ਪੰਜਾਬ

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ ਲੈਂਦਾ ਪਟਵਾਰੀੇ ਕਾਬੂ

ਕੌਮੀ ਮਾਰਗ ਬਿਊਰੋ | November 21, 2025 06:06 PM

ਚੰਡੀਗੜ੍ਹ- ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਰਕਲ ਗੋਲਵਾਰਡ ਪਿੰਡ ਬਾਲਾ ਚੱਕ, ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਪਟਵਾਰੀ ਸਰਬਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸਨੂੰ ਸ਼ਿਕਾਇਤਕਰਤਾ, ਜੋ ਕਿ ਜ਼ਿਲ੍ਹਾ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਆਪਣੀ ਜ਼ਮੀਨ ਵੇਚਣਾ ਚਾਹੁੰਦਾ ਹੈ ਅਤੇ ਇਸਨੂੰ ਵੇਚਣ ਲਈ, ਸ਼ਿਕਾਇਤਕਰਤਾ ਨੇ ਆਪਣੀ ਜ਼ਮੀਨ ਦੇ ਇੰਤਕਾਲ (ਫਰਦ) ਦੀ ਕਾਪੀ ਪ੍ਰਾਪਤ ਕੀਤੀ। ਫਿਰ, ਉਸਨੂੰ ਪਤਾ ਲੱਗਾ ਕਿ ਇਹ ਜ਼ਮੀਨ ਉਸਦੇ ਨਾਮ ’ਤੇ ਨਹੀਂ, ਸਗੋਂ ਕਿਸੇ ਹੋਰ ਵਿਅਕਤੀ ਦੇ ਨਾਮ ’ਤੇ ਰਜਿਸਟਰ ਹੈ।

ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਇਸ ਇੰਤਕਾਲ ਨੂੰ ਠੀਕ ਕਰਵਾਉਣ ਲਈ ਸਰਕਲ ਪਟਵਾਰੀ ਸਰਬਜੀਤ ਸਿੰਘ ਨੂੰ ਮਿਲਿਆ, ਜਿਸਨੇ ਸ਼ਿਕਾਇਤਕਰਤਾ ਦੇ ਇੰਤਕਾਲ ਦੇ ਰਿਕਾਰਡ ਨੂੰ ਠੀਕ ਕਰਨ ਦੇ ਬਦਲੇ 1 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸੌਦਾ 30, 000/- ਰੁਪਏ ਵਿੱਚ ਤੈਅ ਹੋਇਆ। ਇਸ ਸਬੰਧ ਵਿੱਚ, ਦੋਸ਼ੀ ਪਟਵਾਰੀ ਨੇ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ ਮੌਕੇ ’ਤੇ ਹੀ 5, 000/- ਰੁਪਏ ਰਿਸ਼ਵਤ ਲਈ।

ਸ਼ਿਕਾਇਤਕਰਤਾ ਵੱਲੋਂ ਦਿੱਤੀ ਜਾਣਕਾਰੀ ’ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਦੀ ਟੀਮ ਨੇ ਪਟਵਾਰੀ ਸਰਬਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਦੂਜੀ ਕਿਸ਼ਤ ਵਜੋਂ 25000/- ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।

ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਰੇਂਜ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀ ਪਟਵਾਰੀ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਇਸ ਸਬੰਧ ਵਿੱਚ ਹੋਰ ਜਾਂਚ ਜਾਰੀ ਹੈ।

 

Have something to say? Post your comment

 
 

ਪੰਜਾਬ

350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਬੁੱਢਾ ਦਲ ਵੱਲੋਂ ਗੁਰਮਤਿ ਸਮਾਗਮ ਗੁ: ਗੁਰੂ ਕਾ ਬਾਗ਼ ਛਾਉਣੀ ਬੁੱਢਾ ਦਲ ਵਿਖੇ ਹੋਵੇਗਾ

ਪਾਬੰਦੀਸ਼ੁਦਾ ਹਿੰਦੀ ਪੁਸਤਕ ‘ਸਿੱਖ ਇਤਿਹਾਸ’ ਦਾ ਮੁੱਦਾ ਵਾਰ ਵਾਰ ਉਠਾਉਣਾ ਸ਼ਰਾਰਤ ਭਰੀ ਕਾਰਵਾਈ- ਸ਼੍ਰੋਮਣੀ ਕਮੇਟੀ

ਪੰਜਾਬ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ

ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਿਆਰੀਆਂ ਮੁਕੰਮਲ

ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਵਿੱਚ ਹੁਣ ਮੁਫ਼ਤ ਡਾਇਲਸਿਸ ਸਹੂਲਤ ਉਪਲਬਧ

70,000 ਤੋਂ ਵੱਧ ਲਾਵਾਰਸ ਲਾਸ਼ਾਂ ਦਾ ਸਨਮਾਨਜਨਕ ਅੰਤਿਮ ਸੰਸਕਾਰ ਕਰਨ ਵਾਲੇ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਨਿਯੁਕਤ

ਹਾਈ ਕੋਰਟ ਕੱਲ੍ਹ ਜੇਲ੍ਹ ਵਿੱਚ ਬੰਦ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ 'ਤੇ ਸੁਣਵਾਈ ਕਰੇਗਾ

ਮੁੱਖ ਮੰਤਰੀ ਨੇ ਸੂਬੇ ਵਿੱਚ ਨਿਵੇਸ਼ ਲਈ ਜਾਪਾਨ ਦੀ ਬਹੁ-ਰਾਸ਼ਟਰੀ ਕੰਪਨੀ ਨੂੰ ਪੂਰੇ ਸਮਰਥਨ ਅਤੇ ਸਹਿਯੋਗ ਦਾ ਦਿੱਤਾ ਭਰੋਸਾ

31 ਅਕਤੂਬਰ ਦਾ ਇਤਿਹਾਸ ਸੁਣਾਏ ਜਾਣ ਕਾਰਨ ਸ਼ੋ੍ਰਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦਾ ਯੂ ਟਿਉਬ ਚੈਨਲ 7 ਦਿਨ ਲਈ ਮੁਅਤਲ