BREAKING NEWS
"ਹਿੰਦ ਦੀ ਚਾਦਰ" ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਪਵਿੱਤਰ ਯਾਤਰਾ ਦੇ 11 ਮਹੱਤਵਪੂਰਨ ਪਲਾਂ ਨੂੰ ਕੀਤਾ ਜੀਵੰਤਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਧ ਰਹੀ ਨਫ਼ਰਤ ਅਤੇ ਲੋਕਤੰਤਰੀ ਸਿਧਾਂਤਾਂ ਦੇ ਘਾਣ 'ਤੇ ਡੂੰਘੀ ਚਿੰਤਾ ਪ੍ਰਗਟਾਈ*ਅਮਨ ਅਰੋੜਾ ਨੇ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਦੇਸ਼ ਨੂੰ ਇੱਕਜੁੱਟ ਕਰਨ ਵਾਲੀ ਪ੍ਰੇਰਨਾ ਦੱਸਿਆਭਾਜਪਾ ਵੱਲੋਂ ਚੰਡੀਗੜ੍ਹ ਨੂੰ ਖੋਹਣ ਦੀ ਸਾਜ਼ਿਸ਼ ਵਿਰੁੱਧ ਕਾਨੂੰਨੀ ਅਤੇ ਜਨਤਕ ਲੜਾਈ ਲੜੇਗਾ ਪੰਜਾਬ : ਹਰਪਾਲ ਸਿੰਘ ਚੀਮਾਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਬੁੱਧ ਰਾਮ ਨੇ ਸੰਗਤ ਨਾਲ ਲਗਾਇਆ ਗਾਈਡਡ ਵਿਰਾਸਤੀ ਟੂਰ

ਪੰਜਾਬ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ

ਕੌਮੀ ਮਾਰਗ ਬਿਊਰੋ | November 25, 2025 07:19 PM

ਸ੍ਰੀ ਅਨੰਦਪੁਰ ਸਾਹਿਬ-ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਛਾਉਣੀ ਬੁੱਢਾ ਦਲ ਵਿਖੇ ਸਜਾਏ ਗਏ ਵਿਸ਼ਾਲ ਪੰਡਾਲ ਵਿੱਚ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਦੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਅਤੇ ਇਸ ਮੌਕੇ ਵੱਡੀ ਗਿਣਤੀ ਸੰਗਤ ਨੇ ਗੁਰਬਾਣੀ ਕੀਰਤਨ ਸਰਵਣ ਕਰਕੇ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ। ਇਸ ਮੌਕੇ ਸਿੱਖ ਚਿੰਤਕ ਤੇ ਪੰਥਕ ਬੁਲਾਰੇ ਭਗਵਾਨ ਸਿੰਘ ਜੌਹਲ ਨੇ ਮੰਚ ਸੰਚਲਾਨ ਕਰਦਿਆਂ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਆ।

ਪੰਥ ਪ੍ਰਸਿੱਧ ਭਾਈ ਸਾਹਿਬ ਬਲਵਿੰਦਰ ਸਿੰਘ ਰੰਗੀਲਾ ਤੇ ਰਾਗੀ ਜੱਥੇ ਨੇ ਸ਼ਬਦ ਗਾਇਨ ਤੇ ਗੁਰੂ ਇਤਿਹਾਸ ਨਾਲ ਸੰਗਤ ਨੂੰ ਨਿਹਾਲ ਕੀਤਾ। ਕਥਾ ਵਾਚਕ ਗਿਆਨੀ ਹਰਜੀਤ ਸਿੰਘ ਹਰਮਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਲਾਸਾਨੀ ਸ਼ਹਾਦਤ ਦੇ ਇਤਿਹਾਸ ਤੇ ਬਿਰਤਾਂਤ ਦੀ ਕਥਾ ਦਾ ਵਰਣਨ ਬੜਾ ਬਾਖੂਬੀ ਕੀਤਾ।

ਭਾਈ ਸਾਹਿਬ ਸੁਖਦੀਪ ਸਿੰਘ ਸਮੇਤ ਭਾਈ ਸਾਹਿਬ ਅਮਰਜੀਤ ਸਿੰਘ ਤਾਨ ਅਤੇ ਭਾਈ ਸਾਹਿਬ ਜਸਬੀਰ ਸਿੰਘ ਪਾਉਂਟਾ ਸਾਹਿਬ ਵਾਲਿਆਂ ਨੇ ਵੀ ਗੁਰਬਾਣੀ ਰਸਭਿਨਾ ਗਾਇਨ ਕੀਤਾ। ਜਦਕਿ ਬਾਬਾ ਸੁੱਚਾ ਸਿੰਘ ਗੁਰਮਤਿ ਸੰਗੀਤ ਵਿਦਿਆਲਿਆ ਦੇ ਪ੍ਰਿੰਸੀਪਲ ਭਾਈ ਸੁਖਵੰਤ ਸਿੰਘ ਤੇ ਭਾਈ ਈਸ਼ਵਰ ਸਿੰਘ ਲੁਧਿਆਣਾ ਦੇ ਜੱਥੇ ਤੇ ਵਿਦਿਆਰਥੀਆਂ ਨੇ ਗੁਰਮਤਿ ਸੰਗੀਤ ਤੇ ਤੰਤੀ ਸਾਜਾਂ ਨਾਲ ਰਾਗਾਂ ਵਿੱਚ ਨੌਵੇਂ ਪਾਤਸ਼ਾਹ ਦੀ ਗੁਰਬਾਣੀ ਦਾ ਸੁੰਦਰ ਗਾਇਨ ਕੀਤਾ।

ਇਸ ਮਹਾਨ ਕੀਰਤਨ ਸਮਾਗਮ ਮੌਕੇ ਬਾਬਾ ਸਰਬਜੋਤ ਸਿੰਘ ਬੇਦੀ, ਸੰਤ ਕਸ਼ਮੀਰ ਸਿੰਘ ਭੂਰੀ ਵਾਲੇ, ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਮੁੱਖੀ ਨਿਹੰਗ ਸਿੰਘ ਜਥੇਬੰਦੀ ਬੁੱਢਾ ਦਲ ਚਲਦਾ ਵਹੀਰ ਪੰਜਵਾਂ ਤਖ਼ਤ, ਸੰਤ ਬਲਵਿੰਦਰ ਲੰਗਰਾਂ ਵਾਲੇ (ਹਜ਼ੂਰ ਸਾਹਿਬ), ਸੰਤ ਸੇਵਾ ਸਿੰਘ ਰਾਮਪੁਰ ਖੇੜੇ ਵਾਲੇ, ਸੰਤ ਅਵਤਾਰ ਸਿੰਘ ਸੁਰਸਿੰਘ ਮੁੱਖੀ ਦਲ ਪੰਥ ਬਾਬਾ ਬਿਧੀ ਚੰਦ ਜੀ, ਸੰਤ ਬਲਬੀਰ ਸਿੰਘ ਸੀਚੇਵਾਲ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਗਿਆਨੀ ਪ੍ਰਤਾਪ ਸਿੰਘ ਸਾਬਕਾ ਹੈਡ ਗ੍ਰੰਥੀ ਹਜ਼ੂਰ ਸਾਹਿਬ, ਬਾਬਾ ਬਲਵਿੰਦਰ ਸਿੰਘ ਤਰਨਾ ਦਲ ਮਹਿਤਾ ਚੌਂਕ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ, ਬਾਬਾ ਦਰਸ਼ਨ ਸਿੰਘ ਟਾਹਲਾ ਸਾਬ੍ਹ, ਬਾਬਾ ਜੋਗਾ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਜਗਜੀਤ ਸਿੰਘ ਮੜ੍ਹੀਆਂ ਵਾਲੇ, ਕਾਰ ਸੇਵਾ ਸਰਹਾਲੀ ਬਾਬਾ ਮਿਲਖਾ ਸਿੰਘ, ਭਾਈ ਮਤੀ ਦਾਸ ਜੀ ਦੀ ਅੰਸ਼ ਵੰਸ਼ ਵਿੱਚੋਂ ਸੱਤਵੀਂ ਪੀੜੀ ਭਾਈ ਚਰਨਜੀਤ ਸਿੰਘ, ਭਾਈ ਮਾਨ ਸਿੰਘ ਤਰਨਾ ਦਲ, ਭਾਈ ਹਰਜੀਤ ਸਿੰਘ ਮਹਿਤਾ ਚੌਂਕ, ਬੁੱਢਾ ਦਲ ਤੋਂ ਐਡਵੋਕੇਟ ਕਰਨਜੀਤ ਸਿੰਘ, ਭਾਈ ਭੁਪਿੰਦਰ ਸਿੰਘ ਰਾਮਪੁਰ ਖੇੜੇ ਵਾਲੇ ਸਮੇਤ ਵੱਢੀ ਗਿਣਤੀ 'ਚ ਹੋਰ ਸੰਪਰਦਾਵਾਂ ਤੋਂ ਸੰਤ ਮਹਾਂ ਪੁਰਖ ਵੀ ਹਾਜ਼ਰ ਸਨ।

ਇਸ ਮੌਕੇ ਸੰਗਤ ਦੇ ਰੂਪ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਗੁਰਮੀਤ ਸਿੰਘ ਖੁੱਡੀਆਂ, ਸੰਜੀਵ ਅਰੋੜਾ, ਹਰਜੋਤ ਸਿੰਘ ਬੈਂਸ, ਲਾਲ ਚੰਦ ਕਟਾਰੂਚੱਕ, ਹਰਭਜਨ ਸਿੰਘ ਈ.ਟੀ.ਓ., ਹਰਦੀਪ ਸਿੰਘ ਮੁੰਡੀਆਂ, ਲਾਲਜੀਤ ਸਿੰਘ ਭੁੱਲਰ, ਬਰਿੰਦਰ ਕੁਮਾਰ ਗੋਇਲ, ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ, ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ, ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਗਦੀਪ ਸਿੰਘ, ਪਦਮ ਸ੍ਰੀ ਜਗਜੀਤ ਸਿੰਘ ਦਰਦੀ, ਸਿੱਖ ਵਿਸ਼ਵਕੋਸ਼ ਵਿਭਾਗ ਦੇ ਪ੍ਰੋ. ਪਰਮਵੀਰ ਸਿੰਘ, ਡਾ. ਅਮਰਜੀਤ ਸਿੰਘ, ਸਿਮਰਜੀਤ ਸਿੰਘ ਕੰਗ, ਸੂਬਾ ਜਨਰਲ ਸਕੱਤਰ ਬਲਤੇਜ ਪੰਨੂ, ਬੜੂ ਸਾਹਿਬ ਤੋਂ ਸੁਰਜੀਤ ਸਿੰਘ, ਉਦਾਸੀ ਸੰਪਰਦਾਇ ਤੋਂ ਸੁਖਦੇਵ ਸਿੰਘ ਬੈਦ ਸਮੇਤ ਵੱਡੀ ਗਿਣਤੀ ਸੰਗਤਾਂ ਨੇ ਕੀਰਤਨ ਸਮਾਗਮ ਵਿੱਚ ਹਾਜ਼ਰੀ ਭਰੀ।

Have something to say? Post your comment

 
 

ਪੰਜਾਬ

ਧਾਰਮਿਕ, ਸਿਆਸੀ ,ਸੱਭਿਆਚਾਰਕ ਅਤੇ ਪੱਤਰਕਾਰੀ ਦੀਆਂ ਹਸਤੀਆਂ ਨੇ ਨਲਿਨ ਆਚਾਰੀਆ ਦੀ ਰਸਮ ਕਿਰਿਆ ਮੌਕੇ ਭਰੀ ਵੱਡੀ ਹਾਜਰੀ

ਜੇਕਰ ਧਾਰਾ 240 ਚੰਡੀਗੜ੍ਹ ਵਿੱਚ ਲਾਗੂ ਕੀਤੀ ਜਾਂਦੀ ਹੈ, ਤਾਂ ਨਤੀਜੇ ਭਿਆਨਕ ਹੋਣਗੇ- ਪਵਨ ਬਾਂਸਲ

ਸਰਬੱਤ ਦਾ ਭਲਾ ਇਕੱਤਰਤਾ: ਆਪ ਆਗੂਆਂ ਨੇ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਕੀਤੀ ਭੇਟ

ਗਿਆਨੀ ਰਘਬੀਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਅੰਮ੍ਰਿਤਸਰ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤੇ ਜਾਣ ਵਾਲੇ ਕਦਮ ਦੀ ਕੀਤੀ ਸਲਾਘਾ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ

350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਗੁਰੂ ਕਾ ਬਾਗ਼ ਛਾਉਣੀ ਬੁੱਢਾ ਦਲ ਵੱਲੋਂ ਕੱਢਿਆ ਜਾਵੇਗਾ ਮਹੱਲਾ 26 ਨਵੰਬਰ ਨੂੰ

"ਹਿੰਦ ਦੀ ਚਾਦਰ" ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਪਵਿੱਤਰ ਯਾਤਰਾ ਦੇ 11 ਮਹੱਤਵਪੂਰਨ ਪਲਾਂ ਨੂੰ ਕੀਤਾ ਜੀਵੰਤ

ਸ਼੍ਰੋਮਣੀ ਕਮੇਟੀ ਵੱਲੋਂ ‘ਸੀਸ ਮਾਰਗ ਨਗਰ ਕੀਰਤਨ’ ਦਿੱਲੀਂ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਹੋਇਆ ਆਰੰਭ

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਅਪਾਰ ਮਹਿਮਾ ਨੂੰ ਸਮਰਪਿਤ ਡਰੋਨ ਸ਼ੋਅ ‘ਚ ਸ਼ਿਰਕਤ ਕੀਤੀ