ਪੰਜਾਬ

ਅਮਨ ਅਰੋੜਾ ਵੱਲੋਂ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ ਐਨ.ਡੀ.ਏ. ਕੈਡਿਟਾਂ ਲਈ ਅਤਿ-ਆਧੁਨਿਕ ਹੋਸਟਲ ਦਾ ਉਦਘਾਟਨ

ਕੌਮੀ ਮਾਰਗ ਬਿਊਰੋ | November 21, 2025 07:02 PM

ਐਸਏਐਸ ਨਗਰ-ਪੰਜਾਬ ਦੀਆਂ ਨੌਜਵਾਨ ਲੜਕੀਆਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਦੇ ਯੋਗ ਬਣਾ ਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸਏਐਸ ਨਗਰ (ਮੋਹਾਲੀ) ਵਿਖੇ ਐਨਡੀਏ ਪ੍ਰੈਪਰੇਟਰੀ ਵਿੰਗ ਲਈ ਇੱਕ ਸਮਰਪਿਤ ਰਿਹਾਇਸ਼ੀ ਬਲਾਕ ਦਾ ਉਦਘਾਟਨ ਕੀਤਾ ਹੈ। ਇਸ ਸਹੂਲਤ ਦਾ ਨਾਮ ਭਾਰਤੀ ਫੌਜ ਦੇ ਪਹਿਲੇ ਫੀਲਡ ਮਾਰਸ਼ਲ ਸੈਮ ਮਾਨੇਕਸ਼ਾਹ ਦੇ ਨਾਂ ਉੱਤੇ ਰੱਖਿਆ ਗਿਆ ਹੈ, ਜਿਨ੍ਹਾਂ ਦਾ ਜਨਮ ਅੰਮ੍ਰਿਤਸਰ ਵਿੱਚ ਹੋਇਆ ਸੀ। ਇਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪੰਜਾਬ ਦੇ ਨੌਜਵਾਨਾਂ, ਖਾਸ ਕਰਕੇ ਲੜਕੀਆਂ ਨੂੰ ਦੇਸ਼ ਦੀ ਸੇਵਾ ਲਈ ਸਸ਼ਕਤ ਬਣਾਉਣ ਦੇ ਸਮਰਪਣ ਨੂੰ ਦਰਸਾਉਂਦਾ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ 2.46 ਕਰੋੜ ਰੁਪਏ ਨਾਲ ਤਿਆਰ ਕੀਤਾ ਇਹ ਅਤਿ-ਆਧੁਨਿਕ ਹੋਸਟਲ ਇੱਕ ਵਿਆਪਕ ਰਿਹਾਇਸ਼ੀ ਅਤੇ ਸਿਖਲਾਈ ਸਹੂਲਤਾਂ ਨਾਲ ਲੈਸ ਹੈ ਜਿਸ ਵਿੱਚ ਸਾਈਬਰ ਲੈਬ, ਇਨਡੋਰ ਸ਼ੂਟਿੰਗ ਰੇਂਜ ਅਤੇ ਉੱਚ ਪੱਧਰੀ ਫਿਟਨੈਸ ਸਹੂਲਤਾਂ ਸ਼ਾਮਲ ਹਨ, ਜੋ ਐਨਡੀਏ ਲਈ ਤਿਆਰੀ ਕਰ ਰਹੀਆਂ ਤਕਰਬੀਨ 40 ਮਹਿਲਾ ਕੈਡਿਟਾਂ ਲਈ ਇੱਕ ਢੁਕਵਾਂ ਮਾਹੌਲ ਪ੍ਰਦਾਨ ਕਰੇਗਾ। ਇਹ ਸਹੂਲਤ ਅਜਿਹੀਆਂ ਕੈਡਿਟਾਂ ਨੂੰ ਤਿਆਰੀ ਲਈ ਇੱਕ ਸਹਾਇਕ ਅਤੇ ਆਦਰਸ਼ ਮਾਹੌਲ ਪ੍ਰਦਾਨ ਕਰਦਿਆਂ ਉਨ੍ਹਾਂ ਨੂੰ ਭਵਿੱਖ ਦੇ ਕਮਿਸ਼ਨਡ ਅਫ਼ਸਰਾਂ ਵਜੋਂ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ।

ਸੂਬਾ ਸਰਕਾਰ ਵੱਲੋਂ ਇਸ ਸੰਸਥਾ ਦੀ ਐਡਮਿਨਸਟ੍ਰੇਸ਼ਨ ਨੂੰ ਪੂਰੇ ਸਮਰਥਨ ਦਾ ਭਰੋਸਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਜੁਲਾਈ 2023 ਵਿੱਚ ਇਸ ਸੰਸਥਾ ਅੰਦਰ ਐਨਡੀਏ ਪ੍ਰੈਪਰੇਟਰੀ ਵਿੰਗ ਸ਼ੁਰੂ ਕੀਤਾ ਸੀ, ਜਿਸ ਨੂੰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਦੀਆਂ ਚਾਹਵਾਨ ਲੜਕੀਆਂ ਵੱਲੋਂ ਵੱਡਾ ਹੁੰਗਾਰਾ ਮਿਲਿਆ ਹੈ।

ਇਸ ਦੌਰਾਨ ਰੋਜ਼ਗਾਰ ਉਤਪਤੀ ਮੰਤਰੀ ਨੇ ਐਨਡੀਏ ਲਿਖਤੀ ਪ੍ਰੀਖਿਆ ਪਾਸ ਕਰਨ ਵਾਲੀਆਂ ਉਨ੍ਹਾਂ ਲੇਡੀ ਕੈਡਿਟਾਂ ਦਾ ਸਨਮਾਨ ਕੀਤਾ, ਜਿਨ੍ਹਾਂ ਦੇ ਨਾਮ ਕਮਿਸ਼ਨ ਵਾਸਤੇ ਸਿਫ਼ਾਰਸ਼ ਕੀਤੇ ਗਏ ਹਨ। ਇਨ੍ਹਾਂ ਲੜਕੀਆਂ ਵਿੱਚ ਲੇਡੀ ਕੈਡੇਟ ਸਹਿਜਲਦੀਪ ਕੌਰ ਨੇ ਐਸਐਸਬੀ ਇੰਟਰਵਿਊ ਵਿੱਚ ਪੂਰੇ ਭਾਰਤ ‘ਚੋਂ ਮੁੰਡਿਆਂ ਅਤੇ ਕੁੜੀਆਂ ਵਿੱਚੋਂ ਸਭ ਤੋਂ ਵੱਧ ਅੰਕ ਪ੍ਰਾਪਤ ਕਰਕੇ ਇਤਿਹਾਸ ਰਚਿਆ ਹੈ ਅਤੇ ਅਜਿਹਾ ਕਰ ਕੇ ਦਿਖਾਉਣ ਵਾਲੀਆ ਉਹ ਪਹਿਲੀ ਲੜਕੀ ਹੈ। ਇਹ ਇੱਕ ਨਵਾਂ ਅਧਿਆਏ ਦੀ ਸ਼ੁਰੂਆਤ ਹੈ, ਜੋ ਪੰਜਾਬ ਦੀਆਂ ਨੌਜਵਾਨ ਲੜਕੀਆਂ ਨੂੰ ਵਰਦੀ ਪਹਿਨਣ ਅਤੇ ਦੇਸ਼ ਸੇਵਾ ਲਈ ਅਗਵਾਈ ਵਾਸਤੇ ਪ੍ਰੇਰਿਤ ਕਰਨ ਸਬੰਧੀ ਮਾਈ ਭਾਗੋ ਪ੍ਰੈਪਰੇਟਰੀ ਇਸਟੀਚਿਊਟ ਦੀ ਹਿੰਮਤੀ ਭਾਵਨਾ ਦਾ ਨਤੀਜਾ ਹੈ।

ਲੇਡੀ ਕੈਡਿਟਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ, “ਅਸੀਂ ਆਪਣੀਆਂ ਧੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਨ੍ਹਾਂ ਨੂੰ ਹਰ ਪੱਖੋਂ ਢੁਕਵਾਂ ਮਾਹੌਲ ਪ੍ਰਦਾਨ ਕਰ ਰਹੇ ਹਾਂ। ਇਸ ਉਦੇਸ਼ ਲਈ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਆਪਣੀ ਪੂਰੀ ਵਾਹ ਲਾਉਣ ਲਈ ਵਚਨਬੱਧ ਹੈ। ਇਹ ਵਿੰਗ ਸਾਡੇ ਵਿਸ਼ਵਾਸ ਦਾ ਪ੍ਰਮਾਣ ਹੈ ਕਿ ਪੰਜਾਬ ਦੀਆਂ ਕੁੜੀਆਂ ਕਿਸੇ ਤੋਂ ਘੱਟ ਨਹੀਂ ਹਨ ਅਤੇ ਹਥਿਆਰਬੰਦ ਸੈਨਾਵਾਂ ਵਿੱਚ ਮੋਹਰਲੀ ਕਤਾਰ ਤੋਂ ਅਗਵਾਈ ਕਰਨਗੀਆਂ।”

ਇਸ ਮੌਕੇ ਰੋਜ਼ਗਾਰ ਉਤਪਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਅਲਕਨੰਦਾ ਦਿਆਲ, ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਸਿੰਘ, ਡਾਇਰੈਕਟਰ ਮਾਈ ਭਾਗੋ ਏਐਫਪੀਆਈ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏਵੀਐਸਐਮ (ਸੇਵਾਮੁਕਤ) ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

Have something to say? Post your comment

 
 

ਪੰਜਾਬ

ਸਪੀਕਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਯਾਦਗਾਰ ਦੇ ਪੂਰੇ ਖੇਤਰ ਨੂੰ ਪੰਜਾਬ ਵਿਧਾਨ ਸਭਾ ਕੰਪਲੈਕਸ ਵਜੋਂ ਮਨੋਨੀਤ ਕਰਨ ਦੇ ਹੁਕਮ

ਚਾਰ ਦਿਸ਼ਾਵਾਂ ਤੋਂ ਸਜੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਣ ਹੋਣਗੇ: ਹਰਜੋਤ ਸਿੰਘ ਬੈਂਸ

350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਬੁੱਢਾ ਦਲ ਵੱਲੋਂ ਗੁਰਮਤਿ ਸਮਾਗਮ ਗੁ: ਗੁਰੂ ਕਾ ਬਾਗ਼ ਛਾਉਣੀ ਬੁੱਢਾ ਦਲ ਵਿਖੇ ਹੋਵੇਗਾ

ਪਾਬੰਦੀਸ਼ੁਦਾ ਹਿੰਦੀ ਪੁਸਤਕ ‘ਸਿੱਖ ਇਤਿਹਾਸ’ ਦਾ ਮੁੱਦਾ ਵਾਰ ਵਾਰ ਉਠਾਉਣਾ ਸ਼ਰਾਰਤ ਭਰੀ ਕਾਰਵਾਈ- ਸ਼੍ਰੋਮਣੀ ਕਮੇਟੀ

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ ਲੈਂਦਾ ਪਟਵਾਰੀੇ ਕਾਬੂ

ਪੰਜਾਬ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ

ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਿਆਰੀਆਂ ਮੁਕੰਮਲ

ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਵਿੱਚ ਹੁਣ ਮੁਫ਼ਤ ਡਾਇਲਸਿਸ ਸਹੂਲਤ ਉਪਲਬਧ

70,000 ਤੋਂ ਵੱਧ ਲਾਵਾਰਸ ਲਾਸ਼ਾਂ ਦਾ ਸਨਮਾਨਜਨਕ ਅੰਤਿਮ ਸੰਸਕਾਰ ਕਰਨ ਵਾਲੇ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਨਿਯੁਕਤ