BREAKING NEWS
ਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾਮੁੱਖ ਮੰਤਰੀ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸਰਾਭਾ ਪਿੰਡ ਲਈ 45.84 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਐਲਾਨਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੇਂਡੂ ਵਿਕਾਸ ਵਿੱਚ ਤੇਜੀ ਲਈ 332 ਕਰੋੜ ਰੁਪਏ ਦਾ ਇਤਿਹਾਸਕ ਫੰਡ ਜਾਰੀ: ਹਰਪਾਲ ਸਿੰਘ ਚੀਮਾਐਸ.ਸੀ. ਭਾਈਚਾਰੇ ਦੀ ਭਲਾਈ ਵੱਲ ਪੰਜਾਬ ਸਰਕਾਰ ਦੀ ਮਜ਼ਬੂਤ ਵਚਨਬੱਧਤਾ: ਡਾ. ਬਲਜੀਤ ਕੌਰਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਪੰਜਾਬ ਦੇ 35 ਹਜ਼ਾਰ ਸਕੂਲਾਂ ਵਿੱਚ ਨੌਵੇਂ ਪਾਤਸ਼ਾਹ ਦੀਆਂ ਮਹਾਨ ਸਿੱਖਿਆਵਾਂ ਦਾ ਪਾਸਾਰਮਿਸ਼ਨ ਚੜ੍ਹਦੀ ਕਲਾ ਨੇ ਪੰਜਾਬ ਭਰ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤ

ਪੰਜਾਬ

ਗੁਰਦੁਆਰਾ ਮਟਨ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਟਾਂਡਾ ਹੁਸ਼ਿਆਰਪੁਰ ਤੋਂ ਅਗਲੇ ਪੜਾਅ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 18, 2025 06:58 PM

ਅੰਮ੍ਰਿਤਸਰ -ਗੁਰਦੁਆਰਾ ਮਟਨ ਸਾਹਿਬ ਸ੍ਰੀ ਨਗਰ ਤੋਂ ਆਰੰਭ ਹੋਇਆ ਪੁਕਾਰ ਦਿਵਸ ਨਗਰ ਕੀਰਤਨ ਅੱਜ ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਜੀ ਟਾਂਡਾ ਉੜਮੁੜ (ਹੁਸ਼ਿਆਰਪੁਰ) ਤੋਂ ਅਗਲੇ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਤਾ ਅਤੇ ਕਥਾ ਵਾਚਕਾਂ ਵੱਲੋਂ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ ਗਈ। ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸ਼ਸ਼ੋਭਿਤ ਕਰਨ ਦੀ ਸੇਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਭਾਈ। ਇਸ ਮੌਕੇ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਸਤਿਕਾਰ ਭੇਟ ਕੀਤਾ।

ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨਾਂ ਪ੍ਰਤੀ ਦੇਸ਼ ਦੇ ਇਕ ਕੋਨੇ ਤੋਂ ਦੂਜੇ ਕੋਨੇ ਤੱਕ ਸੰਗਤਾਂ ਨੇ ਵੱਡਾ ਉਤਸ਼ਾਹ ਵਿਖਾਇਆ ਹੈ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਨੇ ਧਰਮ ਦੀ ਅਜ਼ਾਦੀ ਅਤੇ ਦੇਸ਼ ਦੇ ਸੱਭਿਆਚਾਰ ਦੀ ਰਾਖੀ ਲਈ ਆਪਣੀ ਸ਼ਹਾਦਤ ਦਿੱਤੀ। ਉਨ੍ਹਾਂ ਦੀ ਸ਼ਹਾਦਤ ਦੀ 350 ਸਾਲਾ ਸ਼ਤਾਬਦੀ ਮੌਕੇ ਸਿੱਖ ਕੌਮ ਦੇ ਨਾਲ-ਨਾਲ ਦੂਸਰੇ ਧਰਮਾਂ ਦੇ ਲੋਕਾਂ ਵੱਲੋਂ ਵੀ ਵੱਡੇ ਉਤਸ਼ਾਹ ਨਾਲ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਜਾ ਰਹੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਮਟਨ ਸਾਹਿਬ ਸ੍ਰੀ ਨਗਰ ਤੋਂ ਸਜਾਇਆ ਗਿਆ ਨਗਰ ਕੀਰਤਨ ਪੰਡਤ ਕਿਰਪਾ ਰਾਮ ਜੀ ਦੇ ਕਸ਼ਮੀਰੀ ਪੰਡਤਾਂ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਸਾਹਿਬ ਪਾਸ ਕੀਤੀ ਪੁਕਾਰ ਨੂੰ ਸਮਰਪਤ ਹੈ। ਉਨ੍ਹਾਂ ਸੰਗਤਾਂ ਨੂੰ 21 ਨਵੰਬਰ ਤੋਂ 29 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਸਮਾਗਮਾਂ ’ਚ ਸ਼ਿਰਕਤ ਕਰਨ ਦੀ ਅਪੀਲ ਵੀ ਕੀਤੀ।
ਇਸ ਮੌਕੇ ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਜੀ ਦੇ ਮੁੱਖ ਸੇਵਾਦਾਰ ਬਾਬਾ ਗੁਰਦਿਆਲ ਸਿੰਘ ਨੇ ਵੀ ਸੰਗਤ ਨਾਲ ਵਿਚਾਰ ਸਾਂਝੇ ਕੀਤੇ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਬਾਬਾ ਗੁਰਦਿਆਲ ਸਿੰਘ ਟਾਂਡਾ ਸਮੇਤ ਪ੍ਰਮੁੱਖ ਸ਼ਖ਼ਸ਼ੀਅਤਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਰਵਾਨਾ ਕੀਤਾ। ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਗਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਜਥੇਦਾਰ ਤਾਰਾ ਸਿੰਘ ਸੱਲ੍ਹਾ, ਜ਼ਿਲ੍ਹਾ ਪ੍ਰਧਾਨ ਸ. ਲਖਵਿੰਦਰ ਸਿੰਘ ਲੱਖੀ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ. ਰਵਿੰਦਰ ਸਿੰਘ ਰਸੂਲਪੁਰ, ਸਾਬਕਾ ਮੰਤਰੀ ਸ. ਬਲਵੀਰ ਸਿੰਘ ਮਿਆਣੀ, ਬਾਬਾ ਜ਼ੋਰਾਵਰ ਸਿੰਘ, ਸ. ਜਸਵਿੰਦਰ ਸਿੰਘ ਮਾਣਕੂ, ਜਥੇਦਾਰ ਮਨਜੋਤ ਸਿੰਘ, ਐਡਵੋਕੇਟ ਗੁਰਵੀਰ ਸਿੰਘ, ਮੀਤ ਸਕੱਤਰ ਸ. ਸੁਖਬੀਰ ਸਿੰਘ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਜਗਦੀਸ਼ ਸਿੰਘ ਬੁੱਟਰ ਚੀਫ 85, ਸੁਪਰਵਾਈਜ਼ਰ ਸ. ਹਰਭਜਨ ਸਿੰਘ, ਭੁਪਿੰਦਰ ਸਿੰਘ ਬੁੱਟਰ, ਮੋਹਨ ਸਿੰਘ, ਗੁਰਸੰਜੋਗਤ ਸਿੰਘ, ਸ. ਨਿਰਮਲ ਸਿੰਘ, ਸ. ਸਰਬਜੀਤ ਸਿੰਘ ਰਮਦਾਸ, ਸ. ਚਿਤਵੰਤ ਸਿੰਘ, ਇੰਚਾਰਜ ਸ. ਗੁਰਭਾਗ ਸਿੰਘ, ਗੁਰਦੁਆਰਾ ਗਰਨਾ ਸਾਹਿਬ ਦੇ ਮੈਨੇਜਰ ਸ. ਸਰਬਜੀਤ ਸਿੰਘ, ਪ੍ਰਚਾਰਕ ਭਾਈ ਕਲਿਆਣ ਸਿੰਘ, ਭਾਈ ਅਮਰਜੀਤ ਸਿੰਘ ਜੰਡੀ, ਭਾਈ ਅਮਰਜੀਤ ਸਿੰਘ ਅਕਬਰਪੁਰ, ਭਾਈ ਰਸ਼ਮੀਤ ਸਿੰਘ, ਭਾਈ ਬਲਬੀਰ ਸਿੰਘ, ਭਾਈ ਲਖਬੀਰ ਸਿੰਘ ਵਲਟੋਹਾ ਤੇ ਭਾਈ ਰਾਜਵਿੰਦਰ ਸਿੰਘ, ਸ. ਜਗਦੀਪ ਸਿੰਘ ਮਾਛੀਨੰਗਲ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Have something to say? Post your comment

 
 

ਪੰਜਾਬ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਤੋ ਆਰੰਭ ਹੋਈ ਸਾਈਕਰ ਯਾਤਰਾ ਦਾ ਹੋਇਆ ਨਿੱਘਾ ਸਵਾਗਤ

ਪੰਜਾਬ ਦੀ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਲਈ ਹੋ ਰਹੀਆਂ ਹਨ ਟਾਰਗੇਟ ਕਿਲਿੰਗ- ਸੁਨੀਲ ਜਾਖੜ

ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਤੋ ਮੰਗਿਆ ਸਪਸ਼ਟੀਕਰਨ ਹਫਤੇ ਦੇ ਅੰਦਰ ਅੰਦਰ

ਸ੍ਰੀ ਗੁਰੂ ਰਾਮ ਦਾਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਵਿਖੇ ਬਣਾਉਟੀ ਅੰਗ ਲਗਾਉਣ ਲਈ ਗਵਰਨਰ ਵੱਲੋਂ ਕੈਂਪ ਦਾ ਉਦਘਾਟਨ

ਭਾਈ ਅਮਨਦੀਪ ਸਿੰਘ ਨੇ ਦਿੱਤਾ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼ਪਸ਼ਟੀਕਰਨ

ਸੀਆਈਆਈ ਨਾਰਦਰਨ ਰੀਜਨ ਮੀਟਿੰਗ ਵਿੱਚ ਸੁਜਾਨ ਵੱਲੋਂ ਅੰਮ੍ਰਿਤਸਰ ਵਿੱਚ ₹150 ਕਰੋੜ ਦੀ ਨਿਵੇਸ਼ ਵਚਨਬੱਧਤਾ

ਖ਼ਾਲਸਾ ਯੂਨੀਵਰਸਿਟੀ ਵੱਲੋਂ 5 ਰੋਜ਼ਾ ਪੁਸਤਕ ਦੌਰਾਨ ‘ਪੰਜਾਬ ਦੇ ਰਾਜਸੀ-ਪ੍ਰਸ਼ਾਸਕੀ ਵਿਹਾਰ’ ਵਿਸ਼ੇ ਸੈਮੀਨਾਰ ਕਰਵਾਇਆ ਗਿਆ

ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਲਈ ਚਟਾਨ ਵਾਂਗ ਖੜ੍ਹਾ ਹਾਂ, ਸੂਬੇ ਦੇ ਹੱਕ ਨਹੀਂ ਖੋਹਣ ਦੇਵਾਂਗਾ-ਮੁੱਖ ਮੰਤਰੀ

ਆਪ ਆਗੂ ਸ. ਹਰਮੀਤ ਸਿੰਘ ਵੱਲੋਂ ਸਿੱਖ ਸੰਸਥਾ ਦੇ ਪ੍ਰਬੰਧ ਨੂੰ ਬਦਨਾਮ ਕਰਨ ਦੀ ਹਰਕਤ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

ਭਾਈ ਜੀਵਨ ਸਿੰਘ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦਾ ਬੇਹੁਰਮਤੀ ਦਾ ਮਾਮਲਾ:ਪੁਲਿਸ ਤਰਨ ਤਾਰਨ ਤੋਂ 26 ਨਵੰਬਰ ਨੂੰ ਰਿਪੋਰਟ ਤਲਬ