ਸੰਸਾਰ

ਕਸ਼ਮੀਰ ਕੌਰ ਜੌਹਲ ਨੇ ਪੰਜਾਬ ਦੇ ਹੜ੍ਹ ਪੀੜਤਾਂ ਲਈ 50,000 ਡਾਲਰਦੀ ਸਹਾਇਤਾ ਦਿੱਤੀ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | November 11, 2025 09:36 PM

ਰਿਚਮੰਡ- ਇੰਡੀਆ ਕਲਚਰਲ ਸੈਂਟਰ ਆਫ ਕੈਨੇਡਾ, ਗੁਰਦੁਆਰਾ ਨਾਨਕ ਨਿਵਾਸ ਸੋਸਾਇਟੀ, ਨੰਬਰ 5 ਰੋਡ, ਰਿਚਮੰਡ, ਬੀ.ਸੀ. ਦੀ ਚੇਅਰ ਪਰਸਨ ਬੀਬੀ ਕਸ਼ਮੀਰ ਕੌਰ ਜੌਹਲ ਵੱਲੋਂ ਪੰਜਾਬ ਵਿਚ ਪਿਛਲੇ ਦਿਨੀਂ ਆਏ ਹੜ੍ਹ ਨਾਲ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ 50, 000 ਡਾਲਰ ਦਾ ਚੈੱਕ ਭੇਟ ਕੀਤਾ ਗਿਆ।

ਇਹ ਚੈੱਕ ਸ੍ਰੀਮਤੀ ਜੌਹਲ ਨੇ ਬੀਤੇ ਐਤਵਾਰ ਸਿੱਖੀ ਅਵੇਰਨੈੱਸ ਫਾਊਂਡੇਸ਼ਨ ਇੰਟਰਨੈਸ਼ਨਲ ਦੇ ਨੁਮਾਇੰਦੇ ਕੁਲਵਿੰਦਰ ਸਿੰਘ ਸੰਘੇੜਾ ਨੂੰ ਗੁਰਦੁਆਰਾ ਸਾਹਿਬ ਵਿਖੇ ਦਿੱਤਾ ਗਿਆ। ਇਸ ਮੌਕੇ ਗੁਰਦੁਆਰਪ੍ਰਬੰਧਕ ਕਮੇਟੀ ਦੇ ਕਈ ਮੈਂਬਰ ਅਤੇ ਸੇਵਾਦਾਰ ਵੀ ਹਾਜ਼ਰ ਸਨ।

ਇਸ ਮੌਕੇ ਸੋਸਾਇਟੀ ਦੇ ਸਕੱਤਰ ਬਲਵੰਤ ਸਿੰਘ ਸੰਘੇੜਾ ਨੇ ਕਿਹਾ ਕਿ ਪੰਜਾਬ ਸਾਡੇ ਜਨਮ ਭੋਇੰ ਹੈ ਅਤੇ ਜਦੋਂ ਵੀ ਉੱਥੇ ਕੋਈ ਕੁਦਰਤੀ ਆਫ਼ਤ ਆਉਂਦੀ ਹੈ, ਕੈਨੇਡਾ ਵਿਚ ਰਹਿੰਦੀ ਸਿੱਖ ਸੰਗਤ ਹਮੇਸ਼ਾਂ ਆਪਣੇ ਭਰਾਵਾਂ ਦੇ ਦੁੱਖ ਵਿੱਚ ਸਾਂਝ ਪਾਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਰਕਮ ਸਿਰਫ਼ ਆਰਥਿਕ ਸਹਾਇਤਾ ਹੀ ਨਹੀਂ, ਸਗੋਂ ਸਿੱਖ ਸੰਗਤ ਵਲੋਂ ਪਿਆਰ, ਹੌਸਲੇ ਅਤੇ ਏਕਤਾ ਦਾ ਪ੍ਰਤੀਕ ਹੈ। ਅਸੀਂ ਉਮੀਦ ਕਰਦੇ ਹਾਂ ਕਿ ਇਹ ਯੋਗਦਾਨ ਹੜ੍ਹ ਪੀੜਤ ਪਰਿਵਾਰਾਂ ਲਈ ਕੁਝ ਹੱਦ ਤੱਕ ਸਹਾਰਾ ਬਣੇਗਾ ਅਤੇ ਉਹ ਆਪਣਾ ਜੀਵਨ ਮੁੜ ਸ਼ੁਰੂ ਕਰ ਸਕਣਗੇ।

ਉਨ੍ਹਾਂ ਕਿਹਾ ਕਿ ਗੁਰਦੁਆਰਾ ਨਾਨਕ ਨਿਵਾਸ ਸਦਾ ਹੀ ਮਨੁੱਖਤਾ ਦੀ ਸੇਵਾ ਲਈ ਸਮਰਪਿਤ ਰਿਹਾ ਹੈ — ਚਾਹੇ ਸਥਾਨਕ ਪੱਧਰ ‘ਤੇ ਬੇਸਹਾਰੇ ਲੋਕਾਂ ਦੀ ਮਦਦ ਹੋਵੇ ਜਾਂ ਵਿਦੇਸ਼ਾਂ ਵਿੱਚ ਆਫ਼ਤਾਂ ਨਾਲ ਪੀੜਤ ਲੋਕਾਂ ਦੀ ਸਹਾਇਤਾ ਦਾ ਕਾਰਜ ਹੋਵੇ।

Have something to say? Post your comment

 
 
 

ਸੰਸਾਰ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰੱਪਿਤ ਰਹੀ ਕੇਂਦਰੀ ਪੰਜਾਬੀ ਲੇਖਕ ਸਭਾ ਦੀ ਮੀਟਿੰਗ

ਕੈਨੇਡਾ ਵਿਚ ਰਹਿ ਰਹੇ ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਵਿਦਿਆਰਥੀਆਂ ਵੱਲੋਂ ਚੰਡੀਗੜ੍ਹ ਦੇ ਵਿਦਿਆਰਥੀ ਸੰਘਰਸ਼ ਦੀ ਹਮਾਇਤ

ਸਨਸੈਟ ਇੰਡੋ ਕਨੇਡੀਅਨ ਸੀਨੀਅਰ ਸੋਸਾਇਟੀ ਵੈਨਕੂਵਰ ਵੱਲੋਂ ਗੁਰੂ ਨਾਨਕ ਦੇ ਜੀਵਨ ਅਤੇ ਫ਼ਲਸਫੇ ‘ਤੇ ਸੈਮੀਨਾਰ

ਗੁਰੂ ਨਾਨਕ ਤੇ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਰਹੀ ਅਰਪਨ ਲਿਖਾਰੀ ਸਭਾ ਦੀ ਮਾਸਿਕ ਮੀਟਿੰਗ

ਅਫਗਾਨੀ ਸਿੱਖਾਂ ਵੱਲੋਂ ਆਸਟਰੀਆ ਦੇ ਸ਼ਹਿਰ ਵਿਆਨਾਂ ਵਿੱਚ ਧੂਮਧਾਮ ਨਾਲ ਮਨਾਇਆ ਪਹਿਲੇ ਪਾਤਸ਼ਾਹ ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਪੁਰਬ

ਦੇਸ਼ਾਂ ਵਿਦੇਸ਼ਾਂ ਵਿੱਚ ਵਸਦੇ ਸਿੱਖ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਨਤਮਸਤਕ ਹੋਣ ਜਰੂਰ ਆਉਣ ਕੀਤੀ ਅਪੀਲ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ

ਸਿੱਖ ਵਿਦਵਾਨ ਜੈਤੇਗ ਸਿੰਘ ਅਨੰਤ ਨੂੰ ਸਦਮਾ - ਪਤਨੀ ਜਸਪਾਲ ਕੌਰ ਅਨੰਤ ਸਦੀਵੀ ਵਿਛੋੜਾ ਦੇ ਗਏ

ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਵਿਖੇ ਬੰਦੀ ਛੋੜ ਦਿਵਸ ਧੂਮਧਾਮ ਨਾਲ ਮਨਾਇਆ ਗਿਆ

ਐਮਐਲਏ ਸੁਨੀਤਾ ਧੀਰ ਨੇ ਇੰਡੋ ਕਨੇਡੀਅਨ ਸੋਸਾਇਟੀ ਵੈਨਕੂਵਰ ਦੇ ਬਜ਼ੁਰਗਾਂ ਨਾਲ ਮਨਾਈ ਦੀਵਾਲੀ

ਸੁਰਿੰਦਰ ਸੰਘਾ ਦੀ ਪੁਸਤਕ ‘ਇੰਡੋ–ਕੈਨੇਡੀਅਨ ਪਰਵਾਸੀਆਂ ਦਾ ਸੰਘਰਸ਼ਨਾਮਾ’ ਦਾ ਲੋਕ ਅਰਪਣ ਸਮਾਗਮ