BREAKING NEWS
ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ਵਿੱਚ 115 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ: ਹਰਪਾਲ ਸਿੰਘ ਚੀਮਾਟ੍ਰਾਈਡੈਂਟ ਗਰੁੱਪ ਪੰਜਾਬ ਵਿੱਚ 2000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ: ਕੈਬਨਿਟ ਮੰਤਰੀ ਸੰਜੀਵ ਅਰੋੜਾਜੰਮੂ ਤੋਂ ਸੰਗਤਾਂ ਦਾ ਵੱਡਾ ਕਾਫ਼ਲਾ ਨਗਰ ਕੀਰਤਨ ਨਾਲ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾਮੁੱਖ ਮੰਤਰੀ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸਰਾਭਾ ਪਿੰਡ ਲਈ 45.84 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਐਲਾਨਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੇਂਡੂ ਵਿਕਾਸ ਵਿੱਚ ਤੇਜੀ ਲਈ 332 ਕਰੋੜ ਰੁਪਏ ਦਾ ਇਤਿਹਾਸਕ ਫੰਡ ਜਾਰੀ: ਹਰਪਾਲ ਸਿੰਘ ਚੀਮਾ

ਪੰਜਾਬ

ਜੰਮੂ ਤੋਂ ਸੰਗਤਾਂ ਦਾ ਵੱਡਾ ਕਾਫ਼ਲਾ ਨਗਰ ਕੀਰਤਨ ਨਾਲ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ

ਕੌਮੀ ਮਾਰਗ ਬਿਊਰੋ | November 20, 2025 06:58 PM

ਜੰਮੂ- ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ ਆਰੰਭ ਹੋਏ ਨਗਰ ਕੀਰਤਨ ਨੂੰ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਅਗਲੇ ਪੜਾਅ ਪਠਾਨਕੋਟ ਲਈ ਰਵਾਨਾ ਕੀਤਾ ਗਿਆ। ਸੰਗਤਾਂ ਨੇ ਨਗਰ ਕੀਰਤਨ ਦੇ ਬੀਤੀ ਰਾਤ ਸਵਾਗਤ ਸਮੇਂ ਅਤੇ ਅੱਜ ਰਵਾਨਗੀ ਸਮੇਂ ਕਈ-ਕਈ ਕਿਲੋਮੀਟਰ ਤੱਕ ਨਗਰ ਕੀਰਤਨ ਨਾਲ ਪੈਦਲ ਚੱਲ ਕੇ ਸ਼ਹਿਰ ਨੂੰ ਅਧਿਆਤਮਕ ਰੰਗਤ ਦੇ ਦਿੱਤੀ।

ਜੰਮੂ ਦੇ ਚਾਂਦ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਨਗਰ ਕੀਰਤਨ ਲਈ ਠਹਿਰਾਅ ਦਾ ਪ੍ਰਬੰਧ ਕੀਤਾ ਗਿਆ।

ਨਗਰ ਕੀਰਤਨ ਦੀ ਜੰਮੂ ਤੋਂ ਰਵਾਨਗੀ ਦੌਰਾਨ ਨੌਜਵਾਨਾਂ ਨੇ ਗੱਤਕੇਬਾਜ਼ੀ ਦੇ ਜ਼ੌਹਰ ਵਿਖਾਏ ਅਤੇ ਸਥਾਨਕ ਸੰਗਤ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਉਪਰ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਦੌਰਾਨ ਜੰਮੂ ਤੋਂ ਸੰਗਤ ਦਾ ਵੱਡਾ ਕਾਫ਼ਲਾ ਨਗਰ ਕੀਰਤਨ ਨਾਲ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ।

ਸ਼ਹਿਰ ਵਿੱਚੋੰ ਲੰਘਦਿਆਂ ਥਾਂ-ਥਾਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਸਿੰਘ ਸਭਾ ਗੁਰਦੁਆਰਾ ਅਕਾਲੀ ਕੌਰ ਸਿੰਘ ਨਗਰ, ਡਗਿਆਣਾ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਰਜਿੰਦਰ ਸਿੰਘ ਵਜ਼ੀਰ, ਰਜਿੰਦਰ ਸਿੰਘ ਰੈਣਾ, ਨਰਿੰਦਰ ਸਿੰਘ ਵਜ਼ੀਰ, ਸੰਦੀਪ ਸਿੰਘ ਅਤੇ ਸੰਗਤ ਭਾਰੀ ਗਿਣਤੀ ਵਿੱਚ ਹਾਜ਼ਰ ਸੀ। ਸ੍ਰੀ ਸੰਤ‌ ਮੇਲਾ ਸਿੰਘ ਜੀ ਦਸਤਕਾਰੀ ਆਸ਼ਰਮ ਵਿਖੇ ਸੰਗਤ ਵੱਲੋਂ ਮਹੰਤ ਮਨਜੀਤ ਸਿੰਘ ਦੇ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਇਸੇ ਤਰ੍ਹਾਂ ਸਿੰਘ ਸਭਾ ਗੁਰਦੁਆਰਾ ਡਗਿਆਣਾ ਕੈਂਪ ਦੀ ਸੰਗਤ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਚਰਨਜੀਤ ਸਿੰਘ, ਮਨਜੀਤ ਸਿੰਘ, ਸੂਰਜ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਡਗਿਆਲ ਅਤੇ ਅਮਾਰ ਵਿਖੇ ਵਿਕਰਮ ਸਿੰਘ ਸਰਪੰਚ, ਸਵਰਨ ਸਿੰਘ, ਸਿਮਰਨਜੀਤ ਸਿੰਘ ਸੁਰਜੀਤ ਸਿੰਘ ਜਗਦੀਪ ਸਿੰਘ ਦਰਬਾਰੀ ਸਿੰਘ ਆਦਿ ਸਣੇ ਕਸ਼ਮੀਰੀ ਸਿੱਖ ਸੰਗਤ ਵਲੋਂ ਨਗਰ ਕੀਰਤਨ ਲਈ ਕਾਹਵੇ ਦੇ ਲੰਗਰ ਦਾ ਪ੍ਰਬੰਧ ਕੀਤਾ ਗਿਆ। ਕੁੰਜਵਾਣੀ ਦੀ ਸੰਗਤ ਵਲੋਂ ਮਾਤਾ ਵੈਸ਼ਨੋ ਦੇਵੀ ਬਾਈਪਾਸ 'ਤੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਇਸੇ ਤਰ੍ਹਾਂ ਸਰੌਰ ਇਲਾਕੇ ਦੀ ਸੰਗਤ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਲੰਗਰ ਦਾ ਪ੍ਰਬੰਧ ਕੀਤਾ ਗਿਆ।

ਇਸ ਤੋਂ ਇਲਾਵਾ ਸਾਂਬਾ ਜ਼ਿਲ੍ਹੇ ਦੇ ਵਿਜੇਪੁਰ ਇਲਾਕੇ ਵਿਖੇ ਸਾਬਕਾ ਕੈਬਨਿਟ ਮੰਤਰੀ ਜੰਮੂ-ਕਸ਼ਮੀਰ ਸ. ਮਨਜੀਤ ਸਿੰਘ, ਗਿਆਨੀ ਹਰਪਾਲ ਸਿੰਘ, ਜਸਵੀਰ ਸਿੰਘ, ਹਰਨਾਮ ਸਿੰਘ, ਗੁਰਮੀਤ ਸਿੰਘ, ਗੁਰਦੀਪ ਸਿੰਘ ਅਤੇ ਸੰਗਤ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਲੰਗਰ ਦਾ ਪ੍ਰਬੰਧ ਕੀਤਾ ਗਿਆ। ਇਸੇ ਤਰ੍ਹਾਂ ਬਾੜੀ ਬ੍ਰਾਹਮਣਾਂ ਅੱਡਾ ਸਾਂਬਾ ਵਿਖੇ ਵੀ ਸੰਗਤ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ।

ਕਠੂਆ ਜ਼ਿਲ੍ਹੇ ਦੇ ਰਾਜਬਾਗ ਇਲਾਕੇ ਦੀ ਸੰਗਤ ਅਤੇ ਜ਼ਿਲ੍ਹਾ ਗੁਰੂਦੁਆਰਾ ਪ੍ਰਬੰਧਕ ਕਮੇਟੀ ਕਠੂਆ ਵਲੋਂ ਰਾਜਬਾਗ ਵਿਖੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਦਲਜੀਤ ਸਿੰਘ ਖਜਾਨਚੀ, ਕੁਲਦੀਪ ਸਿੰਘ, ਗੁਰਨਾਮ ਸਿੰਘ, ਅਮਰਜੀਤ ਸਿੰਘ ਜਗਜੀਤ ਸਿੰਘ ਆਦਿ ਹਾਜ਼ਰ ਸਨ।

ਕਾਲੀਬੜੀ ਦੀ ਸੰਗਤ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਇਸ ਮੌਕੇ ਠੰਡੀ ਮਿੱਠੀ ਲੱਸੀ ਦੇ ਦੇ ਲੰਗਰ ਲਗਾਇਆ ਗਿਆ।
ਡਾਕਟਰ ਏ.ਕੇ . ਗੁਪਤਾ ਵਲੋਂ ਲੰਗਰ ਲਗਾਇਆ ਗਿਆ।

ਜ਼ਿਲ੍ਹਾ ਗੁਰੁਦੁਆਰਾ ਪ੍ਰਬੰਧਕ ਕਮੇਟੀ ਕਠੂਆ ਵਲੋਂ ਹਟਲੀ ਮੋੜ ਵਿਖੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਜ਼ਿਲ੍ਹਾ ਗੁਰੁਦੁਆਰਾ ਪ੍ਰਬੰਧਕ ਕਮੇਟੀ ਕਠੂਆ ਦੇ ਚਰਨਜੀਤ ਸਿੰਘ ਭੋਲਾ, ਐਮ ਐਲ.ਏ. ਕਠੂਆ ਡਾਕਟਰ ਭਾਰਤ ਭੂਸ਼ਨ, ਤਹਿਸੀਲਦਾਰ ਕਠੂਆ ਜਤਿੰਦਰ ਸ਼ਰਮਾ, ਪ੍ਰਵੀਨ ਸਿੰਘ ਜਨਰਲ ਸਕੱਤਰ ਹਾਜ਼ਰ ਸਨ

ਦੱਸ ਦੇਈਏ ਕਿ ਬੀਤੀ ਦੇਰ ਰਾਤ ਨਗਰ ਕੀਰਤਨ ਦੇ ਜੰਮੂ ਸ਼ਹਿਰ ਪਹੁੰਚਣ 'ਤੇ ਸ਼ਹਿਰ ਦੀਆਂ ਸੰਗਤਾਂ ਵੱਲੋਂ ਨਗਰ ਕੀਰਤਨ ਦੇ ਸਵਾਗਤ ਲਈ ਮਾਂਡਾ ਵਿਖੇ ਵਿਸ਼ੇਸ਼ ਦੀਵਾਨ ਸਜਾਏ ਗਏ। ਜ਼ਿਲ੍ਹਾ ਗੁਰੁਦੁਆਰਾ ਪ੍ਰਬੰਧਕ ਕਮੇਟੀ ਜੰਮੂ ਵਲੋਂ ਸਾਂਝੇ ਤੌਰ 'ਤੇ ਮਾਂਡਾ ਵਿਖੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਇਸ ਸਵਾਗਤ ਸਮਾਗਮ ਲਈ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਨਾਨਕ ਨਗਰ ਜੰਮੂ, ਪ੍ਰਬੰਧਕ ਕਮੇਟੀ ਗੁਰਦੁਆਰਾ ਯਾਦਗਾਰ ਸ੍ਰੀ ਬਾਲਾ ਪ੍ਰੀਤਮ ਜੀ ਤ੍ਰਿਕੁਟਾ ਨਗਰ ਜੰਮੂ, ਪ੍ਰਬੰਧਕ ਕਮੇਟੀ ਗੁਰਦੁਆਰਾ ਯਾਦਗਾਰ ਛਟੀ ਪਾਤਸ਼ਾਹੀ ਜੀ ਤਲਾਬ ਤੀਲੋ ਜੰਮੂ, ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਖਸ਼ੀ ਨਗਰ ਜੰਮੂ, ਪ੍ਰਬੰਧਕ ਕਮੇਟੀ ਗੁਰਦੁਆਰਾ ਯਾਦਗਾਰ ਸ੍ਰੀ ਗੁਰੂ ਅੰਗਦ ਪਾਤਸ਼ਾਹ ਜੀ ਪ੍ਰੀਤ ਨਗਰ ਜੰਮੂ, ਪ੍ਰਬੰਧਕ ਕਮੇਟੀ ਗੁਰਦੁਆਰਾ ਕਲਗ਼ੀਧਰ ਸਾਹਿਬ ਜੀ ਰਿਹਾੜੀ ਜੰਮੂ, ਗੁਰਦੁਆਰਾ ਯਾਦਗਾਰ ਸੰਤ ਸੁੰਦਰ ਸਿੰਘ ਜੀ ਤਪੋ ਸਥਾਨ ਅਖਨੂਰ, ਸੁਰਿੰਦਰ ਸਿੰਘ ਕਾਲਾ ਪ੍ਰਧਾਨ ਵੈਜੀਟੇਬਲ ਐਂਡ ਫਰੂਟ ਐਸੋਸੀਏਸ਼ਨ ਨਰਵਾਲ ਮੰਡੀ ਵਲੋਂ ਸਾਂਝੇ ਤੌਰ 'ਤੇ ਪ੍ਰਬੰਧ ਕੀਤੇ ਗਏ ਸਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਆਰ.ਟੀ.ਉ. ਜੰਮੂ ਜਸਵੀਰ ਸਿੰਘ, ਮੁੱਖ ਸੇਵਾਦਾਰ ਰਣਜੀਤ ਸਿੰਘ ਟੌਹੜਾ, ਸੰਤ ਤੇਜਵੰਤ ਸਿੰਘ ਡੰਨੇ ਵਾਲੇ, ਜਨਰਲ ਸਕੱਤਰ ਮਾਸਟਰ ਰਣਬੀਰ ਸਿੰਘ, ਜਗਪਾਲ ਸਿੰਘ ਖ਼ਜ਼ਾਨਚੀ, ਤਰਨਜੀਤ ਸਿੰਘ ਧਰਮ ਪ੍ਰਚਾਰ ਕਮੇਟੀ ਇੰਚਾਰਜ, ਬਲਵਿੰਦਰ ਸਿੰਘ, ਸੁਰਜੀਤ ਸਿੰਘ ਜਨਰਲ ਸਕੱਤਰ ਆਦਿ ਹਾਜ਼ਰ ਸਨ।

 

Have something to say? Post your comment

 
 

ਪੰਜਾਬ

ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ਵਿੱਚ 115 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਬੁੱਢਾ ਦਲ  ਦੀ ਅਗਵਾਈ ਹੇਠ ਸਾਈਕਲ ਯਾਤਰਾ ਦਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੱੁਜਣ ਤੇ ਨਿੱਘਾ ਸਵਾਗਤ

350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਤੋਂ ਆਰੰਭ ਹੋਈ ਸਾਈਕਲ ਯਾਤਰਾ ਅੱਜ ਅੰਮ੍ਰਿਤਸਰ ਪੁੱਜ ਕੇ ਹੋਈ ਸੰਪੰਨ

ਟ੍ਰਾਈਡੈਂਟ ਗਰੁੱਪ ਪੰਜਾਬ ਵਿੱਚ 2000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਲਈ ਰਵਾਨਾ

ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਧਾਰਮਿਕ ਆਜ਼ਾਦੀ ਲਈ ਲਾਸਾਨੀ ਕੁਰਬਾਨੀ ਦਿੱਤੀ- ਸੁਨੀਲ ਜਾਖੜ

ਗੁਰੂ ਸਾਹਿਬ ਨੇ ਮਾਨਵੀ ਅਧਿਕਾਰਾਂ ਦੀ ਰਾਖੀ ਲਈ ਆਪਣੀ ਸ਼ਹਾਦਤ ਦਿੱਤੀ : ਐਡਵੋਕੇਟ ਧਾਮੀ

ਖ਼ਾਲਸਾ ਕਾਲਜ ਵਿਖੇ 10ਵਾਂ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਅਭੁੱਲ ਯਾਦਾਂ ਛੱਡਦਾ ਹੋਇਆ ਸੰਪੰਨ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸ੍ਰੀਨਗਰ ਤੋਂ ਰਵਾਨਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਨੇ ਕੀਤੀ ਸ਼ਿਰਕਤ

ਆਮ ਆਦਮੀ ਪਾਰਟੀ ਨੇ ਬਲਤੇਜ ਪੰਨੂ ਨੂੰ ਲਾਇਆ ਸੂਬਾ ਜਨਰਲ ਸਕੱਤਰ