BREAKING NEWS
ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਪੰਜਾਬ ਦੇ 35 ਹਜ਼ਾਰ ਸਕੂਲਾਂ ਵਿੱਚ ਨੌਵੇਂ ਪਾਤਸ਼ਾਹ ਦੀਆਂ ਮਹਾਨ ਸਿੱਖਿਆਵਾਂ ਦਾ ਪਾਸਾਰਮਿਸ਼ਨ ਚੜ੍ਹਦੀ ਕਲਾ ਨੇ ਪੰਜਾਬ ਭਰ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵੱਲੋਂ ਰਾਜਪਾਲ ਨਾਲ ਮੁਲਾਕਾਤ, ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਹੋਰ ਬਿਹਤਰ ਸਹਿਯੋਗ ਮੰਗਿਆਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਬੀ.ਐਸ.ਐਨ.ਐਲ. ਦੇ ਸੀਜੀਐਮ ਤੋਂ ਹਾਸਲ ਕੀਤਾ ਪੁਰਸਕਾਰਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾਪੰਜਾਬ ਪੁਲਿਸ ਨੇ ਕਿਸੇ ਨੂੰ ਵੀ ਚੰਡੀਗੜ੍ਹ ਵਿੱਚ ਦਾਖਲ ਹੋਣ ਤੋਂ ਨਹੀਂ ਰੋਕਿਆ: ਡੀਆਈਜੀ ਨਾਨਕ ਸਿੰਘ

ਪੰਜਾਬ

ਸ਼ਹੀਦੀ ਨਗਰ ਕੀਰਤਨ ਕੱਥੂਨੰਗਲ ਤੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਲਈ ਰਵਾਨਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 11, 2025 09:35 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਲਈ ਰਵਾਨਾ ਹੋਇਆ।

ਇਸ ਮੌਕੇ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਸਜੇ ਧਾਰਮਿਕ ਦੀਵਾਨ ਮੌਕੇ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਇਤਿਹਾਸ ਦੀ ਸਾਂਝ ਪਾਈ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਕੌਮ ਲਈ ਵੱਡੇ ਅਰਥ ਰੱਖਦੀ ਹੈ ਅਤੇ ਸਾਡਾ ਸਭ ਦਾ ਫ਼ਰਜ਼ ਹੈ ਕਿ ਇਸ ਸ਼ਤਾਬਦੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਆਪਣੀ ਹਾਜ਼ਰੀ ਯਕੀਨੀ ਬਣਾਈਏ
ਨਗਰ ਕੀਰਤਨ ਦੀ ਰਵਾਨਗੀ ਮੌਕੇ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼ਸ਼ੋਭਿਤ ਕਰਨ ਦੀ ਸੇਵਾ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਨਿਭਾਈ। ਰਸਤੇ ਵਿਚ ਵੱਖ ਵੱਖ ਪੜਾਵਾਂ ਤੇ ਸਕੂਲੀ ਬੱਚਿਆਂ ਅਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਅਮਰਜੀਤ ਸਿੰਘ ਬੰਡਾਲਾ, ਵਿਧਾਇਕ ਬੀਬਾ ਗੁਨੀਵ ਕੌਰ ਮਜੀਠੀਆ, ਬਾਬਾ ਸਰਦਾਰਾ ਸਿੰਘ ਮੱਖਣਵਿੰਡੀ, ਬਾਬਾ ਸੱਜਣ ਸਿੰਘ ਬੇਰ ਸਾਹਿਬ, ਬਾਬਾ ਗੁਰਦੀਪ ਸਿੰਘ ਤਰਸਿੱਕੇ ਵਾਲੇ, ਬਾਬਾ ਮਨਮੋਹਨ ਸਿੰਘ ਭੰਗਾਲੀ ਵਾਲੇ, ਬਾਬਾ ਮੇਜਰ ਸਿੰਘ ਸੋਢੀ, ਸ. ਅਮਰੀਕ ਸਿੰਘ ਕਲੇਰਾਂ ਵਾਲੇ, ਬਾਬਾ ਸੁਖਵੰਤ ਸਿੰਘ ਚੰਨਣਕੇ, ਬਾਬਾ ਗੁਰਭੇਜ ਸਿੰਘ ਖਜਾਲਾ, ਬਾਬਾ ਕੰਵਲਜੀਤ ਸਿੰਘ ਨਾਗੀਆਣਾ, ਬਾਬਾ ਦੀਦਾਰ ਸਿੰਘ, ਮੀਤ ਸਕੱਤਰ ਸ. ਮਨਜੀਤ ਸਿੰਘ ਤਲਵੰਡੀ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਇਕਬਾਲ ਸਿੰਘ, ਸੁਪਰਵਾਈਜ਼ਰ ਸ. ਲਾਲ ਸਿੰਘ, ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਦੇ ਮੈਨੇਜਰ ਸ. ਜਗਰੂਪ ਸਿੰਘ, ਪ੍ਰਚਾਰਕ ਭਾਈ ਦਿਲਬਾਗ ਸਿੰਘ ਭੰਗਾਲੀ, ਭਾਈ ਹਰਪ੍ਰੀਤ ਸਿੰਘ, ਭਾਈ ਹਰਜੀਤ ਸਿੰਘ, ਭਾਈ ਦਿਲਬਾਗ ਸਿੰਘ ਸਭਰਾ, ਭਾਈ ਹਰਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਤਰਨ ਤਾਰਨ ਉਪ ਚੋਣ ਵਿੱਚ ਲਗਭਗ 60.95% ਵੋਟਰਾਂ ਨੇ ਵੋਟ ਪਾਈ-ਸਿਬਿਨ ਸੀ

ਭਾਰਤ ਸਰਕਾਰ ਨੇ ਪੰਜਾਬ ਨੂੰ ਟਾਪ ਅਚੀਵਰ ਪੁਰਸਕਾਰ ਨਾਲ ਕੀਤਾ ਸਨਮਾਨਿਤ

ਅੰਮ੍ਰਿਤ ਛਕਾਉਣ ਦੀ ਤਸਵੀਰ ’ਚ ਗੁਰੂ ਸਾਹਿਬ ਦੇ ਪੈਰੀਂ ਜੋੜਾ ਦਿਖਾਉਣਾ ਸਿੱਖ ਸਿਧਾਂਤਾਂ ਦਾ ਉਲੰਘਣ- ਸ਼੍ਰੋਮਣੀ ਕਮੇਟੀ

ਪੰਜਾਬ ਸਰਕਾਰ ਵੱਲੋਂ 13 ਤੋਂ 15 ਨਵੰਬਰ ਤੱਕ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿਖੇ ਕਰਵਾਇਆ ਜਾਵੇਗਾ 'ਪੈਨਸ਼ਨਰ ਸੇਵਾ ਮੇਲਾ' : ਹਰਪਾਲ ਸਿੰਘ ਚੀਮਾ

ਦੂਜੇ ਫੈਡਰੇਸ਼ਨ ਗੱਤਕਾ ਕੱਪ ‘ਤੇ ਪੰਜਾਬ ਦੇ ਗੱਤਕੇਬਾਜ਼ ਕਾਬਜ ; ਹਰਿਆਣਵੀ ਗੱਤਕਈ ਰਹੇ ਰੱਨਰਜ ਅੱਪ

ਹੜ੍ਹਾਂ ਦੇ ਬਾਵਜੂਦ, ਸੂਬੇ ਭਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਅਤੇ ਖਰੀਦ 150 ਲੱਖ ਮੀਟਰਕ ਟਨ ਤੋਂ ਪਾਰ

ਗੈਂਗਸਟਰ-ਅੱਤਵਾਦੀ ਨੈੱਟਵਰਕ ਨਾਲ ਜੁੜੇ ਦੋ ਹੋਰ ਕਾਰਕੁਨ ਗ੍ਰਿਫ਼ਤਾਰ; ਗਲੌਕ ਬਰਾਮਦ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਪੰਜਾਬ ਦੇ 35 ਹਜ਼ਾਰ ਸਕੂਲਾਂ ਵਿੱਚ ਨੌਵੇਂ ਪਾਤਸ਼ਾਹ ਦੀਆਂ ਮਹਾਨ ਸਿੱਖਿਆਵਾਂ ਦਾ ਪਾਸਾਰ

ਮਿਸ਼ਨ ਚੜ੍ਹਦੀ ਕਲਾ ਨੇ ਪੰਜਾਬ ਭਰ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤ

ਆਪ ਪੰਜਾਬ ਨੇ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਪੀਯੂ ਵਿਦਿਆਰਥੀਆਂ 'ਤੇ ਪੁਲਿਸ ਲਾਠੀਚਾਰਜ ਦੀ ਕੀਤੀ ਨਿੰਦਾ