ਅੰਮ੍ਰਿਤਸਰ-ਖਾਲਸਾ ਕਾਲਜ ਆਫ ਲਾਅ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇਕ-ਰੋਜਾ-ਸੈਮੀਨਾਰ ਕਰਵਾਇਆ ਗਿਆ। ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਉਕਤ ਸਮਾਗਮ ਮੌਕੇ ਮੁੱਖ ਮਹਿਮਾਨ ਵਜਂੋ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਕੱਤਰ ਸ: ਗੁਰਬਚਨ ਸਿੰਘ ਨੇ ਭਾਗ ਲਿਆ।
ਇਸ ਮੌਕੇ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੰਦਿਆਂ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ ਸੈਮੀਨਾਰ ਦੌਰਾਨ ਵਿਦਿਆਰਥੀਆਂ ਦੇ ਧਾਰਮਿਕ ਪ੍ਰੀਖਿਆ ਮੁਕਾਬਲੇ ਵੀ ਕਰਵਾਏ ਗਏ। ਇਸ ਉਪਰੰਤ ਸ: ਗੁਰਚਨ ਸਿੰਘ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਅਤੇ ਉਪਦੇਸ਼ਾਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ ਗੁਰੂ ਸਾਹਿਬ ਦੁਆਰਾ ਵਿਖਾਏ ਮਾਰਗ ਅਤੇ ਮਿਹਨਤ ਨਾਲ ਵਿੱਦਿਆ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਧਾਰਮਿਕ ਸਿੱਖਿਆ ’ਚ ਅਵੱਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸ: ਗੁਰਬਚਨ ਸਿੰਘ ਨੇ ਡਾ. ਜਸਪਾਲ ਸਿੰਘ ਨਾਲ ਮਿਲ ਕੇ ਇਨਾਮ ਵੀ ਤਕਸੀਮ ਕੀਤੇ। ਇਸ ਮੌਕੇ ਵਿਦਿਆਰਥੀ ਤੇਜਪਾਲ ਸਿੰਘ, ਖੁਸ਼ਪ੍ਰੀਤ ਕੌਰ, ਆਸਥਾ, ਰਾਗਿਨੀ, ਅੰਤਰਦੀਪ, ਕੋਮਲ, ਹਰਲੀਨ, ਆਕ੍ਰਿਤੀ ਵੱਲਂੋ ਗੁਰੂ ਸਾਹਿਬ ਜੀ ਦੇ ਜੀਵਨ, ਸਿੱਖਿਆਵਾਂ ਅਤੇ ਉਨ੍ਹਾਂ ਦੀ ਸ਼ਹਾਦਤ ਦੇ ਮਹੱਤਵ ਨੂੰ ਬੜੇ ਸੁੱਚਜੇ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਸੁਖਮਨਪ੍ਰੀਤ ਕੌਰ, ਡਾ. ਗੁਰਸ਼ਿੰਦਰ ਕੌਰ, ਡਾ. ਸੀਮਾ ਰਾਣੀ, ਪ੍ਰੋ: ਸੁਗਮ, ਡਾ. ਪ੍ਰੀਤਇੰਦਰ ਕੌਰ, ਡਾ. ਪਵਨਦੀਪ ਕੌਰ, ਡਾ. ਸਿਵਨ ਸਰਪਾਲ, ਪ੍ਰੋ: ਨਿਧੀ, ਪ੍ਰੋ: ਹੇਮਾ ਆਦਿ ਸਟਾਫ਼ ਤੋਂ ਇਲਾਵਾ ਵਿਦਿਆਰਥੀ ਹਾਜ਼ਰ ਸਨ।