BREAKING NEWS
"ਹਿੰਦ ਦੀ ਚਾਦਰ" ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਪਵਿੱਤਰ ਯਾਤਰਾ ਦੇ 11 ਮਹੱਤਵਪੂਰਨ ਪਲਾਂ ਨੂੰ ਕੀਤਾ ਜੀਵੰਤਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਧ ਰਹੀ ਨਫ਼ਰਤ ਅਤੇ ਲੋਕਤੰਤਰੀ ਸਿਧਾਂਤਾਂ ਦੇ ਘਾਣ 'ਤੇ ਡੂੰਘੀ ਚਿੰਤਾ ਪ੍ਰਗਟਾਈ*ਅਮਨ ਅਰੋੜਾ ਨੇ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਦੇਸ਼ ਨੂੰ ਇੱਕਜੁੱਟ ਕਰਨ ਵਾਲੀ ਪ੍ਰੇਰਨਾ ਦੱਸਿਆਭਾਜਪਾ ਵੱਲੋਂ ਚੰਡੀਗੜ੍ਹ ਨੂੰ ਖੋਹਣ ਦੀ ਸਾਜ਼ਿਸ਼ ਵਿਰੁੱਧ ਕਾਨੂੰਨੀ ਅਤੇ ਜਨਤਕ ਲੜਾਈ ਲੜੇਗਾ ਪੰਜਾਬ : ਹਰਪਾਲ ਸਿੰਘ ਚੀਮਾਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਬੁੱਧ ਰਾਮ ਨੇ ਸੰਗਤ ਨਾਲ ਲਗਾਇਆ ਗਾਈਡਡ ਵਿਰਾਸਤੀ ਟੂਰ

ਪੰਜਾਬ

350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਗੁਰੂ ਕਾ ਬਾਗ਼ ਛਾਉਣੀ ਬੁੱਢਾ ਦਲ ਵੱਲੋਂ ਕੱਢਿਆ ਜਾਵੇਗਾ ਮਹੱਲਾ 26 ਨਵੰਬਰ ਨੂੰ

ਕੌਮੀ ਮਾਰਗ ਬਿਊਰੋ | November 25, 2025 07:08 PM

ਸ੍ਰੀ ਅਨੰਦਪੁਰ ਸਾਹਿਬ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਤੇ ਉਨ੍ਹਾਂ ਨਾਲ ਸ਼ਹੀਦ ਅਨਿੰਨ ਗੁਰਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਹੇਠ ਗੁਰਦੁਆਰਾ ਗੁਰੂ ਕਾ ਬਾਗ਼ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰਮਤਿ ਸਮਾਗਮ ਹੋ ਰਹੇ ਹਨ। ਜਿਸ ਵਿੱਚ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿਸ ਵਿੱਚ ਅਰਦਾਸ ਸਮੇਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਦਿੱਲੀ ਦੇ ਸਾਬਕਾ ਮੁਖਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁਖਮੰਤਰੀ ਸ. ਭਗਵੰਤ ਸਿੰਘ ਮਾਨ, ਸ. ਹਰਪਾਲ ਸਿੰਘ ਚੀਮਾ ਖਜਾਨਾ ਮੰਤਰੀ ਪੰਜਾਬ, ਸ੍ਰੀ ਸੰਜੀਵ ਅਰੋੜਾ ਬਿਜਲੀ ਮੰਤਰੀ ਪੰਜਾਬ, ਸ੍ਰੀ ਅਮਨ ਅਰੋੜਾ ਕੈਬੀਨੇਟ ਮੰਤਰੀ, ਗੁਰਮੀਤ ਸਿੰਘ ਖੁਡੀਆ ਕੈਬੀਨੇਟ ਮੰਤਰੀ, ਡ. ਬਲਬੀਰ ਸਿੰਘ ਕੈਬੀਨੇਟ ਮੰਤਰੀ, ਸ. ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ, ਸ੍ਰੀ ਦੀਪਕ ਬਾਲੀ ਚੇਅਰਮੈਨ ਪੰਜਾਬ ਟੂਰਿਜ਼ਮ ਬੋਰਡ, ਡਾ. ਗੁਰਪ੍ਰੀਤ ਕੌਰ ਮਾਨ ਆਦਿ ਸ਼ਾਮਲ ਸਨ।

ਬੁੱਢਾ ਦਲ ਦੇ ਮੈਨੇਜਰ ਸ. ਪਰਮਜੀਤ ਸਿੰਘ ਬਾਜਵਾ ਨੇ ਲਿਖਤੀ ਪ੍ਰੈਸ ਬਿਆਨ ਵਿੱਚ ਕਿਹਾ ਕਿ 26 ਨਵੰਬਰ ਦਿਨ ਬੁੱਧਵਾਰ ਨੂੰ ਗੁਰਦੁਆਰਾ ਗੁਰੂ ਕਾ ਬਾਗ਼ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾਈ ਜਾਹੋ ਜਲਾਲ ਨਾਲ ਪੰਜ ਪਿਆਰਿਆਂ, ਨਗਾਰਿਆਂ, ਨਿਸ਼ਾਨਚੀਆਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਵਿੱਚ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਅਗਵਾਈ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲਾ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਨਿਹਗ ਸਿੰਘ ਦਲਪੰਥ ਦੇ ਸਿੱਖ ਰਵਾਇਤੀ ਬਾਣਿਆਂ, ਸ਼ਸਤਰਾਂ, ਘੋੜਿਆਂ, ਹਾਥੀਆਂ, ‘ਤੇ ਸਵਾਰ ਹੋ ਕੇ ਚਰਨ ਗµਗਾ ਸਟੇਡੀਅਮ ਵਿਖੇ ਪਹੁµਚਣਗੇ ਅਤੇ ਸੰਗਤਾਂ ਨੂੰ ਲਾ ਮਿਸਾਲ ਇਕੱਠ ਨੂੰ ਘੌੜ ਸਵਾਰੀ, ਨੇਜੇਬਾਜ਼ੀ, ਗਤਕੇਬਾਜ਼ੀ ਆਦਿ ਦਾ ਜਗਜੂ ਜੋਹਰ ਦਿਖਾਉਣਗੇ। ਬੁੱਢਾ ਦਲ ਵੱਲੋਂ ਜਿੱਥੇ ਅੰਮ੍ਰਿਤ ਸੰਚਾਰ ਹੋਵੇਗਾ ਉੱਥੇ ਨਿਹੰਗ ਸਿੰਘਾਂ ਦੇ ਲਾਇਸੰਸ ਨਵੇਂ ਬਣਾਏ ਅਤੇ ਰਿਨੀਊ ਕੀਤੇ ਜਾਣਗੇ। ਇਸ ਸਮੇਂ ਸ. ਇੰਦਰਪਾਲ ਸਿੰਘ ਫੋਜੀ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਗੁਰਮੁਖ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨਵਾਲੇ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਜਸਬੀਰ ਸਿੰਘ, ਬਾਬਾ ਜੋਗਾ ਸਿੰਘ ਹਨੂੰਮਾਨਗੜ੍ਹ, ਬਾਬਾ ਬੂਟਾ ਸਿੰਘ ਲੰਬਵਾਲੀ, ਬਾਬਾ ਗਗਨਦੀਪ ਸਿੰਘ ਆਦਿ ਹਾਜ਼ਰ ਸਨ।

Have something to say? Post your comment

 
 

ਪੰਜਾਬ

ਧਾਰਮਿਕ, ਸਿਆਸੀ ,ਸੱਭਿਆਚਾਰਕ ਅਤੇ ਪੱਤਰਕਾਰੀ ਦੀਆਂ ਹਸਤੀਆਂ ਨੇ ਨਲਿਨ ਆਚਾਰੀਆ ਦੀ ਰਸਮ ਕਿਰਿਆ ਮੌਕੇ ਭਰੀ ਵੱਡੀ ਹਾਜਰੀ

ਜੇਕਰ ਧਾਰਾ 240 ਚੰਡੀਗੜ੍ਹ ਵਿੱਚ ਲਾਗੂ ਕੀਤੀ ਜਾਂਦੀ ਹੈ, ਤਾਂ ਨਤੀਜੇ ਭਿਆਨਕ ਹੋਣਗੇ- ਪਵਨ ਬਾਂਸਲ

ਸਰਬੱਤ ਦਾ ਭਲਾ ਇਕੱਤਰਤਾ: ਆਪ ਆਗੂਆਂ ਨੇ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਕੀਤੀ ਭੇਟ

ਗਿਆਨੀ ਰਘਬੀਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਅੰਮ੍ਰਿਤਸਰ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤੇ ਜਾਣ ਵਾਲੇ ਕਦਮ ਦੀ ਕੀਤੀ ਸਲਾਘਾ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ

"ਹਿੰਦ ਦੀ ਚਾਦਰ" ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਪਵਿੱਤਰ ਯਾਤਰਾ ਦੇ 11 ਮਹੱਤਵਪੂਰਨ ਪਲਾਂ ਨੂੰ ਕੀਤਾ ਜੀਵੰਤ

ਸ਼੍ਰੋਮਣੀ ਕਮੇਟੀ ਵੱਲੋਂ ‘ਸੀਸ ਮਾਰਗ ਨਗਰ ਕੀਰਤਨ’ ਦਿੱਲੀਂ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਹੋਇਆ ਆਰੰਭ

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਅਪਾਰ ਮਹਿਮਾ ਨੂੰ ਸਮਰਪਿਤ ਡਰੋਨ ਸ਼ੋਅ ‘ਚ ਸ਼ਿਰਕਤ ਕੀਤੀ