ਪੰਜਾਬ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੇਂਡੂ ਵਿਕਾਸ ਵਿੱਚ ਤੇਜੀ ਲਈ 332 ਕਰੋੜ ਰੁਪਏ ਦਾ ਇਤਿਹਾਸਕ ਫੰਡ ਜਾਰੀ: ਹਰਪਾਲ ਸਿੰਘ ਚੀਮਾ

ਕੌਮੀ ਮਾਰਗ ਬਿਊਰੋ | November 13, 2025 07:32 PM

ਚੰਡੀਗੜ੍ਹ- ਪੰਜਾਬ ਦੇ ਵਿੱਤ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਜ਼ਮੀਨੀ ਪੱਧਰ 'ਤੇ ਵਿਕਾਸ ਨੂੰ ਤੇਜ਼ ਕਰਨ, ਜ਼ਰੂਰੀ ਸੇਵਾਵਾਂ ਨੂੰ ਬਿਹਤਰ ਬਣਾਉਣ ਅਤੇ ਸੂਬੇ ਦੀਆਂ ਗ੍ਰਾਮ ਪੰਚਾਇਤਾਂ ਨੂੰ ਸਸ਼ਕਤ ਬਣਾਉਣ ਲਈ ਵੱਖ-ਵੱਖ ਵਿਕਾਸ ਕਾਰਜਾਂ ਲਈ 332 ਕਰੋੜ ਰੁਪਏ ਦੀ ਮਹੱਤਵਪੂਰਨ ਕਿਸ਼ਤ ਜਾਰੀ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸੇ ਲੜੀ ਵਿੱਚ 334 ਕਰੋੜ ਰੁਪਏ ਦੀ ਅਗਲੀ ਕਿਸ਼ਤ ਦਸੰਬਰ ਦੇ ਅੰਤ ਤੱਕ ਜਾਂ ਜਨਵਰੀ ਦੇ ਪਹਿਲੇ ਹਫ਼ਤੇ ਜਾਰੀ ਕਰ ਦਿੱਤੀ ਜਾਵੇਗੀ, ਤਾਂ ਜੋ ਪੇਂਡੂ ਵਿਕਾਸ ਲਈ ਸਰੋਤਾਂ ਦਾ ਨਿਰੰਤਰ ਪ੍ਰਵਾਹ ਯਕੀਨੀ ਬਣਾਇਆ ਜਾ ਸਕੇ।

ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀ ਵਾਗਡੋਰ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਵਿਕਾਸ ਕਾਰਜ ਸ਼ੁਰੂ ਕਰ ਦਿੱਤੇ ਸਨ ਅਤੇ ਇਸੇ ਲੜੀ ਵਿੱਚ ਇਸ ਕਿਸ਼ਤ ਦੀ ਵਰਤੋਂ ਪਿੰਡਾਂ ਵਿੱਚ ਸੈਨੀਟੇਸ਼ਨ ਬਾਕਸ ਸਥਾਪਤ ਕਰਨ ਸਮੇਤ ਗ੍ਰਾਮ ਪੰਚਾਇਤਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ ਕੀਤੀ ਜਾਵੇਗੀ।

ਜਾਰੀ ਕੀਤੇ ਗਏ ਫੰਡਾਂ ਦੇ ਵੇਰਵੇ ਦਿੰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ 332 ਕਰੋੜ ਰੁਪਏ ਦੀ ਕੁੱਲ ਕਿਸ਼ਤ ਨੂੰ ਰਣਨੀਤਕ ਤੌਰ 'ਤੇ ਟਾਈਡ ਅਤੇ ਅਨਟਾਈਡ ਫੰਡਾਂ ਵਿੱਚ ਵੰਡਿਆ ਗਿਆ ਹੈ ਤਾਂ ਜੋ ਆਮ ਸਥਾਨਕ ਵਿਕਾਸ ਅਤੇ ਖਾਸ ਲਾਜ਼ਮੀ ਸੈਨੀਟੇਸ਼ਨ ਕਾਰਜਾਂ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ 156 ਕਰੋੜ ਰੁਪਏ ਦੀ ਗ੍ਰਾਂਟ ਅਨਟਾਈਡ ਫੰਡਾਂ ਵਜੋਂ ਦਿੱਤੀ ਜਾ ਰਹੀ ਹੈ, ਜਿਸਦੀ ਵਰਤੋਂ ਗ੍ਰਾਮ ਪੰਚਾਇਤਾਂ ਆਪਣੇ ਸਬੰਧਤ ਅਧਿਕਾਰ ਖੇਤਰ ਵਿੱਚ ਕਿਸੇ ਵੀ ਵਿਕਾਸ ਕਾਰਜ ਲਈ ਕਰ ਸਕਦੀਆਂ ਹਨ। ਇਸ ਦੇ ਉਲਟ, 176 ਕਰੋੜ ਰੁਪਏ ਟਾਈਡ ਫੰਡਾਂ ਵਜੋਂ ਵਰਤੇ ਜਾਣਗੇ, ਜਿਸਦੀ ਵਰਤੋਂ ਸਿਰਫ ਪਿੰਡਾਂ ਵਿੱਚ ਸੈਨੀਟੇਸ਼ਨ ਕੰਮਾਂ ਦੇ ਉਦੇਸ਼ ਲਈ ਕੀਤੀ ਜਾ ਸਕੇਗੀ। ਸਮੁੱਚੀ ਗ੍ਰਾਂਟ ਗ੍ਰਾਮ ਪੰਚਾਇਤ, ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਵਿੱਚ 70:20:10 ਦੇ ਅਨੁਪਾਤ ਵਿੱਚ ਵੰਡੀ ਜਾਵੇਗੀ।

ਜ਼ਿਲ੍ਹਾ-ਵਾਰ ਜਾਰੀ ਵੰਡ ਦੇ ਵੇਰਵੇ ਦਿੰਦਿਆਂ, ਵਿੱਤ ਮੰਤਰੀ ਨੇ ਕਿਹਾ ਕਿ ਪੇਂਡੂ ਵਿਕਾਸ ਕਾਰਜਾਂ ਲਈ 22 ਜ਼ਿਲ੍ਹਿਆਂ ਵਿੱਚ ਕੁੱਲ 3, 329, 750, 900 ਰੁਪਏ (ਜਿਸ ਵਿੱਚ 1, 766, 319, 970 ਰੁਪਏ ਦੇ ਕੁੱਲ ਟਾਈਡ ਫੰਡ ਅਤੇ 1, 563, 430, 930 ਰੁਪਏ ਦੇ ਕੁੱਲ ਅਨਟਾਈਡ ਫੰਡ ਸ਼ਾਮਲ ਹੈ) ਅਲਾਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਅਲਾਟਮੈਂਟ ਪ੍ਰਾਪਤ ਕਰਨ ਵਾਲੇ ਜ਼ਿਲ੍ਹੇ ਲੁਧਿਆਣਾ (200, 143, 127 ਰੁਪਏ ਟਾਈਡ ਫੰਡ; 133, 905, 292 ਰੁਪਏ ਅਨਟਾਈਡ ਫੰਡ), ਹੁਸ਼ਿਆਰਪੁਰ (170, 847, 451 ਰੁਪਏ ਟਾਈਡ ਫੰਡ; 114, 305, 089 ਰੁਪਏ ਅਨਟਾਈਡ ਫੰਡ), ਅਤੇ ਗੁਰਦਾਸਪੁਰ (165, 563, 924 ਰੁਪਏ ਟਾਈਡ ਫੰਡ; 110, 770, 166 ਰੁਪਏ ਅਨਟਾਈਡ ਫੰਡ) ਹਨ। ਇਹ ਵਿਕਾਸ ਗ੍ਰਾਂਟ ਪ੍ਰਾਪਤ ਕਰਨ ਵਾਲੇ ਹੋਰ ਮੋਹਰੀ ਜਿਲ੍ਹਿਆਂ ਵਿੱਚ ਸੰਗਰੂਰ, ਪਟਿਆਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਮੋਗਾ

 

Have something to say? Post your comment

 
 
 

ਪੰਜਾਬ

ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ: ਡਾ. ਬਲਜੀਤ ਕੌਰ

ਬਾਗਬਾਨੀ ਮੰਤਰੀ ਵੱਲੋ ‘ਆਪਣਾ ਪਿੰਡ ਆਪਣਾ ਬਾਗ਼’ ਯੋਜਨਾ ਤਹਿਤ ਹੋਈ ਪ੍ਰਗਤੀ ਦਾ ਜਾਇਜ਼ਾ, ਅਹਿਮ ਮੁੱਦਿਆਂ ਤੇ ਹੋਈ ਚਰਚਾ

ਪੰਜਾਬ ਯੂਨੀਵਰਸਿਟੀ ਪੰਜਾਬ ਦੀ ਸੀ, ਹੈ ਤੇ ਰਹੇਗੀ- ਗਿਆਨੀ ਤੇਜਬੀਰ ਸਿੰਘ ਖ਼ਾਲਸਾ

ਸ੍ਰੀ ਗੁਰੂ ਤੇਗਬਹਾਦਰ ਜੀ ਦੀ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੋ ਰੋਜਾ ਸ਼ਤਾਬਦੀ ਸਮਾਗਮ ਸਪੰਨ

ਤਰਨ ਤਾਰਨ ਉਪ ਚੋਣ ਦੀਆਂ ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਸਵੇਰੇ 8:00 ਵਜੇ ਤਰਨ ਤਾਰਨ ਵਿਖੇ ਹੋਵੇਗੀ

ਖ਼ਾਲਸਾ ਕਾਲਜ ਵਿਖੇ ‘ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ-2025’ 15 ਤੋਂ

ਗੁਰਦੁਆਰਾ ਮਟਨ ਸਾਹਿਬ ਕਸ਼ਮੀਰ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਰਵਾਨਾ

ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਥੰਮ੍ਹ ਜੀ ਸਾਹਿਬ ਕਰਤਾਰਪੁਰ ਤੋਂ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਲਈ ਰਵਾਨਾ

ਹਰਿਆਣਾ ਦੇ ਪਿੰਡ ਬਡੋਕੀ ਦੀ ਸੰਗਤ ਨੇ ਸ਼੍ਰੋਮਣੀ ਕਮੇਟੀ ਨੂੰ ਹੜ੍ਹ ਪੀੜਤ ਫੰਡ ਲਈ ਦਿੱਤੇ 4 ਲੱਖ 61 ਹਜ਼ਾਰ ਰੁਪਏ