ਪੰਜਾਬ

ਗੁਰਦੁਆਰਾ ਗੁਰੂ ਕਾ ਬਾਗ਼ ਛਾਉਣੀ ਬੁੱਢਾ ਦਲ ਵਿਖੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਅਰੰਭ

ਕੌਮੀ ਮਾਰਗ ਬਿਊਰੋ | November 23, 2025 07:02 PM

ਸ੍ਰੀ ਅਨੰਦਪੁਰ ਸਾਹਿਬ- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਹੇਠ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਤੇ ਉਨ੍ਹਾਂ ਨਾਲ ਸ਼ਹੀਦ ਅਨਿੰਨ ਗੁਰਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਮਹਾਨ ਗੁਰਮਤਿ ਸਮਾਗਮ 23, 24, 25 ਨਵੰਬਰ 2025 ਤੀਕ ਗੁਰਦੁਆਰਾ ਗੁਰੂ ਕਾ ਬਾਗ਼ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਉਲੀਕੇ ਗਏ ਹਨ।

ਸ. ਪਰਮਜੀਤ ਸਿੰਘ ਬਾਜਵਾ ਮੈਨੇਜਰ ਬੁੱਢਾ ਦਲ ਨੇ ਲਿਖਤੀ ਪ੍ਰੈਸ ਬਿਆਨ ਵਿੱਚ ਕਿਹਾ ਕਿ ਗੁਰਦੁਆਰਾ ਗੁਰੂ ਕਾ ਬਾਗ਼ ਛਾਉਣੀ ਬੁੱਢਾ ਦਲ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਏ ਅਰੰਭਤਾ ਦੀ ਅਰਦਾਸ ਸਮੇਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਦਿੱਲੀ ਦੇ ਸਾਬਕਾ ਮੁਖਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁਖਮੰਤਰੀ ਸ. ਭਗਵੰਤ ਸਿੰਘ ਮਾਨ, ਸ. ਹਰਪਾਲ ਸਿੰਘ ਚੀਮਾ ਖਜਾਨਾ ਮੰਤਰੀ ਪੰਜਾਬ, ਸ੍ਰੀ ਸੰਜੀਵ ਅਰੋੜਾ ਬਿਜਲੀ ਮੰਤਰੀ ਪੰਜਾਬ, ਸ. ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ, ਸ੍ਰੀ ਦੀਪਕ ਬਾਲੀ ਚੇਅਰਮੈਨ ਪੰਜਾਬ ਟੂਰਿਜ਼ਮ ਬੋਰਡ, ਡਾ. ਗੁਰਪ੍ਰੀਤ ਕੌਰ ਮਾਨ ਆਦਿ ਸ਼ਾਮਲ ਸਨ। ਉਨ੍ਹਾਂ ਕਿਹਾ ਕਿ 25 ਨਵੰਬਰ ਦਿਨ ਮੰਗਲਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਨਾਲ ਹੀ ਗੁਰਮਤਿ ਸਮਾਗਮ ਹੋਵੇਗਾ। ਜਿਸ ਵਿੱਚ ਕੌਮ ਦੇ ਨਾਮਵਰ ਰਾਗੀ, ਢਾਡੀ, ਕਵੀਸ਼ਰ, ਕਥਾਵਾਚਕ ਜਥੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਗੁਰੂ ਇਤਿਹਾਸ ਰਾਹੀਂ ਸੰਗਤਾਂ ਨੂੰ ਜਾਣੂੰ ਕਰਵਾ ਕੇ ਨਿਹਾਲ ਕਰਨਗੇ। ਇਨ੍ਹਾਂ ਸਮਾਗਮਾਂ ਵਿੱਚ ਬੁੱਢਾ ਦਲ ਪਾਸ ਇਤਿਹਾਸਕ ਸ਼ਸਤਰਾਂ ਦੇ ਸੰਗਤਾਂ ਨੂੰ ਦਰਸ਼ਨ ਵੀ ਕਰਵਾਏ ਜਾਣਗੇ।ਉਨਾਂ ਦੱਸਿਆ ਕਿ ਬੁੱਢਾ ਦਲ ਵੱਲੋਂ ਜਿੱਥੇ ਅੰਮ੍ਰਿਤ ਸੰਚਾਰ ਹੋਵੇਗਾ ਉੱਥੇ ਨਿਹੰਗ ਸਿੰਘਾਂ ਦੇ ਲਾਇਸੰਸ ਨਵੇਂ ਬਣਾਏ ਅਤੇ ਰਿਨੀਊ ਕੀਤੇ ਜਾਣਗੇ। ਇਸ ਸਮੇਂ ਸ. ਇੰਦਰਪਾਲ ਸਿੰਘ ਫੋਜੀ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਗੁਰਮੁਖ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨਵਾਲੇ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਜਸਬੀਰ ਸਿੰਘ, ਬਾਬਾ ਜੋਗਾ ਸਿੰਘ ਹਨੂੰਮਾਨਗੜ੍ਹ, ਬਾਬਾ ਬੂਟਾ ਸਿੰਘ ਲੰਬਵਾਲੀ ਆਦਿ ਹਾਜ਼ਰ ਸਨ।

Have something to say? Post your comment

 
 

ਪੰਜਾਬ

"ਇਹ ਪੰਜਾਬ ਦੀ ਲੜਾਈ ਹੈ, ਅਸੀਂ ਇਸਨੂੰ ਹਰ ਸੰਭਵ ਤਰੀਕੇ ਨਾਲ ਲੜਾਂਗੇ," ਕਾਂਗਰਸ ਅਤੇ 'ਆਪ' ਆਗੂਆਂ ਨੇ ਚੰਡੀਗੜ੍ਹ ਮੁੱਦੇ 'ਤੇ ਕਿਹਾ

'ਯੁੱਧ ਨਸ਼ਿਆਂ ਵਿਰੁੱਧ’ ਦੇ 267ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਸਮੇਤ 66 ਨਸ਼ਾ ਤਸਕਰ ਕਾਬੂ

ਸਰਬ ਧਰਮ ਸੰਮੇਲਨ ਦੌਰਾਨ ਵਿਸ਼ਵ ਭਰ ਦੇ ਧਾਰਮਿਕ ਆਗੂਆਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਭਾਜਪਾ ਵੱਲੋਂ ਚੰਡੀਗੜ੍ਹ ਨੂੰ ਖੋਹਣ ਦੀ ਸਾਜ਼ਿਸ਼ ਵਿਰੁੱਧ ਕਾਨੂੰਨੀ ਅਤੇ ਜਨਤਕ ਲੜਾਈ ਲੜੇਗਾ ਪੰਜਾਬ : ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਅਕਾਲ ਪੁਰਖ ਦਾ ਅਸ਼ੀਰਵਾਦ ਲਿਆ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਬੁੱਧ ਰਾਮ ਨੇ ਸੰਗਤ ਨਾਲ ਲਗਾਇਆ ਗਾਈਡਡ ਵਿਰਾਸਤੀ ਟੂਰ

ਪੰਜਾਬ ਕੋਲੋਂ ਚੰਡੀਗੜ੍ਹ ਖੋਹਣ ਲਈ ਕੇਂਦਰ ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵਾਂਗੇ-ਮੁੱਖ ਮੰਤਰੀ

ਜੈ ਇੰਦਰ ਕੌਰ ਨੇ 'ਆਪ' ਸਰਕਾਰ ਨੂੰ 45 ਮਹੀਨਿਆਂ ਦੇ ਝੂਠ ਲਈ ਲਤਾੜਿਆ; ਹਜ਼ਾਰਾਂ ਔਰਤਾਂ ਨੇ ਇਨਸਾਫ਼ ਲਈ ਕੀਤਾ ਮਾਰਚ

ਸਟੂਡੈਂਟ ਪੁਲਿਸ ਕੈਡਿਟ ਸਕੀਮ ਤਹਿਤ 450 ਵਿਦਿਆਰਥੀਆਂ ਨੂੰ ਪੀਪੀਏ ਫਿਲੌਰ ਦਾ ਟੂਰ ਕਰਵਾਇਆ