BREAKING NEWS
ਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾਮੁੱਖ ਮੰਤਰੀ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸਰਾਭਾ ਪਿੰਡ ਲਈ 45.84 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਐਲਾਨਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੇਂਡੂ ਵਿਕਾਸ ਵਿੱਚ ਤੇਜੀ ਲਈ 332 ਕਰੋੜ ਰੁਪਏ ਦਾ ਇਤਿਹਾਸਕ ਫੰਡ ਜਾਰੀ: ਹਰਪਾਲ ਸਿੰਘ ਚੀਮਾਐਸ.ਸੀ. ਭਾਈਚਾਰੇ ਦੀ ਭਲਾਈ ਵੱਲ ਪੰਜਾਬ ਸਰਕਾਰ ਦੀ ਮਜ਼ਬੂਤ ਵਚਨਬੱਧਤਾ: ਡਾ. ਬਲਜੀਤ ਕੌਰਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਪੰਜਾਬ ਦੇ 35 ਹਜ਼ਾਰ ਸਕੂਲਾਂ ਵਿੱਚ ਨੌਵੇਂ ਪਾਤਸ਼ਾਹ ਦੀਆਂ ਮਹਾਨ ਸਿੱਖਿਆਵਾਂ ਦਾ ਪਾਸਾਰਮਿਸ਼ਨ ਚੜ੍ਹਦੀ ਕਲਾ ਨੇ ਪੰਜਾਬ ਭਰ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤ

ਪੰਜਾਬ

ਭਾਈ ਜੀਵਨ ਸਿੰਘ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦਾ ਬੇਹੁਰਮਤੀ ਦਾ ਮਾਮਲਾ:ਪੁਲਿਸ ਤਰਨ ਤਾਰਨ ਤੋਂ 26 ਨਵੰਬਰ ਨੂੰ ਰਿਪੋਰਟ ਤਲਬ

ਕੌਮੀ ਮਾਰਗ ਬਿਊਰੋ | November 17, 2025 08:46 PM

ਚੰਡੀਗੜ੍ਹ-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਰਨਤਾਰਨ ਵਿਧਾਨ ਸਭਾ ਉਪ-ਚੋਣ ਦੌਰਾਨ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦੀ ਬੇਹੁਰਮਤੀ ਤਰੀਕੇ ਨਾਲ ਵਰਤੋਂ ਕਰਨ ਦੇ ਮਾਮਲੇ ਸਬੰਧੀ ਸੀਨੀਅਰ ਸੁਪਰੀਟੈਂਡਟ ਆਫ਼ ਪੁਲਿਸ ਤਰਨਤਾਰਨ ਨੂੰ 26 ਨਵੰਬਰ, 2025 ਨੂੰ ਸਬੰਧਤ ਪੁਲਿਸ ਕਪਤਾਨ ਰਾਹੀਂ ਪੇਸ਼ ਹੋਣ ਲਈ ਕਿਹਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਸੋਸ਼ਲ ਮੀਡੀਆ ਅਤੇ ਅਖ਼ਬਾਰ ਰਾਹੀਂ ਕਮਿਸ਼ਨ ਦੇ ਧਿਆਨ ਵਿੱਚ ਆਇਆ ਸੀ, ਜਿਸ ਤੋਂ ਬਾਅਦ ਕਮਿਸ਼ਨ ਵੱਲੋਂ ਪ੍ਰਤਾਪ ਸਿੰਘ ਬਾਜਵਾ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ।

ਚੇਅਰਮੈਨ ਗੜ੍ਹੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਰਿਟਰਨਿੰਗ ਅਫਸਰ-ਕਮ-ਐਸਡੀਐਮ ਤਰਨਤਾਰਨ ਕਮਿਸ਼ਨ ਅੱਗੇ ਪੇਸ਼ ਹੋਏ, ਅਤੇ ਕਾਂਗਰਸ ਦੇ ਸੀਨੀਅਰ ਆਗੂ ਸ. ਪ੍ਰਤਾਪ ਸਿੰਘ ਬਾਜਵਾ ਨੂੰ ਵੀ ਨਿੱਜੀ ਪੇਸ਼ੀ ਦਾ ਨੋਟਿਸ ਜਾਰੀ ਕੀਤਾ ਗਿਆ ਸੀ, ਜਿਨਾਂ ਵੱਲੋਂ ਪੇਸ਼ ਵਕੀਲ ਰਾਹੀਂ 17 ਨਵੰਬਰ ਤੋਂ ਬਾਅਦ ਪੇਸ਼ ਹੋਣ ਲਈ ਬੇਨਤੀ ਕੀਤੀ ਗਈ ਸੀ। ਚੋਣ ਕਮਿਸ਼ਨ ਵੱਲੋਂ ਕਾਂਗਰਸ ਅਤੇ ਉਮੀਦਵਾਰ ਨੂੰ ਤਾੜਨਾ ਪੱਤਰ ਜਾਰੀ ਕੀਤਾ ਗਿਆ ਹੈ ਅਤੇ ਚੋਣ ਕਮਿਸ਼ਨ ਨੇ ਮੰਨਿਆ ਹੈ ਕਿ ਇਸ ਧਾਰਮਿਕ ਤਸਵੀਰਾਂ ਦੀ ਵਰਤੋਂ ਮਾਮਲੇ ਵਿੱਚ ਮਾਡਲ ਕੋਡ ਆਫ਼ ਕੰਡਕਟ ਦਾ ਉਲੰਘਣ ਹੋਇਆ ਹੈ।

Have something to say? Post your comment

 
 

ਪੰਜਾਬ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ

ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ, ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ-ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਅਮਿਤ ਸ਼ਾਹ ਅੱਗੇ ਮੁੜ ਦਾਅਵਾ ਪੇਸ਼

ਖਾਲਸਾ ਕਾਲਜ ਵਿਖੇ 10ਵੇਂ ਅੰਮ੍ਰਿਤਸਰ ਸਾਹਿਤ ਅਤੇ ਪੁਸਤਕ ਮੇਲੇ ਦਾ ਤੀਜਾ ਦਿਨ ਭਾਸ਼ਾ ਅਤੇ ਸਾਹਿਤ ਨੂੰ ਦਰਪੇਸ਼ ਸਮੱਸਿਆਵਾਂ 'ਤੇ ਕੇਂਦਰਿਤ ਰਿਹਾ

ਗੁਰਦੁਆਰਾ ਮਟਨ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਤੀਸਰੇ ਦਿਨ ਗੁਰਦੁਆਰਾ ਬਾਰਠ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

ਸ਼ਹੀਦੀ ਨਗਰ ਕੀਰਤਨ ਰਾਏਕੋਟ ਤੋਂ ਅਗਲੇ ਪੜਾਅ ਗੁਰਦੁਆਰਾ ਬਾਬਾ ਅਜੈਪਾਲ ਸਿੰਘ ਜੀ ਨਾਭਾ ਲਈ ਰਵਾਨਾ

ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਐਨੀਮੇਸ਼ਨ ਫਿਲਮ ‘ਹਿੰਦ ਦੀ ਚਾਦਰ’ ਨੂੰ ਰੀਲੀਜ਼ ਨਾ ਕੀਤਾ ਜਾਵੇ- ਸ਼੍ਰੋਮਣੀ ਕਮੇਟੀ

ਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ

'ਯੁੱਧ ਨਸ਼ਿਆਂ ਵਿਰੁੱਧ': 260ਵੇਂ ਦਿਨ, ਪੰਜਾਬ ਪੁਲਿਸ ਵੱਲੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ 72 ਨਸ਼ਾ ਤਸਕਰ ਗ੍ਰਿਫ਼ਤਾਰ

ਪੱਤਰਕਾਰ ਨਲਿਨ ਅਚਾਰੀਆ ਨੂੰ ਵੱਡੀ ਗਿਣਤੀ ਵਿੱਚ ਪੱਤਰਕਾਰਾਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਦਿੱਤੀ ਅੰਤਿਮ ਵਿਦਾਇਗੀ 

ਮੁੱਖ ਮੰਤਰੀ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸਰਾਭਾ ਪਿੰਡ ਲਈ 45.84 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ