ਲੁਧਿਆਣਾ-ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਮਹਾਰਾਜ ਵੱਲੋ ਤਿਲਕ ਅਤੇ ਜੰਵੂ ਦੀ ਖਾਤਰ ਹੋਈ ਸ਼ਹਾਦਤ ਮਾਨਵਤਾ ਦੇ ਇਤਿਹਾਸ ਦੀ ਐਸੀ ਅਦੁੱਤੀ ਘਟਨਾ ਹੈ, ਜੋ ਨਾ ਪਹਿਲਾਂ ਕਦੇ ਹੋਈ ਅਤੇ ਨਾ ਹੀ ਹੋ ਸਕੇਗੀ!ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ.ਇੰਦਰਜੀਤ ਸਿੰਘ ਮਕੱੜ ਪ੍ਰਧਾਨ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਨੇ ਬੀਤੀ ਰਾਤ ਨੌਵੇ ਪਾਤਸਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਆਯੋਜਿਤ ਕੀਤੇ ਗਏ ਮਹਾਨ ਗੁਰਮੀਤ ਸਮਾਗਮ ਦੌਰਾਨ
.ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਕੀਤਾ!ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੀ ਬਾਣੀ ਤੇ ਫਲਸਫੇ ਨੂੰ ਸਮਾਜ ਦੇ ਲੋਕਾਂ ਤੱਕ ਵੱਧ ਤੋ ਵੱਧ ਪਹੁੰਚਾਉਣ ਦੀ ਲੋੜ ਹੈ, ਤਾਂ ਹੀ ਉਨ੍ਹਾਂ ਦੀ ਸ਼ਹਾਦਤ ਨੂੰ ਸਮਰਪਿਤ ਮਨਾਈ ਜਾ ਰਹੀ 350 ਸਾਲਾਂ ਸ਼ਹੀਦੀ ਸ਼ਤਾਬਦੀ ਮਨਾਉਣੀ ਸਾਰਥਕ ਹੋ ਸਕੇਗੀ।ਇਸ ਦੌਰਾਨ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਅੰਦਰ ਹਜਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਆਪਣੀਆਂ ਹਾਜ਼ਰੀਆਂ ਭਰਕੇ ਗੁਰੂ ਮਹਾਰਾਜ ਦੀ ਸ਼ਹਾਦਤ ਨੂੰ ਆਪਣਾ ਸਿੱਜਦਾ ਤੇ ਸਤਿਕਾਰ ਅਰਪਿਤ ਕੀਤਾ!ਇਸ ਤੋ ਪਹਿਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅੰਦਰ ਪੰਥ ਦੇ ਪ੍ਰਸਿੱਧ ਕੀਰਤੀਨੀਏ ਭਾਈ ਵਰਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਨਿਰਭੈ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਪ੍ਰਭਾਤ ਫੇਰੀ ਜੱਥਾ ਗੁਰਦੁਆਰਾ ਸਾਹਿਬ ਦੇ ਵੀਰਾਂ ਦੇ ਕੀਰਤਨੀ ਜੱਥਿਆਂ ਗੁਰੂ ਸਾਹਿਬ ਵੱਲੋ ਉਚਰੀ ਇਲਾਹੀ ਬਾਣੀ ਦਾ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਬੱਚਿੱਤਰ ਸਿੰਘ ਨੇ ਨੌਵੇ ਗੁਰੂ ਤੇਗ ਬਹਾਦਰ ਸਾਹਿਬ ਜੀ ਵੱਲੋ ਉਚਰੇ ਨੌਵੇ ਮਹੱਲੇ ਦੇ ਸਲੋਕਾਂ ਦੀ ਗੁਰਬਾਣੀ ਦੀ ਵਿਆਖਿਆ ਕਰਦਿਆਂ ਹੋਇਆ ਗੁਰੂ ਸਾਹਿਬ ਜੀ ਦੇ ਜੀਵਨ ਫਲਸਫੇ ਉਪਰ ਖੋਜ ਭਰਪੂਰ ਜਾਣਕਾਰੀ ਦੀ ਸਾਂਝ ਸੰਗਤਾਂ ਨਾਲ ਕੀਤੀ!!ਸਮਾਗਮ ਦੀ ਸਮਾਪਤੀ ਮੌਕੇ
ਸ.ਇੰਦਰਜੀਤ ਸਿੰਘ ਮਕੱੜ ਪ੍ਰਧਾਨ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਨੇ ਆਪਣੇ ਸਾਥੀਆਂ ਦੇ ਨਾਲ ਸਾਂਝੇ ਰੂਪ ਵਿੱਚ ਕੀਰਤਨੀ ਜੱਥਿਆਂ ਦੇ ਸਮੂਹ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ!
ਇਸ ਸਮੇ ਉਨ੍ਹਾਂ ਦੇ ਨਾਲ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਬਰਾਂ ਸ.ਮਹਿੰਦਰ ਸਿੰਘ ਡੰਗ, ਅਤਂਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਗੁਰਦੀਪ ਸਿੰਘ ਡੀਮਾਰਟੇ,
ਸੁਖਵਿੰਦਰ ਸਿੰਘ ਹੈਪੀ ਕੋਚਰ, ਹਰਬੰਸ ਸਿੰਘ ਰਾਜਾ, ਹਰਮੀਤ ਸਿੰਘ ਡੰਗ ਹਰਵਿੰਦਰ ਸਿੰਘ ਕੋਹਲੀ, ਇੰਦਰਬੀਰ ਸਿੰਘ ਬੱਤਰਾ, ਪਰਮਜੀਤ ਸਿੰਘ ਸੇਠੀ, ਅਵਤਾਰ ਸਿੰਘ ਬੀ.ਕੇ, , ਅਵਤਾਰ ਸਿੰਘ ਮਿੱਡਾ, ਹਰਪ੍ਰੀਤ ਸਿੰਘ ਗੁਰਮ
ਆਦਿ ਤੌਰ ਤੇ ਹਾਜ਼ਰ ਸਨ ।