BREAKING NEWS
ਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾਮੁੱਖ ਮੰਤਰੀ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸਰਾਭਾ ਪਿੰਡ ਲਈ 45.84 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਐਲਾਨਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੇਂਡੂ ਵਿਕਾਸ ਵਿੱਚ ਤੇਜੀ ਲਈ 332 ਕਰੋੜ ਰੁਪਏ ਦਾ ਇਤਿਹਾਸਕ ਫੰਡ ਜਾਰੀ: ਹਰਪਾਲ ਸਿੰਘ ਚੀਮਾਐਸ.ਸੀ. ਭਾਈਚਾਰੇ ਦੀ ਭਲਾਈ ਵੱਲ ਪੰਜਾਬ ਸਰਕਾਰ ਦੀ ਮਜ਼ਬੂਤ ਵਚਨਬੱਧਤਾ: ਡਾ. ਬਲਜੀਤ ਕੌਰਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਪੰਜਾਬ ਦੇ 35 ਹਜ਼ਾਰ ਸਕੂਲਾਂ ਵਿੱਚ ਨੌਵੇਂ ਪਾਤਸ਼ਾਹ ਦੀਆਂ ਮਹਾਨ ਸਿੱਖਿਆਵਾਂ ਦਾ ਪਾਸਾਰਮਿਸ਼ਨ ਚੜ੍ਹਦੀ ਕਲਾ ਨੇ ਪੰਜਾਬ ਭਰ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤ

ਪੰਜਾਬ

ਗੁਰਦੁਆਰਾ ਮਟਨ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਤੀਸਰੇ ਦਿਨ ਗੁਰਦੁਆਰਾ ਬਾਰਠ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 17, 2025 06:55 PM

ਅੰਮ੍ਰਿਤਸਰ -ਗੁਰਦੁਆਰਾ ਮਟਨ ਸਾਹਿਬ ਸ੍ਰੀ ਨਗਰ ਤੋਂ ਆਰੰਭ ਹੋਇਆ ਪੁਕਾਰ ਦਿਵਸ ਨਗਰ ਕੀਰਤਨ ਅੱਜ ਤੀਸਰੇ ਦਿਨ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਪਠਾਨਕੋਟ ਤੋਂ ਅਗਲੇ ਪੜਾਅ ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਜੀ ਟਾਂਡਾ ਮੁੜਮੁੜ (ਹੁਸ਼ਿਆਰਪੁਰ) ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਤਾ ਅਤੇ ਕਥਾ ਵਾਚਕਾਂ ਵੱਲੋਂ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ ਗਈ। ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸ਼ਸ਼ੋਭਿਤ ਕਰਨ ਦੀ ਸੇਵਾ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਨਿਭਾਈ। ਇਸ ਮੌਕੇ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਸਤਿਕਾਰ ਭੇਟ ਕੀਤਾ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ ਅਤੇ ਮੈਂਬਰ ਬੀਬੀ ਜਸਬੀਰ ਕੌਰ ਜੱਫਰਵਾਲ ਸਮੇਤ ਪ੍ਰਮੁੱਖ ਸ਼ਖ਼ਸ਼ੀਅਤਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਰਵਾਨਾ ਕੀਤਾ। ਇਹ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਤੋਂ ਆਰੰਭ ਹੋ ਕੇ ਨੌਸ਼ਹਿਰਾ ਪੱਤਣ, ਪੁਰੀਕਾ ਮੋੜ, ਮੁਕੇਰੀਆ, ਐਮਾਂ ਮਾਂਗਟ, ਉੱਚੀ ਬੱਸੀ, ਗੁਰਦੁਆਰਾ ਸ੍ਰੀ ਟੱਕਰ ਸਾਹਿਬ ਨਾਨਕ ਦਰਬਾਰ, ਦਸੂਹਾ, ਰੰਧਾਵਾ ਅੱਡਾ, ਗੁਰਦੁਆਰਾ ਗਰਨਾ ਸਾਹਿਬ (ਹੁਸ਼ਿਆਰਪੁਰ), ਖੁੱਡਾ, ਕੁਰਾਲਾ, ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਜੀ ਟਾਂਡਾ ਉੜਮੁੜ (ਹੁਸ਼ਿਆਰਪੁਰ) ਪੁੱਜੇਗਾ, ਜਿਥੋਂ ਭਲਕੇ 18 ਨਵੰਬਰ ਨੂੰ ਸਵੇਰੇ ਇਹ ਨਗਰ ਕੀਰਤਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੂੰ ਰਵਾਨਾ ਹੋਵੇਗਾ।ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਗਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਬੀਬੀ ਜਸਬੀਰ ਕੌਰ ਜੱਫਰਵਾਲ, ਮੀਤ ਸਕੱਤਰ ਸ. ਸੁਖਬੀਰ ਸਿੰਘ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਜਗਦੀਸ਼ ਸਿੰਘ ਬੁੱਟਰ ਚੀਫ 85, ਮੈਨੇਜਰ ਸ. ਸਰਬਜੀਤ ਸਿੰਘ, ਸ. ਰਣਜੀਤ ਸਿੰਘ ਕਲਿਆਣਪੁਰ, ਸ. ਸਤਨਾਮ ਸਿੰਘ ਗੋਸਲ, ਸਿੱਖ ਮਿਸ਼ਨ ਦੇ ਇੰਚਾਰਜ ਭਾਈ ਹਰਭਿੰਦਰ ਸਿੰਘ, ਕੋਆਰਡੀਨੇਟਰ ਭਾਈ ਜਗਤਾਰ ਸਿੰਘ, ਸੁਪਰਵਾਈਜ਼ਰ ਸ. ਹਰਭਜਨ ਸਿੰਘ, ਭੁਪਿੰਦਰ ਸਿੰਘ ਬੁੱਟਰ, ਮੋਹਨ ਸਿੰਘ, ਗੁਰਸੰਜੋਗਤ ਸਿੰਘ, ਸ. ਨਿਰਮਲ ਸਿੰਘ, ਸ. ਸਰਬਜੀਤ ਸਿੰਘ ਰਮਦਾਸ, ਸ. ਚਿਤਵੰਤ ਸਿੰਘ, ਸ. ਜਗਦੀਪ ਸਿੰਘ ਮਾਛੀਨੰਗਲ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Have something to say? Post your comment

 
 

ਪੰਜਾਬ

ਭਾਈ ਜੀਵਨ ਸਿੰਘ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦਾ ਬੇਹੁਰਮਤੀ ਦਾ ਮਾਮਲਾ:ਪੁਲਿਸ ਤਰਨ ਤਾਰਨ ਤੋਂ 26 ਨਵੰਬਰ ਨੂੰ ਰਿਪੋਰਟ ਤਲਬ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ

ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ, ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ-ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਅਮਿਤ ਸ਼ਾਹ ਅੱਗੇ ਮੁੜ ਦਾਅਵਾ ਪੇਸ਼

ਖਾਲਸਾ ਕਾਲਜ ਵਿਖੇ 10ਵੇਂ ਅੰਮ੍ਰਿਤਸਰ ਸਾਹਿਤ ਅਤੇ ਪੁਸਤਕ ਮੇਲੇ ਦਾ ਤੀਜਾ ਦਿਨ ਭਾਸ਼ਾ ਅਤੇ ਸਾਹਿਤ ਨੂੰ ਦਰਪੇਸ਼ ਸਮੱਸਿਆਵਾਂ 'ਤੇ ਕੇਂਦਰਿਤ ਰਿਹਾ

ਸ਼ਹੀਦੀ ਨਗਰ ਕੀਰਤਨ ਰਾਏਕੋਟ ਤੋਂ ਅਗਲੇ ਪੜਾਅ ਗੁਰਦੁਆਰਾ ਬਾਬਾ ਅਜੈਪਾਲ ਸਿੰਘ ਜੀ ਨਾਭਾ ਲਈ ਰਵਾਨਾ

ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਐਨੀਮੇਸ਼ਨ ਫਿਲਮ ‘ਹਿੰਦ ਦੀ ਚਾਦਰ’ ਨੂੰ ਰੀਲੀਜ਼ ਨਾ ਕੀਤਾ ਜਾਵੇ- ਸ਼੍ਰੋਮਣੀ ਕਮੇਟੀ

ਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ

'ਯੁੱਧ ਨਸ਼ਿਆਂ ਵਿਰੁੱਧ': 260ਵੇਂ ਦਿਨ, ਪੰਜਾਬ ਪੁਲਿਸ ਵੱਲੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ 72 ਨਸ਼ਾ ਤਸਕਰ ਗ੍ਰਿਫ਼ਤਾਰ

ਪੱਤਰਕਾਰ ਨਲਿਨ ਅਚਾਰੀਆ ਨੂੰ ਵੱਡੀ ਗਿਣਤੀ ਵਿੱਚ ਪੱਤਰਕਾਰਾਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਦਿੱਤੀ ਅੰਤਿਮ ਵਿਦਾਇਗੀ 

ਮੁੱਖ ਮੰਤਰੀ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸਰਾਭਾ ਪਿੰਡ ਲਈ 45.84 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ