BREAKING NEWS
ਪੰਜਾਬ ਦੇ ਮੁੱਖ ਮੰਤਰੀ ਨੇ ਹਰਿਆਣਾ ਦੇ ਬਾਸਕਟਬਾਲ ਖਿਡਾਰੀ ਹਾਰਦਿਕ ਰਾਠੀ ਦੇ ਪਰਿਵਾਰ ਨਾਲ ਦੁੱਖ ਵੰਡਾਇਆਮੁੱਖ ਮੰਤਰੀ ਵੱਲੋਂ ਗੰਨੇ ਦਾ ਭਾਅ ਵਧਾ ਕੇ 416 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ, ਪੰਜਾਬ ਗੰਨੇ ਦਾ ਸਭ ਤੋਂ ਵੱਧ ਭਾਅ ਦੇਣ ਦੇ ਮਾਮਲੇ ਵਿੱਚ ਦੇਸ਼ ‘ਚ ਮੋਹਰੀ"ਹਿੰਦ ਦੀ ਚਾਦਰ" ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਪਵਿੱਤਰ ਯਾਤਰਾ ਦੇ 11 ਮਹੱਤਵਪੂਰਨ ਪਲਾਂ ਨੂੰ ਕੀਤਾ ਜੀਵੰਤਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਧ ਰਹੀ ਨਫ਼ਰਤ ਅਤੇ ਲੋਕਤੰਤਰੀ ਸਿਧਾਂਤਾਂ ਦੇ ਘਾਣ 'ਤੇ ਡੂੰਘੀ ਚਿੰਤਾ ਪ੍ਰਗਟਾਈ*ਅਮਨ ਅਰੋੜਾ ਨੇ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਦੇਸ਼ ਨੂੰ ਇੱਕਜੁੱਟ ਕਰਨ ਵਾਲੀ ਪ੍ਰੇਰਨਾ ਦੱਸਿਆ

ਪੰਜਾਬ

ਆਪ ਐਮਪੀ ਮਲਵਿੰਦਰ ਕੰਗ ਨੇ ਪੀ.ਯੂ. ਦੀ ਕਾਨੂੰਨੀ ਆਜ਼ਾਦੀ ਦੀ ਰੱਖਿਆ ਲਈ ਉਪ ਰਾਸ਼ਟਰਪਤੀ ਤੋਂ ਮੁਲਾਕਾਤ ਦਾ ਮੰਗਿਆ ਸਮਾਂ

ਕੌਮੀ ਮਾਰਗ ਬਿਊਰੋ | November 27, 2025 07:08 PM

ਚੰਡੀਗੜ੍ਹ-ਆਪ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਭਾਰਤ ਦੇ ਉਪ ਰਾਸ਼ਟਰਪਤੀ ਅਤੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਸੀ.ਪੀ. ਰਾਧਾਕ੍ਰਿਸ਼ਨਨ ਨੂੰ ਪੱਤਰ ਲਿਖ ਕੇ ਪੰਜਾਬ ਯੂਨੀਵਰਸਿਟੀ ਦੀ ਕਾਨੂੰਨੀ ਆਜ਼ਾਦੀ ਦੀ ਰੱਖਿਆ ਲਈ ਵਿਸਤ੍ਰਿਤ ਚਰਚਾ ਲਈ ਮੁਲਾਕਾਤ ਦਾ ਸਮਾਂ ਮੰਗਿਆ ਹੈ।

ਸੰਸਦ ਮੈਂਬਰ ਕੰਗ ਨੇ ਕੇਂਦਰ ਸਰਕਾਰ ਦੇ 28 ਅਕਤੂਬਰ, 2025 ਨੂੰ ਯੂਨੀਵਰਸਿਟੀ ਦੇ ਸੈਨੇਟ ਅਤੇ ਸਿੰਡੀਕੇਟ ਦੇ ਪੁਨਰਗਠਨ ਸੰਬੰਧੀ ਜਾਰੀ ਨੋਟੀਫਿਕੇਸ਼ਨ ਨੂੰ ਵਾਪਸ ਲੈਣ ਦੇ ਫੈਸਲੇ ਦਾ ਸਵਾਗਤ ਕੀਤਾ। ਹਾਲਾਂਕਿ, ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਸਰਕਾਰੀ ਕਦਮ ਵਿਦਿਆਰਥੀਆਂ ਦੀਆਂ ਮੰਗਾਂ ਦਾ ਪੂਰਾ ਹੱਲ ਨਹੀਂ ਹੈ।

 ਆਪਣੇ ਪੱਤਰ ਵਿੱਚ।ਉਨ੍ਹਾਂ ਲਿਖਿਆ ਕਿ 1882 ਵਿੱਚ ਸਥਾਪਿਤ ਪੰਜਾਬ ਯੂਨੀਵਰਸਿਟੀ, ਰਾਸ਼ਟਰੀ ਮਹੱਤਵ ਵਾਲੀ ਸੰਸਥਾ ਹੈ, ਅਤੇ ਇਸਦੀ ਖੁਦਮੁਖਤਿਆਰੀ ਇਸਦੇ ਲੋਕਤੰਤਰੀ ਢਾਂਚੇ ਅਤੇ ਅਕਾਦਮਿਕ ਮਾਣ ਦੀ ਨੀਂਹ ਹੈ। ਕੋਈ ਵੀ ਬਦਲਾਅ 1947 ਦੇ ਪੰਜਾਬ ਯੂਨੀਵਰਸਿਟੀ ਐਕਟ ਅਤੇ ਭਾਰਤ ਦੇ ਸੰਘੀ ਢਾਂਚੇ ਦੇ ਅਨੁਸਾਰ ਹੋਣਾ ਚਾਹੀਦਾ ਹੈ।

ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਆਗੂ ਅਤੇ ਸੈਨੇਟ ਮੈਂਬਰ ਵਜੋਂ ਆਪਣੇ ਤਜਰਬੇ ਦਾ ਹਵਾਲਾ ਦਿੰਦੇ ਹੋਏ ਐਮਪੀ ਕੰਗ ਨੇ ਕਿਹਾ ਕਿ ਉਹ ਪੀਯੂ ਨਾਲ ਭਾਵਨਾਤਮਕ ਤੌਰ 'ਤੇ ਜੁੜੇ ਹੋਏ ਹਨ ਅਤੇ ਇਸਦੇ ਵਿਦਿਆਰਥੀਆਂ, ਫੈਕਲਟੀ ਅਤੇ ਸਾਬਕਾ ਵਿਦਿਆਰਥੀਆਂ ਦੀਆਂ ਇੱਛਾਵਾਂ ਤੇ ਭਾਵਨਾਵਾਂ ਨੂੰ ਸਮਝਦੇ ਹਨ।

ਉਨ੍ਹਾਂ ਯੂਨੀਵਰਸਿਟੀ ਦੇ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕਰਨ ਅਤੇ ਚਾਂਸਲਰ ਵਜੋਂ ਉਨ੍ਹਾਂ ਦੀ ਅਗਵਾਈ ਲੈਣ ਲਈ ਉਪ ਰਾਸ਼ਟਰਪਤੀ ਨੂੰ ਜਲਦੀ ਮੁਲਾਕਾਤ ਦੀ ਬੇਨਤੀ ਕੀਤੀ।

ਕੰਗ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਪ ਰਾਸ਼ਟਰਪਤੀ ਦੀ ਅਗਵਾਈ ਹੇਠ, ਪੰਜਾਬ ਯੂਨੀਵਰਸਿਟੀ ਉੱਤਮਤਾ ਅਤੇ ਸਮਾਵੇਸ਼ ਦੇ ਕੇਂਦਰ ਵਜੋਂ ਤਰੱਕੀ ਕਰਦੀ ਰਹੇਗੀ।

Have something to say? Post your comment

 
 

ਪੰਜਾਬ

ਪੰਜਾਬ ਨੇ ਜੀ.ਸੀ.ਸੀ. ਅਤੇ ਸੀ.ਆਈ.ਐਸ. ਰਾਜਦੂਤਾਂ ਦੀਆਂ ਗੋਲਮੇਜ਼ ਮੀਟਿੰਗਾਂ ਰਾਹੀਂ ਵਿਸ਼ਵਵਿਆਪੀ ਭਾਈਵਾਲੀ ਦੀਆਂ ਤੰਦਾਂ ਕੀਤੀਆਂ ਮਜ਼ਬੂਤ

ਆਰਐਸਐਸ ਵਰਕਰ ਨਵੀਨ ਦੇ ਕਤਲ ਦੇ ਮੁੱਖ ਦੋਸ਼ੀ ਬਾਦਲ ਦੀ ਮੁਕਾਬਲੇ ਵਿੱਚ ਮੌਤ

ਮੋਗਾ ਦੇ ਮੇਅਰ ਬਲਜੀਤ ਸਿੰਘ ਚੰਨੀ ਨੂੰ 'ਆਪ' ਤੋਂ ਕੱਢਿਆ -ਗਲਤ ਕੰਮਾਂ ਦੇ ਦੋਸ਼ਾਂ ਤੋਂ ਬਾਅਦ ਕੀਤੀ ਗਈ ਕਾਰਵਾਈ

ਜ਼ਮੀਨ-ਜਾਇਦਾਦ ਦੀ ‘ਈਜ਼ੀ ਰਜਿਸਟਰੀ’ ਦੀ ਵਿਵਸਥਾ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ-ਮੁੱਖ ਮੰਤਰੀ

ਜਥੇਦਾਰ ਗੜਗੱਜ ਨੇ ਜਲੰਧਰ ਵਿਖੇ ਬੀਤੇ ਦਿਨੀਂ ਕਤਲ ਕੀਤੀ ਬੱਚੀ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਸੱਤਿਆਜੀਤ ਮਜੀਠੀਆ ਨੇ ਖ਼ਾਲਸਾ ਹਾਕੀ ਅਕੈਡਮੀ ਦੀਆਂ ਖਿਡਾਰਣਾਂ ਦੀ ਕੀਤੀ ਸ਼ਲਾਘਾ

ਸਰਬਜੀਤ ਕੌਰ ਨੂੰ ਭਾਰਤ ਵਾਪਸ ਭੇਜਣ ਲਈ ਲਾਹੌਰ ਹਾਈਕੋਰਟ ਵਿਚ ਪਟੀਸ਼ਨ ਦਾਇਰ

ਦਿੱਲੀ ਕਮੇਟੀ ਅਤੇ ਦਿੱਲੀ ਸਰਕਾਰ ਵੱਲੋਂ ਲਾਲ ਕਿਲੇ ਤੇ ਕੀਤੇ 350ਸਾਲਾ ਸ਼ਹੀਦੀ ਸਮਾਗਮਾਂ ਵਿੱਚ ਜਥੇਦਾਰ ਦਾਦੂਵਾਲ ਨੇ ਕੀਤਾ ਸੰਗਤਾਂ ਨੂੰ ਸੰਬੋਧਨ

ਪੰਜਾਬ ਦੇ ਮੁੱਖ ਮੰਤਰੀ ਨੇ ਹਰਿਆਣਾ ਦੇ ਬਾਸਕਟਬਾਲ ਖਿਡਾਰੀ ਹਾਰਦਿਕ ਰਾਠੀ ਦੇ ਪਰਿਵਾਰ ਨਾਲ ਦੁੱਖ ਵੰਡਾਇਆ

ਸ਼੍ਰੋਮਣੀ ਕਮੇਟੀ ਵੱਲੋਂ ਆਰੰਭ ‘ਸੀਸ ਮਾਰਗ ਨਗਰ ਕੀਰਤਨ’ ਤੀਜੇ ਦਿਨ ਅੰਬਾਲਾ ਤੋਂ ਜ਼ੀਰਕਪੁਰ ਲਈ ਹੋਇਆ ਰਵਾਨਾ