BREAKING NEWS
ਐਸ.ਸੀ. ਭਾਈਚਾਰੇ ਦੀ ਭਲਾਈ ਵੱਲ ਪੰਜਾਬ ਸਰਕਾਰ ਦੀ ਮਜ਼ਬੂਤ ਵਚਨਬੱਧਤਾ: ਡਾ. ਬਲਜੀਤ ਕੌਰਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਪੰਜਾਬ ਦੇ 35 ਹਜ਼ਾਰ ਸਕੂਲਾਂ ਵਿੱਚ ਨੌਵੇਂ ਪਾਤਸ਼ਾਹ ਦੀਆਂ ਮਹਾਨ ਸਿੱਖਿਆਵਾਂ ਦਾ ਪਾਸਾਰਮਿਸ਼ਨ ਚੜ੍ਹਦੀ ਕਲਾ ਨੇ ਪੰਜਾਬ ਭਰ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵੱਲੋਂ ਰਾਜਪਾਲ ਨਾਲ ਮੁਲਾਕਾਤ, ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਹੋਰ ਬਿਹਤਰ ਸਹਿਯੋਗ ਮੰਗਿਆਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਬੀ.ਐਸ.ਐਨ.ਐਲ. ਦੇ ਸੀਜੀਐਮ ਤੋਂ ਹਾਸਲ ਕੀਤਾ ਪੁਰਸਕਾਰਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

ਪੰਜਾਬ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਲਈ 'ਵ੍ਹਾਈਟ ਸਿਟੀ' ਪ੍ਰੋਜੈਕਟ ਦੀ ਸ਼ੁਰੂਆਤ

ਕੌਮੀ ਮਾਰਗ ਬਿਊਰੋ | November 12, 2025 07:06 PM

ਸ੍ਰੀ ਅਨੰਦਪੁਰ ਸਾਹਿਬ-ਅਨੰਦਾਂ ਦੀ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਅਧਿਆਤਮਿਕ ਅਤੇ ਇਤਿਹਾਸਕ ਮਾਹੌਲ ਨੂੰ ਸਿਖਰ ‘ਤੇ ਲਿਜਾਣ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸ਼ਰਧਾਪੂਰਵਕ ਢੰਗ ਨਾਲ ਮਨਾਉਣ ਲਈ ਅੱਜ 'ਵ੍ਹਾਈਟ ਸਿਟੀ' ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ।

ਇਸ ਮੌਕੇ ਕਿਲ੍ਹਾ ਅਨੰਦਗੜ੍ਹ ਸਾਹਿਬ ਕਾਰ ਸੇਵਾ ਵਾਲੇ ਬਾਬਾ ਸਤਨਾਮ ਸਿੰਘ ਜੀ ਵੱਲੋਂ ਅਰਦਾਸ ਕੀਤੀ ਗਈ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਸਥਾਨਕ ਬੱਸ ਸਟੈਂਡ ਤੋਂ ਪੂਰੇ ਸ਼ਹਿਰ ਨੂੰ ਸਫੇਦ ਰੰਗ ਨਾਲ ਰੰਗਣ ਲਈ ਪੇਂਟ ਬੁਰਸ਼ ਨਾਲ ਇਸ ਅਹਿਮ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।

ਇਸ ਪ੍ਰੋਜੈਕਟ ਦੇ ਦ੍ਰਿਸ਼ਟੀਕੋਣ ਬਾਰੇ ਜਾਣਕਾਰੀ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਅੱਜ, ਅਸੀਂ ਸ੍ਰੀ ਅਨੰਦਪੁਰ ਸਾਹਿਬ ਨੂੰ ਸੁੰਦਰਤਾ, ਸ਼ਾਂਤੀ ਅਤੇ ਸ਼ਰਧਾ ਦਾ ਚਾਨਣ ਮੁਨਾਰਾ ਬਣਾਉਣ ਦੇ ਰਾਹ 'ਤੇ ਨਿਕਲੇ ਹਾਂ। ਇਹ ਪ੍ਰੋਜੈਕਟ ਸਾਡੀ ਅਮੀਰ ਵਿਰਾਸਤ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨਾਲ ਇੱਕ ਵਾਅਦਾ ਹੈ। ਪਵਿੱਤਰ ਨਗਰੀ ਦੀ ਰੂਹਾਨੀਅਤ ਨੂੰ ਪਹਿਲਾਂ ਹੀ ਮਹਿਸੂਸ ਕੀਤਾ ਜਾ ਰਿਹਾ ਹੈ ਕਿਉਂਕਿ ਅਸੀਂ ਹਰ ਗਲੀ ਅਤੇ ਕੋਨੇ ਨੂੰ ਸਾਫ਼ ਕਰ ਰਹੇ ਹਾਂ, ਹਰ ਸੜਕ ਦਾ ਨਵੀਨੀਕਰਨ ਕਰ ਰਹੇ ਹਾਂ ਅਤੇ ਸ਼ਹਿਰ ਨੂੰ ਸਫੇਦ ਰੰਗ ਵਿੱਚ ਰੰਗ ਰਹੇ ਹਾਂ।"

ਸਾਰੇ ਭਾਈਚਾਰਿਆਂ ਤੋਂ ਮਿਲ ਰਹੇ ਭਰਵੇਂ ਸਮਰਥਨ ਦਾ ਜ਼ਿਕਰ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਲੋਕ ਭਲਾਈ ਨੂੰ ਸਮਰਪਿਤ ਵਿਅਕਤੀਆਂ ਨੇ ਸ਼ੁਰੂਆਤੀ ਪੜਾਅ ਲਈ 20, 000 ਲੀਟਰ ਤੋਂ ਵੱਧ ਸਫੇਦ ਪੇਂਟ ਦਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਆਪਸੀ ਭਾਈਚਾਰੇ ਅਤੇ ਸਮੂਹਿਕ ਯਤਨਾਂ ਦੀ ਭਾਵਨਾ ਦਾ ਇੱਕ ਪ੍ਰਤੱਖ ਪ੍ਰਮਾਣ ਹੈ।

ਨੌਜਵਾਨਾਂ ਅਤੇ ਪੰਚਾਇਤਾਂ ਨੂੰ ਇਸ ਵੱਡੀ ਸੇਵਾ ਵਿੱਚ ਹਿੱਸਾ ਲੈਣ ਦੀ ਅਪੀਲ ਕਰਦਿਆਂ, ਸਿੱਖਿਆ ਮੰਤਰੀ ਨੇ ਕਿਹਾ, "ਅਸੀਂ ਅਗਲੇ ਪੰਜ ਤੋਂ ਸੱਤ ਦਿਨਾਂ ਵਿੱਚ ਹਰ ਗਲੀ ਅਤੇ ਹਰ ਮੁਹੱਲੇ ਨੂੰ ਕਵਰ ਕਰਾਂਗੇ ਅਤੇ ਇਹ ਯਕੀਨੀ ਬਣਾਵਾਂਗੇ ਕਿ ਸਫੇਦ ਰੰਗ ਨਾਲ ਇਸ ਪਵਿੱਤਰ ਨਗਰੀ ਦੀ ਸੁੰਦਰਤਾ ਨੂੰ ਹੋਰ ਚਾਰ ਚੰਨ ਲਗਾਏ ਜਾਣ।"

ਸਿੱਖਿਆ ਮੰਤਰੀ ਨੇ ਇਸ ਪ੍ਰੋਜੈਕਟ ਲਈ ਸਮੁੱਚੇ ਪ੍ਰਸ਼ਾਸਨ ਵੱਲੋਂ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ 'ਵ੍ਹਾਈਟ ਸਿਟੀ' ਪ੍ਰੋਜੈਕਟ ਨੂੰ ਇੱਕ ਨਿਰੰਤਰ ਮੁਹਿੰਮ ਵਜੋਂ ਅੱਗੇ ਵਧਾਇਆ ਜਾਵੇਗਾ ਅਤੇ ਇਸ ਦੇ ਮੌਜੂਦਾ ਪੜਾਅ ਤਹਿਤ ਸ੍ਰੀ ਅਨੰਦਪੁਰ ਸਾਹਿਬ ਦੇ ਸੰਪੂਰਨ ਅਤੇ ਸਥਾਈ ਸੁੰਦਰੀਕਰਨ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਾਗਮਾਂ ਲਈ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਨੂੰ ਗੁਰੂ ਸਾਹਿਬ ਦੀ ਵਿਰਾਸਤ ਦਾ ਰੂਹਾਨੀ ਪ੍ਰਤੀਕ ਬਣਾਇਆ ਜਾ ਸਕੇ।

ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਦੀ ਭਾਵਨਾ ਨੂੰ ਉਜਾਗਰ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਇਸ ਪਵਿੱਤਰ ਨਗਰੀ 'ਚ ਜਿੱਥੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨੇ ਇੱਕ ਅਧਿਆਤਮਿਕ ਕਿਲ੍ਹੇ ਦੀ ਨੀਂਹ ਰੱਖੀ ਸੀ, ਅਸੀਂ ਗੁਰੂ ਸਾਹਿਬ ਦੀ ਰੂਹਾਨੀਅਤ ਨੂੰ ਦੁਨੀਆਂ ਭਰ ਦੀਆਂ ਸੰਗਤਾਂ ਤੱਕ ਪਹੁੰਚਾਉਣ ਲਈ ਨਿਮਾਣੀ ਸੇਵਾ ਸ਼ੁਰੂ ਕਰ ਰਹੇ ਹਾਂ।"

Have something to say? Post your comment

 
 
 

ਪੰਜਾਬ

ਪੰਜਾਬ ਦੇ 3100 ਪਿੰਡਾਂ ਵਿੱਚ 1100 ਕਰੋੜ ਰੁਪਏ ਨਾਲ ਬਣਾਏ ਜਾ ਰਹੇ ਹਨ ਖੇਡ ਸਟੇਡੀਅਮ: ਅਮਨ ਅਰੋੜਾ

ਬਟਾਲਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਰਗਰਮ ਮੈਂਬਰ ਗ੍ਰਿਫ਼ਤਾਰ; ਦੋ ਆਧੁਨਿਕ ਪਿਸਤੌਲ ਬਰਾਮਦ

ਐਸ.ਸੀ. ਭਾਈਚਾਰੇ ਦੀ ਭਲਾਈ ਵੱਲ ਪੰਜਾਬ ਸਰਕਾਰ ਦੀ ਮਜ਼ਬੂਤ ਵਚਨਬੱਧਤਾ: ਡਾ. ਬਲਜੀਤ ਕੌਰ

ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਸੰਖੇਪ ਗੋਲੀਬਾਰੀ ਤੋਂ ਬਾਅਦ ਕਾਬੂ; ਦੋ ਪਿਸਤੌਲ ਬਰਾਮਦ

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ: ਮੋਹਿੰਦਰ ਭਗਤ

ਸ਼ਹੀਦੀ ਨਗਰ ਕੀਰਤਨ ਬਾਬਾ ਬਕਾਲਾ ਸਾਹਿਬ ਤੋਂ ਗੁਰਦੁਆਰਾ ਥੰਮ੍ਹ ਜੀ ਸਾਹਿਬ ਕਰਤਾਰਪੁਰ ਲਈ ਰਵਾਨਾ

350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਤੋਂ ਅਰੰਭ ਹੋ ਕੇ ਗੁ: ਸੀਸ ਗੰਜ ਸਾਹਿਬ ਦਿੱਲੀ ਤੱਕ ਸਜਾਇਆ ਜਾਵੇਗਾ

ਤਰਨ ਤਾਰਨ ਉਪ ਚੋਣ ਵਿੱਚ ਲਗਭਗ 60.95% ਵੋਟਰਾਂ ਨੇ ਵੋਟ ਪਾਈ-ਸਿਬਿਨ ਸੀ

ਭਾਰਤ ਸਰਕਾਰ ਨੇ ਪੰਜਾਬ ਨੂੰ ਟਾਪ ਅਚੀਵਰ ਪੁਰਸਕਾਰ ਨਾਲ ਕੀਤਾ ਸਨਮਾਨਿਤ

ਅੰਮ੍ਰਿਤ ਛਕਾਉਣ ਦੀ ਤਸਵੀਰ ’ਚ ਗੁਰੂ ਸਾਹਿਬ ਦੇ ਪੈਰੀਂ ਜੋੜਾ ਦਿਖਾਉਣਾ ਸਿੱਖ ਸਿਧਾਂਤਾਂ ਦਾ ਉਲੰਘਣ- ਸ਼੍ਰੋਮਣੀ ਕਮੇਟੀ