BREAKING NEWS
ਮੁੱਖ ਮੰਤਰੀ ਵੱਲੋਂ ਗੰਨੇ ਦਾ ਭਾਅ ਵਧਾ ਕੇ 416 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ, ਪੰਜਾਬ ਗੰਨੇ ਦਾ ਸਭ ਤੋਂ ਵੱਧ ਭਾਅ ਦੇਣ ਦੇ ਮਾਮਲੇ ਵਿੱਚ ਦੇਸ਼ ‘ਚ ਮੋਹਰੀ"ਹਿੰਦ ਦੀ ਚਾਦਰ" ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਪਵਿੱਤਰ ਯਾਤਰਾ ਦੇ 11 ਮਹੱਤਵਪੂਰਨ ਪਲਾਂ ਨੂੰ ਕੀਤਾ ਜੀਵੰਤਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਧ ਰਹੀ ਨਫ਼ਰਤ ਅਤੇ ਲੋਕਤੰਤਰੀ ਸਿਧਾਂਤਾਂ ਦੇ ਘਾਣ 'ਤੇ ਡੂੰਘੀ ਚਿੰਤਾ ਪ੍ਰਗਟਾਈ*ਅਮਨ ਅਰੋੜਾ ਨੇ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਦੇਸ਼ ਨੂੰ ਇੱਕਜੁੱਟ ਕਰਨ ਵਾਲੀ ਪ੍ਰੇਰਨਾ ਦੱਸਿਆਭਾਜਪਾ ਵੱਲੋਂ ਚੰਡੀਗੜ੍ਹ ਨੂੰ ਖੋਹਣ ਦੀ ਸਾਜ਼ਿਸ਼ ਵਿਰੁੱਧ ਕਾਨੂੰਨੀ ਅਤੇ ਜਨਤਕ ਲੜਾਈ ਲੜੇਗਾ ਪੰਜਾਬ : ਹਰਪਾਲ ਸਿੰਘ ਚੀਮਾ

ਪੰਜਾਬ

ਸੁਖਬੀਰ ਬਾਦਲ ਵੱਲੋਂ ਹਲਕਾ ਰਾਜਪੁਰਾ, ਘਨੋਰ, ਸਮਾਣਾ, ਧੂਰੀ ਅਤੇ ਨਿਹਾਲ ਸਿੰਘ ਵਾਲਾ ਦੇ ਹਲਕਾ ਇੰਚਾਰਜਾਂ ਦਾ ਐਲਾਨ

ਕੌਮੀ ਮਾਰਗ ਬਿਊਰੋ | November 26, 2025 07:24 PM

ਚੰਡੀਗੜ੍ਹ -ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਜਿਲਾ ਪਟਿਆਲਾ ਦੇ 3 ਹਲਕਾ ਇੰਚਾਰਜਾਂ, ਜਿਲਾ ਸੰਗਰੂਰ ਦੇ ਧੂੁਰੀ ਹਲਕੇ ਅਤੇ ਜਿਲਾ ਮੋਗਾ ਦੇ ਨਿਹਾਲ ਸਿੰਘ ਵਾਲਾ ਹਲਕੇ ਦੇ ਹਲਕਾ ਇੰਚਾਰਜਾਂ ਦਾ ਐਲਾਨ ਕਰ ਦਿੱਤਾ ਅਤੇ ਇਸ ਦੇ ਨਾਲ ਹੀ ਜਿਲਾ ਪਟਿਆਲਾ ਦੇ ਹਲਕਾ ਸਨੌਰ ਵਿੱਚ ਪਾਰਟੀ ਦੇ ਕੰਮਕਾਜ ਨੂੰ ਬੇਹਤਰ ਤਰੀਕੇ ਨਾਲ ਚਲਾਉਣ ਲਈ 4 ਮੈਬਰੀ ਕਮੇਟੀ ਦਾ ਐਲਾਨ ਕਰ ਦਿੱਤਾ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਵਿੱਚ ਸ . ਬਾਦਲ ਨੇ ਦੱਸਿਆ ਕਿ ਸ. ਸੁਰਜੀਤ ਸਿੰਘ ਗੜੀ ਮੈਂਬਰ ਐਸ.ਜੀ.ਪੀ.ਸੀ ਹਲਕਾ ਰਾਜਪੁਰਾ, ਯੂਥ ਅਕਾਲੀ ਦਲ ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ ਹਲਕਾ ਘਨੌਰ, ਸ. ਜਗਮੀਤ ਸਿੰਘ ਹਰਿਆਊੁ ਹਲਕਾ ਸਮਾਣਾ ਦੇ ਹਲਕਾ ਇੰਚਾਰਜ ਹੋਣਗੇ। ਸ. ਰਣਜੀਤ ਸਿੰਘ ਰੰਧਾਵਾ ਕਾਤਰੋਂ ਜਿਲਾ ਸੰਗਰੂਰ ਦੇ ਹਲਕਾ ਧੂਰੀ ਦੇ ਹਲਕਾ ਇੰਚਾਰਜ ਹੋਣਗੇ ਅਤੇ ਸ. ਰਾਜਵਿੰਦਰ ਸਿੰਘ ਧਰਮਕੋਟ ਜਿਲਾ ਮੋਗਾ ਦੇ ਹਲਕਾ ਨਿਹਾਲ ਸਿੰਘ ਵਾਲਾ ਐਸ.ਸੀ ਦੇ ਹਲਕਾ ਇੰਚਾਰਜ ਹੋਣਗੇ। ਉਹਨਾਂ ਦੱਸਿਆ ਕਿ ਜਿਲਾ ਪਟਿਆਲਾ ਦੇ ਹਲਕਾ ਸਨੌਰ ਵਿੱਚ ਪਾਰਟੀ ਦੇ ਕੰਮਕਾਜ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ 4 ਮੈਬਰੀ ਕਮੇਟੀ ਦਾ ਗਠਨ ਕੀਤਾ ਗਿਆ ਜਿਸ ਵਿੱਚ ਸ. ਕ੍ਰਿਸ਼ਨ ਸਿੰਘ ਕੰਬੋਜ, ਸ. ਫੌਜਇੰਦਰ ਸਿੰਘ ਮੁਖਮੈਲਪੁਰ, ਸ. ਰਜਿੰਦਰ ਸਿੰਘ ਵਿਰਕ ਅਤੇ ਸ. ਜਸਪਾਲ ਸਿੰਘ ਬਿੱਟੂ ਚੱਠਾ ਦੇ ਨਾਮ ਸ਼ਾਮਲ ਹਨ। ਉਹਨਾਂ ਦੱਸਿਆ ਕਿ ਸ਼੍ਰੀ ਐਨ. ਕੇ. ਸਰਮਾ ਨੂੰ ਆ ਰਹੀਆਂ ਬਲਾਕ ਸੰਮਤੀ ਅਤੇ ਜਿਲਾ ਪ੍ਰੀਸ਼ਦ ਦੀਆਂ ਚੋਣਾਂ ਲਈ ਜਿਲਾ ਪਟਿਆਲਾ ਅਤੇ ਜਿਲਾ ਮੋਹਾਲੀ ਦੇ ਅਬਜਰਵਰ ਨਿਯੁਕਤ ਕੀਤਾ ਗਿਆ ਹੈ ਅਤੇ ਉਹ ਬਲਾਕ ਸੰਮਤੀ ਅਤੇ ਜਿਲਾ ਪ੍ਰੀਸ਼ਦ ਦੀਆਂ ਚੋਣਾਂ ਦੇ ਉਮੀਦਵਾਰਾਂ ਦੀ ਚੋਣ ਕਰਕੇ ਮੁੱਖ ਦਫਤਰ ਨੂੰ ਭੇਜਣਗੇ ਅਤੇ ਦੋਹਾਂ ਜਿਲਿਆਂ ਵਿੱਚ ਚੋਣ ਮੁਹਿੰਮ ਨੂੰ ਚਲਾਉਣਗੇ। ਇਸੇ ਤਰਾਂ ਬਲਾਕ ਸੰਮਤੀ ਅਤੇ ਜਿਲਾ ਪ੍ਰੀਸ਼ਦ ਦੀਆਂ ਚੋਣਾਂ ਲਈ ਸ੍ਰੀ ਕਮਲ ਚੇਤਲੀ ਨੂੰ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਅਬਜਰਵਰ ਨਿਯੁਕਤ ਕੀਤਾ ਗਿਆ ਹੈ ਅਤੇ ਸ. ਰਣਜੀਤ ਸਿੰਘ ਢਿੱਲੋਂ ਸਾਬਕਾ ਵਿਧਾਇਕ ਹਲਕਾ ਦਾਖਾ ਅਤੇ ਹਲਕਾ ਗਿੱਲ ਐਸ.ਸੀ ਦੇ ਅਬਜਰਵਰ ਹੋਣਗੇ ਜਿਸ ਵਿੱਚ ਉਹ ਲੋਕਲ ਆਗੂਆਂ ਨਾਲ ਸਲਾਹ ਮਸ਼ਵਰਾ ਕਰਕੇ ਬਲਾਕ ਸੰਮਤੀ ਅਤੇ ਜਿਲਾ ਪ੍ਰੀਸ਼ਦ ਦੇ ਉਮੀਦਵਾਰਾਂ ਦੀ ਚੋਣ ਕਰਨਗੇ ਚੋਣ ਮੁਹਿੰਮ ਨੂੰ ਚਲਾਉਣਗੇ।

Have something to say? Post your comment

 
 

ਪੰਜਾਬ

ਸ੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਨੂੰ ਸਮਰਪਿਤ ਮਹਾਨ ਗੁਰਮੀਤ ਸਮਾਗਮ ਆਯੋਜਿਤ

ਯੂਨਾਇਟਿਡ ਸਿੱਖਸ ਨੇ ਪਾਵਰ ਸਲੈਪ ਸਿੱਖ ਖਿਡਾਰੀ ਜੁਝਾਰ ਸਿੰਘ ਨੂੰ ਸਨਮਾਨਿਤ ਕੀਤਾ

ਅਮਨ ਅਰੋੜਾ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸ਼ਹੀਦੀ ਸਮਾਗਮਾਂ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਗੈਰਹਾਜ਼ਰੀ 'ਤੇ ਚੱਕੇ ਸਵਾਲ

ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਲੱਗਣਗੇ "ਪੰਜਾਬ ਸਖੀ ਸ਼ਕਤੀ ਮੇਲੇ": ਤਰੁਨਪ੍ਰੀਤ ਸਿੰਘ ਸੌਂਦ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਸੱਤ ਪਿਸਤੌਲ ਬਰਾਮਦ

350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਿਹੰਗ ਸਿੰਘ ਜਥੇਬੰਦੀਆਂ ਨੇ ਬੁੱਢਾ ਦਲ ਦੀ ਅਗਵਾਈ ‘ਚ ਸਜਾਇਆ ਮਹੱਲਾ

ਮੁੱਖ ਮੰਤਰੀ ਵੱਲੋਂ ਗੰਨੇ ਦਾ ਭਾਅ ਵਧਾ ਕੇ 416 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ, ਪੰਜਾਬ ਗੰਨੇ ਦਾ ਸਭ ਤੋਂ ਵੱਧ ਭਾਅ ਦੇਣ ਦੇ ਮਾਮਲੇ ਵਿੱਚ ਦੇਸ਼ ‘ਚ ਮੋਹਰੀ

ਧਾਰਮਿਕ, ਸਿਆਸੀ ,ਸੱਭਿਆਚਾਰਕ ਅਤੇ ਪੱਤਰਕਾਰੀ ਦੀਆਂ ਹਸਤੀਆਂ ਨੇ ਨਲਿਨ ਆਚਾਰੀਆ ਦੀ ਰਸਮ ਕਿਰਿਆ ਮੌਕੇ ਭਰੀ ਵੱਡੀ ਹਾਜਰੀ

ਜੇਕਰ ਧਾਰਾ 240 ਚੰਡੀਗੜ੍ਹ ਵਿੱਚ ਲਾਗੂ ਕੀਤੀ ਜਾਂਦੀ ਹੈ, ਤਾਂ ਨਤੀਜੇ ਭਿਆਨਕ ਹੋਣਗੇ- ਪਵਨ ਬਾਂਸਲ

ਸਰਬੱਤ ਦਾ ਭਲਾ ਇਕੱਤਰਤਾ: ਆਪ ਆਗੂਆਂ ਨੇ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਕੀਤੀ ਭੇਟ