BREAKING NEWS
649ਵਾਂ ਸ੍ਰੀ ਗੁਰੂ ਰਵਿਦਾਸ ਜੀ ਦਾ ਗੁਰਪੁਰਬ 6 ਫਰਵਰੀ ਨੂੰ ਖੁਰਾਲਗੜ੍ਹ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮਇੰਡੀਅਨ ਫੌਜ ਵਿਚ ਸਿੱਖਾਂ ਦੀ ‘ਭੈਰਵ ਬਟਾਲੀਅਨ’ ਬਣਾਉਣ ਦੇ ਮਨਸੂਬੇ ਸਿੱਖ ਰੈਜਮੈਟ ਦੇ ਫਖ਼ਰਨੂਮਾ ਇਤਿਹਾਸ ਨੂੰ ਮਿਟਾਉਣ ਦੀ ਸਾਜ਼ਿਸ਼: ਮਾਨਸਾਰੇ ਦੋਸ਼ੀ ਇੱਕ ਦੂਜੇ ਦੇ ਨਜ਼ਦੀਕੀ ਹਨ ਅਤੇ ਇੱਕੋ ਪਰਿਵਾਰ ਨਾਲ ਸਬੰਧਤ ਹਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰਹੁਣ ਤੱਕ 289 ਕੈਡਿਟ ਵੱਖ-ਵੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਹੋਏ ਸ਼ਾਮਲ: ਅਮਨ ਅਰੋੜਾਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਪ੍ਰਗਤੀ ਦਾ ਜਾਇਜ਼ਾ; ਕਿਹਾ ਇਹ ਪੜਾਅ ਨਸ਼ਿਆਂ ਦੇ ਖ਼ਤਰੇ ਦੀ ਰੀੜ੍ਹ `ਤੇ ਵੱਡਾ ਹਮਲਾ ਕਰੇਗਾ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ 'ਤੇ ਪੰਜਾਬ ਦੀ ਝਾਕੀ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ, ਪੰਜਾਬ ਅਤੇ ਸਿੱਖ ਭਾਈਚਾਰੇ ਲਈ ਮਾਣ ਦਾ ਪਲ: ਮੁੱਖ ਮੰਤਰੀ ਭਗਵੰਤ ਮਾਨ

ਸੰਸਾਰ

ਸਾਰੇ ਸ਼ਾਇਰਾਂ ਦੇ ਖੂਬਸੂਰਤ ਕਲਾਮ ਨੇ ਰੂਹ ਨੂੰ ਤਾਜ਼ਗੀ ਬਖਸ਼ੀ - ਪ੍ਰੋ. ਗੁਰਭਜਨ ਸਿੰਘ ਗਿੱਲ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | November 23, 2025 07:05 PM

ਸਰੀ- ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਅਤੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਬੀਤੇ ਦਿਨ ਇੱਕ ਖੂਬਸੂਰਤ ਆਨਲਾਈਨ ਅੰਤਰਰਾਸ਼ਟਰੀ ਗ਼ਜ਼ਲ ਦਰਬਾਰ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਪ੍ਰੋ. ਗੁਰਭਜਨ ਸਿੰਘ ਗਿੱਲ, ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕੈਡਮੀ ਲੁਧਿਆਣਾ ਨੇ ਕੀਤੀ।

ਸਮਾਗਮ ਦੀ ਸ਼ੁਰੂਆਤ ਡਾ. ਐਸ. ਪੀ. ਸਿੰਘ, ਸਾਬਕਾ ਵਾਈਸ ਚਾਂਸਲਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਦੇ ਉਦਘਾਟਨੀ ਸ਼ਬਦਾਂ ਨਾਲ ਹੋਈ। ਉਹਨਾਂ ਨੇ ਵੱਖ–ਵੱਖ ਦੇਸ਼ਾਂ ਤੋਂ ਜੁੜੇ ਗ਼ਜ਼ਲਗੋਆਂ ਨੂੰ ਜੀ-ਆਇਆਂ ਆਖਦਿਆਂ ਇਸ ਗੱਲ ‘ਤੇ ਖੁਸ਼ੀ ਪ੍ਰਗਟ ਕੀਤੀ ਕਿ ਪੰਜਾਬੀ ਲੇਖਕ ਪਰਵਾਸ ਦੀਆਂ ਰੁਝੇਵੇਂ ਭਰੀਆਂ ਜ਼ਿੰਦਗੀਆਂ ਦੇ ਬਾਵਜੂਦ ਆਪਣੀ ਮਾਤ ਭਾਸ਼ਾ ਅਤੇ ਸਾਹਿਤਕ ਰਚਨਾ ਨੂੰ ਨਿਰੰਤਰ ਜੀਵੰਤ ਰੱਖ ਰਹੇ ਹਨ।

ਗ਼ਜ਼ਲ ਦੀ ਬਣਤਰ, ਵਿਕਾਸ ਅਤੇ ਪੰਜਾਬੀ ਗ਼ਜ਼ਲ ਦੇ ਵਿਸ਼ੇਸ਼ ਸੁਭਾਅ ਬਾਰੇ ਉਘੇ ਸ਼ਾਇਰ ਅਤੇ ਆਲੋਚਕ ਪ੍ਰੋ. ਸੁਰਜੀਤ ਜੱਜ ਨੇ ਗਹਿਰਾਈ ਨਾਲ ਚਰਚਾ ਕੀਤੀ। ਉਹਨਾਂ ਨੇ ਦੱਸਿਆ ਕਿ ਭਾਵੇਂ ਆਮ ਧਾਰਨਾ ਹੈ ਕਿ ਪੰਜਾਬੀ ਗ਼ਜ਼ਲ ਉਰਦੂ ਤੋਂ ਆਈ ਹੈ, ਪਰ ਅਸਲ ਵਿੱਚ ਗ਼ਜ਼ਲ ਵਿਧਾ ਦੋਹਾਂ ਭਾਸ਼ਾਵਾਂ ਵਿੱਚ ਲਗਭਗ ਇੱਕੋ ਸਮੇਂ ਦਾਖਲ ਹੋਈ। ਉਹਨਾਂ ਨੇ ਇਹ ਵੀ ਕਹਾ ਕਿ ਪੰਜਾਬੀ ਗ਼ਜ਼ਲ ਦਾ ਮਿਜ਼ਾਜ ਉਰਦੂ ਗ਼ਜ਼ਲ ਤੋਂ ਪੂਰੀ ਤਰ੍ਹਾਂ ਵੱਖਰਾ ਹੈ ਅਤੇ ਇਸ ਰਚਨਾ-ਪ੍ਰੰਪਰਾ ਨੇ ਕਦੇ ਵੀ ਛੜੱਪੇ ਮਾਰਨ ਵਾਲੀ ਪ੍ਰਵਿਰਤੀ ਨਹੀਂ ਅਪਣਾਈ।

ਉਹਨਾਂ ਨੇ ਪੰਜਾਬੀ ਸਾਹਿਤ ਦੇ ਪ੍ਰਮੁੱਖ ਗ਼ਜ਼ਲਗੋਆਂ ਦੀ ਪ੍ਰਮੁੱਖ ਭੂਮਿਕਾ ਬਾਰੇ ਵੀ ਵਿਸਥਾਰ ਨਾਲ ਵਿਚਾਰ ਸਾਂਝੇ ਕੀਤੇ।

ਇਸ ਉਪਰੰਤ ਪ੍ਰੋਫੈਸਰ ਸ਼ਰਨਜੀਤ ਕੌਰ ਨੇ ਗ਼ਜ਼ਲ ਦਰਬਾਰ ਦਾ ਸੰਚਾਲਨ ਆਰੰਭ ਕੀਤਾ। ਇਸ ਗ਼ਜ਼ਲ ਦਰਬਾਰ ਵਿੱਚ

ਅਮਰੀਕਾ ਤੋਂ ਸ਼ਾਮਿਲ ਹੋਏ ਕਵੀ: ਹਰਜਿੰਦਰ ਕੰਗ, ਸੁਰਿੰਦਰ ਸੀਰਤ, ਸੁਰਜੀਤ ਸਖੀ, ਬੀਬੀ ਸੁਰਜੀਤ ਕੌਰ ਸੈਕਰਾਮੈਂਟੋ ਅਤੇ ਦਿਲ ਨਿੱਝਰ, ਕੈਨੇਡਾ ਤੋਂ ਸ਼ਾਮਿਲ ਕਵੀ: ਮੋਹਨ ਗਿੱਲ, ਗੁਰਮਿੰਦਰ ਸਿੱਧੂ, ਕਵਿੰਦਰ ਚਾਂਦ, ਹਰਦਮ ਸਿੰਘ ਮਾਨ, ਪ੍ਰੀਤ ਮਨਪ੍ਰੀਤ ਅਤੇ ਬਿੰਦੂ ਮਠਾੜੂ, ਇਟਲੀ ਤੋਂ ਦਲਜਿੰਦਰ ਰਹਿਲ ਅਤੇ ਆਸਟ੍ਰੇਲੀਆ (ਸਿਡਨੀ) ਤੋਂ ਡਾ. ਅਮਰਜੀਤ ਸਿੰਘ ਟਾਂਡਾ ਨੇ ਆਪਣੀਆਂ ਖ਼ੂਬਸੂਰਤ, ਭਾਵਪੂਰਤ ਅਤੇ ਅਨੁਭਵ-ਭਰੀਆਂ ਗ਼ਜ਼ਲਾਂ ਨਾਲ ਦਰਬਾਰ ਦੀ ਸ਼ਾਨ ਵਧਾਈ ਅਤੇ ਸਰੋਤਿਆਂ ਦੇ ਮਨ ਮੋਹ ਲਏ। ਇਨ੍ਹਾਂ ਕਵੀਆਂ ਨੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇੰਝ ਦੇ ਪ੍ਰੋਗਰਾਮ ਕਲਮੀ ਪਰਵਾਸੀਆਂ ਨੂੰ ਮਾਣ ਅਤੇ ਜੁੜਾਅ ਦੋਵੇਂ ਬਖ਼ਸ਼ਦੇ ਹਨ।

ਪ੍ਰਧਾਨਗੀ ਭਾਸ਼ਣ ਦੌਰਾਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਇਸ ਗ਼ਜ਼ਲ ਦਰਬਾਰ ਨੂੰ ਸੁਣ ਕੇ ਇੱਕ ਸੁੱਚਤਾ ਅਤੇ ਤਾਜ਼ਗੀ ਦਾ ਅਹਿਸਾਸ ਹੋਇਆ ਹੈ। ਬਾਬਾ ਫ਼ਰੀਦ, ਸ਼ਾਹ ਹੁਸੈਨ ਅਤੇ ਕਿੱਸਾਕਾਰ ਹਾਸ਼ਮ ਸ਼ਾਹ ਦੇ ਹਵਾਲਿਆਂ ਨਾਲ ਉਹਨਾਂ ਨੇ ਸਪੱਸ਼ਟ ਕੀਤਾ ਕਿ ਕੋਈ ਵੀ ਰਚਨਾ ਜੇ ਆਪਣੀ ਮਿੱਟੀ ਦੀ ਮਹਿਕ ਤੋਂ ਵਾਂਝੀ ਹੋਵੇ ਤਾਂ ਉਹ ਇੱਕ ਨਿਰਜਿੰਦ ਮਨੁੱਖ ਵਾਂਗ ਹੁੰਦੀ ਹੈ। ਉਹਨਾਂ ਨੇ ਕਿਹਾ ਕਿ ਭਾਵੇਂ ਪਿੰਗਲ ਅਤੇ ਅਰੂਜ਼ ਫ਼ਾਰਸੀ ਪਰੰਪਰਾ ਦੀ ਦੇਣ ਹਨ, ਪਰ ਪੰਜਾਬੀ ਗ਼ਜ਼ਲ ਦਾ ਆਪਣਾ ਨਿਵੇਕਲਾ ਮੁਹਾਂਦਰਾ ਅਤੇ ਸਥਾਨ ਹੈ। ਉਹਨਾਂ ਨੇ ਗ਼ਜ਼ਲ ਦਰਬਾਰ ਵਿੱਚ ਸ਼ਾਮਿਲ ਹਰੇਕ ਗ਼ਜ਼ਲਗੋ ਦੀ ਕਲਾ ਦੀ ਖ਼ਾਸ ਤੌਰ ‘ਤੇ ਪ੍ਰਸ਼ੰਸਾ ਕੀਤੀ।

ਅੰਤ ਵਿੱਚ ਕਾਲਜ ਦੀ ਪ੍ਰਿੰਸੀਪਲ ਪ੍ਰੋ. ਰਜਿੰਦਰ ਕੌਰ ਮਲਹੋਤਰਾ ਨੇ ਸ਼ਾਮਿਲ ਹੋਏ ਕਵੀਆਂ ਅਤੇ ਹੋਰ ਮਾਣਯੋਗ ਮਹਿਮਾਨਾਂ ਦਾ ਰਸਮੀ ਧੰਨਵਾਦ ਕੀਤਾ। ਉਹਨਾਂ ਨੇ ਪ੍ਰੋ. ਸੁਰਜੀਤ ਜੱਜ ਅਤੇ ਪ੍ਰੋ. ਗੁਰਭਜਨ ਸਿੰਘ ਗਿੱਲ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਕਿ ਉਹਨਾਂ ਨੇ ਗ਼ਜ਼ਲ ਅਤੇ ਪੰਜਾਬੀ ਗ਼ਜ਼ਲ ਦੇ ਮਹੱਤਵਪੂਰਣ ਪਹਿਲੂਆਂ ਨੂੰ ਇਸ ਮੰਚ ‘ਤੇ ਰੌਸ਼ਨ ਕੀਤਾ।ਉਹਨਾਂ ਕਿਹਾ ਕਿ ਇਹ ਮਾਣ ਦੀ ਗੱਲ ਹੈ ਕਿ ਵਿਸ਼ਵ–ਭਰ ਵਿੱਚ ਵਸਦੇ ਪੰਜਾਬੀ ਲੇਖਕ ਇਸ ਕੇਂਦਰ ਦੇ ਹਰ ਸੱਦੇ ਨੂੰ ਪਿਆਰ ਅਤੇ ਸਤਿਕਾਰ ਨਾਲ ਪ੍ਰਵਾਨ ਕਰਦੇ ਹਨ।

ਇਸ ਪ੍ਰੋਗਰਾਮ ਦਾ ਸੰਚਾਲਨ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੀ ਮੁਖੀ, ਪ੍ਰੋਫੈਸਰ ਸ਼ਰਨਜੀਤ ਕੌਰ, ਵੱਲੋਂ ਬਹੁਤ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਗਿਆ। ਇਸ ਗ਼ਜ਼ਲ ਦਰਬਾਰ ਵਿੱਚ ਕਨੇਡਾ ਤੋਂ ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ, ਕਹਾਣੀਕਾਰ ਜਸਬੀਰ ਮਾਨ, ਅਤੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਦੇ ਕੋਆਰਡੀਨੇਟਰ ਡਾ. ਤਜਿੰਦਰ ਕੌਰ ਅਤੇ ਰਜਿੰਦਰ ਸਿੰਘ ਸੰਧੂ ਵੀ ਵਿਸ਼ੇਸ਼ ਤੌਰ ‘ਤੇ ਹਾਜਰ ਰਹੇ।

Have something to say? Post your comment

 
 
 
 

ਸੰਸਾਰ

ਈਰਾਨ 'ਤੇ ਹਮਲੇ ਦੀਆਂ ਤਿਆਰੀਆਂ ਪੂਰੀਆਂ, ਅਮਰੀਕਾ ਦਾ ਘਾਤਕ ਯੂਐਸਐਸ ਅਬ੍ਰਾਹਮ ਲਿੰਕਨ ਤਹਿਰਾਨ ਦੇ ਨੇੜੇ

ਇੰਡੋ-ਕੈਨੇਡੀਅਨ ਸੀਨੀਅਰ ਸੈਂਟਰ ਸਰੀ ਵੱਲੋਂ ਸ਼ਹੀਦ ਮੇਵਾ ਸਿੰਘ ਲੋਪੋਕੇ ਨੂੰ ਸਮਰਪਿਤ ਕਵੀ ਦਰਬਾਰ

ਪਬਲਿਕ ਫੋਰਮ ਅਗੇਨਸਟ ਐਸਟੋਰਸ਼ਨ ਵੱਲੋਂ ਸਰੀ ਵਿੱਚ ਜਨਤਕ ਇਕੱਠ, ਫਿਰੌਤੀ ਖ਼ਿਲਾਫ਼ ਸਖ਼ਤ ਕਦਮ ਉਠਾਉਣ ਦੀ ਮੰਗ

ਬੈਲਜੀਅਮ ਦੇ ਗੁਰੂਦੁਆਰਾ ਸਿੰਤਰੁਦਨ ਦੇ ਪ੍ਰਬੰਧ ਲਈ ਸਰਬਸੰਮਤੀ ਨਾਲ ਬਣੀ ਪੰਜ ਮੈਂਬਰੀ ਕਮੇਟੀ

ਵਿਸ਼ਵ ਪੰਜਾਬੀ ਸਾਹਿਤ ਅਕਾਦਮੀ ਕੈਲੀਫੋਰਨੀਆ ਵੱਲੋਂ ਗੁਰਮੀਤ ਪਲਾਹੀ ਅਤੇ ਬਲਜੀਤ ਸਿੰਘ ਨਾਲ਼ ਰੂਬਰੂ

ਬਹੁਪੱਖੀ ਰਚਨਾਕਾਰ ਜਸਵੀਰ ਸਿੰਘ ਭਲੂਰੀਆ ਦਾ ਨਿਵੇਕਲਾ ਉਪਰਾਲਾ ‘ਨਵੀਆਂ ਬਾਤਾਂ’

ਸਰੀ ਵਿਚ ਐਮ ਪੀ ਅਮਨਦੀਪ ਸੋਢੀ ਦਾ ਨਿੱਘਾ ਸਨਮਾਨ, ਲੋਕੀ ਮੁੱਦਿਆਂ ’ਤੇ ਹੋਈ ਖੁੱਲ੍ਹੀ ਗੱਲਬਾਤ

ਸਿਆਟਲ ਵਿਖੇ ਹਰਦਿਆਲ ਸਿੰਘ ਚੀਮਾ ਵਹਿਣੀਵਾਲ ਦੀ ਪੁਸਤਕ ‘ਅਕਲ ਨੂੰ ਸਜ਼ਾ’ ਦਾ ਲੋਕ ਅਰਪਣ ਸਮਾਗਮ

ਨਾਮਵਰ ਲੇਖਕ ਅਤੇ ਸਿੱਖ ਵਿਦਵਾਨ ਜੈਤੇਗ ਸਿੰਘ ਅਨੰਤ ਦੇ ਅੰਤਿਮ ਸੰਸਕਾਰ ਮੌਕੇ ਕਈ ਨਾਮਵਰ ਸ਼ਖ਼ਸੀਅਤਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ

ਵੈਨਕੂਵਰ ਵਿਚਾਰ ਮੰਚ ਦੇ ਲੇਖਕਾਂ ਨੇ ਮਹਾਨ ਨਾਵਲਕਾਰ ਗੁਰਦਿਆਲ ਸਿੰਘ ਨੂੰ ਜਨਮ ਦਿਨ ‘ਤੇ ਯਾਦ ਕੀਤਾ