ਦਿੱਲੀ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਤੋਂ ਗੁਰਦੁਆਰਾ ਗੁਰੂ ਕਾ ਮਹਿਲ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਚੱਲੀ ਸਾਈਕਲ ਯਾਤਰਾ ਦਾ ਅੱਜ ਪੰਜਾਬ `ਚ ਦਾਖਲ ਹੋਣ ਸਮੇਂ ਸ਼ੰਭੂ ਬਾਰਡਰ ਵਿਖੇ ਪੁਜੀ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਸਮੇਤ ਸਿੱਖ ਜਥੇਬੰਦੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਅੱਜ ਸਮੁੱਚਾ ਜਗਤ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਪੁਰਬ ਜਿੱਥੇ ਪੂਰੇ ਜਾਹੋ ਜਲਾਲ ਦੇ ਨਾਲ ਮਨਾ ਰਿਹਾ ਹੈ ਉੱਥੇ ਹੀ ਸੰਗਤਾਂ ਵਿੱਚ ਵੀ ਵੱਡਾ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ। ਇਸੇ ਦਰਮਿਆਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿੱਥੇ ਨਗਰ ਕੀਰਤਨ ਸਜਾਏ ਜਾ ਰਹੇ ਹਨ ਉੱਥੇ ਹੀ ਸਿੱਖ ਕੌਮ ਦੀਆਂ ਮਹਾਨ ਸੰਸਥਾਵਾਂ ਸਿੱਖ ਜਥੇਬੰਦੀਆਂ ਸਿੱਖ ਸਭਾਵਾਂ ਵੱਲੋਂ ਵੀ ਅਜਿਹੇ ਪ੍ਰੋਗਰਾਮ ਉਲੀਕੇ ਗਏ ਹਨ ਤਾਂ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵੱਲੋਂ ਰਚਿਤ ਗੁਰਬਾਣੀ ਦਾ ਉਦੇਸ਼ ਜੀਵਨ ਵਿਚਾਰਧਾਰਾ ਨੂੰ ਸੰਗਤਾਂ ਤੱਕ ਪਹੁੰਚਾਇਆ ਜਾ ਸਕੇ।
ਇਸ ਮੌਕੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਦੂਜੇ ਧਰਮ ਲਈ ਆਪਣਾ ਆਪ ਕੁਰਬਾਨ ਕੀਤਾ ਅਤੇ ਉਹਨਾਂ ਦੀ ਸ਼ਹਾਦਤ ਸਦਕਾ ਹੀ ਸਮੁੱਚੀ ਸਿੱਖ ਕੌਮ ਤੇ ਲਕਾਈ ਦੇ ਲੋਕ ਗੌਰਵਮਈ ਹੁਣ ਦਾ ਮਾਣ ਮਹਿਸੂਸ ਕਰ ਰਹੀ। ਉਹਨਾਂ ਨੇ ਕਿਹਾ ਕਿ ਨੌਜਵਾਨ ਇਸ ਮਹਿਮ ਵਿੱਚ ਸ਼ਾਮਿਲ ਹੋਣ ਅਤੇ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ਤੇ ਚੱਲਣ ਅੱਜ ਅਜਿਹੀਆਂ ਤਾਕਤਾਂ ਵੱਲੋਂ ਸਾਡੇ ਕੰਕਾਰਾਂ ਤੇ ਸਾਡੀਆਂ ਮਹਾਨ ਸਿੱਖ ਸੰਸਥਾਵਾਂ ਤੇ ਹਮਲੇ ਕੀਤੇ ਜਾ ਰਹੇ ਹਨ ਅਤੇ ਜਿਸ ਕੌਮ ਨੇ ਦੇਸ਼ ਦੀ ਆਜ਼ਾਦੀ ਵਿੱਚ ਮਹਾਨ ਯੋਗਦਾਨ ਪਾਇਆ ਹੋਵੇ ਅੱਜ ਉਸ ਕੌਮ ਨੂੰ ਅਣਡਿੱਠ ਕੀਤਾ ਜਾ ਰਿਹਾ ਹੈ,
ਇਸ ਮੌਕੇ ਹੋਰਨਾਂ ਤੋਂ ਸ. ਸੁਰਜੀਤ ਸਿੰਘ ਗੜੀ ਅੰਤ੍ਰਿਗ ਕਮੇਟੀ ਮੈਂਬਰ, ਸ. ਜਸਮੇਲ ਸਿੰਘ ਲਾਛੜੂ, ਤਰਲੋਕ ਸਿੰਘ ਤੋਰਾ, ਬਾਬਾ ਮਨਮੋਹਨ ਸਿੰਘ ਬਾਰਨਵਾਲੇ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਗੁਰਮੁਖ ਸਿੰਘ, ਬਾਬਾ ਸੁਖਦੇਵ ਸਿੰਘ ਸੁਖਾ, ਬਾਬਾ ਕੁਲਦੀਪ ਸਿੰਘ, ਗਿਆਨੀ ਰਘਵੀਰ ਸਿੰਘ, ਬਲਵਿੰਦਰ ਸਿੰਘ ਨੇਪਰਾ, ਅਵਤਾਰ ਸਿੰਘ, ਇੰਦਰਪ੍ਰੀਤ ਸਿੰਘ ਰੌਲੀ, ਸਹਿਜਪ੍ਰੀਤ ਸਿੰਘ ਦੀਪਾ, ਸਾਬਕਾ ਵਧਾਇਕ ਬੀਬੀ ਹਰਪ੍ਰੀਤ ਕੌਰ ਮੁਖੈਲਪੁਰ, ਸ. ਸਰਜੀਤ ਸਿੰਘ ਝਿੱਝਰ, ਰਣਜੀਤ ਸਿੰਘ ਰਾਣਾ ਰਾਜਪੁਰਾ ਸਾਬਕਾ ਮੈਨੇਜਰ ਕਮਲਜੀਤ ਸਿੰਘ ਜੋਗੀਪੁਰ ਸੁਖਦੇਵ ਸਿੰਘ ਕਾਹਲਵਾਂ, ਮਨਜੀਤ ਸਿੰਘ ਪਵਾਰ, ਗਗਨਦੀਪ ਸਿੰਘ ਪੂਨੀਆ ਆਦਿ ਹਾਜ਼ਰ ਸਨ।