ਪਟਿਆਲਾ-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ। ਨਗਰ ਕੀਰਤਨ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਧਾਰਮਕ ਸਮਾਗਮ ਕਰਵਾਇਆ ਗਿਆ, ਜਿਥੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵੱਲੋਂ ਮੁੱਖਵਾਕ ਲਿਆ ਗਿਆ ਅਤੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ।
ਇਸ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਨੇ ਗੁਰੂ ਮਹਾਰਾਜ ਜੀ ਦਾ ਪਾਵਨ ਸਰੂਪ ਅਦਬ ਤੇ ਸਤਿਕਾਰ ਨਾਲ ਗੁਰੂ ਸਾਹਿਬ ਜੀ ਦੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਗਿਆ ਅਤੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਪ੍ਰਧਾਨ ਸਾਹਿਬ ਨੇ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਵਿਚ ਨਗਰ ਕੀਰਤਨ ਨੂੰ ਅਗਲੇ ਪੜਾਅ ਲਈ ਰਵਾਨਾ ਕੀਤਾ।
ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਅੱਜ ਸਮੁੱਚਾ ਸੰਸਾਰ ਜਗਤ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਤਾਬਦੀ ਨੂੰ ਮਨਾ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬ ਦੀ ਵਰੋਸਾਈ ਪਾਵਨ ਧਰਤੀ ’ਤੇ 350 ਸਾਲਾ ਸ਼ਤਾਬਦੀ ਸਮਾਗਮ ਜਾਹੋ ਜਲਾਲ ਨਾਲ ਮਨਾਏ ਜਾ ਰਹੇ ਹਨ, ਜਿਥੇ ਸੰਗਤਾਂ ਨੂੰ ਸ਼ਤਾਬਦੀ ਸਮਾਗਮਾਂ ਵਿਚ ਹੁੰਮ ਹੁੰਮਾ ਕੇ ਪੁੱਜਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਦਾ ਸਮੁੱਚਾ ਜੀਵਨ ਮਾਨਵਤਾ ਦੇ ਕਲਿਆਣਮਈ ਕਾਰਜਾਂ ਪ੍ਰਤੀ ਕੇਂਦਰਿਤ ਰਿਹਾ ਅਤੇ ਗੁਰੂ ਸਾਹਿਬ ਨੇ ਮਾਨਵੀ ਅਧਿਕਾਰਾਂ ਦੀ ਰਾਖੀ ਲਈ ਆਪਣੀ ਲਾਸਾਨੀ ਸ਼ਹਾਦਤ ਦਿੱਤੀ।
ਨਗਰ ਕੀਰਤਨ ਦੀ ਆਰੰਭਤਾ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ, ਸੰਤ ਮਹਾਂਪੁਰਸ਼ਾਂ ’ਚ ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਹਰਚਰਨ ਸਿੰਘ ਨਾਨਕਸਰ ਕੁਟੀਆਂ ਵਾਲੇ, ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ, ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ ਤੋਂ ਇਲਾਵਾ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਬੀਬੀ ਕੁਲਦੀਪ ਕੌਰ ਟੌਹੜਾ, ਬੀਬੀ ਹਰਦੀਪ ਕੌਰ ਖੌਖ, ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਹਰਪਾਲ ਸਿੰਘ ਜੱਲਾ, ਜਥੇਦਾਰ ਬਲਤੇਜ ਸਿੰਘ ਖੌਖ, ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਆਦਿ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ।
ਇਸ ਦੌਰਾਨ ਪ੍ਰਮੁੱਖ ਸਖਸ਼ੀਅਤਾਂ ’ਚ ਦਰਸ਼ਨ ਸਿੰਘ ਰੱਖੜਾ ਯੂਐਸਏ. ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਸੁਰਜੀਤ ਸਿੰਘ ਰੱਖੜਾ, ਚਰਨਜੀਤ ਸਿੰਘ ਰੱਖੜਾ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਹਲਕਾ ਇੰਚਾਰਜ ਅਮਰਿੰਦਰ ਸੰਘ ਬਜਾਜ, ਭੁਪਿੰਦਰ ਸੰਿਘ ਸ਼ੇਖੂਪੁਰਾ, ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਲਖਵੀਰ ਸਿੰਘ ਲੌਟ, ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸ਼ਹਿਰੀ ਪ੍ਰਧਾਨ ਅਮਿਤ ਰਾਠੀ, ਸੁੱਖਾ ਰੱਖੜਾ, ਹੈਡ ਗ੍ਰੰਥੀ ਭਾਈ ਅਵਤਾਰ ਸਿੰਘ, ਗਿਆਨੀ ਫੂਲਾ ਸਿੰਘ, ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪਿ੍ਰਤਪਾਲ ਸਿੰਘ, ਡਾ. ਪਰਮਵੀਰ ਸਿੰਘ, ਖਾਲਸਾ ਕਾਲਜ ਦੇ ਪਿ੍ਰੰਸੀਪਲ ਡਾ.ਧਰਮਿੰਦਰ ਸਿੰਘ ਉਭਾ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।
ਇਸ ਦੌਰਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਭਾਗ ਸਿੰਘ ਨੇ ਪੁੱਜੀਆਂ ਪ੍ਰਮੁੱਖ ਸਖਸ਼ੀਅਤਾਂ ਦਾ ਧੰਨਵਾਦ ਕੀਤਾ। ਨਗਰ ਕੀਰਤਨ ਦੌਰਾਨ ਹੋਰਨਾਂ ਤੋਂ ਇਲਾਵਾ ਮੈਨੇਜਰ ਡੇੋਰਾ ਬਾਬਾ ਅਜੈਪਾਲ ਨਾਭਾ ਆਤਮ ਪ੍ਰਕਾਸ਼ ਸਿੰਘ ਬੇਦੀ, ਮੈਨੇਜਰ ਸੁਰਜੀਤ ਸਿੰਘ ਗੁਰਦੁਆਰਾ ਕਰਹਾਲੀ ਸਾਹਿਬ, ਮੀਤ ਮੈਨੇਜਰ ਜਸਵਿੰਦਰ ਸਿੰਘ ਬਿੱਲਾ, ਨਿੱਜੀ ਸਹਾਇਕ ਪ੍ਰਧਾਨ ਸਾਹਿਬ ਅਵਤਾਰ ਸਿੰਘ, ਸਾਬਕਾ ਹੈਡ ਗ੍ਰੰਥੀ ਸੁਖਦੇਵ ਸਿੰਘ, ਭਾਈ ਗੁਰਦੀਪ ਸਿੰਘ ਕਾਲੀ ਕੰਬਲੀ ਵਾਲੇ, ਬਲਵਿੰਦਰ ਸਿੰਘ ਨੇਪਰਾ, ਬਾਬਾ ਕੁਲਦੀਪ ਸਿੰਘ ਨਿਹੰਗ ਸਿੰਘ, ਕੰਵਲਜੀਤ ਸਿੰਘ ਗੋਨਾ, ਹਰਮਿੰਦਰਪਾਲ ਸਿੰਘ ਵਿੰਟੀ, ਜਸਵਿੰਦਰਪਾਲ ਸਿੰਘ ਚੱਢਾ, ਹਰਵਿੰਦਰ ਸਿੰਘ ਰਿੰਕੂ, ਮੀਤ ਸਕੱਤਰ ਮਨਜੀਤ ਸਿੰਘ ਤਲਵੰਡੀ, ਐਡੀਸ਼ਨਲ ਮੈਨੇਜਰ ਇਕਬਾਲ ਸਿੰਘ, ਇੰਚਾਰਜ ਰਾਜਵਿੰਦਰ ਸਿੰਘ, ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਲ ਸਨ।