ਜੰਮੂ-ਗੁਰਦੁਆਰਾ ਮਟਨ ਸਾਹਿਬ ਤੋਂ ਬੀਤੇ ਦਿਨ ਆਰੰਭ ਹੋਇਆ ਨਗਰ ਕੀਰਤਨ ਅੱਜ ਦੂਸਰੇ ਦਿਨ ਡਿਗੀਆਨਾ ਆਸ਼ਰਮ ਜੰਮੂ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ। ਇਸ ਮੌਕੇ ਜੰਮੂ ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਸ੍ਰੀ ਮਨੋਜ ਸਿਨਹਾ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਜੰਮੂ ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਸ੍ਰੀ ਮਨੋਜ ਸਿਨਹਾ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਸ. ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਸ. ਖੁਸ਼ਵਿੰਦਰ ਸਿੰਘ ਭਾਟੀਆ ਸ. ਸੁਖਵਰਸ ਸਿੰਘ ਪੰਨੂ ਅਤੇ ਮਹੰਤ ਮਨਜੀਤ ਸਿੰਘ ਨੇ ਸਨਮਾਨਿਤ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਸ਼ਹਾਦਤ ਦੇ ਕੇ ਹਿੰਦੁਸਤਾਨ ਦੇ ਲੋਕਾਂ ਨੂੰ ਧਾਰਮਿਕ ਅਜਾ਼ਾਦੀ ਨਾਲ ਜੀਉਣ ਦਾ ਹੱਕ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਦੀ 350 ਸਾਲਾ ਸ਼ਤਾਬਦੀ ਮੌਕੇ ਗੁਰੂ ਸਾਹਿਬ ਦੇ ਉਪਕਾਰਾਂ ਨੂੰ ਯਾਦ ਕਰਨਾ ਹਰ ਸਿੱਖ ਦਾ ਫਰਜ਼ ਹੈ। ਉਨ੍ਹਾਂ ਇਸ ਇਤਿਹਾਸਕ ਨਗਰ ਕੀਰਤਨ ਦੇ ਪ੍ਰਬੰਧਾਂ ਲਈ ਜੰਮੂ ਕਸ਼ਮੀਰ ਦੇ ਗਵਰਨਰ, ਸਰਕਾਰ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਜੰਮੂ ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਸ੍ਰੀ ਮਨੋਜ ਸਿਨਹਾ ਨੇ ਵੀ ਸੰਗਤਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਆਪਣੇ ਸੰਬੋਧਨ ਵਿਚ ਆਖਿਆ ਕਿ ਸਿੱਖ ਗੁਰੂ ਸਾਹਿਬਾਨ ਨੇ ਜੁ਼ੁਲਮ ਵਿਰੁੱਧ ਸ਼ਹਾਦਤ ਦੇ ਕੇ ਮਜ਼ਲੂਮਾਂ ਦੀ ਰੱਖਿਆ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਮੁਗਲ ਹਾਕਮਾਂ ਵੱਲੋਂ ਕਸ਼ਮੀਰ ਦੇ ਹਿੰਦੂਆਂ ਦਾ ਜਬਰੀ ਧਰਮ ਪਰਿਵਰਤਨ ਕਰਵਾਇਆ ਜਾ ਰਿਹਾ ਸੀ ਤਾਂ ਪੰਡਿਤ ਕਿਰਪਾ ਰਾਮ ਜੀ ਦੀ ਅਗਵਾਈ ਹੇਠ ਕਸ਼ਮੀਰੀ ਪੰਡਿਤਾਂ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਜੀ ਪਾਸ ਫਰਿਆਦ ਕੀਤੀ। ਜਿਸ ਤੇ ਨੌਵੇਂ ਪਾਤਸ਼ਾਹ ਜੀ ਨੇ ਜੁ਼ੁਲਮ ਖਿਲਾਫ ਆਪਣੀ ਸ਼ਹਾਦਤ ਦੇ ਕੇ ਧਰਮ ਦੀ ਰੱਖਿਆ ਕੀਤੀ। ਉਨ੍ਹਾਂ ਕਿਹਾ ਕਿ ਦੁਨੀਆਂ ਦੇ ਇਤਿਹਾਸ ਅੰਦਰ ਅਜਿਹੀ ਮਿਸਾਲ ਨਹੀਂ ਮਿਲਦੀ ਕਿ ਕਿਸੇ ਦੇ ਧਰਮ ਦੀ ਰਖਵਾਲੀ ਲਈ ਸ਼ਹਾਦਤ ਦਿੱਤੀ ਹੋਵੇ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਦਿਹਾੜੇ ਨੂੰ ਸਮਰਪਿਤ ਦੇਸ਼ ਦੇ ਵੱਖ ਵੱਖ ਸੂਬਿਆਂ ਵਿਚ ਕੀਤੇ ਜਾ ਰਹੇ ਸਮਾਗਮ ਗੁਰੂ ਸਾਹਿਬ ਦੀ ਸ਼ਹਾਦਤ ਦੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਸਹਾਈ ਹੋਣਗੇ। ਉਨ੍ਹਾਂ ਕਿਹਾ ਕਿ ਉਹ ਆਪਣਾ ਸੁਭਾਗ ਸਮਝਦੇ ਹਨ ਕਿ ਉਨ੍ਹਾਂ ਨੂੰ ਇਸ ਮਹਾਨ ਨਗਰ ਕੀਰਤਨ ਮੌਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਦੇਸ਼ ਵਾਸੀਆਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਅਨੁਸਾਰ ਜੀਵਨ ਬਤੀਤ ਕਰਨ ਦੀ ਅਪੀਲ ਕੀਤੀ।
ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਮਹੰਤ ਮਨਜੀਤ ਸਿੰਘ ਨੇ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸ਼ਸ਼ੋਭਿਤ ਕਰਨ ਦੀ ਸੇਵਾ ਜਥੇਦਾਰ ਗਿਆਨੀ ਟੇਕ ਸਿੰਘ ਨੇ ਨਿਭਾਈ। ਜੰਮੂ ਤੋਂ ਨਗਰ ਕੀਰਤਨ ਦੀ ਰਵਾਨਗੀ ਮੌਕੇ ਸੰਗਤਾਂ ਦੀ ਵੱਡੀ ਗਿਣਤੀ ਵਿਚ ਹਾਜ਼ਰੀ ਅਲੌਕਿਕ ਦ੍ਰਿਸ਼ ਸਿਰਜ ਰਹੀ ਸੀ। ਜੰਮੂ ਤੋਂ ਪਠਾਨਕੋਟ ਜਾਂਦਿਆਂ ਰਸਤੇ ਵਿੱਚ ਵੱਖ ਵੱਖ ਪੜਾਵਾਂ ਤੇ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਸ. ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਸੁਖਵਰਸ ਸਿੰਘ ਪੰਨੂ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਸੁਖਬੀਰ ਸਿੰਘ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਜਗਦੀਸ਼ ਸਿੰਘ ਬੁੱਟਰ ਚੀਫ 85, ਮਹੰਤ ਮਨਜੀਤ ਸਿੰਘ, ਜੰਮੂ ਕਸ਼ਮੀਰ ਸਿੱਖ ਕੋਆਰਡੀਨੇਸ਼ਨ ਕਮੇਟੀ ਦੇ ਚੇਅਰਮੈਨ ਸ. ਅਜੀਤ ਸਿੰਘ, ਜਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਿਚੋਂ ਪ੍ਰਧਾਨ ਸ. ਜਸਪਾਲ ਸਿੰਘ ਊਧਮਪੁਰ, ਸ. ਨਰਿੰਦਰ ਸਿੰਘ ਪੁੰਛ, ਸ. ਦਿਦਾਰ ਸਿੰਘ ਰਿਆਸੀ, ਪ੍ਰੋ ਹਰਦਿਆਲ ਸਿੰਘ ਪੋਨੀ, ਸ. ਨਾਨਕ ਸਿੰਘ ਅਨੰਤਨਾਗ, ਸ. ਕੁਲਵੰਤ ਸਿੰਘ ਪੁਲਵਾਮਾ, ਸ. ਦਰਬਾਰੀ ਸਿੰਘ ਕੁਲਗਾਮ, ਹਿੰਦੂ ਭਾਈਚਾਰੇ ਤੋਂ ਸ੍ਰੀ ਰਜੇਸ਼ ਗੁਪਤਾ, ਨਿਧੀ ਡੋਗਰਾ, ਪ੍ਰੀਤੀ ਸਪਰੂ, ਡਵਿਜਨਲ ਕਮਿਸ਼ਨਰ ਜੰਮੂ ਸ੍ਰੀ ਰਮੇਸ਼ ਕੁਮਾਰ, ਆਈਜੀਪੀ ਜੰਮੂ ਸ੍ਰੀ ਬੀਮ ਸੈਨ ਟੂਟੀ, ਸ. ਵਿਕਰਮਜੀਤ ਸਿੰਘ ਆਈਪੀਐਸ, ਸ੍ਰੀ ਰਾਜੇਸ਼ ਕੁਮਾਰ ਮਿਨਹਾਸ ਆਈਏਐਸ, ਸ੍ਰੀ ਸਿਵ ਕੁਮਾਰ ਆਈਪੀਐਸ, ਐਸ ਐਸ ਪੀ ਸ. ਜੋਗਿੰਦਰ ਸਿੰਘ, ਸ੍ਰੀ ਸ਼ਕਤੀ ਕੁਮਾਰ ਪਾਠਕ, ਸ੍ਰੀ ਵਿਵੇਕ ਗੁਪਤਾ, ਸਿੱਖ ਮਿਸ਼ਨ ਦੇ ਇੰਚਾਰਜ ਭਾਈ ਹਰਭਿੰਦਰ ਸਿੰਘ, ਕੋਆਰਡੀਨੇਟਰ ਭਾਈ ਜਗਤਾਰ ਸਿੰਘ, ਸੁਪਰਵਾਈਜ਼ਰ ਸ. ਹਰਭਜਨ ਸਿੰਘ, ਭੁਪਿੰਦਰ ਸਿੰਘ ਬੁੱਟਰ, ਮੋਹਨ ਸਿੰਘ, ਗੁਰਸੰਜੋਗਤ ਸਿੰਘ, ਸ. ਨਿਰਮਲ ਸਿੰਘ, ਸ. ਸਰਬਜੀਤ ਸਿੰਘ ਰਮਦਾਸ, ਸ. ਚਿਤਵੰਤ ਸਿੰਘ, ਸ. ਜਗਦੀਪ ਸਿੰਘ ਮਾਛੀਨੰਗਲ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।