ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ’ਧਰਮ ਰੱਖਿਅਕ ਯਾਤਰਾ’ ਨਗਰ ਕੀਰਤਨ ਦੇ ਰੂਪ ’ਚ ਆਰੰਭ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | November 13, 2025 05:21 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਨਾਲ ਸ਼ਹੀਦ ਹੋਏ ਮਹਾਨ ਗੁਰਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ਧਰਮ ਰੱਖਿਅਕ ਯਾਤਰਾ” ਨਗਰ ਕੀਰਤਨ ਦੇ ਰੂਪ ਵਿੱਚ ਗੁਰਦੁਆਰਾ ਗੁਰੂ ਕੇ ਮਹਿਲ , ਸ੍ਰੀ ਆਨੰਦਪੁਰ ਸਾਹਿਬ ਤੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਪੂਰੀ ਸ਼ਾਨੋ ਸ਼ੌਕਤ ਨਾਲ ਆਰੰਭ ਹੋਈ । ਇਹ ਯਾਤਰਾ ਅੱਜ 13 ਨਵੰਬਰ ਦੀ ਦੇਰ ਸ਼ਾਮ ਨੂੰ ਅੰਬਾਲਾ ਵਿਖੇ ਪਹੁੰਚੇਗੀ ਜਿਥੇ ਵਿਸ਼ਰਾਮ ਹੋਵੇਗਾ। ਇਸ ਉਪਰੰਤ ਯਾਤਰਾ ਸਵੇਰੇ 14 ਨਵੰਬਰ ਨੂੰ ਅੰਬਾਲਾ ਤੋਂ ਸ਼ੁਰੂ ਹੋ ਕੇ ਸ਼ਾਮ ਨੂੰ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਪਹੁੰਚੇਗੀ। ਇਥੇ 15 ਨਵੰਬਰ ਦੇ ਠਹਿਰਾਅ ਤੋਂ ਬਾਅਦ 16 ਨਵੰਬਰ ਨੂੰ ਯਾਤਰਾ ਦਿੱਲੀ ਵਿਚ ਨਗਰ ਕੀਰਤਨ ਦੇ ਰੂਪ ਵਿਚ ਆਰੰਭ ਹੋਵੇਗੀ ਅਤੇ 21 ਨਵੰਬਰ ਤੱਕ ਦਿੱਲੀ ਦੇ ਵੱਖ-ਵੱਖ ਭਾਗਾਂ ਵਿਚੋਂ ਹੁੰਦੀ ਹੋਈ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਹੀ ਸੰਪੰਨ ਹੋਵੇਗੀ।
ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੁਖੀ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਯਾਤਰਾ ਨੂੰ ਲੈ ਕੇ ਸੰਗਤਾਂ ਵਿਚ ਬਹੁਤ ਸ਼ਰਧਾ ਤੇ ਸਤਿਕਾਰ ਹੈ ਤੇ ਸੰਗਤਾਂ ਵੱਡੀ ਗਿਣਤੀ ਵਿਚ ਨਗਰ ਕੀਰਤਨ ਰੂਪੀ ਯਾਤਰਾ ਵਿਚ ਸ਼ਾਮਲ ਹੋ ਰਹੀਆਂ ਹਨ। ਉਹਨਾਂ ਦੱਸਿਆ ਕਿ ਯਾਤਰਾ ਵਿਚ ਨਿਹੰਗ ਸਿੰਘਾਂ ਦੇ ਜੱਥੇ ਸਮੇਤ ਦਲ ਪੰਥ ਦੀਆਂ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਸ਼ਾਮਲ ਹਨ। ਉਹਨਾਂ ਦੱਸਿਆ ਕਿ ਨਗਰ ਕੀਰਤਨ ਵਿਚ ਗੱਤਕਾ ਪਾਰਟੀਆਂ ਸਮੇਤ ਅਨੇਕਾਂ ਪੰਥਕ ਨੁਮਾਇੰਦੇ ਸ਼ਾਮਲ ਹਨ। ਉਹਨਾਂ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਇਸ ਗੱਲ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ ਕਿ ਦਿੱਲੀ ਵਿਚ ਇਹ ਯਾਤਰਾ ਕੌਮੀ ਰਾਜਧਾਨੀ ਦੇ ਤਕਰੀਬਨ ਹਰ ਖੇਤਰ ਵਿਚੋਂ ਗੁਜ਼ਰੇ। ਉਹਨਾਂ ਕਿਹਾ ਕਿ ਸੰਗਤਾਂ ਵਿਚ ਇਸ ਨਗਰ ਕੀਰਤਨ ਨੂੰ ਲੈ ਕੇ ਬਹੁਤ ਉਤਸ਼ਾਹ ਹੈ ਕਿਉਂਕਿ ਜਿਸ ਥਾਂ ’ਤੇ ਆ ਕੇ ਕਸ਼ਮੀਰੀ ਪੰਡਤਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਆਪਣੀ ਫਰਿਆਦ ਕੀਤੀ ਸੀ, ਉਥੋਂ ਹੀਇਹ ਯਾਤਰਾ ਆਰੰਭ ਹੋਈ ਹੈ ਤੇ ਜਿਸ ਥਾਂ ’ਤੇ ਗੁਰੂ ਸਾਹਿਬ ਨੇ ਸ਼ਹਾਦਤ ਦਿੱਤੀ, ਉਥੇ ਆ ਕੇ ਇਹ ਯਾਤਰਾ ਸੰਪੰਨ ਹੋਵੇਗੀ। ਉਹਨਾਂ ਕਿਹਾ ਕਿ ਇਹ ਸੰਗਤਾਂ ਦੀ ਖੁਸ਼ਕਿਸਮਤੀ ਹੈ ਕਿ ਇਹ 350 ਸਾਲਾ ਸ਼ਹੀਦੀ ਦਿਹਾੜਾ ਉਹਨਾਂ ਦੇ ਜੀਵਨ ਕਾਲ ਵਿਚ ਆਇਆ ਹੈ ਜਿਸਨੂੰ ਮਨਾਉਣ ਦਾ ਸੁਭਾਗ ਉਹਨਾਂ ਨੂੰ ਪ੍ਰਾਪਤ ਹੋਇਆ ਹੈ। ਉਹਨਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਤਿੰਨ ਅਨਿੰਨ ਸੇਵਕਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਦੀ ਇਹ ਵਰ੍ਹੇਗੰਢ ਬਹੁਤ ਵੱਡਾ ਮੌਕਾ ਹੈ ਜਦੋਂ ਸੰਗਤਾਂ ਗੁਰਬਾਣੀ ਨਾਲ ਜੁੜ ਕੇ ਗੁਰੂ ਘਰ ਦੀ ਸੇਵਾ ਦਾ ਸੁਭਾਗ ਪ੍ਰਾਪਤ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਦਿੱਲੀ ਅਤੇ ਕੇਂਦਰ ਸਰਕਾਰ ਨਾਲ ਮਿਲ ਕੇ ਇਹ ਇਤਿਹਾਸਕ ਮੌਕਾ ਮਨਾਉਣ ਵਾਸਤੇ ਬਹੁਤ ਵੱਡੀ ਪੱਧਰ ’ਤੇ ਯੋਜਨਾਬੰਦੀ ਕੀਤੀ ਹੈ ਤੇ ਇਸ ਤਹਿਤ 23 ਤੋਂ 25 ਨਵੰਬਰ ਤੱਕ ਲਾਲ ਕਿਲ੍ਹੇ ’ਤੇ ਵੱਡੇ ਸਮਾਗਮ ਹੋਣ ਜਾ ਰਹੇ ਹਨ ਜਿਸ ਵਿਚ ਬਹੁਤ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਲ ਹੋਣਗੀਆਂ। ਉਹਨਾਂ ਕਿਹਾ ਕਿ ਉਹ ਦਿੱਲੀ ਦੀਆਂ ਸੰਗਤਾਂ ਦੇ ਧੰਨਵਾਦੀ ਹਨ ਜਿਹਨਾਂ ਨੇ ਦਿੱਲੀ ਗੁਰਦੁਆਰਾ ਕਮੇਟੀ ਨੂੰ ਹਮੇਸ਼ਾ ਭਰਪੂਰ ਸਹਿਯੋਗ ਦਿੱਤਾ ਹੈ ਤੇ ਅੱਗੇ ਵੀ ਦਿੰਦੀਆਂ ਰਹਿਣਗੀਆਂ।

Have something to say? Post your comment

 
 
 

ਨੈਸ਼ਨਲ

ਗਿਆਨੀ ਮਲਕੀਤ ਸਿੰਘ ਜੀ ਮੁੱਖ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ ਜੀ ਯੂਐਸਏ ਵਿਚ ਕਰ ਰਹੇ ਹਨ ਸਿੱਖੀ ਦਾ ਪ੍ਰਚਾਰ ਪ੍ਰਸਾਰ

ਤੇਜਸਵੀ ਯਾਦਵ ਨੇ 14 ਨਵੰਬਰ ਨੂੰ ਕਲੀਨ ਸਵੀਪ ਦਾ ਕੀਤਾ ਦਾਅਵਾ

ਫਿਰੋਜ਼ਪੁਰ-ਪੱਟੀ ਨਵੀਂ ਰੇਲਵੇ ਲਾਈਨ ਪ੍ਰੋਜੈਕਟ ਦੀ ਪ੍ਰਵਾਨਗੀ ਦਾ ਨਿੱਘਾ ਸਵਾਗਤ

ਸਦਰ ਬਾਜ਼ਾਰ ਦੇ ਵਪਾਰਕ ਭਾਈਚਾਰੇ ਨੇ ਲਾਲ ਕਿੱਲੇ ਧਮਾਕੇ ਵਿਚ ਮਾਰੇ ਗਏ ਲੋਕਾਂ ਨੂੰ ਦਿੱਤੀ ਸ਼ਰਧਾਂਜਲੀ, ਕੱਢਿਆ ਮੋਮਬੱਤੀ ਮਾਰਚ

ਬਿਹਾਰ ਦੇ ਮੁੱਖ ਮੰਤਰੀ ਨੀਤਿਸ਼ ਕੁਮਾਰ ਤਖ਼ਤ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

ਵੰਦੇ ਮਾਤਰਮ ਦੇ ਗਾਇਨ ਨੂੰ ਸਿੱਖ ਕੌਮ ਪ੍ਰਵਾਨ ਨਹੀਂ ਕਰੇਗੀ, ਸਾਡਾ ਗਾਇਨ ਤਾਂ ‘ਦੇਹ ਸਿਵਾ ਬਰੁ ਮੋਹਿ ਇਹੈ ਸੁਭ ਕਰਮਨ ਤੇ ਕਬਹੂੰ ਨ ਟਰੋਂ’ : ਮਾਨ

ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿਖ਼ੇ ਖ਼ੂਨਦਾਨ ਕੈਂਪ ਦਾ ਆਯੋਜਨ

ਸੁਪਰੀਮ ਕੋਰਟ ਵੱਲੋਂ ਭਾਈ ਅੰਮ੍ਰਿਤਪਾਲ ਦੀ ਪਟੀਸ਼ਨ ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ ਹਾਈਕੋਰਟ ਜਾਣ ਲਈ ਦਿੱਤਾ ਨਿਰਦੇਸ਼

ਆਕਲੈਂਡ ਦੇ ਗਾਂਧੀ ਸੈਂਟਰ ਦੇ ਬਾਹਰ ਨਿਊਜ਼ੀਲੈਂਡ ਦੇ ਸਿੱਖਾਂ ਨੇ 1984 ਦੀ ਸਿੱਖ ਨਸਲਕੁਸ਼ੀ ਦੀ ਯਾਦ ਵਿਚ ਕੱਢੀ ਰੈਲੀ

ਦਿੱਲੀ ਕਮੇਟੀ ਦੇ ਮੌਜੂਦਾ ਪ੍ਰਬੰਧ ਉਪਰ ਚੁੱਕੇ ਗੰਭੀਰ ਸੁਆਲ ਪਰਮਜੀਤ ਸਿੰਘ ਵੀਰਜੀ ਨੇ