BREAKING NEWS
ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਪੰਜਾਬ ਦੇ 35 ਹਜ਼ਾਰ ਸਕੂਲਾਂ ਵਿੱਚ ਨੌਵੇਂ ਪਾਤਸ਼ਾਹ ਦੀਆਂ ਮਹਾਨ ਸਿੱਖਿਆਵਾਂ ਦਾ ਪਾਸਾਰਮਿਸ਼ਨ ਚੜ੍ਹਦੀ ਕਲਾ ਨੇ ਪੰਜਾਬ ਭਰ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵੱਲੋਂ ਰਾਜਪਾਲ ਨਾਲ ਮੁਲਾਕਾਤ, ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਹੋਰ ਬਿਹਤਰ ਸਹਿਯੋਗ ਮੰਗਿਆਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਬੀ.ਐਸ.ਐਨ.ਐਲ. ਦੇ ਸੀਜੀਐਮ ਤੋਂ ਹਾਸਲ ਕੀਤਾ ਪੁਰਸਕਾਰਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾਪੰਜਾਬ ਪੁਲਿਸ ਨੇ ਕਿਸੇ ਨੂੰ ਵੀ ਚੰਡੀਗੜ੍ਹ ਵਿੱਚ ਦਾਖਲ ਹੋਣ ਤੋਂ ਨਹੀਂ ਰੋਕਿਆ: ਡੀਆਈਜੀ ਨਾਨਕ ਸਿੰਘ

ਪੰਜਾਬ

ਅੰਮ੍ਰਿਤ ਛਕਾਉਣ ਦੀ ਤਸਵੀਰ ’ਚ ਗੁਰੂ ਸਾਹਿਬ ਦੇ ਪੈਰੀਂ ਜੋੜਾ ਦਿਖਾਉਣਾ ਸਿੱਖ ਸਿਧਾਂਤਾਂ ਦਾ ਉਲੰਘਣ- ਸ਼੍ਰੋਮਣੀ ਕਮੇਟੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 11, 2025 09:13 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਿਤ ਕੀਤੀ ਗਈ ਭਾਈ ਜੈਤਾ ਜੀ ਦੀ ਯਾਦਗਾਰ ਵਿੱਚ ਲਗਾਈ ਗਈ ਤਸਵੀਰ ਨੂੰ ਲੈ ਕੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਯਾਦਗਾਰ ਵਿਚ ਲਗਾਈ ਤਸਵੀਰ ‘ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਭਾਈ ਜੈਤਾ ਜੀ ਨੂੰ ਅੰਮ੍ਰਿਤ ਛਕਾਉਂਦੇ ਸਮੇਂ ਪੈਰਾਂ ਵਿਚ ਜੋੜਾ (ਜੁੱਤਾ) ਦਿਖਾਉਣਾ ਸਿੱਖ ਸਿਧਾਂਤਾਂ, ਮਰਯਾਦਾ ਅਤੇ ਸਿੱਖ ਭਾਵਨਾਵਾਂ ਨਾਲ ਖਿਲਵਾੜ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਯਾਦਗਾਰ, ਜਿਸਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ਹੈ, ਸੰਗਤ ਨੂੰ ਸੇਧ ਦੇਣ ਦੀ ਥਾਂ ਠੇਸ ਪਹੁੰਚਾਏਗੀ।
ਉਨ੍ਹਾਂ ਕਿਹਾ ਕਿ ਸਿੱਖੀ ਅਨੁਸਾਰ, ਅੰਮ੍ਰਿਤ ਸੰਸਕਾਰ ਇਕ ਪਵਿੱਤਰ ਤੇ ਮਰਯਾਦਤ ਸੰਸਕਾਰ ਹੈ, ਜਿਸ ਵਿੱਚ ਆਦਰ ਤੇ ਸਤਿਕਾਰ ਦਾ ਦਾ ਹੋਣਾ ਲਾਜ਼ਮੀ ਹੈ। ਪਰ ਸਰਕਾਰ ਨੇ ਤਸਵੀਰ ਰਾਹੀਂ ਇਸ ਪਵਿੱਤਰ ਪ੍ਰਕਿਰਿਆ ਨੂੰ ਵਿਗਾੜਨ ਦੀ ਹਰਕਤ ਕਰਕੇ ਸਿਧਾਂਤਕ ਉਲੰਘਣਾ ਕੀਤੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਰਕਾਰ ਦੀ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਪਹਿਲਾਂ ਵੀ ਸਰਕਾਰ ਨੇ ਸ੍ਰੀਨਗਰ ਵਿੱਚ ਕੀਤੇ ਧਾਰਮਿਕ ਸਮਾਗਮ ਦੌਰਾਨ ਮਰਯਾਦਾ ਦੀ ਉਲੰਘਣਾ ਕੀਤੀ ਸੀ, ਅਤੇ ਹੁਣ ਭਾਈ ਜੈਤਾ ਜੀ ਦੀ ਸਥਾਪਿਤ ਕੀਤੀ ਯਾਦਗਾਰ ਵਿੱਚ ਸਿਧਾਂਤ ਵਿਰੁੱਧ ਤਸਵੀਰ ਲਗਾ ਕੇ ਦੁਬਾਰਾ ਅਜਿਹਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਸਰਕਾਰ ਧਾਰਮਿਕ ਤੇ ਇਤਿਹਾਸਕ ਮਾਮਲਿਆਂ ਦੀ ਸਮਝ ਨਾ ਰੱਖਣ ਵਾਲੇ ਅਧਿਕਾਰੀਆਂ ਤੋਂ ਕੰਮ ਲੈ ਰਹੀ ਹੈ, ਜਿਸ ਕਰਕੇ ਅਜਿਹੇ ਗੰਭੀਰ ਸਿਧਾਂਤਕ ਉਲੰਘਣ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖ ਧਰਮ ਇਕ ਮਰਯਾਦਤ ਜੀਵਨ ਜਾਚ ਦਾ ਨਾਮ ਹੈ ਅਤੇ ਇਸ ਦੀ ਵਿਲੱਖਣਤਾ ਇਸ ਦੀਆਂ ਮੌਲਿਕ ਕਦਰਾਂ ਤੇ ਆਦਰਸ਼ਾਂ ਵਿੱਚ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸ਼ੁਰੂ ਤੋਂ ਹੀ ਇਹ ਆਖ ਰਹੀ ਹੈ ਕਿ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨਾਲ ਜੁੜੇ ਵਿਕਾਸ ਕਾਰਜਾਂ ’ਤੇ ਧਿਆਨ ਦੇਵੇ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਆਯੋਜਿਤ ਧਾਰਮਿਕ ਸਮਾਗਮਾਂ ਵਿੱਚ ਸਹਿਯੋਗ ਕਰੇ। ਪਰ ਸਰਕਾਰ ਨੂੰ ਤਾਂ ਸਿਆਸਤ ਬਿਨਾਂ ਕੁਝ ਹੋਰ ਦਿਸ ਹੀ ਨਹੀਂ ਰਿਹਾ।
ਐਡਵੋਕੇਟ ਧਾਮੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਤੁਰੰਤ ਇਸ ਤਸਵੀਰ ਨੂੰ ਮੈਮੋਰੀਅਲ ਤੋਂ ਹਟਾਏ ਅਤੇ ਕੌਮ ਪਾਸੋਂ ਮੁਆਫ਼ੀ ਮੰਗੇ। ਜੇਕਰ ਸਰਕਾਰ ਨੇ ਇਸ ਗੰਭੀਰ ਮਾਮਲੇ ਨੂੰ ਹਲਕਾ ਲਿਆ ਤਾਂ ਸ਼੍ਰੋਮਣੀ ਕਮੇਟੀ ਇਸ ਉਤੇ ਆਪਣੇ ਪੱਧਰ ’ਤੇ ਕਾਰਵਾਈ ਕਰਨ ਲਈ ਮਜਬੂਰ ਹੋਵੇਗੀ।

Have something to say? Post your comment

 
 
 

ਪੰਜਾਬ

ਤਰਨ ਤਾਰਨ ਉਪ ਚੋਣ ਵਿੱਚ ਲਗਭਗ 60.95% ਵੋਟਰਾਂ ਨੇ ਵੋਟ ਪਾਈ-ਸਿਬਿਨ ਸੀ

ਭਾਰਤ ਸਰਕਾਰ ਨੇ ਪੰਜਾਬ ਨੂੰ ਟਾਪ ਅਚੀਵਰ ਪੁਰਸਕਾਰ ਨਾਲ ਕੀਤਾ ਸਨਮਾਨਿਤ

ਪੰਜਾਬ ਸਰਕਾਰ ਵੱਲੋਂ 13 ਤੋਂ 15 ਨਵੰਬਰ ਤੱਕ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿਖੇ ਕਰਵਾਇਆ ਜਾਵੇਗਾ 'ਪੈਨਸ਼ਨਰ ਸੇਵਾ ਮੇਲਾ' : ਹਰਪਾਲ ਸਿੰਘ ਚੀਮਾ

ਦੂਜੇ ਫੈਡਰੇਸ਼ਨ ਗੱਤਕਾ ਕੱਪ ‘ਤੇ ਪੰਜਾਬ ਦੇ ਗੱਤਕੇਬਾਜ਼ ਕਾਬਜ ; ਹਰਿਆਣਵੀ ਗੱਤਕਈ ਰਹੇ ਰੱਨਰਜ ਅੱਪ

ਹੜ੍ਹਾਂ ਦੇ ਬਾਵਜੂਦ, ਸੂਬੇ ਭਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਅਤੇ ਖਰੀਦ 150 ਲੱਖ ਮੀਟਰਕ ਟਨ ਤੋਂ ਪਾਰ

ਗੈਂਗਸਟਰ-ਅੱਤਵਾਦੀ ਨੈੱਟਵਰਕ ਨਾਲ ਜੁੜੇ ਦੋ ਹੋਰ ਕਾਰਕੁਨ ਗ੍ਰਿਫ਼ਤਾਰ; ਗਲੌਕ ਬਰਾਮਦ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਪੰਜਾਬ ਦੇ 35 ਹਜ਼ਾਰ ਸਕੂਲਾਂ ਵਿੱਚ ਨੌਵੇਂ ਪਾਤਸ਼ਾਹ ਦੀਆਂ ਮਹਾਨ ਸਿੱਖਿਆਵਾਂ ਦਾ ਪਾਸਾਰ

ਮਿਸ਼ਨ ਚੜ੍ਹਦੀ ਕਲਾ ਨੇ ਪੰਜਾਬ ਭਰ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤ

ਸ਼ਹੀਦੀ ਨਗਰ ਕੀਰਤਨ ਕੱਥੂਨੰਗਲ ਤੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਲਈ ਰਵਾਨਾ

ਆਪ ਪੰਜਾਬ ਨੇ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਪੀਯੂ ਵਿਦਿਆਰਥੀਆਂ 'ਤੇ ਪੁਲਿਸ ਲਾਠੀਚਾਰਜ ਦੀ ਕੀਤੀ ਨਿੰਦਾ