BREAKING NEWS
ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ਵਿੱਚ 115 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ: ਹਰਪਾਲ ਸਿੰਘ ਚੀਮਾਟ੍ਰਾਈਡੈਂਟ ਗਰੁੱਪ ਪੰਜਾਬ ਵਿੱਚ 2000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ: ਕੈਬਨਿਟ ਮੰਤਰੀ ਸੰਜੀਵ ਅਰੋੜਾਜੰਮੂ ਤੋਂ ਸੰਗਤਾਂ ਦਾ ਵੱਡਾ ਕਾਫ਼ਲਾ ਨਗਰ ਕੀਰਤਨ ਨਾਲ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾਮੁੱਖ ਮੰਤਰੀ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸਰਾਭਾ ਪਿੰਡ ਲਈ 45.84 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਐਲਾਨਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੇਂਡੂ ਵਿਕਾਸ ਵਿੱਚ ਤੇਜੀ ਲਈ 332 ਕਰੋੜ ਰੁਪਏ ਦਾ ਇਤਿਹਾਸਕ ਫੰਡ ਜਾਰੀ: ਹਰਪਾਲ ਸਿੰਘ ਚੀਮਾ

ਪੰਜਾਬ

ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ਵਿੱਚ 115 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਕੌਮੀ ਮਾਰਗ ਬਿਊਰੋ | November 20, 2025 07:16 PM

ਚੰਡੀਗੜ੍ਹ- ਵੱਖ-ਵੱਖ ਤਕਨੀਕੀ ਅਤੇ ਪ੍ਰਸ਼ਾਸਕੀ ਅਹੁਦਿਆਂ ਦੀ ਪੁਨਰ ਸੁਰਜੀਤੀ ਅਤੇ ਭਰਤੀ ਰਾਹੀਂ ਹੋਮਿਓਪੈਥਿਕ ਵਿਭਾਗ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਫੈਸਲੇ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ਦੇ ਅੰਦਰ ਵੱਖ-ਵੱਖ ਕਾਡਰਾਂ ਵਿੱਚ ਕੁੱਲ 115 ਅਸਾਮੀਆਂ ਲਈ ਪੁਨਰ ਸੁਰਜੀਤੀ ਅਤੇ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਸੂਬੇ ਭਰ ਵਿੱਚ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਲਈ ਵਿਭਾਗ ਦੀ ਸਮਰੱਥਾ ਨੂੰ ਵਧਾਉਣ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ।

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਸ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 115 ਅਸਾਮੀਆਂ ਲਈ ਭਰਤੀ ਵਿੱਚ ਹੋਮਿਓਪੈਥਿਕ ਮੈਡੀਕਲ ਅਫਸਰ (ਐਚਐਮਓ) ਦੀਆਂ 42 ਅਸਾਮੀਆਂ, ਡਿਸਪੈਂਸਰ (ਹੋਮਿਓਪੈਥਿਕ) ਦੀਆ 72 ਅਸਾਮੀਆਂ ਅਤੇ 1 ਕਲਰਕ ਦੀ ਅਸਾਮੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 115 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਦੋ ਸਾਲਾਂ ਵਿੱਚ ਪੜਾਅਵਾਰ ਲਾਗੂ ਕੀਤੀ ਜਾਵੇਗੀ।

ਵਿੱਤ ਮੰਤਰੀ, ਜੋ ਕਿ ਮੁਲਾਜ਼ਮ ਮੁੱਦਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਕਿਹਾ ਕਿ ਹੋਮਿਓਪੈਥਿਕ ਮੈਡੀਕਲ ਅਫ਼ਸਰ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਇਸ ਮੁੱਦੇ 'ਤੇ ਵਿਸਥਾਰ ਸਹਿਤ ਚਰਚਾ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਹੋਮਿਓਪੈਥਿਕ ਵਿਭਾਗ ਨੇ ਆਪਣੀ ਕਾਰਜ-ਕੁਸ਼ਲਤਾ ਨੂੰ ਦਰਪੇਸ਼ ਵੱਖ-ਵੱਖ ਮੁੱਦਿਆਂ ਨੂੰ ਉਠਾਉਂਦਿਆਂ ਇਹ ਪੱਖ ਰੱਖਿਆ ਕਿ ਹੋਮਿਓਪੈਥਿਕ ਮੈਡੀਕਲ ਕਾਲਜ ਤੇ ਹਸਪਤਾਲ ਅਤੇ ਵੱਖ-ਵੱਖ ਡਿਸਪੈਂਸਰੀਆਂ ਨੂੰ 100 ਫੀਸਦ ਸਮਰੱਥਾ 'ਤੇ ਪ੍ਰਬੰਧਿਤ ਕਰਨ ਦੇ ਬਾਵਜੂਦ, ਵਿਭਾਗ ਵਿੱਚ ਪਿਛਲੇ ਸਮੇਂ ਦੌਰਾਨ ਸਿਰਫ਼ 22 ਰੈਗੂਲਰ ਅਸਾਮੀਆਂ ਹੀ ਭਰੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵਿਭਾਗ ਦੀ ਬਿਹਤਰ ਕਾਰਜ-ਕੁਸ਼ਲਤਾ ਅਤੇ ਹੋਮਿਓਪੈਥਿਕ ਸੇਵਾਵਾਂ ਦੇ ਵਿਸਥਾਰ ਲਈ ਇਨ੍ਹਾਂ ਅਸਾਮੀਆਂ ਨੂੰ ਮੁੜ ਸੁਰਜੀਤ ਕਰਨ ਦੀ ਲੋੜ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਸਰਕਾਰ ਦੁਆਰਾ ਆਪਣੇ ਜਨਤਕ ਸਿਹਤ ਸੰਭਾਲ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇਣ ਦੀ ਦਿਸ਼ਾ ਵਿੱਚ ਇੱਕ ਫੈਸਲਾਕੁੰਨ ਕਦਮ ਹੈ।

 

Have something to say? Post your comment

 
 

ਪੰਜਾਬ

ਬੁੱਢਾ ਦਲ  ਦੀ ਅਗਵਾਈ ਹੇਠ ਸਾਈਕਲ ਯਾਤਰਾ ਦਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੱੁਜਣ ਤੇ ਨਿੱਘਾ ਸਵਾਗਤ

350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਤੋਂ ਆਰੰਭ ਹੋਈ ਸਾਈਕਲ ਯਾਤਰਾ ਅੱਜ ਅੰਮ੍ਰਿਤਸਰ ਪੁੱਜ ਕੇ ਹੋਈ ਸੰਪੰਨ

ਟ੍ਰਾਈਡੈਂਟ ਗਰੁੱਪ ਪੰਜਾਬ ਵਿੱਚ 2000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਲਈ ਰਵਾਨਾ

ਜੰਮੂ ਤੋਂ ਸੰਗਤਾਂ ਦਾ ਵੱਡਾ ਕਾਫ਼ਲਾ ਨਗਰ ਕੀਰਤਨ ਨਾਲ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ

ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਧਾਰਮਿਕ ਆਜ਼ਾਦੀ ਲਈ ਲਾਸਾਨੀ ਕੁਰਬਾਨੀ ਦਿੱਤੀ- ਸੁਨੀਲ ਜਾਖੜ

ਗੁਰੂ ਸਾਹਿਬ ਨੇ ਮਾਨਵੀ ਅਧਿਕਾਰਾਂ ਦੀ ਰਾਖੀ ਲਈ ਆਪਣੀ ਸ਼ਹਾਦਤ ਦਿੱਤੀ : ਐਡਵੋਕੇਟ ਧਾਮੀ

ਖ਼ਾਲਸਾ ਕਾਲਜ ਵਿਖੇ 10ਵਾਂ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਅਭੁੱਲ ਯਾਦਾਂ ਛੱਡਦਾ ਹੋਇਆ ਸੰਪੰਨ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸ੍ਰੀਨਗਰ ਤੋਂ ਰਵਾਨਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਨੇ ਕੀਤੀ ਸ਼ਿਰਕਤ

ਆਮ ਆਦਮੀ ਪਾਰਟੀ ਨੇ ਬਲਤੇਜ ਪੰਨੂ ਨੂੰ ਲਾਇਆ ਸੂਬਾ ਜਨਰਲ ਸਕੱਤਰ