ਲੁਧਿਆਣਾ-ਨੌਵੇ ਪਾਤਸਾਹ ਸ੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਤੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਸ਼ਤਾਬਦੀ ਨੂੰ ਸਮਰਪਿਤ ਬੀਤੀ ਸ਼ਾਮ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਅਰਬਨ ਅਸਟੇਟ ਫੇਸ 1 , ਦੁੱਗਰੀ ਲੁਧਿਆਣਾ ਵਿਖੇ ਮਹਾਨ ਕਵੀ ਦਰਬਾਰ ਆਯੋਜਿਤ ਕੀਤਾ ਗਿਆ। ਜਿਸ ਅੰਦਰ ਪ੍ਰਸਿੱਧ ਕਵੀਆਂ ਨੇ ਆਪਣੀਆਂ ਹਾਜ਼ਰੀਆਂ ਭਰਕੇ ਜਿੱਥੇ ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਆਪਣਾ ਸਿੱਜਦਾ ਤੇ ਸਤਿਕਾਰ ਅਰਪਿਤ ਕੀਤਾ ਉਂਥੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਜੀਵਨ ਫਲਸਫੇ ਉਪਰ ਬੀਰ ਰੱਸੀ ਕੀਵਤਾਵਾੱ ਦੀ ਪੇਸ਼ਕਾਰੀ ਕਰਕੇ ਸਮੁੱਚੇ ਮਹੌਲ ਨੂੰ ਅਧਿਆਤਮਕ ਤੇ ਅਲੌਕਿਕ ਰੰੰਗ ਵਿੱਚ ਰੰਗ ਕੇ ਸੰਗਤਾਂ ਨੂੰ ਮੰਤਰ ਮੁਗੰਧ ਕੀਤਾ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਆਯੋਜਿਤ ਕੀਤੇ ਗਏ ਮਹਾਨ ਕਵੀ ਦਰਬਾਰ ਅੰਦਰ ਇੱਕਤਰ ਹੋਈਆਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਮਹੱਤਤਾ ਤੇ ਉਨ੍ਹਾਂ ਦੇ ਜੀਵਨ ਇਤਿਹਾਸ ਉਪਰ ਚਾਨਣਾ ਪਾਉਦਿਆ ਹੋਇਆ ਕੌਮਾਂਤਰੀ ਪੰਜਾਬੀ ਕਵੀ ਤੇ ਪੰਜਾਬ ਦੇ ਰਫੀ ਵੱਜੋਂ ਜਾਣੇ ਜਾਂਦੇ ਸ.ਰਸ਼ਪਾਲ ਸਿੰਘ ਪਾਲ ਨੇ ਕਿਹਾ ਕਿ ਨੌਵੇ ਗੁਰੂ ਤੇਗਬਹਾਦਰ ਸਾਹਿਬ ਜੀ ਨੇ ਸੰਗਤਾਂ ਨੂੰ ਨਿਰਭਉ ਤੇ ਨਿਰਵੈਰ ਦੇ ਸੰਕਲਪ ਨਾਲ ਜੋੜਿਆ! ਜਿਸ ਦੇ ਸਦਕਾ ਅੱਜ ਸਮੁੱਚੀ ਲੋਕਾਈ ਗੁਰੂ ਸਾਹਿਬ ਜੀ ਨੂੰ ਆਪਣਾ ਸਿੱਜਦਾ ਤੇ ਸਤਿਕਾਰ ਅਰਪਿਤ ਕਰਦੀ ਹੈ!ਉਨ੍ਹਾਂ ਨੇ ਕਵੀ ਦਰਬਾਰ ਦੌਰਾਨ ਇਕੱਤਰ ਹੋਇਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਤਾਬਦੀਆਂ ਮਨਾਉਣੀਆਂ ਤਾਂ ਹੀ ਸਫਲਾ ਹੋ ਸਕਦੀਆਂ ਹਨ ।ਜੇਕਰ ਅਸੀ ਗੁਰੂ ਸਾਹਿਬਾਨ ਵੱਲੋਂ ਬਖਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਹਿਰਦਿਆਂ ਵਿਚ ਵਸਾ ਕੇ ਲੋਕਾਈ ਦੀ ਸੇਵਾ ਵਿੱਚ ਜੁਟ ਜਾਈਏ।ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ.ਕੁਲਵਿੰਦਰ ਸਿੰਘ ਬੈਨੀਪਾਲ ਦੀ ਜ਼ੋਰਦਾਰ ਸ਼ਬਦਾਂ ਵਿੱਚ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਗੁਰੂ ਸਾਹਿਬ ਵੱਲੋ ਬਖਸ਼ੀ ਕਵੀ ਦਰਬਾਰਾ ਦੀ ਪ੍ਰੰਪਰਾ ਨੂੰ ਹੌਰ ਪ੍ਰਫੁੱਲਤ ਕਰਨ ਹਿੱਤ ਜਾ ਰਹੇ ਕਾਰਜ ਸਮੁੱਚੀ ਕੌਮ ਲਈ ਮਿਸਾਲੀ ਕਾਰਜ ਹਨ।ਇਸ ਤੋ ਪਹਿਲਾਂ
ਨੌਵੇ ਪਾਤਸਾਹ ਸ੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਤੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਸ਼ਤਾਬਦੀ ਨੂੰ
ਸਮਰਪਿਤ ਆਯੋਜਿਤ ਕੀਤੇ ਗਏ ਮਹਾਨ ਕਵੀ ਦਰਬਾਰ ਵਿੱਚ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਕਵੀ ਰਸ਼ਪਾਲ ਸਿੰਘ ਪਾਲ, ਕਵੀ ਜ਼ਮੀਰ ਅਲੀ ਜ਼ਮੀਰ ਮਲੇਰਕੋਟਲਾ ਵਾਲੇ, ਕਰਮਜੀਤ ਸਿੰਘ ਜੀ ਨੂਰ, ਕਵੀ ਚੈਨ ਸਿੰਘ ਜੀ ਚੱਕਰਵਰਤੀ ਅਤੇ ਕ੍ਰਿਪਾਲ ਸਿੰਘ ਕਾਲੜਾ ਨੇ ਗੁਰੂ ਸਾਹਿਬ ਦੇ ਜੀਵਨ, ਸਿੱਖਿਆਵਾਂ ਤੇ ਫਲਸਫੇ ਉਫਰ ਆਪਣੀਆਂ ਲਿਖੀਆਂ ਕਵਿਤਾਵਾਂ ਦੀ ਪੇਸ਼ਕਾਰੀ ਸੰਗਤਾਂ ਦੇ ਸਨਮੁੱਖ ਕਰਕੇ ਸਮੁੱਚੇ ਮਹੌਲ ਨੂੰ ਅਧਿਆਤਮਕ ਦੇ ਰੰਗ ਵਿੱਚ ਰੰਗ ਦਿੱਤਾ।ਜਿੰਨ੍ਹਾਂ ਨੂੰ ਸੁਣਕੇ ਸੰਗਤਾਂ
ਮੰਤਰ- ਮੁੰਗਧ ਹੋ ਉਠੀਆਂ ਕਵੀ ਦਰਬਾਰ ਦੀ ਸਮਾਪਤੀ ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ.ਕੁਲਵਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਗੁਰੂ ਸਾਹਿਬ ਨੇ ਅਕਾਲ ਪੁਰਖ ਦਾ ਜਸ ਗਾਉਦਿਆ ਜੋ ਉਪਦੇਸ਼ ਤੇ ਸਿੱਖਿਆਵਾਂ ਸਾਨੂੰ ਦਿੱਤੀਆਂ ਸਨ।ਆਉ ਉਨ੍ਹਾਂ ਦੇ ਵੱਧ ਤੋ ਵੱਧ ਧਾਰਨੀ ਬਣੀਏ, ਖਾਸ ਕਰਕੇ ਗੁਰੂ ਤੈਗਬਹਾਦਰ ਸਾਹਿਬ ਜੀ ਵੱਲੋਂ ਸਮੁੱਚੀ ਮਨੁੱਖਤਾ ਨੂੰ ਬਖਸ਼ੇ ਸਿਧਾਂਤਾਂ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾ ਕੇ ਆਪਣਾ ਜੀਵਨ ਗੁਰੂ ਆਸੇ ਅਨੁਸਾਰ ਜੀਉਣ ਦੀ ਕੋਸ਼ਿਸ਼ ਕਰੀਏ।ਇਸ ਮੌਕੇ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਕਵੀ ਦਰਬਾਰ ਵਿੱਚ ਭਾਗ ਲੈਣ ਵਾਲੇ ਸਮੂਹ ਕਵੀ ਸਾਹਿਬਾਨ ਨੂੰ ਜੈਕਾਰਿਆਂ ਦੀ ਗੂੰਜ ਵਿੱਚ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ । ਇਸ ਸਮੇਂ ਉਨ੍ਹਾਂ ਦੇ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਵਿੱਚ ਚੇਅਰਮੈਨ ਬਲਜੀਤ ਸਿੰਘ ਸੇਠੀ ਸੀਨੀਅਰ ਮੈਂਬਰ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਗੁਰਦੀਪ ਸਿੰਘ ਕਾਲੜਾ, ਡਾਕਟਰ ਪ੍ਰੇਮ ਸਿੰਘ, ਚਾਵਲਾ ਯਸ਼ਪਾਲ ਸਿੰਘ ਤਰਲੋਕ ਸਿੰਘ ਸੱਚਦੇਵਾ ਰਾਜਿੰਦਰ ਸਿੰਘ ਭਾਟੀਆ, ਦਰਸ਼ਨ ਸਿੰਘ ਪਲਾਈ ਕਿੰਗ ਐਡਵੋਕੇਟ ਰਾਜਿੰਦਰ ਪਾਲ ਸਿੰਘ ਬਲਬੀਰ ਸਿੰਘ ਵੀਰਨਜੀਤ ਸਿੰਘ ਸੋਨਪਾਲ, ਹਰਮੀਤ ਸਿੰਘ ਸਰਬਜੀਤ ਸਿੰਘ ਚੰਗਰ, ਜਗਮੋਹਨ ਸਿੰਘ ਤਰਲੋਕ ਸਿੰਘ ਪਰਮਜੀਤ ਸਿੰਘ ਅਮਰਜੀਤ ਸਿੰਘ ਵਿਸ਼ੇਸ਼ ਤੋਰ ਤੇ ਹਾਜ਼ਰ ਸਨ।