ਪੰਜਾਬ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ ਸ਼੍ਰੋਮਣੀ ਕਮੇਟੀ ਦਾ ਸਥਾਪਨਾ ਦਿਵਸ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 15, 2025 07:00 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਥਾਪਨਾ ਦਿਵਸ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਸੰਗਤਾਂ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਨੇ ਸਰਵਣ ਕਰਵਾਇਆ।

ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਵਿਚਾਰ ਕਰਦਿਆਂ ਕਿਹਾ ਕਿ ਸਾਡੇ ਪੁਰਖਿਆਂ ਦੀਆਂ ਕੁਰਬਾਨੀਆਂ ਨਾਲ ਹੋਂਦ ਵਿੱਚ ਆਈ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੇ ਹਮੇਸ਼ਾਂ ਹੀ ਸਮਾਜਿਕ ਕਾਰਜਾਂ ਲਈ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਇਸ ਸਿੱਖ ਸੰਸਥਾ ਨੇ ਹਮੇਸ਼ਾਂ ਹੀ ਬਿਨ੍ਹਾਂ ਕਿਸੇ ਵਿਤਕਰੇ ਦੇ ਮਨੁੱਖਤਾ ਦੀ ਸੇਵਾ ਕੀਤੀ ਅਤੇ ਲਗਾਤਾਰ ਕਰ ਰਹੀ ਹੈ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਦੁਨੀਆਂ ਅੰਦਰ ਬਹੁਤ ਸਾਰੇ ਧਰਮ ਹਨ ਪਰ ਕਿਸੇ ਵੀ ਧਰਮ ਕੋਲ ਸ਼੍ਰੋਮਣੀ ਕਮੇਟੀ ਅਜਿਹੀ ਚੁਣੀ ਹੋਈ ਧਾਰਮਿਕ ਸੰਸਥਾ ਨਹੀਂ। ਉਨ੍ਹਾਂ ਕਿਹਾ ਕਿ ਪੰਥ ਦੀ ਇਸ ਨੌਮਾਇੰਦਾ ਧਾਰਮਿਕ ਸੰਸਥਾ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਯਤਨ ਕਰਦਿਆਂ ਸੰਸਥਾ ਨੂੰ ਢਾਹ ਲਾਉਣ ਵਾਲੀਆਂ ਤਾਕਤਾਂ ਨੂੰ ਮੂੰਹ ਤੋੜ ਜਵਾਬ ਦੇਣਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਦੀ ਸਮੂਹ ਸੰਗਤਾਂ ਨੂੰ ਵਧਾਈ ਵੀ ਦਿੱਤੀ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ, ਸ. ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸੁਪਰਡੈਂਟ ਸ. ਨਿਸ਼ਾਨ ਸਿੰਘ, ਵਧੀਕ ਮੈਨੇਜਰ ਸ. ਸਤਨਾਮ ਸਿੰਘ ਝਬਾਲ ਤੇ ਸ. ਜਸਬੀਰ ਸਿੰਘ ਸਮੇਤ ਸਮੂਹ ਸਟਾਫ਼ ਹਾਜ਼ਰ ਸੀ। 


ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿੱਖ ਕੌਮ ਦੀ ਇਸ ਮਾਣਮੱਤੀ ਸੰਸਥਾ ਦੀ ਸਥਾਪਨਾ ਲਈ ਸਿੱਖਾਂ ਨੇ ਲੰਮਾ ਸੰਘਰਸ਼ ਲੜਿਆ। ਉਨ੍ਹਾਂ ਕਿਹਾ ਕਿ ਅਨੇਕਾਂ ਸਿੱਖਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨਾਲ ਹੋਂਦ ਵਿਚ ਆਈ ਇਸ ਸਿੱਖ ਸੰਸਥਾ ਦਾ ਇਤਿਹਾਸ ਸ਼ਾਨਾਮੱਤਾ ਹੈ। ਸ਼੍ਰੋਮਣੀ ਕਮੇਟੀ ਨੇ ਆਪਣੇ ਇਕ ਸਦੀ ਦੇ ਸਫ਼ਰ ਦੌਰਾਨ ਜਿਥੇ ਗੁਰਦੁਆਰਾ ਸਾਹਿਬਾਨ ਦੇ ਬੇਹਤਰ ਪ੍ਰਬੰਧਾਂ ਲਈ ਜ਼ੁੰਮੇਵਾਰੀ ਨਿਭਾਈ ਉਥੇ ਧਰਮ ਦੇ ਪ੍ਰਚਾਰ ਪ੍ਰਸਾਰ ਦੇ ਨਾਲ-ਨਾਲ ਸਿੱਖਿਆ ਅਤੇ ਮੈਡੀਕਲ ਸੇਵਾਵਾਂ ਵਿਚ ਵੀ ਜ਼ਿਕਰਯੋਗ ਕਾਰਜ ਕੀਤੇ। ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤਾਂ ਸਮੇਂ ਵੀ ਸ਼੍ਰੋਮਣੀ ਕਮੇਟੀ ਗੁਰੂ ਸਾਹਿਬ ਵੱਲੋਂ ਬਖਸ਼ੇ ਸਿਧਾਂਤ ਅਨੁਸਾਰ ਹਮੇਸ਼ਾ ਮੋਹਰੀ ਹੋ ਕੇ ਕਾਰਜ਼ ਕਰਦੀ ਰਹੀ ਹੈ। ਉਨ੍ਹਾਂ ਸਮੂਹ ਸਿੱਖ ਪੰਥ ਨੂੰ ਆਪਣੀ ਇਸ ਮਹਾਨ ਸੰਸਥਾ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਯਤਨ ਕਰਨ ਦੀ ਅਪੀਲ ਵੀ ਕੀਤੀ।

Have something to say? Post your comment

 
 
 

ਪੰਜਾਬ

ਅਸ਼ੀਰਵਾਦ ਸਕੀਮ ਦਾ ਅਹਿਮ ਫੈਸਲਾ: ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ :ਡਾ.ਬਲਜੀਤ ਕੌਰ

ਹਰਜੋਤ ਬੈਂਸ ਵੱਲੋਂ ਵਿਸ਼ਵ-ਪੱਧਰੀ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਲਈ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਫਿਨਲੈਂਡ ਲਈ ਕੀਤਾ ਰਵਾਨਾ

ਸਰਬਜੀਤ ਕੌਰ ਨੇ ਇਸਲਾਮ ਕਬੂਲ ਕਰਕੇ ਉਥੇ ਨਿਕਾਹ ਕਰ ਲਿਆ ਹੈ ਕਿਹਾ ਜਾ ਰਿਹਾ

ਪੰਜਾਬ ਵਜ਼ਾਰਤ ਵੱਲੋਂ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮਨਜ਼ੂਰੀ

ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਮੌ ਸਾਹਿਬ ਫਿਲੌਰ ਤੋਂ ਆਲਮਗੀਰ ਲੁਧਿਆਣਾ ਲਈ ਰਵਾਨਾ

ਖਾਲਸਾ ਕਾਲਜ ਵਿਖੇ 10ਵੇਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਦਾ ਹੋਇਆ ਸ਼ਾਨਦਾਰ ਅਗਾਜ਼

ਹੈਦਰਾਬਾਦ–ਚੇਨਈ ਰੋਡਸ਼ੋਜ਼ ਨਾਲ ਪੰਜਾਬ ਦਾ ਦੱਖਣੀ ਭਾਰਤ ਆਉਟਰੀਚ ਤੇਜ਼ — ਉਦਯੋਗ ਜਗਤ ਵੱਲੋਂ ਮਜ਼ਬੂਤ ਨਿਵੇਸ਼ ਦਿਲਚਸਪੀ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ

ਮਿਸ਼ਨ ਚੜ੍ਹਦੀ ਕਲਾ ਦੇ ਤੀਜੇ ਪੜਾਅ ਤਹਿਤ ਰਾਹਤ ਵੰਡ ਪ੍ਰਕਿਰਿਆ ਪੰਜਾਬ ਸਰਕਾਰ ਵੱਲੋਂ ਲਗਾਤਾਰ ਜਾਰੀ