ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਸਿੱਧ ਅਦਾਕਾਰ ਧਰਮਿੰਦਰ ਦਿਓਲ ਦੇ ਦੇਹਾਂਤ 'ਤੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉਹ ਪੰਜਾਬੀਆਂ ਦੇ ਹਰਮਨ ਪਿਆਰੇ ਅਦਾਕਾਰ ਸਨ। ਉਹ ਹਮੇਸ਼ਾ ਆਪਣੀ ਦਿਲਕਸ਼ ਅਦਾਕਾਰੀ ਸਦਕਾ ਆਪਣੇ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਜਿਉਂਦੇ ਰਹਿਣਗੇ। ਅਸੀਂ ਉਨ੍ਹਾਂ ਦੀ ਕਲਾ ਲਈ ਹਮੇਸ਼ਾ ਧੰਨਵਾਦੀ ਰਹਾਂਗੇ।
ਸਪੀਕਰ ਸੰਧਵਾਂ ਨੇ ਕਿਹਾ ਕਿ ਮਹਾਨ ਅਦਾਕਾਰ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਉਹਨਾਂ ਨੂੰ ਬਹੁਤ ਦੁੱਖ ਹੋਇਆ ਹੈ I ਉਹ ਪ੍ਰਮਾਤਮਾ ਨੂੰ ਵਿਛੜੀ ਰੂਹ ਨੂੰ ਸ਼ਾਂਤੀ ਦੇਣ ਅਤੇ ਪਰਿਵਾਰ ਨੂੰ ਇਸ ਔਖੀ ਘੜੀ ਵਿਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ I