ਲੁਧਿਆਣਾ- ਸ੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਨੇ ਜਿੱਥੇ ਧਰਮ ਦੀ ਰੱਖਿਆ ਤੇ ਮਨੁੱਖੀ ਅਧਿਕਾਰਾ ਦੀ ਰਾਖੀ ਲਈ ਆਪਣੀ ਸ਼ਹਾਦਤ ਦਿੱਤੀ ਉੱਥੇ ਸਾਨੂੰ ਨਿਰਭਉ ਤੇ ਨਿਰਵੈਰਤਾ ਦਾ ਉਪਦੇਸ਼ ਵੀ ਦਿੱਤਾ, ਅੱਜ ਲੋੜ ਹੈ ਗੁਰੂ ਸਾਹਿਬ ਦੀ ਸਿੱਖਿਆਵਾਂ, ਉਪਦੇਸਾ ਨੂੰ ਵੱਧ ਤੋ ਵੱਧ ਸਮੁੱਚੀ ਮਨੁੱਖਤਾ ਤੱਕ ਪਹੁੰਚਣ ਦੀ ਤਾਂ ਹੀ ਸ਼ਹੀਦੀ ਸ਼ਤਾਬਦੀ ਮਨਾਉਣੀ ਸਫਲਾ ਹੋ ਸਕੇਗੀ!
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਪੰਥ ਦੇ ਪ੍ਰਸਿੱਧ ਪ੍ਰਚਾਰਕ ਤੇ ਕੀਰਤਨੀਏ ਭਾਈ ਦਵਿੰਦਰ ਸਿੰਘ ਖਾਲਸਾ ਸੁਹਾਣੇ ਵਾਲਿਆਂ ਨੇ ਬੀਤੀ ਰਾਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਫ਼ਤਿਹ ਟੀ਼ ਵੀ ਪਰਿਵਾਰ, ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ, ਸ.ਇੰਦਰਜੀਤ ਸਿੰਘ ਮਕੱੜ ਪ੍ਰਧਾਨ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ, ਸ.ਮਨਿੰਦਰ ਸਿੰਘ ਆਹੂਜਾ ਪ੍ਰਧਾਨ ਸਿੰਘ ਨੌਜਵਾਨ ਸੇਵਾ ਸੁਸਾਇਟੀ ਅਤੇ ਸਮੂਹ ਸਹਿਯੋਗੀਆਂ ਦੇ ਨਿੱਘੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਅਤੇ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਆਯੋਜਿਤ ਕੀਤੇ ਗਏ ਦੋ ਰੋਜਾ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਸੰਗਤਾ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਕੀਤਾ!ਉਨ੍ਹਾਂ ਨੇ ਫ਼ਤਿਹ ਟੀ਼ ਵੀ ਪਰਿਵਾਰ, ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ ਦੇ ਵੱਲੋ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾ ਰਹੇ ਸ਼ਤਾਬਦੀ ਕੀਰਤਨ ਸਮਾਗਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋ ਕੀਤਾ ਗਿਆ ਕਾਰਜ ਸਮੁੱਚੀ ਕੌਮ ਲਈ ਪ੍ਰੇਣਾ ਦਾ ਸਰੋਤ ਹੈ!
ਇਸ ਤੋ ਪਹਿਲਾ ਦੋ ਰੋਜਾ ਸ਼ਤਾਬਦੀ ਸਮਾਗਮ ਦੇ ਅੰਤਿਮ ਦਿਨ ਇਸਤਰੀ ਸਤਿਸੰਗ ਦੀਆਂ ਬੀਬੀਆਂ ਦੇ ਕੀਰਤਨੀ ਜੱਥਿਆਂ ਸਮੇਤ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਅਮਨਦੀਪ ਸਿੰਘ ਅੰਮ੍ਰਿਤਸਰ ਵਾਲੇ, ਭਾਈ ਜਗਜੀਤ ਸਿੰਘ ਬਬੀਹਾ ਦੇ ਕੀਰਤਨੀ ਜੱਥਿਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ
ਸੰਗਤਾਂ ਨੂੰ ਨਿਹਾਲ ਕੀਤਾ!
ਸਮਾਗਮ ਦੌਰਾਨ ਸੰਤ ਬਾਬਾ ਧੰਨਾ ਸਿੰਘ ਨਾਨਕਸਰ ਬੜੂੰਦੀਵਾਲੇ, ਬਾਬਾ ਜਿੰਦੂ ਜੀ ਨਾਨਕਸਰ ਕਲੇਰਾ, ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ, ਸੀਨੀਅਰ ਅਕਾਲੀ ਆਗੂ ਸ. ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰਿੰ. ਇੰਦਰਜੀਤ ਕੌਰ ਮੇਅਰ ਲੁਧਿਆਣਾ,
ਸ. ਅਰਵਿੰਦਰ ਸਿੰਘ ਸੰਧੂ ਪ੍ਰਧਾਨ ਗ. ਸੁਖਮਨੀ ਸਾਹਿਬ, ਅੰਮ੍ਰਿਤਪਾਲ ਸਿੰਘ ਯੂਨਾਈਟਿਡ ਸਿੱਖਸ, ਸੁਖਵਿੰਦਰਪਾਲ ਸਿੰਘ ਸਰਨਾ ਗੁ. ਸ਼ਹੀਦ ਬਾਬਾ ਦੀਪ ਸਿੰਘ, ਜਸਪਾਲ ਸਿੰਘ ਕੋਹਲੀ, ਤਰਨਜੀਤ ਸਿੰਘ ਨਿਮਾਣਾ, ਗੁਰਪ੍ਰੀਤ ਸਿੰਘ ਧਰਮਪੁਰਾ ਨੇ ਵਿਸੇਸ਼ ਤੌਰ ਤੇ ਆਪਣੀਆਂ ਹਾਜ਼ਰੀਆਂ ਭਰੀਆਂ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਤੇ ਕੀਰਤਨੀ ਜੱਥਿਆਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ!ਇਸ ਮੌਕੇ
ਵੱਖ ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸਿੱਖ ਸੰਸਥਾਵਾਂ ਦੇ ਪ੍ਰਮੁੱਖ ਅਹੁਦੇਦਾਰਾਂ ਵੱਲੋ ਸ਼ਤਾਬਦੀ ਸਮਾਗਮ ਦੇ ਮੁੱਖ ਪ੍ਰਬੰਧਕ ਸ.ਰਾਜਵੰਤ ਸਿੰਘ ਵੋਹਰਾ ਤੇ ਪ੍ਰਸ਼ੋਤਮ ਸਿੰਘ ਵੋਹਰਾ, ਅਮਰਜੀਤ ਸਿੰਘ ਵੋਹਰਾ ਨੂੰ ਜੈਕਾਰਿਆਂ ਦੀ ਗੂੰਜ ਵਿੱਚ ਸਨਮਾਨਿਤ ਵੀ ਕੀਤਾ ਗਿਆ, ਉੱਥੇ ਨਾਲ ਹੀ ਫ਼ਤਿਹ ਪਰਿਵਾਰ, ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ ਵੱਲੋ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੇ ਪ੍ਰਧਾਨ ਸ. ਇੰਦਰਜੀਤ ਸਿੰਘ ਮਕੱੜ ਤੇ ਪ੍ਰਬੰਧਕ ਕਮੇਟੀ ਦੇ ਮੈਬਰਾਂ, ਸੀਨੀਅਰ ਅਕਾਲੀ ਆਗੁ ਸ. ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰਿੰ ਇੰਦਰਜੀਤ ਕੌਰ ਮੇਅਰ ਲੁਧਿਆਣਾ, ਬਾਬਾ ਧੰਨਾ ਸਿੰਘ ਜੀ ਬੜੂੰਦੀ ਵਾਲੇ, ਸ. ਮਨਿੰਦਰ ਸਿੰਘ ਆਹੂਜਾ ਪ੍ਰਧਾਨ ਸਿੱਖ ਨੌਜਵਾਨ ਸੁਸਾਇਟੀ, ਸਮਾਗਮ ਦੇ ਸਟੇਜ਼ ਸਕੱਤਰ ਸ.ਭਗਵਾਨ ਸਿੰਘ ਜੌਹਲ
ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਨੂੰ ਵਿਸੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ!
ਇਸ ਸਮੇ ਉਨ੍ਹਾਂ ਦੇ ਨਾਲ ਜਸਵਿੰਦਰ ਮਲਹੋਤਰਾ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮੱਕੜ , ਰਜਿੰਦਰ ਸਿੰਘ ਡੰਗ , ਹਰਪਾਲ ਸਿੰਘ ਖਾਲਸਾ ਫਰਨੀਚਰ, ਬਲਬੀਰ ਸਿੰਘ ਭਾਟੀਆ,
ਸੁਖਵਿੰਦਰ ਸਿੰਘ ਹੈਪੀ ਕੋਚਰ, ਹਰਬੰਸ ਸਿੰਘ ਰਾਜਾ , ਪਰਮਜੀਤ ਸਿੰਘ ਸੇਠੀ , ਸੁਰਿੰਦਰਪਾਲ ਸਿੰਘ ਭੁਟੀਆਨੀ, ਅਵਤਾਰ ਸਿੰਘ ਬੀ.ਕੇ, ਹਰਮੀਤ ਸਿੰਘ ਡੰਗ, , ਨਰਿੰਦਰ ਪਾਲ ਸਿੰਘ ਕਥੂਰੀਆਂ, ਅਵਤਾਰ ਸਿੰਘ ਮਿੱਡਾ ਆਦਿ ਤੌਰ ਤੇ ਹਾਜ਼ਰ ਸਨ ।