ਚੰਡੀਗੜ੍ਹ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਨੇ ਮਨੁੱਖਤਾ, ਧਰਮ ਅਤੇ ਦੇਸ਼ ਦੀ ਰੱਖਿਆ ਲਈ ਮਹਾਨ ਕੁਰਬਾਨੀ ਦਿੱਤੀ ਜਿਸ ਨੂੰ ਹਰੇਕ ਵਿਅਕਤੀ ਤੱਕ ਪਹੁੰਚਾਉਣਾ ਜਰੂਰੀ ਹੈ, ਤਾਂ ਜੋ ਆਉਣ ਵਾਲੀ ਪੀੜੀਆਂ ਇਸ ਪ੍ਰੇਰਣਾਦਾਇਕ ਇਤਿਹਾਸ ਤੋਂ ਸਿੱਖ ਲੈ ਸਕਣ।
ਗੁਰੂਆਂ ਦੀ ਤੱਪ-ਤਿਆਗ ਦਾ ਸੰਦੇਸ਼ ਅਤੇ ਗੌਰਵਸ਼ਾਲੀ ਇਤਿਹਾਸ ਨੂੰ ਜਨ-ਜਨ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਹਰਿਆਣਾ ਸਰਕਾਰ ਅਤੇ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਸਾਲ ਨੂੰ ਜੋਤੀਸਰ ਵਿੱਚ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸ਼ਿਰਕਤ ਕਰਣਗੇ। ਇਸ ਤੋਂ ਇਲਾਵਾ, ਪ੍ਰਧਾਨ ਮੰਤਰੀ ਵੱਲੋਂ ਮਹਾਭਾਰਤ ਅਨੁਭਵ ਕੇਂਦਰ ਦਾ ਅਵਲੋਕਨ ਵੀ ਕੀਤਾ ਜਾਵੇਗਾ ਅਤੇ ਇਸ ਮਹਾਭਾਰਤ ਅਨੁਭਵ ਕੇਂਦਰ ਨੂੰ ਦੇਸ਼ ਤੇ ਵਿਦੇਸ਼ ਦੇ ਸੈਲਾਨੀਆਂ ਲਈ ਖੋਲ ਦਿੱਤਾ ਜਾਵੇਗਾ। ਇਸੀ ਪਰਿਸਰ ਵਿੱਚ ਪੰਚਜਨਯ ਦਾ ਉਦਘਾਟਨ ਵੀ ਪ੍ਰਧਾਨ ਮੰਤਰੀ ਵੱਲੋਂ ਕੀਤਾ ਜਾਵੇਗਾ। ਇਸ ਦੇ ਨਾਲ-ਨਾਲ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕੌਮਾਤਰੀ ਗੀਤਾ ਮਹੋਤਸਵ ਪ੍ਰੋਗਰਾਮ ਵਿੱਚ ਸ਼ਿਰਕਤ ਕਰਣਗੇ ਅਤੇ ਮਹਾਆਰਤੀ ਵਿੱਚ ਹਿੱਸਾ ਲੈਣਗੇ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ਼ੁਕਰਵਾਰ ਨੂੰ ਕੁਰੂਕਸ਼ੇਤਰ ਜਿਲ੍ਹੇ ਦੇ ਜੋਤੀਸਰ ਪ੍ਰੋਗਰਾਮ ਸਥਾਨ ਦਾ ਨਿਰੀਖਣ ਕਰਨ ਦੇ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਮੇਤ ਮੁੱਖ ਸਕੱਤਰ ਅਨੁਰਾਗ ਰਸਤੋਗੀ, ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਨਰਲ ਕੇ.ਐਮ. ਪਾਂਡੂਰੰਗ, ਸਾਬਕਾ ਮੰਤਰੀ ਸੁਭਾਸ਼ ਸੁਧਾ, ਸੈਰ-ਸਪਾਟਾ ਵਿਭਾਗ ਦੀ ਪ੍ਰਧਾਨ ਸਕੱਤਰ ਕਲਾ ਰਾਮਚੰਦਰਨ, ਸੈਰ-ਸਪਾਟਾ ਵਿਭਾਗ ਦੇ ਡਾਇਰੈਕਟਰ ਡਾ. ਸ਼ਾਲੀਨ, ਓਐਸਡੀ ਡਾ. ਪ੍ਰਭਲੀਨ ਸਿੰਘ ਨੇ ਪ੍ਰੋਗਰਾਮ ਸਥਾਨ ਅਤੇ ਅਨੁਭਵ ਕੇਂਦਰ ਦਾ ਨਿਰੀਖਣ ਕੀਤਾ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਜਰੂਰੀ ਦਿਸ਼ਾ-ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਸਾਲ ਦੇ ਮੌਕੇ ਵਿੱਚ ਪੂਰੇ ਸੂਬੇ ਵਿੱਚ ਚਾਰ ਪਵਿੱਤਰ ਨਗਰ ਕੀਰਤਨ ਕੱਢੇ ਜਾ ਰਹੇ ਹਨ, ਜੋ ਹਰਿਆਣਾ ਦੇ ਸਾਰੇ ਜਿਲ੍ਹਿਆਂ ਤੋਂ ਲੰਘਣਗੇ। ਇੰਨ੍ਹਾਂ ਨਗਰ ਕੀਰਤਨਾਂ ਦਾ ਸਮਾਪਨ 24 ਨਵੰਬਰ ਨੂੰ ਕੁਰੁਕਸ਼ੇਤਰ ਵਿੱਚ ਹੋਵੇਗਾ, 25 ਨਵੰਬਰ ਨੂੰ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸ਼ਹੀਦੀ ਸਾਲ 'ਤੇ ਕੁਰੂਕਸ਼ੇਤਰ ਵਿੱਚ ਸਮਾਗਮ ਦਾ ਆਯੋਜਨ ਹੋਵੇਗਾ, ਜਿਸ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਮੁੱਖ ਮਹਿਮਾਨ ਵਜੋ ਸ਼ਾਮਿਲ ਹੋਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਵੀ ਗੁਰੂਆਂ ਅਤੇ ਮਹਾਪੁਰਸ਼ਾਂ ਦੀ ਪਰੰਪਰਾ, ਸਿਖਿਆ ਅਤੇ ਤਿਆਗ ਨੂੰ ਅੱਗੇ ਵਧਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੀ ਲੜੀ ਵਿੱਚ ਸੂਬਾ ਸਰਕਾਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜੈਯੰਤੀ ਨੂੰ ਬਹੁਤ ਸਨਮਾਨ ਅਤੇ ਸ਼ਰਧਾ ਨਾਲ ਮਨਾਇਆ ਅਤੇ ਹੁਣ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਸਾਲ ਨੂੰ ਵੀ ਵੱਡੇ ਪੱਧਰ 'ਤੇ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸੂਬਾ ਸਰਕਾਰ ਵੱਲੋਂ ਕੀਤੇ ਗਏ ਵੱਖ-ਵੱਖ ਕੰਮਾਂ ਦਾ ਵਰਨਣ ਕਰਦੇ ਹੋਏ ਕਿਹਾ ਕਿ ਗੁਰੂਆਂ ਦੀ ਕੁਰਬਾਨੀ ਅਤੇ ਮਨੁੱਖਤਾ ਲਹੀ ਕੀਤੇ ਗਏ ਅਮੁੱਲ ਯੋਗਦਾਨ ਨੂੰ ਜਨ-ਜਨ ਤੱਕ ਪਹੁੰਚਾਉਣਾ ਸਰਕਾਰ ਦਾ ਸੰਕਲਪ ਹੈ, ਤਾਂ ਜੋ ਆਉਣ ਵਾਲੀ ਪੀੜੀਆਂ ਇੰਨ੍ਹਾਂ ਪਵਿੱਤਰ ਪੇ੍ਰਰਣਾਵਾਂ ਤੋਂ ਮਾਰਗਦਰਸ਼ਨ ਪ੍ਰਾਪਤ ਕਰ ਸਕਣ।