ਪੰਜਾਬ

350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਕੀਰਤਪੁਰ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ

ਕੌਮੀ ਮਾਰਗ ਬਿਊਰੋ | November 24, 2025 07:05 PM

ਸ੍ਰੀ ਅਨੰਦਪੁਰ ਸਾਹਿਬ-  ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਤੇ ਉਨ੍ਹਾਂ ਨਾਲ ਸ਼ਹੀਦ ਅਨਿੰਨ ਗੁਰਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸੀਸ ਭੇਟ ਨਗਰ ਕੀਰਤਨ ਖਾਲਸਾਈ ਜਾਹੋ ਜਲਾਲ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ, ਨਗਾਰਿਆਂ, ਨਿਸ਼ਾਨਚੀਆਂ ਦੀ ਅਗਵਾਈ ਵਿੱਚ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਪ੍ਰਬੰਧ ਵਿਚ ਸ੍ਰੀ ਕੀਰਤਪੁਰ ਸਾਹਿਬ ਤੋਂ ਚੱਲ ਕੇ ਸ਼ਬਦ ਗੁਰੂ ਜੋਤ ਦੀ ਅਲਖ ਜਗਾਉਂਦਾ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਉਂਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਇਆ। ਇਲਾਕੇ ਦੀਆਂ ਸਮੂਹ ਸੰਗਤਾਂ, ਸੁਸਇਟੀਆਂ, ਸੰਤ ਮਹਾਪੁਰਸ਼ਾਂ ਵੱਲੋਂ ਪੰਜ ਪਿਆਰਿਆਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਦਾ ਫੁੱਲਾਂ ਦੀ ਵਰਖਾ ਨਾਲ ਨਿੱਘਾ ਸੁਆਗਤ ਕੀਤਾ। ਇਸ ਨਗਰ ਕੀਰਤਨ ਵਿਚ ਹਾਥੀ, ਘੋੜੇ, ਊਠ ਬਹੁਤ ਸੁੰਦਰ ਰੂਪ ਵਿਚ ਸ਼ਿੰਗਾਰੇ ਹੋਏ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਇਹ ਤਿੰਨ ਰੋਜ਼ਾ ਗੁਰਮਤਿ ਸਮਾਗਮ 25 ਨਵੰਬਰ ਤੀਕ ਗੁਰਦੁਆਰਾ ਗੁਰੂ ਕਾ ਬਾਗ਼ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੱਲਣਗੇ। ਇਨ੍ਹਾਂ ਸਮਗਾਮਾਂ ਵਿੱਚ ਕੌਮ ਦੇ ਨਾਮਵਰ ਰਾਗੀ, ਢਾਡੀ, ਕਵੀਸ਼ਰ, ਕਥਾਵਾਚਕ ਜਥੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਗੁਰੂ ਇਤਿਹਾਸ ਰਾਹੀਂ ਸੰਗਤਾਂ ਨੂੰ ਜਾਣੂੰ ਕਰਵਾ ਕੇ ਨਿਹਾਲ ਕਰਨਗੇ। ਇਨ੍ਹਾਂ ਸਮਾਗਮਾਂ ਵਿੱਚ ਬੁੱਢਾ ਦਲ ਪਾਸ ਇਤਿਹਾਸਕ ਸ਼ਸਤਰਾਂ ਦੇ ਸੰਗਤਾਂ ਨੂੰ ਦਰਸ਼ਨ ਵੀ ਕਰਵਾਏ ਜਾਣਗੇ। ਉਨਾਂ ਦੱਸਿਆ ਕਿ ਬੁੱਢਾ ਦਲ ਵੱਲੋਂ ਜਿੱਥੇ ਅੰਮ੍ਰਿਤ ਸੰਚਾਰ ਹੋਵੇਗਾ ਉੱਥੇ ਨਿਹੰਗ ਸਿੰਘਾਂ ਦੇ ਲਾਇਸੰਸ ਨਵੇਂ ਬਣਾਏ ਅਤੇ ਰਿਨੀਊ ਕੀਤੇ ਜਾਣਗੇ।

ਇਸ ਸਮੇਂ ਬਾਬਾ ਅਵਤਾਰ ਸਿੰਘ ਮੁਖੀ ਤਰਨਾਦਲ ਬਾਬਾ ਬਿਧੀ ਚੰਦ ਸੰਪਰਦਾਇ ਸੁਰਸਿੰਘ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਮਿਸਲ ਸ਼ਹੀਦ ਤਰਨਾਦਲ ਵੱਲੋਂ ਬਾਬਾ ਨਾਗਰ ਸਿੰਘ, ਬਾਬਾ ਜੋਗਾ ਸਿੰਘ ਮਿਸਲ ਸ਼ਹੀਦਾਂ ਤਰਨਾਦਲ ਬਾਬਾ ਬਕਾਲਾ, ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਬਾਬਾ ਮੇਜਰ ਸਿੰਘ ਦਸਮੇਸ਼ ਤਰਨਾਦਲ, ਬਾਬਾ ਰਘੁਬੀਰ ਸਿੰਘ ਖਿਆਲਾ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਰਾਜਾ ਰਾਜ ਸਿੰਘ ਅਰਬਾ ਖਰਬਾ, ਬਾਬਾ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਸ. ਇੰਦਰਪਾਲ ਸਿੰਘ ਫੋਜੀ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਗੁਰਮੁਖ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨਵਾਲੇ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਗੁਰਮੁਖ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਰਣਜੋਧ ਸਿੰਘ, ਬਾਬਾ ਸਰਜੀਤ ਸਿੰਘ ਡੀਸੀ, ਬਾਬਾ ਜਸਬੀਰ ਸਿੰਘ, ਬਾਬਾ ਖੜਕ ਸਿੰਘ, ਬਾਬਾ ਲਛਮਣ ਸਿੰਘ, ਬਾਬਾ ਕਰਮ ਸਿੰਘ, ਬਾਬਾ ਮਾਨ ਸਿੰਘ, ਬਾਬਾ ਜੋਗਾ ਸਿੰਘ ਹਨੂੰਮਾਨਗੜ੍ਹ, ਬਾਬਾ ਬੂਟਾ ਸਿੰਘ ਲੰਬਵਾਲੀ ਆਦਿ ਹਾਜ਼ਰ ਸਨ।

Have something to say? Post your comment

 
 

ਪੰਜਾਬ

ਸ਼ਤਾਬਦੀਆੱ ਨੂੰ ਸਮਰਪਿਤ ਮਹਾਨ ਕਵੀ ਦਰਬਾਰ ਆਯੋਜਿਤ- ਪ੍ਰਮੁੱਖ ਕਵੀਆਂ ਨੇ ਕੀਤਾ ਮੰਤਰ ਮੁਗੰਧ

ਯੂਨਾਈਟਿਡ ਸਿੱਖਸ ਵੱਲੋ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਇਆ ਗਿਆ ਇੱਕ ਰਸ ਸਮੂਹਿਕ ਕੀਰਤਨ ਦਰਬਾਰ "ਅਨਹਦ ਝੁਨਕਾਰ "

ਕੇਂਦਰ ਸਰਕਾਰ ਨੇ ਪੰਜਾਬ ਅਤੇ ਸਿੱਖ ਕੌਮ ਪ੍ਰਤੀ ਨਫਰਤ ਭਰੀ ਸੋਚ ਤੋ ਤੋਬਾ ਨਾ ਕੀਤੀ ਤਾਂ ਛੇਤੀ ਹੀ ਭਾਰਤ ਦਾ ਨਕਸਾ ਕਈ ਮੁਲਕਾਂ ਵਿਚ ਬਦਲਕੇ ਆਵੇਗਾ ਸਾਹਮਣੇ: ਮਾਨ

ਪੰਜਾਬ ਰਾਜ ਭਵਨ ਨੇ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਬਦ ਕੀਰਤਨ ਕਰਵਾਇਆ

350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਬੁੱਢਾ ਦਲ ਛਾਉਣੀ ਵਿਖੇ ਕਰਵਾਇਆ ਵਿਸ਼ੇਸ਼ ਕਵੀ, ਢਾਡੀ ਤੇ ਕਵੀਸ਼ਰ ਦਰਬਾਰ

ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਧ ਰਹੀ ਨਫ਼ਰਤ ਅਤੇ ਲੋਕਤੰਤਰੀ ਸਿਧਾਂਤਾਂ ਦੇ ਘਾਣ 'ਤੇ ਡੂੰਘੀ ਚਿੰਤਾ ਪ੍ਰਗਟਾਈ*

ਅਮਨ ਅਰੋੜਾ ਨੇ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਦੇਸ਼ ਨੂੰ ਇੱਕਜੁੱਟ ਕਰਨ ਵਾਲੀ ਪ੍ਰੇਰਨਾ ਦੱਸਿਆ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਪ੍ਰੈਸ ਕਲੱਬ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਪੱਤਰਕਾਰ ਨਲਿਨ ਅਚਾਰੀਆ ਨੂੰ ਪੱਤਰਕਾਰ ਭਾਈਚਾਰੇ ਨੇ ਦਿੱਤੀ ਭਾਵਭਿੰਨੀ ਸ਼ਰਧਾਂਜਲੀ

"ਇਹ ਪੰਜਾਬ ਦੀ ਲੜਾਈ ਹੈ, ਅਸੀਂ ਇਸਨੂੰ ਹਰ ਸੰਭਵ ਤਰੀਕੇ ਨਾਲ ਲੜਾਂਗੇ," ਕਾਂਗਰਸ ਅਤੇ 'ਆਪ' ਆਗੂਆਂ ਨੇ ਚੰਡੀਗੜ੍ਹ ਮੁੱਦੇ 'ਤੇ ਕਿਹਾ