ਪੰਜਾਬ

350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਬੁੱਢਾ ਦਲ ਛਾਉਣੀ ਵਿਖੇ ਕਰਵਾਇਆ ਵਿਸ਼ੇਸ਼ ਕਵੀ, ਢਾਡੀ ਤੇ ਕਵੀਸ਼ਰ ਦਰਬਾਰ

ਕੌਮੀ ਮਾਰਗ ਬਿਊਰੋ | November 24, 2025 07:17 PM

ਸ੍ਰੀ ਅਨੰਦਪੁਰ ਸਾਹਿਬ-ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਬਾਬਾ ਬੁੱਢਾ ਦਲ ਛਾਉਣੀ ਦੇ ਮੁੱਖ ਪੰਡਾਲ਼ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ 'ਤੇ ਆਧਾਰਿਤ ਵਿਸ਼ੇਸ਼ ਕਵੀ, ਢਾਡੀ ਤੇ ਕਵੀਸ਼ਰ ਦਰਬਾਰ ਸਜਾਏ ਗਏ। ਇਸ ਮੌਕੇ ਉੱਘੇ ਕਵੀਆਂ, ਢਾਡੀਆਂ ਤੇ ਕਵੀਸ਼ਰਾਂ ਨੇ ਸੰਗਤਾਂ ਨੂੰ ਨਿਹਾਲ ਕੀਤਾ।
ਕਵੀ ਦਰਬਾਰ ਵਿਚ ਰਛਪਾਲ ਸਿੰਘ ਪਾਲ, ਕਰਮਜੀਤ ਸਿੰਘ, ਮਨਜੀਤ ਕੌਰ, ਜ਼ਮੀਰ ਅਲੀ, ਸ਼ੁਭਮ ਮੰਗਲਾ ਅਤੇ ਹਰੀ ਸਿੰਘ ਨੇ ਆਪਣੀ ਹਾਜ਼ਰੀ ਲਗਵਾਈ। ਇਸੇ ਤਰ੍ਹਾਂ ਢਾਡੀ ਤੇ ਕਵੀਸ਼ਰ ਦਰਬਾਰ ਵਿਚ ਜਿਨ੍ਹਾਂ ਪ੍ਰਸਿੱਧ ਢਾਡੀ ਤੇ ਕਵੀਸ਼ਰੀ ਜਥਿਆਂ ਨੇ ਕਵੀਸ਼ਰੀ ਅਤੇ ਵਾਰਾਂ ਨਾਲ ਸੰਗਤਾਂ ਵਿਚ ਜੋਸ਼ ਭਰਿਆ, ਉਨ੍ਹਾਂ ਵਿਚ ਢਾਡੀ ਗੁਰਪ੍ਰੀਤ ਸਿੰਘ ਲਾਂਡਰਾ, ਕਵੀਸ਼ਰ ਗੁਰਜੰਟ ਸਿੰਘ ਬੈਂਕਾ ਤੇ ਢਾਡੀ ਤਰਸੇਮ ਸਿੰਘ ਮੋਰਾਂਵਾਲੀ ਦੇ ਜਥੇ ਸ਼ਾਮਿਲ ਸਨ।
ਇਸ ਮੌਕੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ, ਪੰਜਾਬ ਦੇ ਸਲਾਹਕਾਰ ਦੀਪਕ ਬਾਲੀ, ਸਕੱਤਰ ਡਾ. ਅਭਿਨਾਵ ਤ੍ਰਿਖਾ ਡਾਇਰੈਕਟਰ ਸੰਜੀਵ ਤਿਵਾੜੀ ਅਤੇ ਹੋਰਨਾਂ ਉੱਘੀਆਂ ਸ਼ਖਸ਼ੀਅਤਾਂ ਨੇ ਹਾਜ਼ਰੀ ਭਰੀ। ਸਟੇਜ ਸਕੱਤਰ ਦੀ ਸੇਵਾ ਗਿਆਨੀ ਭਗਵਾਨ ਸਿੰਘ ਜੌਹਲ ਅਤੇ ਭਾਈ ਪ੍ਰੀਤਮ ਸਿੰਘ ਨੇ ਨਿਭਾਈ। ਭਲਕੇ ਮਿਤੀ 25 ਨਵੰਬਰ ਨੂੰ ਇਸੇ ਪੰਡਾਲ ਵਿਚ ਆਤਮਰਸ ਕੀਰਤਨ ਦਰਬਾਰ ਅਤੇ ਸਰਬੱਤ ਦੇ ਭਲੇ ਦੀ ਇਕੱਤਰਤਾ ਹੋਵੇਗੀ।

Have something to say? Post your comment

 
 

ਪੰਜਾਬ

ਸ਼ਤਾਬਦੀਆੱ ਨੂੰ ਸਮਰਪਿਤ ਮਹਾਨ ਕਵੀ ਦਰਬਾਰ ਆਯੋਜਿਤ- ਪ੍ਰਮੁੱਖ ਕਵੀਆਂ ਨੇ ਕੀਤਾ ਮੰਤਰ ਮੁਗੰਧ

ਯੂਨਾਈਟਿਡ ਸਿੱਖਸ ਵੱਲੋ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਇਆ ਗਿਆ ਇੱਕ ਰਸ ਸਮੂਹਿਕ ਕੀਰਤਨ ਦਰਬਾਰ "ਅਨਹਦ ਝੁਨਕਾਰ "

ਕੇਂਦਰ ਸਰਕਾਰ ਨੇ ਪੰਜਾਬ ਅਤੇ ਸਿੱਖ ਕੌਮ ਪ੍ਰਤੀ ਨਫਰਤ ਭਰੀ ਸੋਚ ਤੋ ਤੋਬਾ ਨਾ ਕੀਤੀ ਤਾਂ ਛੇਤੀ ਹੀ ਭਾਰਤ ਦਾ ਨਕਸਾ ਕਈ ਮੁਲਕਾਂ ਵਿਚ ਬਦਲਕੇ ਆਵੇਗਾ ਸਾਹਮਣੇ: ਮਾਨ

ਪੰਜਾਬ ਰਾਜ ਭਵਨ ਨੇ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਬਦ ਕੀਰਤਨ ਕਰਵਾਇਆ

ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਧ ਰਹੀ ਨਫ਼ਰਤ ਅਤੇ ਲੋਕਤੰਤਰੀ ਸਿਧਾਂਤਾਂ ਦੇ ਘਾਣ 'ਤੇ ਡੂੰਘੀ ਚਿੰਤਾ ਪ੍ਰਗਟਾਈ*

ਅਮਨ ਅਰੋੜਾ ਨੇ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਦੇਸ਼ ਨੂੰ ਇੱਕਜੁੱਟ ਕਰਨ ਵਾਲੀ ਪ੍ਰੇਰਨਾ ਦੱਸਿਆ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਕੀਰਤਪੁਰ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ

ਪ੍ਰੈਸ ਕਲੱਬ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਪੱਤਰਕਾਰ ਨਲਿਨ ਅਚਾਰੀਆ ਨੂੰ ਪੱਤਰਕਾਰ ਭਾਈਚਾਰੇ ਨੇ ਦਿੱਤੀ ਭਾਵਭਿੰਨੀ ਸ਼ਰਧਾਂਜਲੀ

"ਇਹ ਪੰਜਾਬ ਦੀ ਲੜਾਈ ਹੈ, ਅਸੀਂ ਇਸਨੂੰ ਹਰ ਸੰਭਵ ਤਰੀਕੇ ਨਾਲ ਲੜਾਂਗੇ," ਕਾਂਗਰਸ ਅਤੇ 'ਆਪ' ਆਗੂਆਂ ਨੇ ਚੰਡੀਗੜ੍ਹ ਮੁੱਦੇ 'ਤੇ ਕਿਹਾ