ਪੰਜਾਬ

ਜੈ ਇੰਦਰ ਕੌਰ ਨੇ 'ਆਪ' ਸਰਕਾਰ ਨੂੰ 45 ਮਹੀਨਿਆਂ ਦੇ ਝੂਠ ਲਈ ਲਤਾੜਿਆ; ਹਜ਼ਾਰਾਂ ਔਰਤਾਂ ਨੇ ਇਨਸਾਫ਼ ਲਈ ਕੀਤਾ ਮਾਰਚ

ਕੌਮੀ ਮਾਰਗ ਬਿਊਰੋ | November 22, 2025 07:26 PM

ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਨੇ ਆਮ ਆਦਮੀ ਪਾਰਟੀ (‘ਆਪ’) ਵੱਲੋਂ ਔਰਤਾਂ ਨੂੰ ਨਾ ਦਿੱਤੇ ਗਏ ₹45, 000 ਦੇ ਬਕਾਇਆ ਰਾਸ਼ੀ ਦੇ ਵਾਅਦੇ ਨੂੰ ਲੈ ਕੇ ਅੱਜ ਚੰਡੀਗੜ੍ਹ ਵਿੱਚ ਅਰਵਿੰਦ ਕੇਜਰੀਵਾਲ ਦੇ ‘ਸੀਸ ਮਹਿਲ’ ਦਾ ਘਿਰਾਓ ਕੀਤਾ। ਇਸ ਮੌਕੇ ਮਹਿਲਾ ਮੋਰਚਾ ਦੀ ਅਗਵਾਈ ਸ੍ਰੀਮਤੀ ਜੈ ਇੰਦਰ ਕੌਰ ਨੇ ਕੀਤੀ, ਜਿਨ੍ਹਾਂ ਹਜ਼ਾਰਾਂ ਔਰਤਾਂ ਦੇ ਨਾਲ ਮਿਲ ਕੇ ਸਰਕਾਰ ਨੂੰ ਸਖ਼ਤ ਤੌਰ ‘ਤੇ ਵਾਅਦਿਆਂ ਦੀ ਪਾਲਨਾ ਨਾ ਕਰਨ ਲਈ ਉੱਤਰਦਾਈ ਬਣਨ ਦੀ ਮੰਗ ਕੀਤੀ। ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਨੂੰ ਚੰਡੀਗੜ੍ਹ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ।

22 ਨਵੰਬਰ 2021 ਨੂੰ ਮੋਗਾ ਦੀ ਇੱਕ ਰੈਲੀ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਅਰਵਿੰਦ ਕੇਜਰੀਵਾਲ ਨੇ ਬੜੇ ਗਰਵ ਨਾਲ ਪੰਜਾਬ ਦੀ ਹਰ ਔਰਤ ਨੂੰ ਮਹੀਨੇ ਦੇ ₹1, 000 ਦੇਣ ਦੀ ਤੀਜੀ ਗਾਰੰਟੀ ਦਾ ਐਲਾਨ ਕੀਤਾ ਸੀ। ਪਰ ਅੱਜ 45 ਮਹੀਨੇ ਬਾਅਦ ਵੀ, ਜਿਨ੍ਹਾਂ ਔਰਤਾਂ ਨੇ ਉਨ੍ਹਾਂ ਦੇ ਵਾਅਦਿਆਂ ‘ਤੇ ਭਰੋਸਾ ਕੀਤਾ, ਉਨ੍ਹਾਂ ਨੂੰ ਇਕ ਵੀ ਰੁਪਿਆ ਨਹੀਂ ਮਿਲਿਆ। ਇਸ ਤਰ੍ਹਾਂ ਹਰ ਔਰਤ ਦਾ ₹45, 000 ਬਕਾਇਆ ਹੈ, ਜੋ ਕਿ ‘ਆਪ’ ਦੀ ਸਿਆਸੀ ਰਣਨੀਤੀ ਅਤੇ ਝੂਠੇ ਵਾਅਦਿਆਂ ਦੀ ਸਪੱਸ਼ਟ ਨਕਲ ਪੇਸ਼ ਕਰਦਾ ਹੈ।

ਸ੍ਰੀਮਤੀ ਜੈ ਇੰਦਰ ਕੌਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਖ਼ਤ ਨਿੰਦਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੇ ਉਹਨਾਂ ਔਰਤਾਂ ਨੂੰ ਧੋਖਾ ਦਿੱਤਾ ਹੈ, ਜਿਨ੍ਹਾਂ ਨੇ ਵੱਡੀ ਗਿਣਤੀ ਵਿੱਚ ਵੋਟਾਂ ਦੇ ਕੇ ਉਨ੍ਹਾਂ ਨੂੰ ਜਿੱਤਵਾਇਆ। ਉਨ੍ਹਾਂ ਨੇ ਖਾਸ ਕਰਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਉਹਨਾਂ ਨੇ ਪੰਜਾਬ ਦੀਆਂ ਔਰਤਾਂ ਦਾ ਭਰੋਸਾ ਤੋੜਿਆ ਹੈ, ਅਤੇ ਉਨ੍ਹਾਂ ਦੀਆਂ ਦੱਸੀ ਗਈਆਂ "ਗਾਰੰਟੀਆਂ" ਸਿਰਫ਼ ਸਿਆਸੀ ਧੋਖਾਧੜੀ ਬਣ ਕੇ ਰਹਿ ਗਈਆਂ ਹਨ।

ਉਨ੍ਹਾਂ ਨੇ ਕਿਹਾ ਕਿ ‘ਆਪ’ ਸਰਕਾਰ ਹੇਠ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ, ਜਿਸ ਕਾਰਨ ਪੰਜਾਬ ਵਿੱਚ ਕੋਈ ਵੀ ਔਰਤ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰਦੀ। ਸੂਬੇ ਭਰ ਵਿੱਚ ਰੋਜ਼ਾਨਾ ਹੋ ਰਹੀਆਂ ਖੋਹਾਂ, ਹਮਲਿਆਂ ਅਤੇ ਹੋਰ ਅਪਰਾਧਕ ਘਟਨਾਵਾਂ ਪੰਜਾਬ ਦੀ ਖ਼ਰਾਬ ਹੋ ਰਹੀ ਸੁਰੱਖਿਆ ਸਥਿਤੀ ਦੀ ਗੰਭੀਰ ਹਕੀਕਤ ਦਰਸਾਉਂਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬੀ ਬਹੁਤ ਸੂਝਵਾਨ ਹਨ ਅਤੇ ਉਹ ਇਸ ਸਰਕਾਰ ਦੀਆਂ ਭੈੜੀਆਂ ਕਰਤੂਤਾਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ।

ਇਸ ਮੌਕੇ ਸ੍ਰੀਮਤੀ ਜੈ ਇੰਦਰ ਕੌਰ ਜੀ ਦੇ ਨਾਲ ਸੀਨੀਅਰ ਭਾਜਪਾ ਮਹਿਲਾ ਮੋਰਚਾ ਨੇਤਾਵਾਂ ਜਿਵੇਂ ਕਿ ਪਰਮਪਾਲ ਕੌਰ, ਮੀਨੂ ਸੇਠੀ, ਰੇਨੂ ਕਸ਼ਯਪ, ਰੇਨੂ ਥਾਪਰ, ਸੀਮਾ ਕੁਮਾਰੀ, ਸਰਬਜੀਤ ਬਾਠ ਅਤੇ ਏਕਤਾ ਨਾਗਪਾਲ ਵੀ ਮੌਜੂਦ ਸਨ। ਇਨ੍ਹਾਂ ਦੇ ਨਾਲ ਸਮੁੱਚੀ ਪੰਜਾਬ ਰਾਜ ਅਤੇ ਜ਼ਿਲ੍ਹਾ ਭਾਜਪਾ ਮਹਿਲਾ ਮੋਰਚਾ ਦੀਆਂ ਟੀਮਾਂ ਵੀ ਸ਼ਾਮਿਲ ਸਨ। ਪ੍ਰਦਰਸ਼ਨ ਦੌਰਾਨ ਚੰਡੀਗੜ੍ਹ ਪੁਲਿਸ ਵੱਲੋਂ ਸਾਰਿਆਂ ਨੂੰ ਹਿਰਾਸਤ ਵਿੱਚ ਲਿਆ ਗਿਆ।



ਸ੍ਰੀਮਤੀ ਜੈ ਇੰਦਰ ਕੌਰ ਨੇ ਕਿਹਾ ਕਿ ‘ਆਪ’ ਸਰਕਾਰ ਦਾ ਸਮਾਂ ਪੁੱਗ ਚੁੱਕਾ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੀਆਂ ਔਰਤਾਂ ਉਨ੍ਹਾਂ ਨੂੰ ਸਖ਼ਤ ਜਵਾਬ ਦੇਣਗੀਆਂ ਜਿਨ੍ਹਾਂ ਨੇ ਉਨ੍ਹਾਂ ਦਾ ਭਰੋਸਾ ਤੋੜਿਆ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ, "ਜਿਵੇਂ ਕੇਜਰੀਵਾਲ ਨੂੰ ਦਿੱਲੀ ਵਿੱਚ ਲੋਕ ਨਕਾਰ ਰਹੇ ਹਨ, ਬਹੁਤ ਜਲਦ ਇਸ ਸਰਕਾਰ ਨੂੰ ਵੀ ਪੰਜਾਬ ਵਿੱਚੋਂ ਕੱਢਿਆ ਜਾਵੇਗਾ। ਅੱਜ ਪੰਜਾਬ ਲਈ ਸਿਰਫ਼ ਭਾਰਤੀ ਜਨਤਾ ਪਾਰਟੀ ਹੀ ਇੱਕੋ-ਇੱਕ ਆਸ ਹੈ।"

ਜੈ ਇੰਦਰ ਕੌਰ ਨੇ ਆਗੇ ਕਿਹਾ ਕਿ ‘ਆਪ’ ਹਰ ਬਜਟ ਸੈਸ਼ਨ ਵਿੱਚ ਇੱਕੋ ਗੱਲ ਦੁਹਰਾਉਂਦੀ ਹੈ ਕਿ "ਔਰਤਾਂ ਨੂੰ ₹1, 000 ਜਲਦੀ ਹੀ ਮਿਲ ਜਾਣਗੇ।" ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਇਹ ਵਾਅਦਾ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਰਹਿਆ ਹੈ। ਉਨ੍ਹਾਂ ਨੇ ਦ੍ਰਿੜ ਇਰਾਦਾ ਜਤਾਇਆ ਕਿ ਭਾਜਪਾ ਮਹਿਲਾ ਮੋਰਚਾ ਇਸ ਲੜਾਈ ਨੂੰ ਅਖੀਰ ਤੱਕ ਜਾਰੀ ਰੱਖੇਗੀ ਤਾਂ ਜੋ ਪੰਜਾਬ ਦੀਆਂ ਔਰਤਾਂ ਨੂੰ ਸਿਰਫ਼ ਖੋਖਲੇ ਵਾਅਦੇ ਨਾ ਮਿਲਣ, ਸਗੋਂ ਉਹਨਾਂ ਦਾ ਬਣਦਾ ਹੱਕ ਵੀ ਪ੍ਰਾਪਤ ਹੋਵੇ।

ਅੱਜ ਦੇ ਇਸ ਵੱਡੇ ਪ੍ਰਦਰਸ਼ਨ ਤੋਂ 'ਆਪ' ਦੇ ਧੋਖੇ ਵਾਲੇ ਰਾਜ ਪ੍ਰਤੀ ਪੰਜਾਬ ਦੇ ਲੋਕਾਂ ਵਿੱਚ ਵਧ ਰਹੇ ਗੁੱਸੇ ਅਤੇ ਨਿਰਾਸ਼ਾ ਦੀ ਸਾਫ਼ ਝਲਕ ਮਿਲਦੀ ਹੈ। ਭਾਜਪਾ ਮਹਿਲਾ ਮੋਰਚਾ ਨੇ ਇਹ ਸੰਕਲਪ ਲਿਆ ਹੈ ਕਿ ਉਹ ਇਸ ਅੰਦੋਲਨ ਨੂੰ ਹੋਰ ਤੇਜ਼ ਕਰੇਗਾ, ਜਦੋਂ ਤੱਕ ਸਰਕਾਰ ਨੂੰ ਪੰਜਾਬ ਦੀਆਂ ਔਰਤਾਂ ਨਾਲ ਕੀਤੇ ਧੋਖੇ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਨਹੀਂ ਠਹਿਰਾਇਆ ਜਾਂਦਾ।

Have something to say? Post your comment

 
 

ਪੰਜਾਬ

ਸਟੂਡੈਂਟ ਪੁਲਿਸ ਕੈਡਿਟ ਸਕੀਮ ਤਹਿਤ 450 ਵਿਦਿਆਰਥੀਆਂ ਨੂੰ ਪੀਪੀਏ ਫਿਲੌਰ ਦਾ ਟੂਰ ਕਰਵਾਇਆ

'ਯੁੱਧ ਨਸ਼ਿਆਂ ਵਿਰੁੱਧ’ ਦੇ 266ਵੇਂ ਦਿਨ ਪੰਜਾਬ ਪੁਲਿਸ ਵੱਲੋਂ 50.5 ਕਿਲੋ ਹੈਰੋਇਨ ਸਮੇਤ 103 ਨਸ਼ਾ ਤਸਕਰ ਕਾਬੂ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ 'ਤੇ ਭਰਵਾਂ ਸਵਾਗਤ

ਪੰਜਾਬ ਸਰਕਾਰ ਦਾ ਨਸ਼ਿਆਂ ਖ਼ਿਲਾਫ਼ ਸਭ ਤੋਂ ਵੱਡਾ ਅਭਿਆਨ — ਡਾ. ਬਲਜੀਤ ਕੌਰ

ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਚਰਨਕੰਵਲ ਸਾਹਿਬ ਮਾਛੀਵਾੜਾ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਲਈ ਰਵਾਨਾ

ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਪ੍ਰਣਾਮ ਸ੍ਰੀ ਗੁਰੂ ਤੇਗ ਬਹਾਦਰ ਜੀ’ ਪ੍ਰਬੰਧਕ ਕਮੇਟੀ, ਗੁ ਸਿੰਘ ਸ਼ਹੀਦਾਂ ਸੋਹਾਣਾ ਵੱਲੋਂ ਰੀਲਿਜ਼

ਗਿਆਨੀ ਰਘਬੀਰ ਸਿੰਘ ਦੀ ਵਿਦੇਸ਼ ਛੁੱਟੀ ਕਾਰਨ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਦੀਆਂ ਸੇਵਾਵਾਂ ਗਿਆਨੀ ਅਮਰਜੀਤ ਸਿੰਘ ਨਿਭਾਉਣਗੇ

ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ‘ਚ ਪੁੱਜਣ ਵਾਲੀ ਸੰਗਤ ਦੀ ਸਹੂਲਤ ਲਈ “AnandpurSahib350.com” ਵੈਬਸਾਈਟ ਤੇ ਮੋਬਾਈਲ ਐਪ ਲਾਂਚ

ਹਾਈ ਕੋਰਟ ਨੇ ਪੰਜਾਬ ਨੂੰ ਅੰਮ੍ਰਿਤਪਾਲ ਦੀ ਸੰਸਦ ਵਿੱਚ ਜਾਣ ਦੀ ਅਰਜ਼ੀ 'ਤੇ ਫੈਸਲਾ ਲੈਣ ਦਾ ਨਿਰਦੇਸ਼ ਦਿੱਤਾ

ਮੁੱਖ ਮੰਤਰੀ ਵੱਲੋਂ "ਫਾਸਟ੍ਰੈਕ ਪੰਜਾਬ ਪੋਰਟਲ" ਦੇ ਦੂਜੇ ਪੜਾਅ ਦੀ ਸ਼ੁਰੂਆਤ ਨਾਲ ਨਿਵੇਸ਼ਕਾਂ ਨੂੰ ਇੱਕੋ ਛੱਤ ਹੇਠ ਮਿਲਣਗੀਆਂ 173 ਸੇਵਾਵਾਂ