ਪੰਜਾਬ

ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਕੌਮੀ ਮਾਰਗ ਬਿਊਰੋ | November 13, 2025 08:58 PM

ਸ੍ਰੀ ਅਨੰਦਪੁਰ ਸਾਹਿਬ-ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਸਮਾਗਮਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਪ੍ਰਬੰਧਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਢੁਕਵੇ ਪ੍ਰਬੰਧ ਸਮੇਂ ਸਿਰ ਪੂਰੇ ਕੀਤੇ ਜਾਣ।

ਉਨ੍ਹਾਂ ਦੱਸਿਆ ਕਿ 22 ਨਵੰਬਰ ਨੂੰ ਚਾਰ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਵਿੱਚ ਪੁੱਜਣਗੇ, ਜਦਕਿ 23 ਨਵੰਬਰ ਨੂੰ ਗੁਰੂ ਕਾ ਛਾਉਣੀ ਬੁੱਢਾ ਦਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਵੇਗੀ। ਇਸ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਹਾਜ਼ਰੀ ਵਿੱਚ ਸਰਬ ਧਰਮ ਸੰਮੇਲਨ ਦਾ ਵੀ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਵੀ ਹਾਜ਼ਰੀ ਭਰਨਗੇ।

ਮੁੱਖ ਸਕੱਤਰ ਨੇ ਕਿਹਾ ਕਿ 500 ਡਰੋਨਾਂ ਦੁਆਰਾ 23 ਤੋਂ 29 ਨਵੰਬਰ ਤੱਕ ਗੁਰੂ ਸਾਹਿਬ ਦੇ ਜੀਵਨ, ਉਪਦੇਸ਼ ਤੇ ਲਾਸ਼ਾਨੀ ਸ਼ਹਾਦਤ ਦੀ ਵਿਲੱਖਣ ਪ੍ਰਸਤੂਤੀ ਕੀਤੀ ਜਾਵੇਗੀ। ਇਸ ਤੋਂ ਇਲਾਵਾ, 20 ਨਵੰਬਰ ਨੂੰ ਚਰਨ ਗੰਗਾ ਸਟੇਡੀਅਮ ਵਿਖੇ ਲਾਈਟ ਐਂਡ ਸਾਊਡ ਸ਼ੋਅ ਦਾ ਆਯੋਜਨ ਕੀਤਾ ਜਾਵੇਗਾ, ਜਦਕਿ 25 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।

ਪੰਜਾਬ ਸਰਕਾਰ ਵੱਲੋਂ ਗਾਈਡਡ ਟੂਰ ਅਤੇ ਵਿਰਾਸਤੀ ਸੈਰਾਂ ਦਾ ਵਿਸੇਸ਼ ਆਯੋਜਨ ਵੀ ਕੀਤਾ ਜਾਵੇਗਾ, ਤਾਂ ਜੋ ਸੰਗਤਾਂ ਨੂੰ ਗੁਰੂ ਸਾਹਿਬ ਨਾਲ ਜੁੜੀ ਇਤਿਹਾਸਕ ਥਾਵਾਂ ਦੀ ਜਾਣਕਾਰੀ ਮਿਲ ਸਕੇ। ਗੁਰਦੁਆਰਾ ਬਿਬਾਨਗੜ੍ਹ ਸਾਹਿਬ ਤੋਂ ਗੁਰਦੁਆਰਾ ਸੀਸ਼ ਗੰਜ ਸਾਹਿਬ ਤੱਕ ਹੋਣ ਵਾਲੇ ਸੀਸ਼ ਭੇਂਟ ਨਗਰ ਕੀਰਤਨ ਵਿੱਚ ਮੁੱਖ ਮੰਤਰੀ, ਕੈਬਨਿਟ ਮੰਤਰੀ ਤੇ ਵਿਧਾਇਕ ਹਾਜ਼ਰੀ ਭਰਨਗੇ।

ਇਸ ਤੋਂ ਇਲਾਵਾ 24 ਨਵੰਬਰ ਨੂੰ ਭਾਈ ਜੈਤਾ ਜੀ ਮੈਮੋਰੀਅਲ ਵਿਖੇ ਵਿਧਾਨ ਸਭਾ ਦਾ ਵਿਸੇਸ਼ ਸੈਸ਼ਨ ਆਯੋਜਿਤ ਕੀਤਾ ਜਾਵੇਗਾ। ਮੁੱਖ ਸਕੱਤਰ ਨੇ ਸੰਗਤਾਂ ਲਈ ਬਣ ਰਹੀ ਟੈਂਟ ਸਿਟੀ ਦੇ ਪ੍ਰਬੰਧਾਂ ਦੀ ਵੀ ਸਮੀਖਿਆ ਕੀਤੀ ਅਤੇ ਨਿਰਦੇਸ਼ ਦਿੱਤੇ ਕਿ ਗੁਰੂ ਨਗਰੀ ਨੂੰ ਆਉਣ ਵਾਲੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਤੇ ਨਵੀਨੀਕਰਨ ਸਮੇਂ ਸਿਰ ਮੁਕੰਮਲ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਨੂੰ ਇਤਿਹਾਸਕ ਤੇ ਯਾਦਗਾਰ ਬਣਾਉਣ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਹਰ ਸ਼ਰਧਾਲੂ ਨੂੰ ਸਹੂਲਤ, ਸੁਰੱਖਿਆ ਅਤੇ ਆਤਮਕ ਅਨੁਭਵ ਪ੍ਰਦਾਨ ਕੀਤਾ ਜਾ ਸਕੇ। ਉਨ੍ਹਾਂ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੇਵਾ ਦੀ ਭਾਵਨਾ ਨਾਲ ਕੰਮ ਕਰਨ ਅਤੇ ਲੋਕਾਂ ਨੂੰ ਸਹੂਲਤ ਦੇਣ ਵਿੱਚ ਕੋਈ ਕਸਰ ਬਾਕੀ ਨਾਂ ਰਹਿਣ ਦਿੱਤੀ ਜਾਵੇ।

ਅੱਜ ਵਿਰਾਸਤ ਏ ਖਾਲਸਾ ਦੇ ਮੀਟਿੰਗ ਹਾਲ ਵਿਚ ਹੋਈ ਵਿਸੇਸ਼ ਬੈਠਕ ਦੌਰਾਨ ਸ੍ਰੀ ਅਭਿਨਵ ਤਰਿਖਾ ਸਕੱਤਰ ਸੈਰ ਸਪਾਟਾ ਨੇ ਮੁੱਖ ਸਕੱਤਰ ਜੀ ਨੂੰ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਨੋਵੇ ਪਾਤਸ਼ਾਹ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀਆਂ ਕੀਤੀਆ ਜਾ ਰਹੀਆਂ ਤਿਆਰੀਆਂ ਬਾਰੇ ਵਿਸਥਾਰ ਪੂਰਵਕ ਦੱਸਿਆ, ਇਸ ਬਾਰੇ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆਂ ਨੇ ਸ੍ਰੀ ਅਨੰਦਪੁਰ ਸਾਹਿਬ ਵਿਚ ਪਿਛਲੇ ਤਿੰਨ ਮਹੀਨੇ ਤੋ ਕੀਤੇ ਜਾ ਰਹੇ ਪ੍ਰਬੰਧਾਂ ਦੀ ਜਾਣਕਾਰੀ ਦਿੱਤੀ।

ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ ਖੇਡਾਂ ਸਰਬਜੀਤ ਸਿੰਘ, ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਤੇਜਵੀਰ ਸਿੰਘ, ਵਧੀਕ ਮੁੱਖ ਸਕੱਤਰ ਸੰਸਦੀ ਮਾਮਲੇ ਡੀ ਕੇ ਤਿਵਾਰੀ, ਸਕੱਤਰ ਸੈਰ ਸਪਾਟਾ ਅਭਿਨਵ ਤ੍ਰਿਖਾ, ਸਕੱਤਰ ਲੋਕ ਸੰਪਰਕ ਤੇ ਪੰਜਾਬ ਮੰਡੀ ਬੋਰਡ ਰਾਮਵੀਰ, ਸਕੱਤਰ ਆਮ ਰਾਜ ਪ੍ਰਬੰਧ ਗੌਰੀ ਪ੍ਰਾਸ਼ਰ ਜੋਸ਼ੀ, , ਡਾਇਰੈਕਟਰ ਜਨਰਲ ਪੁਲਿਸ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਪਰਮਵੀਰ ਸਿੰਘ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਐਸ.ਐਸ.ਪੀ ਗੁਲਨੀਤ ਸਿੰਘ ਖੁਰਾਨਾ, ਹਰਗੁਨਜੀਤ ਕੌਰ, ਕੋਮਲਪ੍ਰੀਤ ਕੌਰ, ਸਾਕਸ਼ੀ ਸਾਹਨੀ, ਚੰਦਰਜਯੋਤੀ ਸਿੰਘ, ਅਭਿਮਨਯੂ ਮਲਿਕ, ਜਸਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਹਿਮਾਸ਼ੂ ਅਗਰਵਾਲ, ਹਿਮਾਸ਼ੂ ਜੈਨ, ਸੰਦੀਪ ਹੰਸ, ਪਰਮਵੀਰ ਸਿੰਘ, ਅਮਰਪ੍ਰੀਤ ਕੌਰ ਸੰਧੂ, ਪੁਨੀਤ ਕੁਮਾਰ, ਸੰਦੀਪ ਗੋਇਲ, ਓਜਸ਼ਵੀ ਅਲੰਕਾਰ, ਸੰਦੀਪ ਗੜ੍ਹਾ, ਮਨਜੀਤ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੇਂਡੂ ਵਿਕਾਸ ਵਿੱਚ ਤੇਜੀ ਲਈ 332 ਕਰੋੜ ਰੁਪਏ ਦਾ ਇਤਿਹਾਸਕ ਫੰਡ ਜਾਰੀ: ਹਰਪਾਲ ਸਿੰਘ ਚੀਮਾ

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ: ਡਾ. ਬਲਜੀਤ ਕੌਰ

ਬਾਗਬਾਨੀ ਮੰਤਰੀ ਵੱਲੋ ‘ਆਪਣਾ ਪਿੰਡ ਆਪਣਾ ਬਾਗ਼’ ਯੋਜਨਾ ਤਹਿਤ ਹੋਈ ਪ੍ਰਗਤੀ ਦਾ ਜਾਇਜ਼ਾ, ਅਹਿਮ ਮੁੱਦਿਆਂ ਤੇ ਹੋਈ ਚਰਚਾ

ਪੰਜਾਬ ਯੂਨੀਵਰਸਿਟੀ ਪੰਜਾਬ ਦੀ ਸੀ, ਹੈ ਤੇ ਰਹੇਗੀ- ਗਿਆਨੀ ਤੇਜਬੀਰ ਸਿੰਘ ਖ਼ਾਲਸਾ

ਸ੍ਰੀ ਗੁਰੂ ਤੇਗਬਹਾਦਰ ਜੀ ਦੀ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੋ ਰੋਜਾ ਸ਼ਤਾਬਦੀ ਸਮਾਗਮ ਸਪੰਨ

ਤਰਨ ਤਾਰਨ ਉਪ ਚੋਣ ਦੀਆਂ ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਸਵੇਰੇ 8:00 ਵਜੇ ਤਰਨ ਤਾਰਨ ਵਿਖੇ ਹੋਵੇਗੀ

ਖ਼ਾਲਸਾ ਕਾਲਜ ਵਿਖੇ ‘ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ-2025’ 15 ਤੋਂ

ਗੁਰਦੁਆਰਾ ਮਟਨ ਸਾਹਿਬ ਕਸ਼ਮੀਰ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਰਵਾਨਾ

ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਥੰਮ੍ਹ ਜੀ ਸਾਹਿਬ ਕਰਤਾਰਪੁਰ ਤੋਂ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਲਈ ਰਵਾਨਾ

ਹਰਿਆਣਾ ਦੇ ਪਿੰਡ ਬਡੋਕੀ ਦੀ ਸੰਗਤ ਨੇ ਸ਼੍ਰੋਮਣੀ ਕਮੇਟੀ ਨੂੰ ਹੜ੍ਹ ਪੀੜਤ ਫੰਡ ਲਈ ਦਿੱਤੇ 4 ਲੱਖ 61 ਹਜ਼ਾਰ ਰੁਪਏ