ਸੰਸਾਰ

ਕੈਨੇਡਾ ਵਿਚ ਰਹਿ ਰਹੇ ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਵਿਦਿਆਰਥੀਆਂ ਵੱਲੋਂ ਚੰਡੀਗੜ੍ਹ ਦੇ ਵਿਦਿਆਰਥੀ ਸੰਘਰਸ਼ ਦੀ ਹਮਾਇਤ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | November 13, 2025 05:10 PM

ਸਰੀ- ਕੈਨੇਡਾ ਵਿਚ ਰਹਿ ਰਹੇ ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਵਿਦਿਆਰਥੀਆਂ ਨੇ ਚੰਡੀਗੜ੍ਹ ਵਿੱਚ ਵਿਦਿਆਰਥੀਆਂ ਵੱਲੋਂ ਚਲਾਏ ਜਾ ਰਹੇ ਜਮਹੂਰੀ ਸੰਘਰਸ਼ ਦੀ ਪੂਰਨ ਹਮਾਇਤ ਕੀਤੀ ਹੈ। ਸਰੀ ‘ਚ ਹੋਈ ਇੱਕ ਵਿਸ਼ੇਸ਼ ਬੈਠਕ ਵਿੱਚ ਪੁਰਾਣੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਵਿੱਚ ਸੈਨੇਟ ਦੀ ਤੁਰੰਤ ਬਹਾਲੀ ਤੇ ਚੋਣਾਂ ਕਰਾਉਣ ਦੀ ਮੰਗ ਕੀਤੀ ਹੈ। ਇਹ ਮੀਟਿੰਗ ਬੀਤੇ ਦਿਨ ਰੈੱਡ ਐਫ ਰੇਡੀਓ ਦੇ ਪ੍ਰਸਿੱਧ ਹੋਸਟ ਹਰਜਿੰਦਰ ਸਿੰਘ ਥਿੰਦ ਦੀ ਅਗਵਾਈ ਹੇਠ ਧਾਲੀਵਾਲ ਲੌਂਜ, ਸਰੀ ਵਿੱਚ ਹੋਈ, ਜਿਸ ਵਿੱਚ ‘ਪੀ.ਯੂ. ਕੈਂਪਸ ਸਟੂਡੈਂਟਸ ਅਲੂਮਨੀ (ਰਜਿ.) ਵੈਨਕੂਵਰ’ ਦੇ ਮੈਂਬਰਾਂ ਸਮੇਤ ਕਈ ਪ੍ਰਮੁੱਖ ਪੁਰਾਣੇ ਵਿਦਿਆਰਥੀ ਹਾਜਰ ਸਨ।

ਮੀਟਿੰਗ ਵਿਚ ਹਰਜਿੰਦਰ ਸਿੰਘ ਥਿੰਦ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਿਰਫ਼ ਇਕ ਸਿੱਖਿਆ ਦਾ ਕੇਂਦਰ ਨਹੀਂ, ਸਗੋਂ ਪੰਜਾਬ ਦੀ ਬੌਧਿਕ ਤੇ ਸੱਭਿਆਚਾਰਕ ਵਿਰਾਸਤ ਦਾ ਜੀਵੰਤ ਪ੍ਰਤੀਕ ਹੈ। ਇਸ ਦੀ ਲੋਕਤੰਤਰੀ ਬਣਤਰ ਅਤੇ ਅਕਾਦਮਿਕ ਸੁਤੰਤਰਤਾ ਦੀ ਸੁਰੱਖਿਆ ਹਰ ਵਿਦਿਆਰਥੀ ਅਤੇ ਅਧਿਆਪਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੇ ਵਿਦਿਆਰਥੀਆਂ ਅਤੇ ਸਟਾਫ਼ ਦੀ ਆਵਾਜ਼ ਨੂੰ ਅਣਸੁਣਿਆ ਕੀਤਾ ਗਿਆ ਤਾਂ ਇਹ ਸੰਸਥਾ ਦੇ ਭਵਿੱਖ ਲਈ ਗੰਭੀਰ ਸੰਕਟ ਬਣ ਸਕਦਾ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਂਦੇ ਹੋਏ ਚੋਣਾਂ ਦੀਆਂ ਤਰੀਕਾਂ ਦਾ ਜਲਦੀ ਐਲਾਨ ਕੀਤਾ ਜਾਵੇ।

ਸਭ ਹਾਜਰ ਮੈਂਬਰਾਂ ਨੇ ਸਰਬਸੰਮਤੀ ਨਾਲ ਪਾਸ ਕੀਤੇ ਮਤੇ ਰਾਹੀਂ ਕਿਹਾ ਕਿ ਯੂਨੀਵਰਸਿਟੀ ਦੇ ਲੋਕਤੰਤਰੀ ਢਾਂਚੇ ਤੇ ਵਿਦਿਆਰਥੀ ਹਿਤਾਂ ਦੀ ਰੱਖਿਆ ਲਈ ਆਵਾਜ਼ ਬੁਲੰਦ ਕਰਨਾ ਹਰ ਪੁਰਾਣੇ ਵਿਦਿਆਰਥੀ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਸੈਨੇਟ ਬਹਾਲੀ ਅਤੇ ਚੋਣਾਂ ਤੋਂ ਬਿਨਾਂ ਯੂਨੀਵਰਸਿਟੀ ਦੀ ਲੋਕਤੰਤਰੀ ਆਤਮਾ ਅਧੂਰੀ ਹੈ। ਮੀਟਿੰਗ ਵਿਚ ਐਲਾਨ ਕੀਤਾ ਕਿ ਉਹ ਪੰਜਾਬ ਯੂਨੀਵਰਸਿਟੀ ਦੀ ਜਮਹੂਰੀ ਪਛਾਣ, ਸੈਨੇਟ ਦੀ ਬਹਾਲੀ ਅਤੇ ਵਿਦਿਆਰਥੀ ਅਧਿਕਾਰਾਂ ਦੀ ਰੱਖਿਆ ਲਈ ਹਰ ਮੰਚ ‘ਤੇ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ।

ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਗੁਰਬਾਜ ਸਿੰਘ ਬਰਾੜ, ਹਰਮੀਤ ਸਿੰਘ ਖੁੱਡੀਆਂ, ਅਜੇਪਾਲ ਸਿੰਘ ਧਾਲੀਵਾਲ, ਬਲਜਿੰਦਰ ਸਿੰਘ ਸੰਘਾ, ਬਖ਼ਸ਼ੀਸ਼ ਸਿੰਘ ਜ਼ੀਰਾ, ਨਵਨੀਤ ਸ਼ਰਮਾ, ਮਨਜੀਤ ਸਿੰਘ ਮਾਂਗਟ, ਕਰਤਾਰ ਸਿੰਘ ਢਿੱਲੋਂ, ਅਮਰਿੰਦਰ ਸਰਾਂ, ਹਰਜੀਤ ਕੌਰ ਗਰੇਵਾਲ, ਜੈਸਮੀਨ ਕੌਰ, ਹੈਰੀ ਸਦਿਓੜਾ, ਕੁਲਬੀਰ ਸਿੰਘ ਬੈਨੀਪਾਲ, ਅਮਰੀਕ ਸਿੰਘ ਬਾਠ, ਸੰਜੇ ਰਾਣਾ, ਦੀਪ ਕੌਰ ਸੰਧੂ ਅਤੇ ਰਾਹੁਲ ਦੱਤ ਸ਼ਾਮਲ ਹੋਏ।

Have something to say? Post your comment

 
 
 

ਸੰਸਾਰ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰੱਪਿਤ ਰਹੀ ਕੇਂਦਰੀ ਪੰਜਾਬੀ ਲੇਖਕ ਸਭਾ ਦੀ ਮੀਟਿੰਗ

ਕਸ਼ਮੀਰ ਕੌਰ ਜੌਹਲ ਨੇ ਪੰਜਾਬ ਦੇ ਹੜ੍ਹ ਪੀੜਤਾਂ ਲਈ 50,000 ਡਾਲਰਦੀ ਸਹਾਇਤਾ ਦਿੱਤੀ

ਸਨਸੈਟ ਇੰਡੋ ਕਨੇਡੀਅਨ ਸੀਨੀਅਰ ਸੋਸਾਇਟੀ ਵੈਨਕੂਵਰ ਵੱਲੋਂ ਗੁਰੂ ਨਾਨਕ ਦੇ ਜੀਵਨ ਅਤੇ ਫ਼ਲਸਫੇ ‘ਤੇ ਸੈਮੀਨਾਰ

ਗੁਰੂ ਨਾਨਕ ਤੇ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਰਹੀ ਅਰਪਨ ਲਿਖਾਰੀ ਸਭਾ ਦੀ ਮਾਸਿਕ ਮੀਟਿੰਗ

ਅਫਗਾਨੀ ਸਿੱਖਾਂ ਵੱਲੋਂ ਆਸਟਰੀਆ ਦੇ ਸ਼ਹਿਰ ਵਿਆਨਾਂ ਵਿੱਚ ਧੂਮਧਾਮ ਨਾਲ ਮਨਾਇਆ ਪਹਿਲੇ ਪਾਤਸ਼ਾਹ ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਪੁਰਬ

ਦੇਸ਼ਾਂ ਵਿਦੇਸ਼ਾਂ ਵਿੱਚ ਵਸਦੇ ਸਿੱਖ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਨਤਮਸਤਕ ਹੋਣ ਜਰੂਰ ਆਉਣ ਕੀਤੀ ਅਪੀਲ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ

ਸਿੱਖ ਵਿਦਵਾਨ ਜੈਤੇਗ ਸਿੰਘ ਅਨੰਤ ਨੂੰ ਸਦਮਾ - ਪਤਨੀ ਜਸਪਾਲ ਕੌਰ ਅਨੰਤ ਸਦੀਵੀ ਵਿਛੋੜਾ ਦੇ ਗਏ

ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਵਿਖੇ ਬੰਦੀ ਛੋੜ ਦਿਵਸ ਧੂਮਧਾਮ ਨਾਲ ਮਨਾਇਆ ਗਿਆ

ਐਮਐਲਏ ਸੁਨੀਤਾ ਧੀਰ ਨੇ ਇੰਡੋ ਕਨੇਡੀਅਨ ਸੋਸਾਇਟੀ ਵੈਨਕੂਵਰ ਦੇ ਬਜ਼ੁਰਗਾਂ ਨਾਲ ਮਨਾਈ ਦੀਵਾਲੀ

ਸੁਰਿੰਦਰ ਸੰਘਾ ਦੀ ਪੁਸਤਕ ‘ਇੰਡੋ–ਕੈਨੇਡੀਅਨ ਪਰਵਾਸੀਆਂ ਦਾ ਸੰਘਰਸ਼ਨਾਮਾ’ ਦਾ ਲੋਕ ਅਰਪਣ ਸਮਾਗਮ