BREAKING NEWS
ਮੁੱਖ ਮੰਤਰੀ ਵੱਲੋਂ ਗੰਨੇ ਦਾ ਭਾਅ ਵਧਾ ਕੇ 416 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ, ਪੰਜਾਬ ਗੰਨੇ ਦਾ ਸਭ ਤੋਂ ਵੱਧ ਭਾਅ ਦੇਣ ਦੇ ਮਾਮਲੇ ਵਿੱਚ ਦੇਸ਼ ‘ਚ ਮੋਹਰੀ"ਹਿੰਦ ਦੀ ਚਾਦਰ" ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਪਵਿੱਤਰ ਯਾਤਰਾ ਦੇ 11 ਮਹੱਤਵਪੂਰਨ ਪਲਾਂ ਨੂੰ ਕੀਤਾ ਜੀਵੰਤਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਧ ਰਹੀ ਨਫ਼ਰਤ ਅਤੇ ਲੋਕਤੰਤਰੀ ਸਿਧਾਂਤਾਂ ਦੇ ਘਾਣ 'ਤੇ ਡੂੰਘੀ ਚਿੰਤਾ ਪ੍ਰਗਟਾਈ*ਅਮਨ ਅਰੋੜਾ ਨੇ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਦੇਸ਼ ਨੂੰ ਇੱਕਜੁੱਟ ਕਰਨ ਵਾਲੀ ਪ੍ਰੇਰਨਾ ਦੱਸਿਆਭਾਜਪਾ ਵੱਲੋਂ ਚੰਡੀਗੜ੍ਹ ਨੂੰ ਖੋਹਣ ਦੀ ਸਾਜ਼ਿਸ਼ ਵਿਰੁੱਧ ਕਾਨੂੰਨੀ ਅਤੇ ਜਨਤਕ ਲੜਾਈ ਲੜੇਗਾ ਪੰਜਾਬ : ਹਰਪਾਲ ਸਿੰਘ ਚੀਮਾ

ਹਰਿਆਣਾ

ਸ਼੍ਰੋਮਣੀ ਕਮੇਟੀ ਵੱਲੋਂ ਆਰੰਭ ‘ਸੀਸ ਮਾਰਗ ਨਗਰ ਕੀਰਤਨ’ ਦੂਸਰੇ ਦਿਨ ਤਰਾਵੜੀ ਤੋਂ ਅੰਬਾਲਾ ਲਈ ਹੋਇਆ ਰਵਾਨਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 26, 2025 07:20 PM

ਅੰਮ੍ਰਿਤਸਰ-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਜੈਤਾ ਜੀ ਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੀਸ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਲੈ ਕੇ ਆਉਣ ਦੀ ਯਾਦ ’ਚ ਬੀਤੇ ਕੱਲ੍ਹ ਦਿੱਲੀ ਤੋਂ ਆਰੰਭ ਹੋਇਆ ‘ਸੀਸ ਮਾਰਗ ਨਗਰ ਕੀਰਤਨ’ ਅੱਜ ਦੂਸਰੇ ਦਿਨ ਤਰਾਵੜੀ ਹਰਿਆਣਾ ਤੋਂ ਅੰਬਾਲਾ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਰਾਗੀ ਜਥਿਆਂ ਵੱਲੋ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰੀ ਗਈ ਅਤੇ ਧਰਮ ਪ੍ਰਚਾਰ ਕਮੇਟੀ ਦੇ ਕਥਾਵਾਚਕ ਨੇ ਸੰਗਤਾਂ ਨੂੰ ਸ਼ਹਾਦਤ ਦੇ ਇਤਿਹਾਸ ਨਾਲ ਜੋੜਿਆ। ਆਰੰਭਤਾ ਮੌਕੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸਖਸ਼ੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਤਰਾਵੜੀ ਤੋਂ ਅੰਬਾਲਾ ਤੱਕ ਨਗਰ ਕੀਰਤਨ ਦਾ ਵੱਖ ਵੱਖ ਪੜਾਵਾਂ ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਭਲਕੇ 27 ਨਵੰਬਰ ਨੂੰ ਇਹ ਨਗਰ ਕੀਰਤਨ ਗੁਰਦੁਆਰਾ ਸੀਸ ਗੰਜ ਸਾਹਿਬ ਅੰਬਾਲਾ ਤੋਂ ਆਰੰਭ ਹੋ ਕੇ ਗੁਰਦੁਆਰਾ ਸ੍ਰੀ ਨਾਭਾ ਸਾਹਿਬ ਜ਼ੀਰਕਪੁਰ ਪਹੁੰਚੇਗਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਹਰਭਜਨ ਸਿੰਘ ਮਸਾਣਾ, ਸ. ਤੇਜਿੰਦਰਪਾਲ ਸਿੰਘ ਲਾਡਵਾ, ਬੀਬੀ ਜਸਵੀਰ ਸਿੰਘ ਮਸਾਣਾ, ਸਾਬਕਾ ਪ੍ਰਧਾਨ ਸ. ਸੁਖਵੰਤ ਸਿੰਘ, ਸਾਬਕਾ ਇੰਚਾਰਜ ਸ. ਮੰਗਪ੍ਰੀਤ ਸਿੰਘ, ਜਥੇਦਾਰ ਦਵਿੰਦਰ ਸਿੰਘ ਕਾਲਾ, ਸ. ਸੁਖਜਿੰਦਰ ਸਿੰਘ ਸਮਾਣਾ, ਜਥੇਦਾਰ ਅਮੀਰ ਸਿੰਘ, ਸ. ਪ੍ਰਤਾਪ ਸਿੰਘ, ਜਥੇਦਾਰ ਸੂਰਤ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਇੰਚਾਰਜ ਸ. ਮਲਕੀਤ ਸਿੰਘ, ਮੀਤ ਮੈਨੇਜਰ ਸ. ਸਤਨਾਮ ਸਿੰਘ, ਪ੍ਰਚਾਰਕ ਤੇ ਨਿਗਰਾਨ ਭਾਈ ਬਲਵੰਤ ਸਿੰਘ ਐਨੋਕੋਟ, ਸਿੱਖ ਮਿਸ਼ਨ ਦਿੱਲੀ ਦੇ ਇੰਚਾਰਜ ਸ. ਮਨਮੀਤ ਸਿੰਘ, ਸ. ਜਸਬੀਰ ਸਿੰਘ ਲੌਂਗੋਵਾਲ, ਹਰਿਆਣਾ ਸਿੱਖ ਮਿਸ਼ਨ ਦੇ ਇੰਚਾਰਜ ਸ. ਸੁਖਵਿੰਦਰ ਸਿੰਘ, ਸ. ਪਰਮਜੀਤ ਸਿੰਘ ਮੈਨੇਜਰ ਸਮੇਤ ਵੱਡੀ ਗਿਣਤੀ ਸੰਗਤ ਮੌਜੂਦ ਸੀ।

Have something to say? Post your comment

 
 

ਹਰਿਆਣਾ

ਜਾਸੂਸੀ ਦੇ ਦੋਸ਼ਾਂ ਵਿੱਚ ਨੂਹ ਵਿੱਚ ਵਕੀਲ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ 'ਤੇ ਹਰਿਆਣਾ ਦੇ ਮੁੱਖ ਮੰਤਰੀ ਨੇ ਨਿਭਾਈ ਸ੍ਰੀ ਗੁਰੂੰ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਸੇਵਾ

ਗੁਰੂ ਤੇਗ ਬਹਾਦਰ ਜੀ ਦੀ ਯਾਦ ਵਿੱਚ ਖੂਨਦਾਨ ਕੈਂਪ ਲਗਾਏ ਜਾ ਰਹੇ ਹਨ: ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮ ਤੇ ਕੌਮਾਤਰੀ ਗੀਤਾ ਮਹੋਤਸਵ ਵਿੱਚ ਕਰਣਗੇ ਸ਼ਿਰਕਤ

ਬਿਹਾਰ ਦੇ ਨਤੀਜੇ ਜਨਤਾ ਦੀਆਂ ਭਾਵਨਾਵਾਂ ਦੇ ਅਨੁਸਾਰ ਨਹੀਂ - ਭੁਪਿੰਦਰ ਹੁੱਡਾ

ਹਰਿਆਣਾ ਸਰਕਾਰ ਵੱਲੋਂ ਤਖ਼ਤ ਪਟਨਾ ਕਮੇਟੀ ਨੂੰ ਗੁਰੂ ਤੇਗ ਬਹਾਦਰ ਜੀ ਦੇ 350ਵਾਂ ਸ਼ਹੀਦੀ ਦਿਵਸ ਪ੍ਰੋਗਰਾਮ ਵਿਚ ਸ਼ਮੂਲੀਅਤ ਲਈ ਸੱਦਾ

ਅੰਬਾਲਾ ਕੈਂਟ ਹਵਾਈ ਅੱਡਾ ਤਿਆਰ, ਪ੍ਰਧਾਨ ਮੰਤਰੀ ਮੋਦੀ ਜਲਦੀ ਉਦਘਾਟਨ ਕਰਨਗੇ- ਅਨਿਲ ਵਿਜ

ਸ਼੍ਰੋਮਣੀ ਕਮੇਟੀ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਝੂਠ ਪਰੋਸਣਾ ਸਖ਼ਤੀ ਨਾਲ ਕਰੇ ਬੰਦ - ਜਥੇਦਾਰ ਦਾਦੂਵਾਲ

ਹਰਿਆਣਾ: ਪਲਵਲ ਨੂੰ ਮੈਟਰੋ ਦਾ ਤੋਹਫ਼ਾ ਮਿਲਿਆ, ਕੇਂਦਰ ਸਰਕਾਰ ਨੇ ਮਨਜ਼ੂਰੀ ਦਿੱਤੀ, 4,320 ਕਰੋੜ ਦਾ ਪ੍ਰੋਜੈਕਟ ਐਨਸੀਆਰ ਨਾਲ ਜੁੜੇਗਾ

ਜਥੇਦਾਰ ਦਾਦੂਵਾਲ ਤੇ ਪਾਏ ਗਬਨ ਦੇ ਕੇਸ ਸਬੰਧੀ ਜੁਡੀਸ਼ਲ ਕਮਿਸ਼ਨਰ ਨੇ ਝੀਂਡਾ ਗਰੁੱਪ ਨੂੰ ਪਾਈ ਝਾੜ - ਜਥੇਦਾਰ ਬੁੰਗਾਟਿੱਬੀ