BREAKING NEWS
ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵੱਲੋਂ ਰਾਜਪਾਲ ਨਾਲ ਮੁਲਾਕਾਤ, ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਹੋਰ ਬਿਹਤਰ ਸਹਿਯੋਗ ਮੰਗਿਆਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਬੀ.ਐਸ.ਐਨ.ਐਲ. ਦੇ ਸੀਜੀਐਮ ਤੋਂ ਹਾਸਲ ਕੀਤਾ ਪੁਰਸਕਾਰਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾਪੰਜਾਬ ਪੁਲਿਸ ਨੇ ਕਿਸੇ ਨੂੰ ਵੀ ਚੰਡੀਗੜ੍ਹ ਵਿੱਚ ਦਾਖਲ ਹੋਣ ਤੋਂ ਨਹੀਂ ਰੋਕਿਆ: ਡੀਆਈਜੀ ਨਾਨਕ ਸਿੰਘਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀਯੂ ਦੇ ਵਿਦਿਆਰਥੀਆਂ 'ਤੇ ਅੱਤਿਆਚਾਰ ਦੀ ਸਖ਼ਤ ਨਿਖੇਧੀ, ਭਾਜਪਾ ਨੂੰ ਸੂਬੇ ਦੀ ਸ਼ਾਂਤੀ ਭੰਗ ਨਾ ਕਰਨ ਦੀ ਦਿੱਤੀ ਚੇਤਾਵਨੀਦਿਵਿਆਂਗਜਨਾਂ ਦੀ ਸਹਾਇਤਾ ਵੱਲ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ: ਹੁਣ ਤੱਕ 287.95 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਪੰਜਾਬ

ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਤੋਂ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਲਈ ਰਵਾਨਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 10, 2025 07:27 PM

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਤੋਂ ਅਗਲੇ ਪੜਾਅ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਲਈ ਰਵਾਨਾ ਹੋਇਆ।

ਇਸ ਮੌਕੇ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਵਿਖੇ ਸਜੇ ਧਾਰਮਿਕ ਦੀਵਾਨ ਮੌਕੇ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਇਤਿਹਾਸ ਦੀ ਸਾਂਝ ਪਾਈ ਅਤੇ ਸੰਗਤ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਵੀ ਕੀਤੀ।
ਨਗਰ ਕੀਰਤਨ ਦੀ ਰਵਾਨਗੀ ਮੌਕੇ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼ਸ਼ੋਭਿਤ ਕਰਨ ਦੀ ਸੇਵਾ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਨਿਭਾਈ। ਰਸਤੇ ਵਿਚ ਵੱਖ ਵੱਖ ਪੜਾਵਾਂ ਤੇ ਸਕੂਲੀ ਬੱਚਿਆਂ ਅਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਿੰਦਰਪਾਲ ਸਿੰਘ ਗੋਰਾ, ਬੀਬੀ ਜਸਬੀਰ ਕੌਰ ਜੱਫਰਵਾਲ, ਸ. ਗੁਰਨਾਮ ਸਿੰਘ ਜੱਸਲ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਆਗੀ ਆਗੂ ਸ. ਸੁਖਜਿੰਦਰ ਸਿੰਘ ਲੰਗਾਹ, ਸ. ਪਰਮਵੀਰ ਸਿੰਘ ਲਾਡੀ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਮਨਜੀਤ ਸਿੰਘ ਤਲਵੰਡੀ, ਚੀਫ-85 ਸ. ਜਗਦੀਸ਼ ਸਿੰਘ ਬੁੱਟਰ, ਇੰਚਾਰਜ ਸ. ਸੁਖਦੀਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਇਕਬਾਲ ਸਿੰਘ, ਸ. ਨਿਸ਼ਾਨ ਸਿੰਘ ਜੱਫਰਵਾਲ, ਸ. ਗੁਰਤਿੰਦਰਪਾਲ ਸਿੰਘ ਕਾਦੀਆ, ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਦੇ ਮੈਨੇਜਰ ਸ. ਰਣਜੀਤ ਸਿੰਘ, ਮੈਨੇਜਰ ਸ. ਸਤਨਾਮ ਸਿੰਘ, ਮੈਨੇਜਰ ਸਰਬਜੀਤ ਸਿੰਘ, ਮੈਨੇਜਰ ਸ. ਮਨਜੀਤ ਸਿੰਘ, ਸੁਪਰਵਾਈਜ਼ਰ ਸ. ਬਲਦੇਵ ਸਿੰਘ, ਪ੍ਰਚਾਰਕ ਭਾਈ ਹਰਜੀਤ ਸਿੰਘ, ਭਾਈ ਲਖਬੀਰ ਸਿੰਘ, ਭਾਈ ਦਿਲਬਾਗ ਸਿੰਘ ਸਭਰਾ, ਭਾਈ ਹਰਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਆਪ ਪੰਜਾਬ ਨੇ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਪੀਯੂ ਵਿਦਿਆਰਥੀਆਂ 'ਤੇ ਪੁਲਿਸ ਲਾਠੀਚਾਰਜ ਦੀ ਕੀਤੀ ਨਿੰਦਾ

ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵੱਲੋਂ ਰਾਜਪਾਲ ਨਾਲ ਮੁਲਾਕਾਤ, ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਹੋਰ ਬਿਹਤਰ ਸਹਿਯੋਗ ਮੰਗਿਆ

ਸੈਨੇਟ ਚੋਣਾਂ ਕਰਵਾਉਣ ਨੂੰ ਲੈ ਕੇ ਪੰਜਾਬ ਯੂਨੀਵਰਸਿਟੀ ਵਿੱਚ ਤਣਾਅ

ਤਰਨ ਤਾਰਨ ਜ਼ਿਮਨੀ ਚੋਣ 'ਚ ਵੋਟ ਪਾਉਣ ਲਈ 11 ਨਵੰਬਰ ਨੂੰ ਤਨਖਾਹ ਵਾਲੀ ਛੁੱਟੀ ਘੋਸ਼ਿਤ

ਸੈਨਟ ਚੋਣਾਂ ਦੀ ਮੰਗ ਨੂੰ ਲੈ ਕੇ ਅੜੇ ਹੋਏ ਹਨ ਪੰਜਾਬ ਯੂਨੀਵਰਸਿਟੀ ਦੇ ਸਟੂਡੈਂਟ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੀ.ਯੂ. ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਨਾ ਕਰਨ ਲਈ ਕੇਂਦਰ ਦੀ ਕੀਤੀ ਆਲੋਚਨਾ

‘ਯੁੱਧ ਨਸ਼ਿਆਂ ਵਿਰੁੱਧ’: 254ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.3 ਕਿਲੋਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 75 ਨਸ਼ਾ ਤਸਕਰ ਕਾਬੂ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਬੀ.ਐਸ.ਐਨ.ਐਲ. ਦੇ ਸੀਜੀਐਮ ਤੋਂ ਹਾਸਲ ਕੀਤਾ ਪੁਰਸਕਾਰ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

ਪੰਜਾਬ ਪੁਲਿਸ ਨੇ ਕਿਸੇ ਨੂੰ ਵੀ ਚੰਡੀਗੜ੍ਹ ਵਿੱਚ ਦਾਖਲ ਹੋਣ ਤੋਂ ਨਹੀਂ ਰੋਕਿਆ: ਡੀਆਈਜੀ ਨਾਨਕ ਸਿੰਘ