ਪੰਜਾਬ

ਹਰਜੋਤ ਬੈਂਸ ਵੱਲੋਂ ਵਿਸ਼ਵ-ਪੱਧਰੀ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਲਈ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਫਿਨਲੈਂਡ ਲਈ ਕੀਤਾ ਰਵਾਨਾ

ਕੌਮੀ ਮਾਰਗ ਬਿਊਰੋ | November 15, 2025 09:02 PM

ਚੰਡੀਗੜ੍ਹ-ਕਲਾਸਰੂਮ ਸਿੱਖਿਆ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਅਤੇ ਸਿੱਖਿਆ ਪ੍ਰਣਾਲੀ ਵਿੱਚ ਵਿਸ਼ਵ ਦੇ ਬਿਹਤਰ ਅਭਿਆਸਾਂ ਨੂੰ ਸ਼ਾਮਲ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿਖੇ 15 ਦਿਨਾਂ ਦੀ ਸਿਖਲਾਈ ਵਾਸਤੇ ਪ੍ਰਾਇਮਰੀ ਕਾਡਰ ਦੇ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਬੈਚ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ (ਬੀ.ਪੀ.ਈ.ਓ.), ਸੈਂਟਰ ਹੈੱਡ ਟੀਚਰ (ਸੀ.ਐਚ.ਟੀ.), ਹੈੱਡ ਟੀਚਰ (ਐਚ.ਟੀ.) ਅਤੇ ਈ.ਟੀ.ਟੀ. ਅਧਿਆਪਕ ਸ਼ਾਮਲ ਸਨ, ਜੋ ਫਿਨਲੈਂਡ ਦੇ ਵਿਸ਼ਵ-ਪ੍ਰਸਿੱਧ ਟੀਚਿੰਗ ਵਿਧੀਆਂ ਬਾਰੇ ਜਾਣਕਾਰੀ ਪ੍ਰਾਪਤ ਕਰਨਗੇ।

ਅੱਜ ਇੱਥੇ ਮੈਗਸੀਪਾ ਵਿਖੇ ਅਧਿਆਪਕਾਂ ਦੇ ਬੈਚ ਨੂੰ ਹਰੀ ਝੰਡੀ ਦਿਖਾਉਣ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਬੈਚ ਦੀ ਸਿਖਲਾਈ ਨਾਲ ਫਿਨਲੈਂਡ ਦੀਆਂ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਹਾਸਲ ਕਰਨ ਵਾਲੇ ਅਧਿਆਪਕਾਂ ਦੀ ਕੁੱਲ ਗਿਣਤੀ 216 ਹੋ ਜਾਵੇਗੀ। ਇਹ ਕਦਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਿੱਖਿਆ ਪ੍ਰਣਾਲੀ ਵਿੱਚ ਸਾਕਾਰਤਮਕ ਬਦਲਾਅ ਲਿਆਉਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ 50 ਮੁੱਖ ਅਧਿਆਪਕਾਂ ਦਾ ਪੰਜਵਾਂ ਬੈਚ 15 ਤੋਂ 19 ਦਸੰਬਰ, 2025 ਤੱਕ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈ.ਆਈ.ਐਮ.), ਅਹਿਮਦਾਬਾਦ ਵਿਖੇ ਇੱਕ ਲੀਡਰਸ਼ਿਪ ਸਿਖਲਾਈ ਪ੍ਰੋਗਰਾਮ ਵਿੱਚ ਸ਼ਾਮਲ ਹੋਵੇਗਾ।

ਪੰਜਾਬ ਸਰਕਾਰ ਦੀ ਦੇਸ਼ ਵਿੱਚੋਂ ਸਰਬੋਤਮ ਅਧਿਆਪਕ ਸਮਰੱਥਾ-ਨਿਰਮਾਣ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ 234 ਪ੍ਰਿੰਸੀਪਲਾਂ ਅਤੇ ਵਿਦਿਅਕ ਪ੍ਰਬੰਧਕਾਂ ਨੂੰ ਸਿੰਗਾਪੁਰ ਵਿਖੇ ਉੱਨਤ ਪ੍ਰਬੰਧਕੀ ਅਤੇ ਅਕਾਦਮਿਕ ਲੀਡਰਸ਼ਿਪ ਵਿੱਚ ਸਿਖਲਾਈ ਦਿਵਾਈ ਗਈ ਹੈ। ਉਨ੍ਹਾਂ ਦੱਸਿਆ ਕਿ 199 ਹੈੱਡਮਾਸਟਰਾਂ ਨੇ ਆਈ.ਆਈ.ਐਮ. ਅਹਿਮਦਾਬਾਦ ਵਿਖੇ ਆਪਣੇ ਰਣਨੀਤਕ ਅਤੇ ਪ੍ਰਬੰਧਕੀ ਹੁਨਰਾਂ ਨੂੰ ਨਿਖਾਰਿਆ ਹੈ ਅਤੇ ਹੁਣ ਤੱਕ 144 ਪ੍ਰਾਇਮਰੀ ਅਧਿਆਪਕਾਂ ਵੱਲੋਂ ਫਿਨਲੈਂਡ ਵਿੱਚ ਸਿਖਲਾਈ ਮੁਕੰਮਲ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਯੋਗਤਾ ਦੇ ਆਧਾਰ 'ਤੇ ਚੁਣੇ ਗਏ ਇਹ ਅਧਿਆਪਕ "ਮਾਸਟਰ ਟ੍ਰੇਨਰਾਂ" ਵਜੋਂ ਕੰਮ ਕਰਨਗੇ ਅਤੇ ਇਸ ਸਿਖਲਾਈ ਰਾਹੀਂ ਪ੍ਰਾਪਤ ਗਿਆਨ ਅਤੇ ਹੁਨਰਾਂ ਨੂੰ ਵਾਪਸ ਆ ਕੇ ਆਪਣੇ ਸਾਥੀ ਅਧਿਆਪਕਾਂ ਤੱਕ ਪਹੁੰਚਾਉਣਗੇ, ਜਿਸ ਨਾਲ ਸੂਬੇ ਦੀ ਸਿੱਖਿਆ ਪ੍ਰਣਾਲੀ 'ਤੇ ਬਹੁਪੱਖੀ ਸਕਾਰਾਤਮਕ ਪ੍ਰਭਾਵ ਪਵੇਗਾ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਇਹ ਸਿਰਫ਼ ਇੱਕ ਸਿਖਲਾਈ ਪ੍ਰੋਗਰਾਮ ਨਹੀਂ ਹੈ ਬਲਕਿ ਇਹ ਪੰਜਾਬ ਦੇ ਭਵਿੱਖ ਨੂੰ ਨਵਾਂ ਰੂਪ ਦੇਣ ਦਾ ਇੱਕ ਮਿਸ਼ਨ ਹੈ। ਫਿਨਲੈਂਡ ਦੇ ਸਹਿਯੋਗੀ ਸਿਖਲਾਈ ਮਾਡਲਾਂ ਤੋਂ ਲੈ ਕੇ ਆਈ.ਆਈ.ਐਮ. ਅਹਿਮਦਾਬਾਦ ਦੇ ਰਣਨੀਤਕ ਲੀਡਰਸ਼ਿਪ ਢਾਂਚੇ ਤੱਕ ਦੁਨੀਆ ਦੀਆਂ ਸਰਬੋਤਮ ਵਿਦਿਅਕ ਪ੍ਰਣਾਲੀਆਂ ਬਾਰੇ ਆਪਣੇ ਅਧਿਆਪਕਾਂ ਨੂੰ ਜਾਣਕਾਰੀ ਪ੍ਰਦਾਨ ਕਰਕੇ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਸਾਡੇ ਵਿਦਿਆਰਥੀਆਂ ਨੂੰ ਵਿਸ਼ਵ-ਪੱਧਰੀ ਮਿਆਰ ਦੀ ਸਿੱਖਿਆ ਮਿਲੇ ਜੋ ਉਨ੍ਹਾਂ ਨੂੰ ਭਵਿੱਖ ਲਈ ਤਿਆਰ ਕਰੇ। ਇਹਨਾਂ ਸਿਖਲਾਈ ਪ੍ਰਾਪਤ ਅਧਿਆਪਕਾਂ ਦਾ ਪ੍ਰਭਾਵ ਸੂਬੇ ਭਰ ਦੇ ਹਰ ਕਲਾਸਰੂਮ ਵਿੱਚ ਮਹਿਸੂਸ ਕੀਤਾ ਜਾਵੇਗਾ।"
ਇਸ ਮੌਕੇ ਸਕੂਲ ਸਿੱਖਿਆ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ੍ਰੀਮਤੀ ਅਨਿੰਦਤਾ ਮਿਤਰਾ, ਡਾਇਰੈਕਟਰ ਐੱਸ.ਸੀ.ਆਰ.ਟੀ. ਕਿਰਨ ਸ਼ਰਮਾ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਅਸ਼ੀਰਵਾਦ ਸਕੀਮ ਦਾ ਅਹਿਮ ਫੈਸਲਾ: ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ :ਡਾ.ਬਲਜੀਤ ਕੌਰ

ਸਰਬਜੀਤ ਕੌਰ ਨੇ ਇਸਲਾਮ ਕਬੂਲ ਕਰਕੇ ਉਥੇ ਨਿਕਾਹ ਕਰ ਲਿਆ ਹੈ ਕਿਹਾ ਜਾ ਰਿਹਾ

ਪੰਜਾਬ ਵਜ਼ਾਰਤ ਵੱਲੋਂ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮਨਜ਼ੂਰੀ

ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਮੌ ਸਾਹਿਬ ਫਿਲੌਰ ਤੋਂ ਆਲਮਗੀਰ ਲੁਧਿਆਣਾ ਲਈ ਰਵਾਨਾ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ ਸ਼੍ਰੋਮਣੀ ਕਮੇਟੀ ਦਾ ਸਥਾਪਨਾ ਦਿਵਸ

ਖਾਲਸਾ ਕਾਲਜ ਵਿਖੇ 10ਵੇਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਦਾ ਹੋਇਆ ਸ਼ਾਨਦਾਰ ਅਗਾਜ਼

ਹੈਦਰਾਬਾਦ–ਚੇਨਈ ਰੋਡਸ਼ੋਜ਼ ਨਾਲ ਪੰਜਾਬ ਦਾ ਦੱਖਣੀ ਭਾਰਤ ਆਉਟਰੀਚ ਤੇਜ਼ — ਉਦਯੋਗ ਜਗਤ ਵੱਲੋਂ ਮਜ਼ਬੂਤ ਨਿਵੇਸ਼ ਦਿਲਚਸਪੀ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ

ਮਿਸ਼ਨ ਚੜ੍ਹਦੀ ਕਲਾ ਦੇ ਤੀਜੇ ਪੜਾਅ ਤਹਿਤ ਰਾਹਤ ਵੰਡ ਪ੍ਰਕਿਰਿਆ ਪੰਜਾਬ ਸਰਕਾਰ ਵੱਲੋਂ ਲਗਾਤਾਰ ਜਾਰੀ