ਲੁਧਿਆਣਾ- ਧਰਮ ਦੀ ਚਾਦਰ, ਮਨੁੱਖੀ ਅਧਿਕਾਰਾਂ ਦੇ ਰਾਖੇ ਵੱਜੋ ਜਾਣੇ ਜਾਂਦੇ ਨੌਵੇ ਪਾਤਸ਼ਾਹ ਸ੍ਰੀ ਗੁਰੂ ਤੇਗਬਾਹਦਰ ਸਾਹਿਬ ਜੀ ਅਤੇ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਬੀਤੇ ਦਿਨੀ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਤੋ ਸ੍ਰੀ ਅੰਮ੍ਰਿਤਸਰ ਤੱਕ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ. ਮਨਜੀਤ ਸਿੰਘ ਜੀ. ਕੇ ਦੀ ਅਗਵਾਈ ਹੇਠ ਆਰੰਭ ਹੋਈ ਇਤਿਹਾਸਕ ਸਾਇਕਲ ਯਾਤਰਾ ਦਾ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ, ਲੁਧਿਆਣਾ ਵਿਖੇ ਪੁੱਜਣ ਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਇੰਦਰਜੀਤ ਸਿੰਘ ਮਕੱੜ, ਸੀਨੀਅਰ ਅਕਾਲੀ ਆਗੂ ਸ. ਮਹੇਸ਼ਇੰਦਰ ਸਿੰਘ ਗਰੇਵਾਲ, ਬਾਬਾ ਅਜੀਤ ਸਿੰਘ, ਤੇ ਉਨ੍ਹਾਂ ਦੇ ਸਾਥੀਆਂ ਵੱਲੋ ਜਿੱਥੇ ਜੈਕਾਰਿਆਂ ਦੀ ਗੂੰਜ ਵਿੱਚ ਨਿੱਘਾ ਸਵਾਗਤ ਕੀਤਾ ਗਿਆ ਉੱਥੇ ਨਾਲ ਹੀ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਮਨਜੀਤ ਸਿੰਘ ਜੀ. ਕੇ ਅਤੇ ਉਨ੍ਹਾਂ ਦੇ ਨਾਲ ਸਾਇਕਲ ਯਾਤਰਾ ਵਿੱਚ ਸਾਮਿਲ ਸਮੂਹ ਸਾਇਕਲ ਸਵਾਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ!ਇਸ ਮੌਕੇ ਆਪਣੇ ਵਿਚਾਰਾਂ ਦੀ ਸਾਂਝ ਕਰਦਿਆ ਹੋਇਆ ਸੀਨੀਅਰ ਅਕਾਲੀ ਆਗੂ ਸ. ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਸਮੁੱਚੀ ਮਨੁੱਖਤਾ ਨੂੰ
ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੀ ਬਾਣੀ, ਸਿੱਖਿਆਵਾ ਤੇ ਫਲਸਫੇ ਨੂੰ ਸਮਾਜ ਦੇ ਲੋਕਾਂ ਖਾਸ ਕਰਕੇ ਨੌਜਵਾਨ ਵਰਗ ਤੱਕ ਪਹੁੰਚਾਣ ਲਈ ਸ. ਮਨਜੀਤ ਸਿੰਘ ਜੀ. ਕੇ ਤੇ ਉਨ੍ਹਾਂ ਦੇ ਸਾਥੀਆਂ ਵੱਲੋ ਕੀਤੇ ਗਏ ਵੱਡੇ ਉੱਦਮਾ ਸਦਕਾ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦੇਸ਼ ਦੀ ਰਾਜਧਾਨੀ ਦਿੱਲੀ ਤੋ ਲੈ ਕੇ ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਤੱਕ ਆਯੋਜਿਤ ਕੀਤੀ ਜਾ ਰਹੀ ਸਾਇਕਲ ਰੈਲੀ ਇੱਕ ਵੱਡਾ ਉਪਰਾਲਾ ਹੈ! ਜਿਸ ਦੇ ਲਈ ਮੈ ਸ. ਮਨਜੀਤ ਸਿੰਘ ਜੀ. ਕੇ ਤੇ ਉਨ੍ਹਾਂ ਦੇ ਸਾਥੀਆਂ ਤੇ ਯਾਤਰਾ ਵਿੱਚ ਸਾਮਿਲ ਸਮੂਹ
ਸਾਇਕਲ ਸਵਾਰਾਂ ਨੂੰ ਵਧਾਈ ਦੇਦਾ ਹਾਂ!
ਇਸ ਮੌਕੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸਾਇਕਲ ਯਾਤਰਾ ਦੇ ਮੁਂਖ ਪ੍ਰਬੰਧਕ ਸ.ਮਨਜੀਤ ਸਿੰਘ ਜੀ.ਕੇ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਸ਼ਨ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਇੰਦਰਜੀਤ ਸਿੰਘ ਮਕੱੜ ਉਨ੍ਹਾਂ ਦੇ ਸਾਥੀ ਮੈਬਰਾਂ, ਸੀਨੀਅਰ ਅਕਾਲੀ ਆਗੂਆਂ ਸ. ਮਹੇਸ਼ਇੰਦਰ ਸਿੰਘ ਗਰੇਵਾਲ, ਬਾਬਾ ਅਜੀਤ ਸਿੰਘ, ਭੁਪਿੰਦਰ ਸਿੰਘ ਭਿੰਦਾ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ ਦਾ ਧੰਨਵਾਦ ਪ੍ਰਗਟ ਕਰਦਿਆਂ ਹੋਇਆ ਕਿਹਾ ਕਿ ਉਨ੍ਹਾਂ ਵੱਲੋ ਜੋ ਇਤਿਹਾਸਕ ਸਾਇਕਲ ਯਾਤਰਾ ਵਿੱਚ ਸਾਮਿਲ ਸਮੂਹ ਵੀਰਾਂ ਦਾ ਸਵਾਗਤ ਕੀਤਾ ਗਿਆ ਹੈ! ਉਸ ਲਈ ਉਹ ਦਿਲ ਦੀ ਗਹਿਰਾਈਆਂ ਤੋ ਧੰਨਵਾਦ ਪ੍ਰਗਟ ਕਰਦੇ ਹਨ!ਉਨ੍ਹਾਂ ਨੇ ਕਿਹਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵੱਲੋ ਬਖਸੇ ਸਿਧਾਂਤਾਂ ਤੇ ਸ਼ਹੀਦੀ ਦੇ ਸਕੰਲਪ ਦੀ ਅਸਲ ਮਹੱਤਤਾ ਨੂੰ ਸਮੁੱਚੀ ਲੋਕਾਈ ਤੱਕ ਪਹੁੰਚਾਣ ਲਈ ਉਕਤ ਸਾਇਕਲ ਯਾਤਰਾ ਦੀ ਆਰੰਭਤਾ ਦਿੱਲੀ ਦੇ ਇਤਿਸਾਕ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਤੋ ਕੀਤੀ ਹੈ ਜੋ ਪੜਾਅ ਦਰ ਪੜਾਅ ਨਿਰੰਤਰ ਸ੍ਰੀ ਅੰਮ੍ਰਿਤਸਰ ਸਾਹਿਬ ਵੱਲ ਵੱਧ ਰਹੀ ਹੈ ਅਤੇ ਵੱਖ ਵੱਖ ਸ਼ਹਿਰਾਂ ਚੋਂ ਹੁੰਦੀ ਹੋਈ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਇਤਿਹਾਸਕ ਗੁਰੂ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ 20 ਤਰੀਕ ਨੂੰ ਸੰਮਪੂਰਨ ਹੋਵੇਗੀ ਹੈ । ਇਸ ਮੌਕੇ ਉਨ੍ਹਾਂ ਦੇ ਨਾਲ ਸ. ਮਹਿੰਦਰ ਸਿੰਘ ਡੰਗ, ਰਜਿੰਦਰ ਸਿੰਘ ਡੰਗ ਸ੍ਰੀ ਹਤੇਸ਼ ਸਿੰਘ ਗਰੇਵਾਲ, ਸੁਖਵਿੰਦਰ ਸਿੰਘ ਹੈਪੀ ਕੋਚਰ, ਪਰਮਜੀਤ ਸਿੰਘ ਸੇਠੀ, ਭੁਪਿੰਦਰ ਸਿੰਘ ਮਨੀ ਜਿਊਲਰਜ਼, ਬਲਵਿੰਦਰ ਸਿੰਘ ਭੁੱਲਰ, ਸਰਬਜੀਤ ਸਿੰਘ ਛਾਪਾ, ਡਾ. ਵੀਰ ਸਿੰਘ, ਅਮਰੀਕ ਸਿੰਘ ਬੱਤਰਾ, ਗੁਰਪ੍ਰੀਤ ਸਿੰਘ ਡੰਗ, ਹਰਪ੍ਰੀਤ ਸਿੰਘ ਡੰਗ,
ਸੁਖਵਿੰਦਰਪਾਲ ਸਿੰਘ (ਲਾਲੀ ਵੀਰ ਜੀ) ਨਵਪ੍ਰੀਤ ਸਿੰਘ ਬਿੰਦਰਾ, ਜਤਿੰਦਰਪਾਲ ਸਿੰਘ ਪ੍ਰਧਾਨ, ਅਮਰਜੀਤ ਸਿੰਘ ਟੈਕਸਲਾ, ਨੂਰਜੋਤ ਸਿੰਘ ਮਕੱੜ, ਗੁਰਦੀਪ ਸਿੰਘ ਲੀਲ, ਅਮਨਪ੍ਰੀਤ ਸਿੰਘ ਚਾਵਲਾ, ਜਸਮੀਤ ਸਿੰਘ ਮੱਕੜ, ਪ੍ਰਿੰਸ (ਮਨੀ ਜਿਊਲਰਜ਼) ਅਵਤਾਰ ਸਿੰਘ ਬੀ. ਕੇ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ!