ਧਰਮ

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 28, 2025 07:13 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਬੀਰ ਸਿੰਘ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸਵਰਣ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ।

ਉਨ੍ਹਾਂ ਸੰਗਤਾਂ ਨਾਲ ਭਾਈ ਮਰਦਾਨਾ ਜੀ ਦੇ ਜੀਵਨ ਇਤਿਹਾਸ ਬਾਰੇ ਵਿਚਾਰਾਂ ਕਰਦਿਆਂ ਕਿਹਾ ਕਿ ਭਾਈ ਮਰਦਾਨਾ ਜੀ ਗੁਰੂ ਘਰ ਦੇ ਪਹਿਲੇ ਰਬਾਬੀ ਕੀਰਤਨੀਏ ਸਨ, ਜਿਨ੍ਹਾਂ ਨੂੰ ਲੰਮਾਂ ਸਮਾਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਾਥ ਪ੍ਰਾਪਤ ਹੋਇਆ। ਭਾਈ ਮਰਦਾਨਾ ਜੀ ਨੇ ਸਬਰ, ਸਿਦਕ ਤੇ ਭਰੋਸੇ ਨਾਲ ਗੁਰੂ ਸਾਹਿਬ ਦੀ ਸੇਵਾ ਕੀਤੀ। ਉਨ੍ਹਾਂ ਸੰਗਤਾਂ ਨੂੰ ਭਾਈ ਮਰਦਾਨਾ ਜੀ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਵੀ ਕੀਤੀ। ਸਮਾਗਮ ’ਚ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਪੰਜਾਬ ਦੇ ਨੁਮਾਇੰਦੇ ਵੱਡੀ ਗਿਣਤੀ ਵਿਚ ਸੰਗਤਾਂ ਨਾਲ ਸ਼ਾਮਲ ਹੋਏ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਬਿਕਰਮਜੀਤ ਸਿੰਘ ਝੰਗੀ, ਮੀਤ ਮੈਨੇਜਰ ਸ. ਜੈ ਸਿੰਘ ਸਮੇਤ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਵੱਲੋਂ ਸ. ਰਜਿੰਦਰ ਸਿੰਘ ਬਿੱਟੂ, ਜੀਤ ਸਿੰਘ ਗੋਰੀਆ, ਬੰਟੀ ਝੱਸ, ਸ. ਪੰਮਾ ਸਿੰਘ, ਸ. ਤਰਸੇਮ ਸਿੰਘ, ਸ. ਅਮਰੀਕ ਸਿੰਘ, ਪਾਲ ਕਰੈਸ਼ੀ, ਸ. ਸਰਦਾਰਾ ਸਿੰਘ, ਸ. ਬਲਵਿੰਦਰ ਸਿੰਘ, ਸ. ਜਗਤਾਰ ਸਿੰਘ, ਸ. ਜਗਜੀਤ ਸਿੰਘ, ਸ. ਗੁਰਿੰਦਰਪਾਲ ਸਿੰਘ ਜੋਸ਼ਨ, ਅਬਦੁਲ ਝੱਸ, ਸ. ਅਮਰਜੀਤ ਸਿੰਘ, ਵਿਕਰਮ ਵਿੱਕੀ, ਸਲਮਾਨ ਝੱਸ, ਨੋਸ਼ੀ ਹੋਰੀਆ, ਰਮਨਦੀਪ ਭਾਂਬਰੀ, ਸੋਨੀਆ ਭਾਂਬਰੀ, ਰਮਨਦੀਪ ਕੌਰ, ਹਰਮੀਤ ਕੌਰ, ਕਮਲ ਰਾਣੀ, ਮੀਨਾ ਗੋਰੀਆ, ਮਨਜੀਤ ਕੌਰ, ਕਮਲਜੀਤ ਕੌਰ, ਅਮਨਦੀਪ ਕੌਰ, ਆਦਿ ਮੌਜੂਦ ਸਨ।

Have something to say? Post your comment

 
 
 
 

ਧਰਮ

ਸਿੱਖ ਇਤਿਹਾਸ ਸ਼ਹਾਦਤਾਂ ਨਾਲ ਭਰਿਆ ਪਿਆ ਹੈ- ਬਾਬਾ ਬਲਬੀਰ ਸਿੰਘ

ਕੁਰਬਾਨੀ, ਦੂਰਅੰਦੇਸ਼ੀ ਅਤੇ ਮਨੁੱਖਤਾ ਦੇ ਅਮਰ ਪ੍ਰਤੀਕ - ਗੁਰੂ ਗੋਬਿੰਦ ਸਿੰਘ

ਛੋਟੀ ਉਮਰ ਦੀ ਵੱਡੀ ਦਾਸਤਾਨ—ਦਾਸਤਾਨੇ-ਸ਼ਹਾਦਤ ਚਾਰ ਸਾਹਿਬਜ਼ਾਦੇ 

ਵੀਰ ਬਾਲ ਦਿਵਸ ਦੀ ਥਾਂ ਸਾਹਿਬਜ਼ਾਦੇ ਸ਼ਹਾਦਤ ਦਿਵਸ ਨਾਮ ਰੱਖਿਆ ਜਾਵੇ ਬਾਰੇ ਕੇਂਦਰ ਨੇ ਹਾਲੇ ਤੱਕ ਗੌਰ ਨਹੀਂ ਕੀਤਾ

ਕੇਂਦਰ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ “ਵੀਰ ਬਾਲ ਦਿਵਸ” ਦਾ ਨਾ “ਸਾਹਿਬਜ਼ਾਦੇ ਸ਼ਹਾਦਤ ਦਿਵਸ” ਵਜੋਂ ਐਲਾਨੇ, ਨਾ ਕਿ ਆਪਣੀ ਸ਼ਬਦਾਵਲੀ ਥੋਪੇ- ਜਥੇਦਾਰ ਸ੍ਰੀ ਅਕਾਲ ਤਖ਼ਤ

ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ 'ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਹਾੜਾ' ਐਲਾਨਿਆ ਜਾਵੇ – ਜਸਟਿਸ ਅਕਬਰ ਅਨਸਾਰੀ

ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਮਨਾਉਣ ਲਈ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ ਪੰਜਾਬ ਸਰਕਾਰ ਵੱਲੋਂ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਦਾ ਆਰੰਭ ਸ਼ਨਿੱਚਰਵਾਰ ਨੂੰ ਦਿੱਲੀ ਤੋਂ

ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ