ਚੰਡੀਗੜ੍ਹ-ਆਮ ਆਦਮੀ ਪਾਰਟੀ ਪੰਜਾਬ ਨੇ ਆਪਣੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ ਸੀਨੀਅਰ ਆਗੂ ਬਲਤੇਜ ਪੰਨੂ ਨੂੰ ਪਾਰਟੀ ਵਿੱਚ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਪਾਰਟੀ ਹਾਈਕਮਾਂਡ ਨੇ ਬਲਤੇਜ ਪੰਨੂ ਨੂੰ ਪੰਜਾਬ ਇਕਾਈ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ।
ਬਲਤੇਜ ਪੰਨੂ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਜਾਣਿਆ-ਪਛਾਣਿਆ ਚਿਹਰਾ ਹਨ। ਬਲਤੇਜ ਪੰਨੂ ਦੀ ਸੀਨੀਆਰਤਾ ਅਤੇ ਤਜਰਬੇ ਨੂੰ ਮੁੱਖ ਰੱਖਦਿਆਂ ਪਾਰਟੀ ਨੇ ਉਨ੍ਹਾਂ ਨੂੰ ਇਹ ਅਹੁਦਾ ਦਿੱਤਾ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਵਿੱਚ ਤੇਜ਼ੀ ਆਵੇਗੀ ਅਤੇ ਜ਼ਮੀਨੀ ਪੱਧਰ 'ਤੇ ਵਰਕਰਾਂ ਨਾਲ ਤਾਲਮੇਲ ਹੋਰ ਬਿਹਤਰ ਹੋਵੇਗਾ।
ਆਮ ਆਦਮੀ ਪਾਰਟੀ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਨੇ ਬਲਤੇਜ ਪੰਨੂ ਨੂੰ ਵਧਾਈ ਦਿੱਤੀ। ਪਾਰਟੀ ਨੇ ਉਮੀਦ ਜਤਾਈ ਹੈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਿੱਚ ਅਹਿਮ ਰੋਲ ਅਦਾ ਕਰਨਗੇ।
ਬਲਤੇਜ ਪੰਨੂ ਨੇ ਵੀ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਉਹ ਪਾਰਟੀ ਵੱਲੋਂ ਪ੍ਰਗਟਾਏ ਭਰੋਸੇ 'ਤੇ ਖਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਨਗੇ।