ਨੈਸ਼ਨਲ

ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋਈ ’ਧਰਮ ਰੱਖਿਅਕ ਯਾਤਰਾ’ ਨਗਰ ਕੀਰਤਨ ਦੇ ਰੂਪ ’ਚ ਦੂਜੇ ਦਿਨ ਪਹੁੰਚੀ ਦਿੱਲੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | November 14, 2025 07:43 PM

ਨਵੀਂ ਦਿੱਲੀ- ਸ੍ਰੀ ਆਨੰਦਪੁਰ‌ ਸਾਹਿਬ ਤੋਂ ਬੀਤੇ ਕੱਲ੍ਹ ਸ਼ੁਰੂ ਹੋਈ ’ਧਰਮ ਰੱਖਿਅਕ ਯਾਤਰਾ’ ਨਗਰ ਕੀਰਤਨ ਦੇ ਰੂਪ ਵਿਚ ਅੱਜ ਅੰਬਾਲਾ ਤੋਂ ਨਵੀਂ ਦਿੱਲੀ ਦੇ ਗੁਰਦੁਆਰਾ ਸੀਸਗੰਜ ਸਾਹਿਬ ਵਿਚ ਦੇਰ ਰਾਤ ਪਹੁੰਚੀ। ਇਹ ਯਾਤਰਾ ਬੀਤੇ ਕੱਲ੍ਹ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋਣ ਮਗਰੋਂ ਅੰਬਾਲਾ ਵਿਚ ਗੁਰਦੁਆਰਾ ਮੰਜੀ ਸਾਹਿਬ ਵਿਖੇ ਠਹਿਰਾਅ ਦੇ ਰੁਪ ਵਿਚ ਰੁਕੀ ਸੀ। ਅੱਜ ਸਵੇਰੇ ਯਾਤਰਾ ਗੁਰਦੁਆਰਾ ਮੰਜੀ ਸਾਹਿਬ ਤੋਂ ਆਰੰਭ ਹੋਈ ਅਤੇ ਤਰਾਵੜੀ ਤੇ ਹੋਰ ਥਾਵਾਂ ਤੋਂ ਹੁੰਦੀ ਹੋਈ ਦੇਰ ਸ਼ਾਮ ਗੁਰਦੁਆਰਾ ਸੀਸਗੰਜ ਸਾਹਿਬ ਪਹੁੰਚੀ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੁਖੀ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਸਮੁੱਚੇ ਰਸਤੇ ਵਿਚ ਸੰਗਤਾਂ ਨੇ ਨਗਰ ਕੀਰਤਨ ਰੂਪੀ ਯਾਤਰਾ ਨੂੰ ਬਹੁਤ ਪਿਆਰ ਅਤੇ ਸਤਿਕਾਰ ਦਿੱਤਾ ਹੈ। ਉਹਨਾਂ ਕਿਹਾ ਕਿ ਸੰਗਤਾਂ ਨੇ ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਨੂੰ ਬਹੁ ਭਾਂਤੀ ਲੰਗਰ ਛਕਾਏ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਸਤਿਕਾਰ ਭੇਂਟ ਕੀਤਾ ਹੈ। ਉਹਨਾਂ ਕਿਹਾ ਕਿ ਉਹ ਵੱਖ-ਵੱਖ ਸੰਪਰਦਾਵਾਂ ਦੇ ਮੁਖੀਆਂ ਦੇ ਵੀ ਧੰਨਵਾਦੀ ਹਨ ਜਿਹਨਾਂ ਨੇ ਯਾਤਰਾ ਦਾ ਸਨਮਾਨਤ ਤੇ ਸਵਾਗਤ ਕੀਤਾ। ਉਹਨਾਂ ਕਿਹਾ ਕਿ ਇਹ ਜੀਵਨ ਵਿਚ ਇਕ ਵਾਰ ਆਉਣ ਵਾਲਾ ਇਤਿਹਾਸਕ ਮੌਕਾ ਹੈ ਜਦੋਂ ਅਸੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਅਨਿੰਨ ਸੇਵਕ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਮਨਾ ਰਹੇ ਹਾਂ। ਉਹਨਾਂ ਕਿਹਾ ਕਿ ਉਹ ਸੰਗਤਾਂ ਵਡਭਾਗੀਆਂ ਹਨ ਜਿਹਨਾਂ ਨੂੰ ਇਹ ਦਿਹਾੜਾ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਹਨਾਂ ਕਿਹਾ ਕਿ ਗੁਰੂ ਸਾਹਿਬ ਨੇ ਆਪ ਕ੍ਰਿਪਾ ਕਰ ਕੇ ਇਹ ਦਿਹਾੜਾ ਮਨਾਉਣ ਦਾ ਸੁਭਾਗ ਸੰਗਤਾਂ ਨੂੰ ਬਖਸ਼ਿਸ਼ ਕੀਤਾ ਹੈ। ਉਹਨਾਂ ਕਿਹਾ ਕਿ ਅਸੀਂ ਵਡਭਾਗੇ ਹਾਂ ਕਿ ਸਾਨੂੰ ਗੁਰੂ ਸਾਹਿਬ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਕਰਨ ਦਾ ਸੁਭਾਗ ਬਖਸ਼ਿਆ ਅਤੇ ਇਹਨਾਂ ਸਹਿਜ ਪਾਠਾਂ ਦੀ ਲੜੀ ਦਾ ਭੋਗ ਲਾਲ ਕਿਲ੍ਹੇ ’ਤੇ ਪਾਇਆ ਜਾਵੇਗਾ।
ਉਹਨਾਂ ਕਿਹਾ ਕਿ ਗੁਰੂ ਸਾਹਿਬ ਦੀ ਬਖਸ਼ਿਸ਼ ਸਦਕਾ ਸਾਨੂੰ ਸਿੱਖ ਕੌਮ ਨੂੰ ਆਪਣੇ ਅਮੀਰ ਵਿਰਸੇ ਅਤੇ ਇਤਿਹਾਸ ਤੋਂ ਦੁਨੀਆਂ ਨੂੰ ਜਾਣੂ ਕਰਵਾਉਣ ਦਾ ਮੌਕਾ ਮਿਲਿਆ ਹੈ। ਉਹਨਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੁਨੀਆਂ ਵਿਚ ਅਦੁੱਤੀ ਸ਼ਹਾਦਤ ਹੈ ਜਿਸਦੀ ਕੋਈ ਹੋਰ ਮਿਸਾਲ ਦੁਨੀਆਂ ਵਿਚ ਨਹੀਂ ਮਿਲਦੀ ਜਦੋਂ ਕਿ ਗੁਰੂ ਸਾਹਿਬ ਜੀ ਨੇ ਕਿਸੇ ਹੋਰ ਧਰਮ ਦੀ ਰੱਖਿਆ ਵਾਸਤੇ ਆਪਣੀ ਸ਼ਹਾਦਤ ਦਿੱਤੀ ਹੋਵੇ। ਉਹਨਾਂ ਕਿਹਾ ਕਿ ਇਹ ਮਹਾਨ ਕਾਰਜ ਸਿੱਖ ਧਰਮ ਦੀ ਝੋਲੀ ਹੀ ਗੁਰੂ ਸਾਹਿਬ ਨੇ ਆਪ ਪਾਏ ਹਨ। ਉਹਨਾਂ ਕਿਹਾ ਕਿ ਸਿੱਖ ਕੌਮ ਦੁਨੀਆਂ ਦੀ ਇਕਲੌਤੀ ਕੌਮ ਹੈ ਜਿਸਨੇ ਸਭ ਤੋਂ ਵੱਧ ਸ਼ਹਾਦਤਾਂ ਦਿੱਤੀਆਂ ਹਨ ਤੇ ਇਹ ਸ਼ਹਾਦਤਾਂ ਹੀ ਸਾਡਾ ਮਾਰਗ ਦਰਸ਼ਨ ਕਰਦੀਆਂ ਹਨ। ਉਹਨਾਂ ਕਿਹਾ ਕਿ ਗੁਰਬਾਣੀ ਦੇ ਲੜ ਲੱਗ ਕੇ ਅਤੇ ਆਪਣੇ ਅਮੀਰ ਵਿਰਸੇ ਤੋਂ ਦੁਨੀਆਂ ਨੂੰ ਜਾਣੂ ਕਰਵਾ ਕੇ ਹੀ ਅਸੀਂ ਆਪਣੇ ਜੀਵਨ ਨੂੰ ਸਫਲਾ ਕਰ ਸਕਦੇ ਹਾਂ ਤੇ ਇਸ ਮਾਮਲੇ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਨਿਭਾ ਰਹੀ ਹੈ।

Have something to say? Post your comment

 
 
 

ਨੈਸ਼ਨਲ

ਇਸ ਭਾਰੀ ਜਨਤਕ ਸਮਰਥਨ ਲਈ ਬਿਹਾਰ ਦੇ ਸਾਰੇ ਸਤਿਕਾਰਯੋਗ ਵੋਟਰਾਂ ਦਾ ਦਿਲੋਂ ਧੰਨਵਾਦ-ਜਨਤਾ ਦਲ ਯੂਨਾਈਟਿਡ

ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਬਿਹਾਰ ਵਿੱਚ ਨੀਤਿਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਸਮੇਤ ਪੂਰੇ ਐਨ.ਡੀ.ਏ. ਦੀ ਭਾਰੀ ਜਿੱਤ ‘ਤੇ ਦਿੱਤੀ ਗਈ ਵਧਾਈ

ਅਮਰੀਕੀ ਕਾਂਗਰਸ ਵਿੱਚ ਪ੍ਰਭਾਵ ਵਧਾਉਣ ਲਈ ਆਰਐਸਐਸ ਨੇ ਲਾਬਿੰਗ ਏਜੰਸੀ ਨੂੰ ਕੀਤਾ ਨਿਯੁਕਤ ਅਤੇ ਅਕਸ ਵਧਾਉਣ ਲਈ ਖਰਚੇ ਕਰੋੜਾਂ: ਰਿਪੋਰਟ

ਤਰਨ ਤਾਰਨ ਉਪ ਚੋਣ ਵਿੱਚ ਅਕਾਲੀ ਪੁਨਰ ਸੁਰਜੀਤੀ ਲਈ ਸੁਖਬੀਰ ਬਾਦਲ ਦੀ ਮਿਹਨਤ ਲਿਆਈ ਰੰਗ: ਸਰਨਾ

ਗਿਆਨੀ ਮਲਕੀਤ ਸਿੰਘ ਜੀ ਮੁੱਖ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ ਜੀ ਯੂਐਸਏ ਵਿਚ ਕਰ ਰਹੇ ਹਨ ਸਿੱਖੀ ਦਾ ਪ੍ਰਚਾਰ ਪ੍ਰਸਾਰ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ’ਧਰਮ ਰੱਖਿਅਕ ਯਾਤਰਾ’ ਨਗਰ ਕੀਰਤਨ ਦੇ ਰੂਪ ’ਚ ਆਰੰਭ

ਤੇਜਸਵੀ ਯਾਦਵ ਨੇ 14 ਨਵੰਬਰ ਨੂੰ ਕਲੀਨ ਸਵੀਪ ਦਾ ਕੀਤਾ ਦਾਅਵਾ

ਫਿਰੋਜ਼ਪੁਰ-ਪੱਟੀ ਨਵੀਂ ਰੇਲਵੇ ਲਾਈਨ ਪ੍ਰੋਜੈਕਟ ਦੀ ਪ੍ਰਵਾਨਗੀ ਦਾ ਨਿੱਘਾ ਸਵਾਗਤ

ਸਦਰ ਬਾਜ਼ਾਰ ਦੇ ਵਪਾਰਕ ਭਾਈਚਾਰੇ ਨੇ ਲਾਲ ਕਿੱਲੇ ਧਮਾਕੇ ਵਿਚ ਮਾਰੇ ਗਏ ਲੋਕਾਂ ਨੂੰ ਦਿੱਤੀ ਸ਼ਰਧਾਂਜਲੀ, ਕੱਢਿਆ ਮੋਮਬੱਤੀ ਮਾਰਚ

ਬਿਹਾਰ ਦੇ ਮੁੱਖ ਮੰਤਰੀ ਨੀਤਿਸ਼ ਕੁਮਾਰ ਤਖ਼ਤ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ