ਸ੍ਰੀ ਅਨੰਦਪੁਰ ਸਾਹਿਬ- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਹੇਠ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਤੇ ਉਨ੍ਹਾਂ ਨਾਲ ਸ਼ਹੀਦ ਅਨਿੰਨ ਗੁਰਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਮਹਾਨ ਗੁਰਮਤਿ ਸਮਾਗਮ 23, 24, 25 ਨਵੰਬਰ 2025 ਨੂੰ ਗੁਰਦੁਆਰਾ ਗੁਰੂ ਕਾ ਬਾਗ਼ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ।
ਸ. ਪਰਮਜੀਤ ਸਿੰਘ ਬਾਜਵਾ ਮੈਨੇਜਰ ਬੁੱਢਾ ਦਲ ਨੇ ਲਿਖਤੀ ਪ੍ਰੈਸ ਬਿਆਨ ਵਿੱਚ ਕਿਹਾ ਕਿ ਗੁਰਦੁਆਰਾ ਗੁਰੂ ਕਾ ਬਾਗ਼ ਛਾਉਣੀ ਬੁੱਢਾ ਦਲ ਵਿਖੇ 23 ਨਵੰਬਰ ਦਿਨ ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ ਅਤੇ 25 ਨਵੰਬਰ ਦਿਨ ਮੰਗਲਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਨਾਲ ਹੀ ਗੁਰਮਤਿ ਸਮਾਗਮ ਹੋਵੇਗਾ। ਜਿਸ ਵਿੱਚ ਕੌਮ ਦੇ ਨਾਮਵਰ ਰਾਗੀ, ਢਾਡੀ, ਕਵੀਸ਼ਰ, ਕਥਾਵਾਚਕ ਜਥੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਗੁਰੂ ਇਤਿਹਾਸ ਰਾਹੀਂ ਸੰਗਤਾਂ ਨੂੰ ਜਾਣੂੰ ਕਰਵਾ ਕੇ ਨਿਹਾਲ ਕਰਨਗੇ। ਇਨ੍ਹਾਂ ਸਮਾਗਮਾਂ ਵਿੱਚ ਬੁੱਢਾ ਦਲ ਪਾਸ ਇਤਿਹਾਸਕ ਸ਼ਸਤਰਾਂ ਦੇ ਸੰਗਤਾਂ ਨੂੰ ਦਰਸ਼ਨ ਵੀ ਕਰਵਾਏ ਜਾਣਗੇ।