BREAKING NEWS
ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵੱਲੋਂ ਰਾਜਪਾਲ ਨਾਲ ਮੁਲਾਕਾਤ, ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਹੋਰ ਬਿਹਤਰ ਸਹਿਯੋਗ ਮੰਗਿਆਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਬੀ.ਐਸ.ਐਨ.ਐਲ. ਦੇ ਸੀਜੀਐਮ ਤੋਂ ਹਾਸਲ ਕੀਤਾ ਪੁਰਸਕਾਰਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾਪੰਜਾਬ ਪੁਲਿਸ ਨੇ ਕਿਸੇ ਨੂੰ ਵੀ ਚੰਡੀਗੜ੍ਹ ਵਿੱਚ ਦਾਖਲ ਹੋਣ ਤੋਂ ਨਹੀਂ ਰੋਕਿਆ: ਡੀਆਈਜੀ ਨਾਨਕ ਸਿੰਘਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀਯੂ ਦੇ ਵਿਦਿਆਰਥੀਆਂ 'ਤੇ ਅੱਤਿਆਚਾਰ ਦੀ ਸਖ਼ਤ ਨਿਖੇਧੀ, ਭਾਜਪਾ ਨੂੰ ਸੂਬੇ ਦੀ ਸ਼ਾਂਤੀ ਭੰਗ ਨਾ ਕਰਨ ਦੀ ਦਿੱਤੀ ਚੇਤਾਵਨੀਦਿਵਿਆਂਗਜਨਾਂ ਦੀ ਸਹਾਇਤਾ ਵੱਲ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ: ਹੁਣ ਤੱਕ 287.95 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਪੰਜਾਬ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਬੀ.ਐਸ.ਐਨ.ਐਲ. ਦੇ ਸੀਜੀਐਮ ਤੋਂ ਹਾਸਲ ਕੀਤਾ ਪੁਰਸਕਾਰ

ਕੌਮੀ ਮਾਰਗ ਬਿਊਰੋ | November 10, 2025 08:56 PM


ਚੰਡੀਗੜ੍ਹ- ਸੰਚਾਰ ਤਕਨਾਲੋਜੀ ਦੀ ਵਰਤੋਂ ਨੂੰ ਵਧੇਰੇ ਕੁਸ਼ਲ ਬਣਾਉਣ ਦੇ ਮਾਮਲੇ ਵਿੱਚ ਇੱਕ ਹੋਰ ਸਫ਼ਲਤਾ ਦਰਜ ਕਰਦਿਆਂ ਪੰਜਾਬ ਨੇ ਸੂਬੇ ਭਰ ਵਿੱਚ ਸੋਧੀ ਹੋਈ ਭਾਰਤ ਨੈੱਟ ਯੋਜਨਾ ਨੂੰ ਲਾਗੂ ਕਰਨ ਦੇ ਮਾਮਲੇ ਵਿੱਚ ਦੇਸ਼ ਦਾ ਪਹਿਲਾ ਸੂਬਾ ਬਣਨ ਦਾ ਮਾਣ ਹਾਸਲ ਕੀਤਾ ਹੈ। ਇਹ ਪੁਰਸਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤਕਨਾਲੋਜੀ ਦੇ ਖੇਤਰ ਵਿੱਚ ਪੁੱਟੀਆਂ ਗਈਆਂ ਤਰੱਕੀ ਦੀਆਂ ਲੰਮੀਆਂ ਪੁਲਾਘਾਂ ਨੂੰ ਦਰਸਾਉਂਦਾ ਹੈ।

ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਅੱਜ ਚੰਡੀਗੜ੍ਹ ਵਿਖੇ ਬੀਐਸਐਨਐਲ, ਪੰਜਾਬ ਸਰਕਲ ਦੇ ਸੀਜੀਐਮ ਅਜੈ ਕੁਮਾਰ ਕਰਾਰ੍ਹਾ ਤੋਂ ਇਹ ਪੁਰਸਕਾਰ ਹਾਸਲ ਕੀਤਾ।

ਇਸ ਪੁਰਸਕਾਰ ਨੂੰ ਤਕਨੀਕੀ ਖੇਤਰ ਵਿੱਚ ਪੰਜਾਬ ਦੇ ਲਗਾਤਾਰ ਵਧ ਰਹੇ ਅਧਾਰ ਦਾ ਪ੍ਰਮਾਣ ਦੱਸਦਿਆਂ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਕਿਹਾ ਕਿ ਸੂਬੇ ਦੇ 43 ਖੇਤਰਾਂ (ਸਿਰਫ਼ ਇੱਕ ਪਿੰਡ ਬਾਕੀ) ਵਿੱਚ ਇੰਟਰਨੈੱਟ ਅਤੇ ਬ੍ਰਾਡਬੈਂਡ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ। ਨਵੰਬਰ ਮਹੀਨੇ ਦੇ ਅਖ਼ੀਰ ਤੱਕ ਹਰੇਕ ਪਿੰਡ ਨੂੰ ਇਸ ਯੋਜਨਾ ਦੇ ਦਾਇਰੇ ਵਿੱਚ ਸ਼ਾਮਲ ਕਰ ਲਿਆ ਜਾਵੇਗਾ।

ਇਹ ਆਖਦਿਆਂ ਕਿ ਇਸ ਨਵੀਂ ਪਹਿਲਕਦਮੀ ਨਾਲ ਪੇਂਡੂ ਖੇਤਰਾਂ ਵਿੱਚ ਬ੍ਰਾਡਬੈਂਡ ਕ੍ਰਾਂਤੀ ਆਵੇਗੀ ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੇ ਬਿਹਤਰ ਸਾਸ਼ਨ ਦੇ ਰੋਡਮੈਪ ਨੂੰ ਹੁਲਾਰਾ ਦੇਣ ਵੱਲ ਇਹ ਇੱਕ ਵੱਡਾ ਕਦਮ ਹੋਵੇਗਾ। ਉਨ੍ਹਾਂ ਕਿਹਾ ਕਿ ਹੁਣ ਵੱਡੇ ਪੱਧਰ ‘ਤੇ ਪਿੰਡ, ਇਸ ਵਿਸ਼ਾਲ ਡਿਜੀਟਲ ਪਰਿਵਾਰ ਦਾ ਹਿੱਸਾ ਬਣ ਜਾਣਗੇ, ਜਿਸ ਨਾਲ ਵੱਖ-ਵੱਖ ਸਰਕਾਰੀ ਸੇਵਾਵਾਂ ਤੱਕ ਉਨ੍ਹਾਂ ਦੀ ਪਹੁੰਚ ਆਸਾਨ ਹੋ ਜਾਵੇਗੀ।

ਜ਼ਿਕਰਯੋਗ ਹੈ ਕਿ ਭਾਰਤ ਨੈੱਟ ਯੋਜਨਾ ਦਾ ਉਦੇਸ਼ ਘਰਾਂ ਅਤੇ ਸੰਸਥਾਵਾਂ ਤੋਂ ਇਲਾਵਾ ਦੇਸ਼ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਬ੍ਰਾਡਬੈਂਡ ਕੁਨੈਕਟੀਵਿਟੀ ਪ੍ਰਦਾਨ ਕਰਨਾ ਹੈ। ਇਸ ਨੈੱਟਵਰਕ ਜ਼ਰੀਏ ਪੇਂਡੂ ਖੇਤਰਾਂ ਵਿੱਚ ਈ-ਸਿਹਤ ਅਤੇ ਈ-ਗਵਰਨੈਂਸ ਸੇਵਾਵਾਂ ਪ੍ਰਦਾਨ ਕਰਨ ਦਾ ਵਿਚਾਰ ਵੀ ਕੀਤਾ ਜਾ ਰਿਹਾ ਹੈ।

ਬੀ.ਐਸ.ਐਨ.ਐਲ. ਦੇ ਸੀਜੀਐਮ ਨੇ ਮੁੱਖ ਸਕੱਤਰ, ਪੰਜਾਬ ਨੂੰ ਦੱਸਿਆ ਕਿ ਸੋਧੇ ਹੋਏ ਭਾਰਤ ਨੈੱਟ ਪ੍ਰੋਜੈਕਟ, ਬੀਐਸਐਨਐਲ ਤਹਿਤ ਪੰਜਾਬ ਭਾਰਤ ਦਾ ਪਹਿਲਾ ਰਾਜ ਹੈ ਜਿੱਥੇ ਐਸ-ਐਨਓਸੀ ਕਾਰਜਸ਼ੀਲ ਹੈ, ਜਿਸਦੀ ਦੇਸ਼ ਦੇ ਕਿਸੇ ਵੀ ਸਥਾਨ ਤੋਂ ਲਾਈਵ ਨਿਗਰਾਨੀ ਕੀਤੀ ਜਾ ਸਕਦੀ ਹੈ। ਪੰਜਾਬ ਰਾਜ ਨੇ ਸੋਧੇ ਹੋਏ ਭਾਰਤ ਨੈੱਟ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਹੈ। ਇਹ ਪ੍ਰੋਜੈਕਟ ਵੱਖ-ਵੱਖ ਰਾਜ ਸਰਕਾਰਾਂ ਦੇ ਸਰਗਰਮ ਸਹਿਯੋਗਅਤੇ ਤਾਲਮੇਲ ਨਾਲ ਅੰਮ੍ਰਿਤਸਰ ਦੇ ਹਰਸ਼ਾ ਛੀਨਾ ਬਲਾਕ ਤੋਂ ਸ਼ੁਰੂ ਕੀਤਾ ਗਿਆ ਸੀ।

ਏਜੰਸੀਆਂ ਅਤੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਦੇ ਸਹਿਯੋਗ ਨਾਲ ਮੌਜੂਦਾ ਸਮੇਂ ਪੰਜਾਬ ਦੇ 22 ਬਲਾਕਾਂ ਵਿੱਚ 1000 ਕਿਲੋਮੀਟਰ ਐਚਡੀਡੀ ਅਤੇ ਲਗਭਗ 400 ਕਿਲੋਮੀਟਰ ਓਐਫਸੀ ਪਾਈਆਂ ਗਈਆਂ ਹਨ। ਇਹ ਸਭ ਜੂਨ 2025 ਵਿੱਚ ਮੁੱਖ ਸਕੱਤਰ, ਪੰਜਾਬ ਅਤੇ ਸਕੱਤਰ ਦੂਰਸੰਚਾਰ, ਭਾਰਤ ਸਰਕਾਰ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ ਤਾਲਮੇਲ ਮੀਟਿੰਗ ਰਾਹੀਂ ਹੀ ਸੰਭਵ ਹੋ ਸਕਿਆ ਹੈ।

ਮੁੱਖ ਸਕੱਤਰ ਨੂੰ ਰਾਜ ਆਫ਼ਤ ਪ੍ਰਬੰਧਨ ਪ੍ਰੋਗਰਾਮ ਤਹਿਤ ਵੱਖ-ਵੱਖ ਰਾਜ ਸਰਕਾਰ ਦੇ ਪ੍ਰੋਜੈਕਟਾਂ ਲਈ ਨਾਮਜ਼ਦਗੀ ਦੇ ਆਧਾਰ 'ਤੇ ਬੀਐਸਐਨਐਲ ਬਾਰੇ ਵਿਚਾਰ ਕਰਨ ਦੀ ਬੇਨਤੀ ਵੀ ਕੀਤੀ ਗਈ ਸੀ।

ਬੀ.ਐਸ.ਐਨ.ਐਲ. ਦੇ ਸੀਜੀਐਮ ਨੇ ਮੁੱਖ ਸਕੱਤਰ ਨੂੰ ਇਹ ਵੀ ਦੱਸਿਆ ਕਿ ਬੀਐਸਐਨਐਲ ਵੱਲੋਂ ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਸਥਿਤ ਸਭ ਤੋਂ ਦੂਰ-ਦੁਰਾਡੇ ਦੇ ਸਰਹੱਦੀ ਪਿੰਡਾਂ ਵਿੱਚੋਂ ਇੱਕ, ਪਿੰਡ ਰਾਮਕਲਵਾਂ ਨੂੰ ਬੀਐਸਐਨਐਲ ਦੀ ਵਿਦਿਆ ਮਿੱਤਰਮ ਸਕੀਮ ਅਧੀਨ ਵਾਈ-ਫਾਈ ਕੁਨੈਕਟੀਵਿਟੀ ਪ੍ਰਦਾਨ ਕੀਤੀ ਗਈ ਹੈ। ਪਿੰਡ ਦੇ ਸਰਪੰਚ ਨੇ ਪਿੰਡ ਨੂੰ ਵਾਈ-ਫਾਈ ਨਾਲ ਜੋੜਨ ਲਈ ਬੀਐਸਐਨਐਲ ਨਾਲ ਸੰਪਰਕ ਕੀਤਾ। ਸੀ.ਜੀ.ਐਮ.ਟੀ. ਨੇ ਮੁੱਖ ਸਕੱਤਰ, ਪੰਜਾਬ ਨੂੰ ਬੇਨਤੀ ਕੀਤੀ ਕਿ ਉਹ ਪੰਜਾਬ ਭਰ ਦੀਆਂ ਪੰਚਾਇਤਾਂ ਨੂੰ ਇਹ ਸਹੂਲਤ ਲੈਣ ਲਈ ਉਤਸ਼ਾਹਿਤ ਕਰਨ।

 

Have something to say? Post your comment

 
 
 

ਪੰਜਾਬ

ਆਪ ਪੰਜਾਬ ਨੇ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਪੀਯੂ ਵਿਦਿਆਰਥੀਆਂ 'ਤੇ ਪੁਲਿਸ ਲਾਠੀਚਾਰਜ ਦੀ ਕੀਤੀ ਨਿੰਦਾ

ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵੱਲੋਂ ਰਾਜਪਾਲ ਨਾਲ ਮੁਲਾਕਾਤ, ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਹੋਰ ਬਿਹਤਰ ਸਹਿਯੋਗ ਮੰਗਿਆ

ਸੈਨੇਟ ਚੋਣਾਂ ਕਰਵਾਉਣ ਨੂੰ ਲੈ ਕੇ ਪੰਜਾਬ ਯੂਨੀਵਰਸਿਟੀ ਵਿੱਚ ਤਣਾਅ

ਤਰਨ ਤਾਰਨ ਜ਼ਿਮਨੀ ਚੋਣ 'ਚ ਵੋਟ ਪਾਉਣ ਲਈ 11 ਨਵੰਬਰ ਨੂੰ ਤਨਖਾਹ ਵਾਲੀ ਛੁੱਟੀ ਘੋਸ਼ਿਤ

ਸੈਨਟ ਚੋਣਾਂ ਦੀ ਮੰਗ ਨੂੰ ਲੈ ਕੇ ਅੜੇ ਹੋਏ ਹਨ ਪੰਜਾਬ ਯੂਨੀਵਰਸਿਟੀ ਦੇ ਸਟੂਡੈਂਟ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੀ.ਯੂ. ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਨਾ ਕਰਨ ਲਈ ਕੇਂਦਰ ਦੀ ਕੀਤੀ ਆਲੋਚਨਾ

‘ਯੁੱਧ ਨਸ਼ਿਆਂ ਵਿਰੁੱਧ’: 254ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.3 ਕਿਲੋਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 75 ਨਸ਼ਾ ਤਸਕਰ ਕਾਬੂ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

ਪੰਜਾਬ ਪੁਲਿਸ ਨੇ ਕਿਸੇ ਨੂੰ ਵੀ ਚੰਡੀਗੜ੍ਹ ਵਿੱਚ ਦਾਖਲ ਹੋਣ ਤੋਂ ਨਹੀਂ ਰੋਕਿਆ: ਡੀਆਈਜੀ ਨਾਨਕ ਸਿੰਘ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀਯੂ ਦੇ ਵਿਦਿਆਰਥੀਆਂ 'ਤੇ ਅੱਤਿਆਚਾਰ ਦੀ ਸਖ਼ਤ ਨਿਖੇਧੀ, ਭਾਜਪਾ ਨੂੰ ਸੂਬੇ ਦੀ ਸ਼ਾਂਤੀ ਭੰਗ ਨਾ ਕਰਨ ਦੀ ਦਿੱਤੀ ਚੇਤਾਵਨੀ