BREAKING NEWS
"ਹਿੰਦ ਦੀ ਚਾਦਰ" ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਪਵਿੱਤਰ ਯਾਤਰਾ ਦੇ 11 ਮਹੱਤਵਪੂਰਨ ਪਲਾਂ ਨੂੰ ਕੀਤਾ ਜੀਵੰਤਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਧ ਰਹੀ ਨਫ਼ਰਤ ਅਤੇ ਲੋਕਤੰਤਰੀ ਸਿਧਾਂਤਾਂ ਦੇ ਘਾਣ 'ਤੇ ਡੂੰਘੀ ਚਿੰਤਾ ਪ੍ਰਗਟਾਈ*ਅਮਨ ਅਰੋੜਾ ਨੇ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਦੇਸ਼ ਨੂੰ ਇੱਕਜੁੱਟ ਕਰਨ ਵਾਲੀ ਪ੍ਰੇਰਨਾ ਦੱਸਿਆਭਾਜਪਾ ਵੱਲੋਂ ਚੰਡੀਗੜ੍ਹ ਨੂੰ ਖੋਹਣ ਦੀ ਸਾਜ਼ਿਸ਼ ਵਿਰੁੱਧ ਕਾਨੂੰਨੀ ਅਤੇ ਜਨਤਕ ਲੜਾਈ ਲੜੇਗਾ ਪੰਜਾਬ : ਹਰਪਾਲ ਸਿੰਘ ਚੀਮਾਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਬੁੱਧ ਰਾਮ ਨੇ ਸੰਗਤ ਨਾਲ ਲਗਾਇਆ ਗਾਈਡਡ ਵਿਰਾਸਤੀ ਟੂਰ

ਪੰਜਾਬ

"ਹਿੰਦ ਦੀ ਚਾਦਰ" ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਪਵਿੱਤਰ ਯਾਤਰਾ ਦੇ 11 ਮਹੱਤਵਪੂਰਨ ਪਲਾਂ ਨੂੰ ਕੀਤਾ ਜੀਵੰਤ

ਕੌਮੀ ਮਾਰਗ ਬਿਊਰੋ | November 25, 2025 07:07 PM

ਸ੍ਰੀ ਅਨੰਦਪੁਰ ਸਾਹਿਬ- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਲਈ ਤਕਨਾਲੋਜੀ ਅਤੇ ਪਰੰਪਰਾ ਦੇ ਵਿਲੱਖਣ ਸੁਮੇਲ ਨਾਲ ਇੱਕ ਨਵੀਨਤਾਕਾਰੀ ਮਿਕਸਡ ਰਿਐਲਿਟੀ ਅਨੁਭਵ ਤਿਆਰ ਕੀਤਾ ਗਿਆ ਹੈ। ਇਹ ਪਹਿਲਕਦਮੀ ਤਕਨਾਲੋਜੀ ਅਤੇ ਪਰੰਪਰਾ ਦੇ ਸੁਮੇਲ ਨੂੰ ਦਰਸਾਉਂਦਾ ਹੈ ਜੋ ਨੌਵੇਂ ਗੁਰੂ ਸਾਹਿਬ ਦੇ ਸਾਹਸ ਅਤੇ ਅਧਿਆਤਮਿਕ ਅਗਵਾਈ ਨੂੰ ਸਨਮਾਨ ਦੇਣ ਦੇ ਨਾਲ ਨਾਲ ਸੰਗਤ ਨੂੰ ਡਿਜੀਟਲ ਢੰਗ ਨਾਲ ਪ੍ਰਭਾਵਸ਼ਾਲੀ ਬਿਰਤਾਂਤ ਨਾਲ ਜੋੜਦਾ ਹੈ।

ਇਸ 360 ਡਿਗਰੀ ਮਿਕਸਡ ਰਿਐਲਿਟੀ ਦਾ ਅਨੁਭਵ ਯਾਦਗਾਰੀ ਸਮਾਗਮਾਂ ਦੇ ਸਬੰਧ ਵਿੱਚ ਲਗਾਈਆਂ ਸਟੈਂਡੀਆਂ 'ਤੇ ਦਰਸਾਏ ਕਿਊਆਰ ਕੋਡ ਨੂੰ ਸਮਾਰਟਫੋਨ ਰਾਹੀਂ ਸਕੈਨ ਕਰਕੇ ਲਿਆ ਜਾ ਸਕਦਾ ਹੈ, ਜੋ ਸੰਗਤ ਨੂੰ ਇੱਕ ਵਿਲੱਖਣ ਬਿਰਤਾਂਤ ਨਾਲ ਜੋੜ ਦਿੰਦਾ ਹੈ ਜਿਸ ਨਾਲ ਉਹ ਸ਼ਰਧਾ ਦੇ ਨਾਲ ਨਾਲ ਭਵਿੱਖਮੁਖੀ ਤਕਨੀਕ ਦਾ ਅਨੁਭਵ ਕਰਦੇ ਹਨ।

ਇਸ ਪਹਿਲਕਦਮੀ ਦਾ ਮੁੱਖ ਕੇਂਦਰ, ਜਿਸ ਦਾ ਸਿਰਲੇਖ "ਹਿੰਦ ਦੀ ਚਾਦਰ" ਹੈ, ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਪਵਿੱਤਰ ਯਾਤਰਾ ਦੇ 11 ਪਲਾਂ ਨੂੰ ਜੀਵੰਤ ਕਰਦਾ ਹੈ। ਇਸ ਪੇਸ਼ਕਾਰੀ ਰਾਹੀਂ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਗੁਰਗੱਦੀ ਸੰਭਾਲਣ, ਧਾਰਮਿਕ ਆਜ਼ਾਦੀ ਲਈ ਡੱਟ ਕੇ ਖੜ੍ਹਨ, ਚਾਂਦਨੀ ਚੌਕ ਵਿਖੇ ਸ਼ਹਾਦਤ ਅਤੇ ਰਕਾਬ ਗੰਜ ਸਾਹਿਬ ਵਿਖੇ ਗੁਪਤ ਰੂਪ ਵਿੱਚ ਸਸਕਾਰ ਸਮੇਤ ਮਹੱਤਵਪੂਰਨ ਘਟਨਾਵਾਂ ਦਾ ਵਿਲੱਖਣ ਅਨੁਭਵ ਪ੍ਰਦਾਨ ਕਰਦਾ ਹੈ। ਗੁਰੂ ਸਾਹਿਬ ਦੇ ਜੀਵਨ ਦੇ ਹਰੇਕ ਪਲ ਨੂੰ ਸ਼ਾਨਦਾਰ ਵਿਜੀਉਲ ਅਤੇ ਪ੍ਰਮਾਣਿਕ ਬਿਰਤਾਂਤ ਨਾਲ ਤਿਆਰ ਕੀਤਾ ਗਿਆ ਹੈ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਹਵਾਲੇ ਦਿੱਤੇ ਗਏ ਹਨ ਅਤੇ ਇਤਿਹਾਸਕ ਬਿਰਤਾਂਤਾਂ ਨੂੰ ਧਿਆਨ ਵਿੱਚ ਰੱਖਿਆ ਗਿਆ ਹੈ।

ਇਸ ਵਿੱਚ ਮਨਮੋਹਕ ਲਾਈਟ ਐਂਡ ਸ਼ੈਡੋ ਸ਼ੋਅ ਦਾ ਸ਼ਾਨਦਾਰ ਪ੍ਰਦਰਸ਼ਨ ਵੀ ਸ਼ਾਮਲ ਹੈ ਜੋ ਰੂਹਾਨੀ ਮਾਹੌਲ ਪੈਦਾ ਕਰਦਾ ਹੈ।

ਗੁਰੂ ਸਾਹਿਬ ਦੀ ਸ਼ਾਨਦਾਰ ਵਿਰਾਸਤ ਨੂੰ ਨਵੀਨਤਾਕਾਰੀ ਢੰਗ ਨਾਲ ਸ਼ਰਧਾਂਜਲੀ ਭੇਟ ਕਰਨ ਲਈ ਇਸ ਮਿਕਸਡ ਰਿਐਲਿਟੀ ਅਨੁਭਵ ਨੂੰ ਫਲੈਮ ਦੇ ਸਮਰਥਨ ਨਾਲ ਤਿਆਰ ਕੀਤਾ ਗਿਆ ਹੈ।

 

Have something to say? Post your comment

 
 

ਪੰਜਾਬ

ਗਿਆਨੀ ਰਘਬੀਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਅੰਮ੍ਰਿਤਸਰ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤੇ ਜਾਣ ਵਾਲੇ ਕਦਮ ਦੀ ਕੀਤੀ ਸਲਾਘਾ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ

350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਗੁਰੂ ਕਾ ਬਾਗ਼ ਛਾਉਣੀ ਬੁੱਢਾ ਦਲ ਵੱਲੋਂ ਕੱਢਿਆ ਜਾਵੇਗਾ ਮਹੱਲਾ 26 ਨਵੰਬਰ ਨੂੰ

ਸ਼੍ਰੋਮਣੀ ਕਮੇਟੀ ਵੱਲੋਂ ‘ਸੀਸ ਮਾਰਗ ਨਗਰ ਕੀਰਤਨ’ ਦਿੱਲੀਂ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਹੋਇਆ ਆਰੰਭ

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਅਪਾਰ ਮਹਿਮਾ ਨੂੰ ਸਮਰਪਿਤ ਡਰੋਨ ਸ਼ੋਅ ‘ਚ ਸ਼ਿਰਕਤ ਕੀਤੀ

ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਲਈ ਮਤਾ ਪੇਸ਼

ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਵਿਖੇ ਮੱਥਾ ਟੇਕਿਆ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਪੰਜਾਬ ਦੇ ਤਿੰਨੋਂ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ