ਪੰਜਾਬ

ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਚਰਨਕੰਵਲ ਸਾਹਿਬ ਮਾਛੀਵਾੜਾ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਲਈ ਰਵਾਨਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 22, 2025 07:09 PM

ਅੰਮ੍ਰਿਤਸਰ-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਚਰਨਕੰਵਲ ਸਾਹਿਬ ਮਾਛੀਵਾੜਾ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਲਈ ਰਵਾਨਾ ਹੋਇਆ। ਜ਼ਿਕਰਯੋਗ ਹੈ ਕਿ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ 21 ਅਗਸਤ 2025 ਨੂੰ ਆਰੰਭ ਹੋਇਆ ਇਹ ਸ਼ਹੀਦੀ ਨਗਰ ਕੀਰਤਨ ਦੇਸ਼ ਦੇ 24 ਸੂਬਿਆਂ ਤੋਂ ਹੁੰਦਾ ਹੋਇਆ ਕਰੀਬ ਤਿੰਨ ਮਹੀਨਿਆਂ ਮਗਰੋਂ ਭਲਕੇ 23 ਨਵੰਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜ ਕੇ ਸੰਪੰਨ ਹੋਵੇਗਾ।

ਇਸ ਮੌਕੇ ਗੁਰਦੁਆਰਾ ਸ੍ਰੀ ਚਰਨਕੰਵਲ ਸਾਹਿਬ ਮਾਛੀਵਾੜਾਂ ਵਿਖੇ ਸਜੇ ਧਾਰਮਿਕ ਦੀਵਾਨ ਮੌਕੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਇਤਿਹਾਸ ਦੀ ਸਾਂਝ ਪਾਈ। ਨਗਰ ਕੀਰਤਨ ਦੀ ਰਵਾਨਗੀ ਮੌਕੇ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼ਸ਼ੋਭਿਤ ਕਰਨ ਦੀ ਸੇਵਾ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਨਿਭਾਈ। ਰਵਾਨਗੀ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ। ਰਸਤੇ ਵਿਚ ਵੱਖ ਵੱਖ ਪੜਾਵਾਂ ਤੇ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਵੀ ਸ਼ਮੂਲੀਅਤ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਅਵਤਾਰ ਸਿੰਘ ਰਿਆ, ਸ. ਹਰਪਾਲ ਸਿੰਘ ਜੱਲ੍ਹਾ, ਸ. ਰਣਜੀਤ ਸਿੰਘ ਮੰਗਲੀ, ਬੀਬੀ ਹਰਜਿੰਦਰ ਕੌਰ ਪੁਵਾਤ, ਹਲਕਾ ਇੰਚਾਰਜ ਸ. ਸਰਬਜੀਤ ਸਿੰਘ ਢਿੱਲੋਂ, ਮੀਤ ਸਕੱਤਰ ਸ. ਮਨਜੀਤ ਸਿੰਘ ਤਲਵੰਡੀ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਗੁਰਦੁਆਰਾ ਭੱਠਾ ਸਾਹਿਬ ਦੇ ਮੈਨੇਜਰ ਸ. ਜਸਵੀਰ ਸਿੰਘ, ਸੁਪਰਵਾਈਜ਼ਰ ਸ. ਲਾਲ ਸਿੰਘ, ਸ. ਸੁਖਰਾਜ ਸਿੰਘ ਤੇ ਸ. ਗੁਰਮੀਤ ਸਿੰਘ, ਗੁ: ਇੰਸਪੈਕਟਰ ਸ. ਰਣਜੀਤ ਸਿੰਘ, ਸ. ਸ਼ਰਨਜੀਤ ਸਿੰਘ ਤੇ ਸ. ਮਲਕੀਤ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

Have something to say? Post your comment

 
 

ਪੰਜਾਬ

ਜੈ ਇੰਦਰ ਕੌਰ ਨੇ 'ਆਪ' ਸਰਕਾਰ ਨੂੰ 45 ਮਹੀਨਿਆਂ ਦੇ ਝੂਠ ਲਈ ਲਤਾੜਿਆ; ਹਜ਼ਾਰਾਂ ਔਰਤਾਂ ਨੇ ਇਨਸਾਫ਼ ਲਈ ਕੀਤਾ ਮਾਰਚ

ਸਟੂਡੈਂਟ ਪੁਲਿਸ ਕੈਡਿਟ ਸਕੀਮ ਤਹਿਤ 450 ਵਿਦਿਆਰਥੀਆਂ ਨੂੰ ਪੀਪੀਏ ਫਿਲੌਰ ਦਾ ਟੂਰ ਕਰਵਾਇਆ

'ਯੁੱਧ ਨਸ਼ਿਆਂ ਵਿਰੁੱਧ’ ਦੇ 266ਵੇਂ ਦਿਨ ਪੰਜਾਬ ਪੁਲਿਸ ਵੱਲੋਂ 50.5 ਕਿਲੋ ਹੈਰੋਇਨ ਸਮੇਤ 103 ਨਸ਼ਾ ਤਸਕਰ ਕਾਬੂ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ 'ਤੇ ਭਰਵਾਂ ਸਵਾਗਤ

ਪੰਜਾਬ ਸਰਕਾਰ ਦਾ ਨਸ਼ਿਆਂ ਖ਼ਿਲਾਫ਼ ਸਭ ਤੋਂ ਵੱਡਾ ਅਭਿਆਨ — ਡਾ. ਬਲਜੀਤ ਕੌਰ

ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਪ੍ਰਣਾਮ ਸ੍ਰੀ ਗੁਰੂ ਤੇਗ ਬਹਾਦਰ ਜੀ’ ਪ੍ਰਬੰਧਕ ਕਮੇਟੀ, ਗੁ ਸਿੰਘ ਸ਼ਹੀਦਾਂ ਸੋਹਾਣਾ ਵੱਲੋਂ ਰੀਲਿਜ਼

ਗਿਆਨੀ ਰਘਬੀਰ ਸਿੰਘ ਦੀ ਵਿਦੇਸ਼ ਛੁੱਟੀ ਕਾਰਨ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਦੀਆਂ ਸੇਵਾਵਾਂ ਗਿਆਨੀ ਅਮਰਜੀਤ ਸਿੰਘ ਨਿਭਾਉਣਗੇ

ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ‘ਚ ਪੁੱਜਣ ਵਾਲੀ ਸੰਗਤ ਦੀ ਸਹੂਲਤ ਲਈ “AnandpurSahib350.com” ਵੈਬਸਾਈਟ ਤੇ ਮੋਬਾਈਲ ਐਪ ਲਾਂਚ

ਹਾਈ ਕੋਰਟ ਨੇ ਪੰਜਾਬ ਨੂੰ ਅੰਮ੍ਰਿਤਪਾਲ ਦੀ ਸੰਸਦ ਵਿੱਚ ਜਾਣ ਦੀ ਅਰਜ਼ੀ 'ਤੇ ਫੈਸਲਾ ਲੈਣ ਦਾ ਨਿਰਦੇਸ਼ ਦਿੱਤਾ

ਮੁੱਖ ਮੰਤਰੀ ਵੱਲੋਂ "ਫਾਸਟ੍ਰੈਕ ਪੰਜਾਬ ਪੋਰਟਲ" ਦੇ ਦੂਜੇ ਪੜਾਅ ਦੀ ਸ਼ੁਰੂਆਤ ਨਾਲ ਨਿਵੇਸ਼ਕਾਂ ਨੂੰ ਇੱਕੋ ਛੱਤ ਹੇਠ ਮਿਲਣਗੀਆਂ 173 ਸੇਵਾਵਾਂ