BREAKING NEWS
ਐਸ.ਸੀ. ਭਾਈਚਾਰੇ ਦੀ ਭਲਾਈ ਵੱਲ ਪੰਜਾਬ ਸਰਕਾਰ ਦੀ ਮਜ਼ਬੂਤ ਵਚਨਬੱਧਤਾ: ਡਾ. ਬਲਜੀਤ ਕੌਰਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਪੰਜਾਬ ਦੇ 35 ਹਜ਼ਾਰ ਸਕੂਲਾਂ ਵਿੱਚ ਨੌਵੇਂ ਪਾਤਸ਼ਾਹ ਦੀਆਂ ਮਹਾਨ ਸਿੱਖਿਆਵਾਂ ਦਾ ਪਾਸਾਰਮਿਸ਼ਨ ਚੜ੍ਹਦੀ ਕਲਾ ਨੇ ਪੰਜਾਬ ਭਰ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵੱਲੋਂ ਰਾਜਪਾਲ ਨਾਲ ਮੁਲਾਕਾਤ, ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਹੋਰ ਬਿਹਤਰ ਸਹਿਯੋਗ ਮੰਗਿਆਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਬੀ.ਐਸ.ਐਨ.ਐਲ. ਦੇ ਸੀਜੀਐਮ ਤੋਂ ਹਾਸਲ ਕੀਤਾ ਪੁਰਸਕਾਰਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

ਪੰਜਾਬ

ਬਟਾਲਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਰਗਰਮ ਮੈਂਬਰ ਗ੍ਰਿਫ਼ਤਾਰ; ਦੋ ਆਧੁਨਿਕ ਪਿਸਤੌਲ ਬਰਾਮਦ

ਕੌਮੀ ਮਾਰਗ ਬਿਊਰੋ | November 12, 2025 07:26 PM

ਬਟਾਲਾ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਬਟਾਲਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਸਰਗਰਮ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਦੇ ਕਬਜ਼ੇ ਚੋਂ ਦੋ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਲਵ ਸਿੰਘ ਉਰਫ਼ ਲਵ ਰੰਧਾਵਾ ਵਾਸੀ ਉਜਾਗਰ ਨਗਰ , ਬਟਾਲਾ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ ਜ਼ੇਗਾਨਾ ਪਿਸਤੌਲ ਸਮੇਤ ਮੈਗਜ਼ੀਨ ਅਤੇ ਤਿੰਨ ਜਿੰਦਾ ਕਾਰਤੂਸ ਅਤੇ ਇੱਕ .30 ਬੋਰ ਪਿਸਤੌਲ ਸਮੇਤ ਦੋ ਮੈਗਜ਼ੀਨ ਤੇ 13 ਜਿੰਦਾ ਕਾਰਤੂਸ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰ ਅੰਮ੍ਰਿਤ ਦਾਲਮ ਦੇ ਨਿਰਦੇਸ਼ਾਂ `ਤੇ ਕੰਮ ਕਰਦਾ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਆਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦੇ ਹੋਏ, ਏ.ਜੀ.ਟੀ.ਐਫ. ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਦੱਸਿਆ ਕਿ ਪੁਖ਼ਤਾ ਇਤਲਾਹ `ਤੇ ਕਾਰਵਾਈ ਕਰਦੇ ਹੋਏ, ਡੀਐਸਪੀ ਏ.ਜੀ.ਟੀ.ਐਫ. ਰਾਜਨ ਪਰਮਿੰਦਰ ਦੀ ਅਗਵਾਈ ਹੇਠ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਬਟਾਲਾ ਪੁਲਿਸ ਨਾਲ ਸਾਂਝੀ ਕਾਰਵਾਈ ਤਹਿਤ ਬਟਾਲਾ ਦੇ 60- ਫੁੱਟੇ ਕਾਦੀਆਂ ਰੋਡ ਦੇ ਟੀ-ਪੁਆਇੰਟ ਤੋਂ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਸੀਨੀਅਰ ਪੁਲਿਸ ਸੁਪਰਡੈਂਟ (ਐਸ.ਐਸ.ਪੀ.) ਬਟਾਲਾ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਮੁਲਜ਼ਮ ਗੁਰਲਵ ਉਰਫ਼ ਲਵ ਰੰਧਾਵਾ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਅਸਲਾ ਐਕਟ, ਚੋਰੀ-ਠੱਗੀ ਅਤੇ ਮਨੁੱਖੀ ਜਾਨ ਨੂੰ ਖਤਰੇ ਵਿੱਚ ਪਾਉਣ ਦੇ ਮਾਮਲਿਆਂ ਵਿੱਚ ਸ਼ਾਮਲ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਹੋਰ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ, ਬਟਾਲਾ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 342 ਮਿਤੀ 11.11.2025 ਨੂੰ ਕੇਸ ਦਰਜ ਕੀਤਾ ਗਿਆ ਹੈ।

 

Have something to say? Post your comment

 
 
 

ਪੰਜਾਬ

ਪੰਜਾਬ ਦੇ 3100 ਪਿੰਡਾਂ ਵਿੱਚ 1100 ਕਰੋੜ ਰੁਪਏ ਨਾਲ ਬਣਾਏ ਜਾ ਰਹੇ ਹਨ ਖੇਡ ਸਟੇਡੀਅਮ: ਅਮਨ ਅਰੋੜਾ

ਐਸ.ਸੀ. ਭਾਈਚਾਰੇ ਦੀ ਭਲਾਈ ਵੱਲ ਪੰਜਾਬ ਸਰਕਾਰ ਦੀ ਮਜ਼ਬੂਤ ਵਚਨਬੱਧਤਾ: ਡਾ. ਬਲਜੀਤ ਕੌਰ

ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਸੰਖੇਪ ਗੋਲੀਬਾਰੀ ਤੋਂ ਬਾਅਦ ਕਾਬੂ; ਦੋ ਪਿਸਤੌਲ ਬਰਾਮਦ

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ: ਮੋਹਿੰਦਰ ਭਗਤ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਲਈ 'ਵ੍ਹਾਈਟ ਸਿਟੀ' ਪ੍ਰੋਜੈਕਟ ਦੀ ਸ਼ੁਰੂਆਤ

ਸ਼ਹੀਦੀ ਨਗਰ ਕੀਰਤਨ ਬਾਬਾ ਬਕਾਲਾ ਸਾਹਿਬ ਤੋਂ ਗੁਰਦੁਆਰਾ ਥੰਮ੍ਹ ਜੀ ਸਾਹਿਬ ਕਰਤਾਰਪੁਰ ਲਈ ਰਵਾਨਾ

350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਤੋਂ ਅਰੰਭ ਹੋ ਕੇ ਗੁ: ਸੀਸ ਗੰਜ ਸਾਹਿਬ ਦਿੱਲੀ ਤੱਕ ਸਜਾਇਆ ਜਾਵੇਗਾ

ਤਰਨ ਤਾਰਨ ਉਪ ਚੋਣ ਵਿੱਚ ਲਗਭਗ 60.95% ਵੋਟਰਾਂ ਨੇ ਵੋਟ ਪਾਈ-ਸਿਬਿਨ ਸੀ

ਭਾਰਤ ਸਰਕਾਰ ਨੇ ਪੰਜਾਬ ਨੂੰ ਟਾਪ ਅਚੀਵਰ ਪੁਰਸਕਾਰ ਨਾਲ ਕੀਤਾ ਸਨਮਾਨਿਤ

ਅੰਮ੍ਰਿਤ ਛਕਾਉਣ ਦੀ ਤਸਵੀਰ ’ਚ ਗੁਰੂ ਸਾਹਿਬ ਦੇ ਪੈਰੀਂ ਜੋੜਾ ਦਿਖਾਉਣਾ ਸਿੱਖ ਸਿਧਾਂਤਾਂ ਦਾ ਉਲੰਘਣ- ਸ਼੍ਰੋਮਣੀ ਕਮੇਟੀ