BREAKING NEWS
"ਹਿੰਦ ਦੀ ਚਾਦਰ" ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਪਵਿੱਤਰ ਯਾਤਰਾ ਦੇ 11 ਮਹੱਤਵਪੂਰਨ ਪਲਾਂ ਨੂੰ ਕੀਤਾ ਜੀਵੰਤਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਧ ਰਹੀ ਨਫ਼ਰਤ ਅਤੇ ਲੋਕਤੰਤਰੀ ਸਿਧਾਂਤਾਂ ਦੇ ਘਾਣ 'ਤੇ ਡੂੰਘੀ ਚਿੰਤਾ ਪ੍ਰਗਟਾਈ*ਅਮਨ ਅਰੋੜਾ ਨੇ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਦੇਸ਼ ਨੂੰ ਇੱਕਜੁੱਟ ਕਰਨ ਵਾਲੀ ਪ੍ਰੇਰਨਾ ਦੱਸਿਆਭਾਜਪਾ ਵੱਲੋਂ ਚੰਡੀਗੜ੍ਹ ਨੂੰ ਖੋਹਣ ਦੀ ਸਾਜ਼ਿਸ਼ ਵਿਰੁੱਧ ਕਾਨੂੰਨੀ ਅਤੇ ਜਨਤਕ ਲੜਾਈ ਲੜੇਗਾ ਪੰਜਾਬ : ਹਰਪਾਲ ਸਿੰਘ ਚੀਮਾਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਬੁੱਧ ਰਾਮ ਨੇ ਸੰਗਤ ਨਾਲ ਲਗਾਇਆ ਗਾਈਡਡ ਵਿਰਾਸਤੀ ਟੂਰ

ਸੰਸਾਰ

ਸਾਰੇ ਸ਼ਾਇਰਾਂ ਦੇ ਖੂਬਸੂਰਤ ਕਲਾਮ ਨੇ ਰੂਹ ਨੂੰ ਤਾਜ਼ਗੀ ਬਖਸ਼ੀ - ਪ੍ਰੋ. ਗੁਰਭਜਨ ਸਿੰਘ ਗਿੱਲ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | November 23, 2025 07:05 PM

ਸਰੀ- ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਅਤੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਬੀਤੇ ਦਿਨ ਇੱਕ ਖੂਬਸੂਰਤ ਆਨਲਾਈਨ ਅੰਤਰਰਾਸ਼ਟਰੀ ਗ਼ਜ਼ਲ ਦਰਬਾਰ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਪ੍ਰੋ. ਗੁਰਭਜਨ ਸਿੰਘ ਗਿੱਲ, ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕੈਡਮੀ ਲੁਧਿਆਣਾ ਨੇ ਕੀਤੀ।

ਸਮਾਗਮ ਦੀ ਸ਼ੁਰੂਆਤ ਡਾ. ਐਸ. ਪੀ. ਸਿੰਘ, ਸਾਬਕਾ ਵਾਈਸ ਚਾਂਸਲਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਦੇ ਉਦਘਾਟਨੀ ਸ਼ਬਦਾਂ ਨਾਲ ਹੋਈ। ਉਹਨਾਂ ਨੇ ਵੱਖ–ਵੱਖ ਦੇਸ਼ਾਂ ਤੋਂ ਜੁੜੇ ਗ਼ਜ਼ਲਗੋਆਂ ਨੂੰ ਜੀ-ਆਇਆਂ ਆਖਦਿਆਂ ਇਸ ਗੱਲ ‘ਤੇ ਖੁਸ਼ੀ ਪ੍ਰਗਟ ਕੀਤੀ ਕਿ ਪੰਜਾਬੀ ਲੇਖਕ ਪਰਵਾਸ ਦੀਆਂ ਰੁਝੇਵੇਂ ਭਰੀਆਂ ਜ਼ਿੰਦਗੀਆਂ ਦੇ ਬਾਵਜੂਦ ਆਪਣੀ ਮਾਤ ਭਾਸ਼ਾ ਅਤੇ ਸਾਹਿਤਕ ਰਚਨਾ ਨੂੰ ਨਿਰੰਤਰ ਜੀਵੰਤ ਰੱਖ ਰਹੇ ਹਨ।

ਗ਼ਜ਼ਲ ਦੀ ਬਣਤਰ, ਵਿਕਾਸ ਅਤੇ ਪੰਜਾਬੀ ਗ਼ਜ਼ਲ ਦੇ ਵਿਸ਼ੇਸ਼ ਸੁਭਾਅ ਬਾਰੇ ਉਘੇ ਸ਼ਾਇਰ ਅਤੇ ਆਲੋਚਕ ਪ੍ਰੋ. ਸੁਰਜੀਤ ਜੱਜ ਨੇ ਗਹਿਰਾਈ ਨਾਲ ਚਰਚਾ ਕੀਤੀ। ਉਹਨਾਂ ਨੇ ਦੱਸਿਆ ਕਿ ਭਾਵੇਂ ਆਮ ਧਾਰਨਾ ਹੈ ਕਿ ਪੰਜਾਬੀ ਗ਼ਜ਼ਲ ਉਰਦੂ ਤੋਂ ਆਈ ਹੈ, ਪਰ ਅਸਲ ਵਿੱਚ ਗ਼ਜ਼ਲ ਵਿਧਾ ਦੋਹਾਂ ਭਾਸ਼ਾਵਾਂ ਵਿੱਚ ਲਗਭਗ ਇੱਕੋ ਸਮੇਂ ਦਾਖਲ ਹੋਈ। ਉਹਨਾਂ ਨੇ ਇਹ ਵੀ ਕਹਾ ਕਿ ਪੰਜਾਬੀ ਗ਼ਜ਼ਲ ਦਾ ਮਿਜ਼ਾਜ ਉਰਦੂ ਗ਼ਜ਼ਲ ਤੋਂ ਪੂਰੀ ਤਰ੍ਹਾਂ ਵੱਖਰਾ ਹੈ ਅਤੇ ਇਸ ਰਚਨਾ-ਪ੍ਰੰਪਰਾ ਨੇ ਕਦੇ ਵੀ ਛੜੱਪੇ ਮਾਰਨ ਵਾਲੀ ਪ੍ਰਵਿਰਤੀ ਨਹੀਂ ਅਪਣਾਈ।

ਉਹਨਾਂ ਨੇ ਪੰਜਾਬੀ ਸਾਹਿਤ ਦੇ ਪ੍ਰਮੁੱਖ ਗ਼ਜ਼ਲਗੋਆਂ ਦੀ ਪ੍ਰਮੁੱਖ ਭੂਮਿਕਾ ਬਾਰੇ ਵੀ ਵਿਸਥਾਰ ਨਾਲ ਵਿਚਾਰ ਸਾਂਝੇ ਕੀਤੇ।

ਇਸ ਉਪਰੰਤ ਪ੍ਰੋਫੈਸਰ ਸ਼ਰਨਜੀਤ ਕੌਰ ਨੇ ਗ਼ਜ਼ਲ ਦਰਬਾਰ ਦਾ ਸੰਚਾਲਨ ਆਰੰਭ ਕੀਤਾ। ਇਸ ਗ਼ਜ਼ਲ ਦਰਬਾਰ ਵਿੱਚ

ਅਮਰੀਕਾ ਤੋਂ ਸ਼ਾਮਿਲ ਹੋਏ ਕਵੀ: ਹਰਜਿੰਦਰ ਕੰਗ, ਸੁਰਿੰਦਰ ਸੀਰਤ, ਸੁਰਜੀਤ ਸਖੀ, ਬੀਬੀ ਸੁਰਜੀਤ ਕੌਰ ਸੈਕਰਾਮੈਂਟੋ ਅਤੇ ਦਿਲ ਨਿੱਝਰ, ਕੈਨੇਡਾ ਤੋਂ ਸ਼ਾਮਿਲ ਕਵੀ: ਮੋਹਨ ਗਿੱਲ, ਗੁਰਮਿੰਦਰ ਸਿੱਧੂ, ਕਵਿੰਦਰ ਚਾਂਦ, ਹਰਦਮ ਸਿੰਘ ਮਾਨ, ਪ੍ਰੀਤ ਮਨਪ੍ਰੀਤ ਅਤੇ ਬਿੰਦੂ ਮਠਾੜੂ, ਇਟਲੀ ਤੋਂ ਦਲਜਿੰਦਰ ਰਹਿਲ ਅਤੇ ਆਸਟ੍ਰੇਲੀਆ (ਸਿਡਨੀ) ਤੋਂ ਡਾ. ਅਮਰਜੀਤ ਸਿੰਘ ਟਾਂਡਾ ਨੇ ਆਪਣੀਆਂ ਖ਼ੂਬਸੂਰਤ, ਭਾਵਪੂਰਤ ਅਤੇ ਅਨੁਭਵ-ਭਰੀਆਂ ਗ਼ਜ਼ਲਾਂ ਨਾਲ ਦਰਬਾਰ ਦੀ ਸ਼ਾਨ ਵਧਾਈ ਅਤੇ ਸਰੋਤਿਆਂ ਦੇ ਮਨ ਮੋਹ ਲਏ। ਇਨ੍ਹਾਂ ਕਵੀਆਂ ਨੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇੰਝ ਦੇ ਪ੍ਰੋਗਰਾਮ ਕਲਮੀ ਪਰਵਾਸੀਆਂ ਨੂੰ ਮਾਣ ਅਤੇ ਜੁੜਾਅ ਦੋਵੇਂ ਬਖ਼ਸ਼ਦੇ ਹਨ।

ਪ੍ਰਧਾਨਗੀ ਭਾਸ਼ਣ ਦੌਰਾਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਇਸ ਗ਼ਜ਼ਲ ਦਰਬਾਰ ਨੂੰ ਸੁਣ ਕੇ ਇੱਕ ਸੁੱਚਤਾ ਅਤੇ ਤਾਜ਼ਗੀ ਦਾ ਅਹਿਸਾਸ ਹੋਇਆ ਹੈ। ਬਾਬਾ ਫ਼ਰੀਦ, ਸ਼ਾਹ ਹੁਸੈਨ ਅਤੇ ਕਿੱਸਾਕਾਰ ਹਾਸ਼ਮ ਸ਼ਾਹ ਦੇ ਹਵਾਲਿਆਂ ਨਾਲ ਉਹਨਾਂ ਨੇ ਸਪੱਸ਼ਟ ਕੀਤਾ ਕਿ ਕੋਈ ਵੀ ਰਚਨਾ ਜੇ ਆਪਣੀ ਮਿੱਟੀ ਦੀ ਮਹਿਕ ਤੋਂ ਵਾਂਝੀ ਹੋਵੇ ਤਾਂ ਉਹ ਇੱਕ ਨਿਰਜਿੰਦ ਮਨੁੱਖ ਵਾਂਗ ਹੁੰਦੀ ਹੈ। ਉਹਨਾਂ ਨੇ ਕਿਹਾ ਕਿ ਭਾਵੇਂ ਪਿੰਗਲ ਅਤੇ ਅਰੂਜ਼ ਫ਼ਾਰਸੀ ਪਰੰਪਰਾ ਦੀ ਦੇਣ ਹਨ, ਪਰ ਪੰਜਾਬੀ ਗ਼ਜ਼ਲ ਦਾ ਆਪਣਾ ਨਿਵੇਕਲਾ ਮੁਹਾਂਦਰਾ ਅਤੇ ਸਥਾਨ ਹੈ। ਉਹਨਾਂ ਨੇ ਗ਼ਜ਼ਲ ਦਰਬਾਰ ਵਿੱਚ ਸ਼ਾਮਿਲ ਹਰੇਕ ਗ਼ਜ਼ਲਗੋ ਦੀ ਕਲਾ ਦੀ ਖ਼ਾਸ ਤੌਰ ‘ਤੇ ਪ੍ਰਸ਼ੰਸਾ ਕੀਤੀ।

ਅੰਤ ਵਿੱਚ ਕਾਲਜ ਦੀ ਪ੍ਰਿੰਸੀਪਲ ਪ੍ਰੋ. ਰਜਿੰਦਰ ਕੌਰ ਮਲਹੋਤਰਾ ਨੇ ਸ਼ਾਮਿਲ ਹੋਏ ਕਵੀਆਂ ਅਤੇ ਹੋਰ ਮਾਣਯੋਗ ਮਹਿਮਾਨਾਂ ਦਾ ਰਸਮੀ ਧੰਨਵਾਦ ਕੀਤਾ। ਉਹਨਾਂ ਨੇ ਪ੍ਰੋ. ਸੁਰਜੀਤ ਜੱਜ ਅਤੇ ਪ੍ਰੋ. ਗੁਰਭਜਨ ਸਿੰਘ ਗਿੱਲ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਕਿ ਉਹਨਾਂ ਨੇ ਗ਼ਜ਼ਲ ਅਤੇ ਪੰਜਾਬੀ ਗ਼ਜ਼ਲ ਦੇ ਮਹੱਤਵਪੂਰਣ ਪਹਿਲੂਆਂ ਨੂੰ ਇਸ ਮੰਚ ‘ਤੇ ਰੌਸ਼ਨ ਕੀਤਾ।ਉਹਨਾਂ ਕਿਹਾ ਕਿ ਇਹ ਮਾਣ ਦੀ ਗੱਲ ਹੈ ਕਿ ਵਿਸ਼ਵ–ਭਰ ਵਿੱਚ ਵਸਦੇ ਪੰਜਾਬੀ ਲੇਖਕ ਇਸ ਕੇਂਦਰ ਦੇ ਹਰ ਸੱਦੇ ਨੂੰ ਪਿਆਰ ਅਤੇ ਸਤਿਕਾਰ ਨਾਲ ਪ੍ਰਵਾਨ ਕਰਦੇ ਹਨ।

ਇਸ ਪ੍ਰੋਗਰਾਮ ਦਾ ਸੰਚਾਲਨ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੀ ਮੁਖੀ, ਪ੍ਰੋਫੈਸਰ ਸ਼ਰਨਜੀਤ ਕੌਰ, ਵੱਲੋਂ ਬਹੁਤ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਗਿਆ। ਇਸ ਗ਼ਜ਼ਲ ਦਰਬਾਰ ਵਿੱਚ ਕਨੇਡਾ ਤੋਂ ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ, ਕਹਾਣੀਕਾਰ ਜਸਬੀਰ ਮਾਨ, ਅਤੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਦੇ ਕੋਆਰਡੀਨੇਟਰ ਡਾ. ਤਜਿੰਦਰ ਕੌਰ ਅਤੇ ਰਜਿੰਦਰ ਸਿੰਘ ਸੰਧੂ ਵੀ ਵਿਸ਼ੇਸ਼ ਤੌਰ ‘ਤੇ ਹਾਜਰ ਰਹੇ।

Have something to say? Post your comment

 
 

ਸੰਸਾਰ

ਸਰੀ ਵਿੱਚ ਹੋਇਆ ਇੰਟਰਨੈਸ਼ਨਲ ਵਰਲਡ ਕੈਨੇਡਾ 2025 ਚੈਰੀਟੇਬਲ ਡਿਜ਼ਾਨੀਅਰ ਸ਼ੋਅ

ਸਨਸਿਟ ਇੰਡੋ-ਕਨੇਡੀਅਨ ਸੀਨੀਅਰ ਸੁਸਾਇਟੀ ਵੱਲੋਂ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਬ੍ਰਿਟਿਸ਼ ਕੋਲੰਬੀਆ ਵੱਲੋਂ 24 ਨਵੰਬਰ ਨੂੰ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦਾ 350ਵਾਂ ਵਰ੍ਹਾ ਸਰਕਾਰੀ ਤੌਰ ’ਤੇ ਮਨਾਉਣ ਦਾ ਐਲਾਨ-ਨਾਮਾ ਜਾਰੀ

ਫ੍ਰੇਜ਼ਰ ਹਾਈਟਸ ਅਤੇ ਵਾਲਨਟ ਗਰੋਵ ਸਕਾਊਟ ਗਰੁੱਪਾਂ ਨੇ ਸਰੀ ਪੁਲਿਸ ਸਰਵਿਸ ਹੈੱਡਕੁਆਰਟਰ ਦਾ ਦੌਰਾ ਕੀਤਾ

ਬੰਗਲਾਦੇਸ਼ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਭਾਰਤ ਤੋਂ 70 ਸਿੱਖ ਸ਼ਰਧਾਲੂ ਹਿੱਸਾ ਲੈਣਗੇ

ਸਿੱਖ ਯੂਥ ਯੂਕੇ ਨੇ ਯੂਕੇ ਵਿਚ ਸ਼ੁਰੂ ਕੀਤੀ ਰਾਸ਼ਟਰੀ ਸਿੱਖ ਸੁਰੱਖਿਆ ਮੁਹਿੰਮ

ਆਸਟਰੀਆ ਦੇ ਵਿਆਨਾ ਸ਼ਹਿਰ ਵਿੱਚ ਕਾਬਲ ਦੀਆਂ ਸਿੱਖ ਸੰਗਤਾਂ ਕਰਵਾ ਰਹੀਆਂ ਹਨ ਅੰਮ੍ਰਿਤ ਸੰਚਾਰ 30 ਨਵੰਬਰ ਦਿਨ ਐਤਵਾਰ ਨੂੰ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰੱਪਿਤ ਰਹੀ ਕੇਂਦਰੀ ਪੰਜਾਬੀ ਲੇਖਕ ਸਭਾ ਦੀ ਮੀਟਿੰਗ

ਕੈਨੇਡਾ ਵਿਚ ਰਹਿ ਰਹੇ ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਵਿਦਿਆਰਥੀਆਂ ਵੱਲੋਂ ਚੰਡੀਗੜ੍ਹ ਦੇ ਵਿਦਿਆਰਥੀ ਸੰਘਰਸ਼ ਦੀ ਹਮਾਇਤ

ਕਸ਼ਮੀਰ ਕੌਰ ਜੌਹਲ ਨੇ ਪੰਜਾਬ ਦੇ ਹੜ੍ਹ ਪੀੜਤਾਂ ਲਈ 50,000 ਡਾਲਰਦੀ ਸਹਾਇਤਾ ਦਿੱਤੀ