BREAKING NEWS
ਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾਮੁੱਖ ਮੰਤਰੀ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸਰਾਭਾ ਪਿੰਡ ਲਈ 45.84 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਐਲਾਨਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੇਂਡੂ ਵਿਕਾਸ ਵਿੱਚ ਤੇਜੀ ਲਈ 332 ਕਰੋੜ ਰੁਪਏ ਦਾ ਇਤਿਹਾਸਕ ਫੰਡ ਜਾਰੀ: ਹਰਪਾਲ ਸਿੰਘ ਚੀਮਾਐਸ.ਸੀ. ਭਾਈਚਾਰੇ ਦੀ ਭਲਾਈ ਵੱਲ ਪੰਜਾਬ ਸਰਕਾਰ ਦੀ ਮਜ਼ਬੂਤ ਵਚਨਬੱਧਤਾ: ਡਾ. ਬਲਜੀਤ ਕੌਰਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਪੰਜਾਬ ਦੇ 35 ਹਜ਼ਾਰ ਸਕੂਲਾਂ ਵਿੱਚ ਨੌਵੇਂ ਪਾਤਸ਼ਾਹ ਦੀਆਂ ਮਹਾਨ ਸਿੱਖਿਆਵਾਂ ਦਾ ਪਾਸਾਰਮਿਸ਼ਨ ਚੜ੍ਹਦੀ ਕਲਾ ਨੇ ਪੰਜਾਬ ਭਰ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤ

ਪੰਜਾਬ

ਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ

ਕੌਮੀ ਮਾਰਗ ਬਿਊਰੋ | November 16, 2025 08:51 PM

ਚੰਡੀਗੜ੍ਹ- ਸਾਹਿਬ-ਏ-ਕਮਾਲ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੇ ਅੰਗ ਵਜੋਂ ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸੰਦਰਭ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਨੂੰ ਵਿਧਾਨ ਸਭਾ ਵੱਲੋਂ ਸੱਦਾ ਪੱਤਰ ਭੇਟ ਕੀਤਾ।

ਸ. ਸੰਧਵਾਂ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਬਲਿਦਾਨ ਸਿਰਫ਼ ਸਿੱਖ ਕੌਮ ਲਈ ਨਹੀਂ, ਬਲਕਿ ਪੂਰੀ ਮਨੁੱਖਤਾ ਲਈ ਪ੍ਰੇਰਣਾਦਾਇਕ ਹੈ। ਧਰਮ–ਨਿਰਪੇਖਤਾ, ਧਰਮ ਦੀ ਆਜ਼ਾਦੀ, ਸ਼ਾਂਤੀ ਅਤੇ ਮਨੁੱਖੀ ਅਧਿਕਾਰਾਂ ਲਈ ਦਿੱਤੇ ਗਏ ਇਸ ਵਿਸ਼ਾਲ ਬਲਿਦਾਨ ਦੀ 350 ਸਾਲਾ ਸ਼ਤਾਬਦੀ ਪੂਰੀ ਦੁਨੀਆ ਲਈ ਇੱਕ ਮਹੱਤਵਪੂਰਨ ਇਤਿਹਾਸਿਕ ਪਲ ਹੈ। ਇਸ ਮਹਾਨ ਯਾਦਗਾਰ ਨੂੰ ਯਾਦਗਾਰੀ ਬਣਾਉਣ ਲਈ ਪੰਜਾਬ ਸਰਕਾਰ ਅਤੇ ਪੰਜਾਬ ਵਿਧਾਨ ਸਭਾ ਵੱਲੋਂ ਅਨੰਦਪੁਰ ਸਾਹਿਬ ਵਿੱਚ ਵਿਸ਼ੇਸ਼ ਸੈਸ਼ਨ ਦਾ ਆਯੋਜਨ ਇੱਕ ਇਤਿਹਾਸਕ ਕਦਮ ਹੈ।

ਸਪੀਕਰ ਸ. ਸੰਧਵਾਂ ਨੇ ਦੱਸਿਆ ਕਿ ਇਸ ਵਿਸ਼ੇਸ਼ ਸੈਸ਼ਨ ਦੌਰਾਨ:

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਅਦੁਤੀ ਬਲਿਦਾਨ ਅਤੇ ਸਿੱਖਿਆਵਾਂ ‘ਤੇ ਵਿਸ਼ੇਸ਼ ਚਰਚਾ ਹੋਵੇਗੀ।
ਸਾਰੇ ਵਿਧਾਇਕ, ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਪ੍ਰਤਿਨਿਧੀ ਅਤੇ ਵਿਸ਼ੇਸ਼ ਮਹਿਮਾਨ ਹਾਜ਼ਰੀ ਭਰਨਗੇ।
ਉਨ੍ਹਾਂ ਨੇ ਕਿਹਾ ਕਿ ਅਨੰਦਪੁਰ ਸਾਹਿਬ, ਜੋ ਖਾਲਸਾ ਦੀ ਜਨਮਭੂਮੀ ਹੈ, ਤੋਂ ਇਸ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਨਾਲ ਪੰਜਾਬ ਦੀ ਰੂਹਾਨੀ ਵਿਰਾਸਤ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਦੁਨੀਆ ਨੂੰ ਸ਼ਾਂਤੀ, ਭਾਈਚਾਰੇ ਅਤੇ ਮਨੁੱਖਤਾ ਦਾ ਸਾਂਝਾ ਸੰਦੇਸ਼ ਜਾਵੇਗਾ।

ਸ਼੍ਰੀ ਕੇਜਰੀਵਾਲ ਨੂੰ ਸੱਦਾ ਪੱਤਰ ਭੇਟ ਕਰਦੇ ਹੋਏ ਸ. ਸੰਧਵਾਂ ਨੇ ਆਸ ਜਤਾਈ ਕਿ ਉਹ ਇਸ ਇਤਿਹਾਸਕ ਪਲ ਚ ਸ਼ਿਰਕਿਤ ਕਰਨ ਲਈ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣਗੇ।

 

Have something to say? Post your comment

 
 
 

ਪੰਜਾਬ

'ਯੁੱਧ ਨਸ਼ਿਆਂ ਵਿਰੁੱਧ': 260ਵੇਂ ਦਿਨ, ਪੰਜਾਬ ਪੁਲਿਸ ਵੱਲੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ 72 ਨਸ਼ਾ ਤਸਕਰ ਗ੍ਰਿਫ਼ਤਾਰ

ਪੱਤਰਕਾਰ ਨਲਿਨ ਅਚਾਰੀਆ ਨੂੰ ਵੱਡੀ ਗਿਣਤੀ ਵਿੱਚ ਪੱਤਰਕਾਰਾਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਦਿੱਤੀ ਅੰਤਿਮ ਵਿਦਾਇਗੀ 

ਮੁੱਖ ਮੰਤਰੀ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸਰਾਭਾ ਪਿੰਡ ਲਈ 45.84 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ

’47 ਦੀ ਵੰਡ ਤੋਂ ਪ੍ਰਭਾਵਿਤ ਹਰੇਕ ਬੰਦਾ ਇਕ ਕਹਾਣੀ : ਡਾ. ਮਹਿਲ ਸਿੰਘ

ਸ਼ਹੀਦੀ ਨਗਰ ਕੀਰਤਨ ਆਲਮਗੀਰ ਲੁਧਿਆਣਾ ਤੋਂ ਅਗਲੇ ਪੜਾਅ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਲਈ ਰਵਾਨਾ

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਨਲਿਨ ਅਚਾਰੀਆ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਅੱਜ ਸਵੇਰੇ ਤੜਕੇ ਅੰਮ੍ਰਿਤ ਵੇਲੇ ਦੇ ਕਰੀਬ ਨਲਿਨ ਆਚਾਰੀਆ ਜੀ ਮੈਨੂੰ ਸੁਪਨੇ ਵਿੱਚ ਆਏ

ਅਸ਼ੀਰਵਾਦ ਸਕੀਮ ਦਾ ਅਹਿਮ ਫੈਸਲਾ: ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ :ਡਾ.ਬਲਜੀਤ ਕੌਰ

ਹਰਜੋਤ ਬੈਂਸ ਵੱਲੋਂ ਵਿਸ਼ਵ-ਪੱਧਰੀ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਲਈ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਫਿਨਲੈਂਡ ਲਈ ਕੀਤਾ ਰਵਾਨਾ

ਸਰਬਜੀਤ ਕੌਰ ਨੇ ਇਸਲਾਮ ਕਬੂਲ ਕਰਕੇ ਉਥੇ ਨਿਕਾਹ ਕਰ ਲਿਆ ਹੈ ਕਿਹਾ ਜਾ ਰਿਹਾ