ਪੰਜਾਬ

ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਮੌ ਸਾਹਿਬ ਫਿਲੌਰ ਤੋਂ ਆਲਮਗੀਰ ਲੁਧਿਆਣਾ ਲਈ ਰਵਾਨਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 15, 2025 07:03 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਮੌ ਸਾਹਿਬ ਫਿਲੌਰ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਲੁਧਿਆਣਾ ਲਈ ਰਵਾਨਾ ਹੋਇਆ।

ਇਸ ਮੌਕੇ ਗੁਰਦੁਆਰਾ ਮੌ ਸਾਹਿਬ ਫਿਲੌਰ ਵਿਖੇ ਸਜੇ ਧਾਰਮਿਕ ਦੀਵਾਨ ਮੌਕੇ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਇਤਿਹਾਸ ਦੀ ਸਾਂਝ ਪਾਈ। ਨਗਰ ਕੀਰਤਨ ਦੀ ਰਵਾਨਗੀ ਮੌਕੇ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼ਸ਼ੋਭਿਤ ਕਰਨ ਦੀ ਸੇਵਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਨਿਭਾਈ। ਰਵਾਨਗੀ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ। ਰਸਤੇ ਵਿਚ ਵੱਖ ਵੱਖ ਪੜਾਵਾਂ ਤੇ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਇਸ ਦੌਰਾਨ ਵੱਖ ਵੱਖ ਸਕੂਲਾਂ ਦੇ ਬੱਚਿਆਂ ਨੇ ਵੀ ਸ਼ਮੂਲੀਅਤ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੀਤ ਸਕੱਤਰ ਸ. ਮਨਜੀਤ ਸਿੰਘ ਤਲਵੰਡੀ, ਇੰਚਾਰਜ ਸ. ਹਰਜਿੰਦਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸੁਪਰਵਾਈਜ਼ਰ ਸ. ਲਾਲ ਸਿੰਘ, ਸ. ਸੁਖਰਾਜ ਸਿੰਘ ਤੇ ਸ. ਗੁਰਮੀਤ ਸਿੰਘ, ਗੁ: ਇੰਸਪੈਕਟਰ ਸ. ਰਣਜੀਤ ਸਿੰਘ, ਸ. ਸ਼ਰਨਜੀਤ ਸਿੰਘ ਤੇ ਸ. ਮਲਕੀਤ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਅਸ਼ੀਰਵਾਦ ਸਕੀਮ ਦਾ ਅਹਿਮ ਫੈਸਲਾ: ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ :ਡਾ.ਬਲਜੀਤ ਕੌਰ

ਹਰਜੋਤ ਬੈਂਸ ਵੱਲੋਂ ਵਿਸ਼ਵ-ਪੱਧਰੀ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਲਈ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਫਿਨਲੈਂਡ ਲਈ ਕੀਤਾ ਰਵਾਨਾ

ਸਰਬਜੀਤ ਕੌਰ ਨੇ ਇਸਲਾਮ ਕਬੂਲ ਕਰਕੇ ਉਥੇ ਨਿਕਾਹ ਕਰ ਲਿਆ ਹੈ ਕਿਹਾ ਜਾ ਰਿਹਾ

ਪੰਜਾਬ ਵਜ਼ਾਰਤ ਵੱਲੋਂ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮਨਜ਼ੂਰੀ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ ਸ਼੍ਰੋਮਣੀ ਕਮੇਟੀ ਦਾ ਸਥਾਪਨਾ ਦਿਵਸ

ਖਾਲਸਾ ਕਾਲਜ ਵਿਖੇ 10ਵੇਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਦਾ ਹੋਇਆ ਸ਼ਾਨਦਾਰ ਅਗਾਜ਼

ਹੈਦਰਾਬਾਦ–ਚੇਨਈ ਰੋਡਸ਼ੋਜ਼ ਨਾਲ ਪੰਜਾਬ ਦਾ ਦੱਖਣੀ ਭਾਰਤ ਆਉਟਰੀਚ ਤੇਜ਼ — ਉਦਯੋਗ ਜਗਤ ਵੱਲੋਂ ਮਜ਼ਬੂਤ ਨਿਵੇਸ਼ ਦਿਲਚਸਪੀ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ

ਮਿਸ਼ਨ ਚੜ੍ਹਦੀ ਕਲਾ ਦੇ ਤੀਜੇ ਪੜਾਅ ਤਹਿਤ ਰਾਹਤ ਵੰਡ ਪ੍ਰਕਿਰਿਆ ਪੰਜਾਬ ਸਰਕਾਰ ਵੱਲੋਂ ਲਗਾਤਾਰ ਜਾਰੀ