਸਿੰਘ ਸਲਾਹਕਾਰ ਆਲ ਜੰਮੂ ਕਸ਼ਮੀਰ ਸਿੱਖ ਕੋਰਡੀਨੇਸ਼ਨ ਕਮੇਟੀ, ਸ. ਕੁਲਵੰਤ ਸਿੰਘ ਪ੍ਰਧਾਨ ਤੇ ਸ. ਫਲੇਲ ਸਿੰਘ ਜਨਰਲ ਸਕੱਤਰ ਜ਼ਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀ ਪੁਲਵਾਮਾ, ਸ. ਰਾਜਿੰਦਰ ਸਿੰਘ ਮੈਂਬਰ ਜ਼ਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰਾਮੁੱਲਾਂ, ਸ. ਭੁਪਿੰਦਰ ਸਿੰਘ ਮੈਂਬਰ ਜ਼ਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀਨਗਰ, ਸ. ਜਗਮੋਹਨ ਸਿੰਘ ਵਜ਼ੀਰ ਮੈਂਬਰ ਆਲ ਜੰਮੂ ਕਸ਼ਮੀਰ ਸਿੱਖ ਕੋਆਰਡੀਨੇਸ਼ਨ ਕਮੇਟੀ, ਸ. ਜਸਪਾਲ ਸਿੰਘ ਪ੍ਰਧਾਨ ਜ਼ਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀ ਓਦੈਪੁਰ, ਸ. ਸੁਖਦੇਵ ਸਿੰਘ ਚੀਫ ਕੋਆਰਡੀਨੇਟਰ, ਭਾਈ ਬਲਵੰਤ ਸਿੰਘ ਇੰਚਾਰਜ, ਸ. ਪਰਮਜੀਤ ਸਿੰਘ ਸਲਾਹਕਾਰ, ਸ. ਬੈਂਤ ਸਿੰਘ ਮੀਡੀਆ ਸਲਾਹਕਾਰ ਤੇ ਸ. ਓਂਕਾਰ ਸਿੰਘ ਮੈਂਬਰ ਆਲ ਜੰਮੂ ਕਸ਼ਮੀਰ ਸਿੱਖ ਕੋਆਰਡੀਨੇਸ਼ਨ ਕਮੇਟੀ ਅਤੇ ਹੋਰ ਮੌਜੂਦ ਸਨ।